ਚੰਡੀਗੜ੍ਹ (ਗੰਭੀਰ) : ਕਿਸਾਨ ਅੰਦੋਲਨ ਦੌਰਾਨ ਹੋਏ ਪ੍ਰਦਰਸ਼ਨ ’ਚ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਫੋਰੈਂਸਿਕ ਲੈਬ ਦੀ ਰਿਪੋਰਟ ਦਾਇਰ ਕੀਤੀ ਗਈ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਜਸਟਿਸ ਜੀ. ਐੱਸ. ਸੰਧਾਵਾਲੀਆ ਅਤੇ ਜਸਟਿਸ ਵਿਕਾਸ ਬਹਿਲ ਦੀ ਬੈਂਚ ਨੇ ਇਸ ਰਿਪੋਰਟ ’ਤੇ ਵੀ ਸੁਣਵਾਈ ਕੀਤੀ। ਰਿਪੋਰਟ ’ਚ ਕਿਹਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟਗਨ ਨਾਲ ਹੋਈ ਸੀ। ਇਸ ’ਤੇ ਅਦਾਲਤ ਨੇ ਕਿਹਾ ਕਿ ਪੁਲਸ ਵਾਲਿਆਂ ਕੋਲ ਸ਼ਾਟਗਨ ਨਹੀਂ ਸੀ। ਕਿਸਾਨ ਯੂਨੀਅਨ ਦੀ ਤਰਫੋਂ ਸੀਨੀਅਰ ਵਕੀਲ ਨੂੰ ਅਦਾਲਤ ਨੇ ਕਿਹਾ ਕਿ ਇਸ ਤੋਂ ਪਤਾ ਲੱਗਾ ਹੇ ਕਿ ਪੈਲੇਟ ਤੁਹਾਡੇ ਕਿਸੇ ਵਿਅਕਤੀ ਨੇ ਫਾਇਰ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੌਰਾਨ ਜਾਰੀ ਹੋ ਗਏ ਨਵੇਂ ਹੁਕਮ
ਤੁਸੀਂ ਲੋਕਾਂ ਨੇ ਇਸ ਦਾ ਬਵਾਲ ਬਣਾ ਦਿੱਤਾ ਅਤੇ ਦੂਜਿਆਂ ’ਤੇ ਦੋਸ਼ ਲਗਾ ਕੇ ਰੋਣ ਲੱਗੇ। ਹਾਲਾਂਕਿ ਅਦਾਲਤ ਨੇ ਮਾਮਲੇ ਦੀ ਜਾਂਚ ਲਈ ਸੀਨੀਅਰ ਪੁਲਸ ਅਧਿਕਾਰੀ ਨਿਯੁਕਤ ਕੀਤਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ’ਤੇ ਤਾਕਤ ਦੀ ਵਰਤੋਂ ਕੀਤੀ ਸੀ ਜਾਂ ਨਹੀਂ, ਇਸ ਦੀ ਰਿਪੋਰਟ ਹਾਲੇ ਤੱਕ ਜਾਂਚ ਕਮੇਟੀ ਨੇ ਨਹੀਂ ਸੌਂਪੀ। ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਬਣੀ ਕਮੇਟੀ ਨੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੂੰ ਦੱਸਿਆ ਸੀ ਕਿ ਮੌਤ ਹਰਿਆਣਾ ਦੀ ਸਰਹੱਦ ’ਚ ਹੋਈ ਸੀ। ਪਿਛਲੀ ਅੰਤਰਿਮ ਰਿਪੋਰਟ ’ਚ ਹਥਿਆਰ ਅਤੇ ਮੌਤ ਲਈ ਜ਼ਿੰਮੇਵਾਰ ਲੋਕਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ
ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ ’ਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਦੋਸ਼ ਲਾਇਆ ਗਿਆ ਸੀ ਕਿ ਹਰਿਆਣਾ ਪੁਲਸ ਵੱਲੋਂ ਚਲਾਈ ਗਈ ਗੋਲੀ ਕਾਰਨ ਉਸ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਪੰਚਕੂਲਾ ਨਿਵਾਸੀ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ। ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਹਾਈਕੋਰਟ ਨੇ 7 ਮਾਰਚ ਨੂੰ ਹਾਈਕੋਰਟ ਦੇ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਸੀ। ਤਿੰਨ ਮੈਂਬਰੀ ਕਮੇਟੀ ਵਿਚ ਉਨ੍ਹਾਂ ਦੇ ਨਾਲ ਹਰਿਆਣਾ ਦੇ ਏ. ਡੀ. ਜੀ. ਪੀ. ਅਮਿਤਾਭ ਸਿੰਘ ਢਿੱਲੋਂ ਅਤੇ ਪੰਜਾਬ ਦੇ ਏ. ਡੀ. ਜੀ. ਪੀ. ਪ੍ਰਮੋਦ ਬਨ ਨੂੰ ਸ਼ਾਮਲ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਤੱਕ ਫਾਇਰ ਕੰਸਲਟੈਂਟ ਨਿਯੁਕਤ ਨਹੀਂ ਕਰ ਸਕਿਆ PGI
NEXT STORY