ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਤੇ ਰਾਜਪਾਲ ਵਿਚਾਲੇ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਮੁਤਾਬਕ ਪੰਜਾਬ ਦੀ ਤਰੱਕੀ, ਲੋਕਾਂ ਦੀ ਭਲਾਈ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ 'ਤੇ ਆਪਸੀ ਸਹਿਯੋਗ ਨਾਲ ਕੀਤੀ ਚਰਚਾ ਸਾਰਥਕ ਰਹੀ।
ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
NEXT STORY