ਚੰਡੀਗੜ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ 'ਪੰਜਾਬ ਕੇਸਰੀ' ਦੇ ਬਿਊਰੋ ਮੁਖੀ ਅਸ਼ਵਨੀ ਕੁਮਾਰ ਦੀ ਮਾਤਾ ਸ਼੍ਰੀਮਤੀ ਸੁਸ਼ੀਲਾ ਦੇਵੀ (69) ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਅੱਜ ਸਵੇਰੇ ਪੀ.ਜੀ.ਆਈ. ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਨੂੰ ਸ਼੍ਰੀਮਤੀ ਸੁਸ਼ੀਲਾ ਦੇਵੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਆਪਣੇ ਪਰਿਵਾਰ ਲਈ ਪ੍ਰੇਰਨਾ ਦਾ ਸਰੋਤ ਸਨ। ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਵਲੋਂ ਬਿਜਲੀ ਖਰੀਦ ਸਮਝੌਤਿਆਂ ਸਮੇਤ ਭ੍ਰਿਸ਼ਟਾਚਾਰ ਦੇ ਸਮੂਹ ਮਾਮਲਿਆਂ ਦੀ ਵਿਜੀਲੈਂਸ ਜਾਂਚ ਦਾ ਐਲਾਨ
NEXT STORY