ਚੰਡੀਗੜ੍ਹ (ਅਨਿਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਦੇ ਫੂਡ ਕਮਿਸ਼ਨਰ ਕਾਹਨ ਸਿੰਘ ਪੰਨੂ ਅਤੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਦੀ ਸਾਂਝੀ ਟੀਮ ਵਲੋਂ ਮਹਾਦੇਵ ਸਵੀਟਸ ਭਾਂਖਰਪੁਰ ਤੋਂ ਪੇਠੇ ਤੇ ਚੀਨੀ ਦੇ ਕੁਲ 2 ਸੈਂਪਲ ਲਏ ਗਏ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਭੇਜਿਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਆਰ. ਐੱਸ. ਕੰਗ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਡੇਰਾਬੱਸੀ ਨਗਰ ਵਿਚਲੇ ਮਹਾਦੇਵ ਸਵੀਟਸ ਭਾਂਖਰਪੁਰ ਤੋਂ ਪੇਠੇ ਤੇ ਚੀਨੀ ਦੇ ਸੈਂਪਲ ਲਏ ਗਏ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਤਾਰ ਵੱਖ-ਵੱਖ ਥਾਵਾਂ ’ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫਟੀ ਅਫਸਰ ਅਨਿਲ ਕੁਮਾਰ, ਜ਼ਿਲਾ ਕਾਰਜਕਾਰੀ ਅਫਸਰ ਸੇਵਾ ਸਿੰਘ ਭੂਰਡ਼ੇ, ਰਣਧੀਰ ਸਿੰਘ ਤੇ ਜਤਿੰਦਰ ਸਿੰਘ ਹਾਜ਼ਰ ਸਨ।
ਦੀਵਾਲੀ ਦੇ ਮੱਦੇਨਜ਼ਰ ਪੁਲਸ ਵਲੋਂ ਬਾਜ਼ਾਰਾਂ ’ਚ ਚੈਕਿੰਗ
NEXT STORY