ਚੰਡੀਗੜ੍ਹ (ਮਨਪ੍ਰੀਤ) : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੀ ਮੀਟਿੰਗ ਪੰਜਾਬ ਸਰਕਾਰ ਦੇ ਤਿੰਨ ਕੈਬਿਨਟ ਮੰਤਰੀਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਸਕੱਤਰ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਰੂਪ ਸਿੰਘ ਛੰਨਾ ਨੇ ਮੰਤਰੀਆਂ ਅੱਗੇ ਦੁਬਾਰਾ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਰੱਦ ਕਰਨ, ਦਰਿਆਈ ਪਾਣੀਆਂ ਦੇ ਮਸਲੇ ਦਾ ਢੁੱਕਵਾਂ ਹੱਲ, ਜ਼ਮੀਨਾਂ 'ਤੇ ਕਾਬਜ਼ ਆਬਾਦਕਾਰ ਮੁਜ਼ਾਰਿਆਂ, ਕਿਸਾਨਾਂ ਨੂੰ ਮਾਲਕੀ ਹੱਕ ਦੇਣ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਮੰਗਾਂ ਰੱਖੀਆਂ ਤਾਂ ਇਸ ਸੰਬੰਧ 'ਚ ਮੰਤਰੀਆਂ ਨੇ ਕਿਹਾ ਕਿ ਪਾਕਿਸਤਾਨ ਵੱਲ ਅਜਾਈ ਜਾਂਦੇ ਪਾਣੀ ਬਾਰੇ ਵਾਈਟ ਪੇਪਰ ਜਾਰੀ ਕਰਾਂਗੇ, ਜ਼ਮੀਨਾਂ ਦੇ ਮਾਲਕੀ ਹੱਕ ਦੇਣ ਬਾਰੇ 2020-21 ਦੇ ਕਾਨੂੰਨ 'ਚ ਸੋਧ ਕਰਕੇ ਉਸ ਵਿੱਚ ਹੋਰ ਸਮਾਂ ਦਿੱਤਾ ਜਾਵੇਗਾ।
ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਆਗੂ ਜਨਕ ਸਿੰਘ ਭੁਟਾਲ ਅਤੇ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਵੀਂ ਖੇਤੀ ਨੀਤੀ ਲਾਗੂ ਕਰਨਾ ਅਤੇ ਅੰਦੋਲਨਾਂ ਦੌਰਾਨ ਦਰਜ ਕੀਤੇ ਪਰਚੇ ਅਤੇ ਮਜਬੂਰੀ ਬੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੀਤੇ ਪੁਲਸ ਪਰਚੇ ਰੱਦ ਕੀਤੇ ਜਾਣ ਤਾਂ ਮੰਤਰੀਆਂ ਨੇ ਜਵਾਬ ਵਿੱਚ ਕਿਹਾ ਕਿ 20 ਦਿਨਾਂ 'ਚ ਪੁਲਸ ਪਰਚੇ ਰੱਦ ਕਰਨ ਲਈ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ।
ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
NEXT STORY