ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਕਿਸਾਨ ਸੰਗਠਨ ਫਿਰ ਤੋਂ ਸੰਘਰਸ਼ ਦੇ ਮੂਡ ਵਿਚ ਆ ਚੁੱਕੇ ਹਨ। ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੇ ਅਗਲੇ ਸੰਘਰਸ਼ ਦੇ ਸੰਬੰਧ ਵਿਚ ਜਾਣਕਾਰੀ ਸਾਂਝੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੇ ਗ਼ੈਰ-ਸੰਵਿਧਾਨਕ ਸਮਝੌਤਿਆਂ ਜ਼ਰੀਏ ਹੋ ਰਹੀ ਲੁੱਟ, ਰਾਜ ਵਿਚ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਨਾਲ ਹੋ ਰਹੇ ਪੰਜਾਬੀਆਂ ਦੇ ਨੁਕਸਾਨ ਰੋਕਣ ਸਮੇਤ ਕਿਸਾਨ ਅੰਦੋਲਨ ਦੌਰਾਨ ਕੇਂਦਰੀ ਸਰਕਾਰ ਵਲੋਂ ਮੰਨ ਲਈਆਂ ਗਈਆਂ ਮੰਗਾਂ ਦੇ ਹਾਲੇ ਵੀ ਪੈਂਡਿੰਗ ਪਏ ਰਹਿਣ ਦੇ ਮੁੱਦੇ ’ਤੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਇਨ੍ਹਾਂ ਮੰਗਾਂ ਅਤੇ ਹੋਰ ਕਿਸਾਨੀ ਮੁੱਦਿਆਂ ਦੇ ਸੰਬੰਧ ਵਿਚ ਕਿਸਾਨ ਸੰਗਠਨ 13 ਮਾਰਚ ਨੂੰ ਦਿੱਲੀ ਵਿਚ ਸੰਸਦ ਮਾਰਚ ਕਰਨਗੇ ਅਤੇ ਪ੍ਰਧਾਨ ਮੰਤਰੀ ਤੱਕ ਆਪਣਾ ਮੰਗ-ਪੱਤਰ ਪਹੁੰਚਾਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ
ਉੱਧਰ, ਸੰਯੁਕਤ ਕਿਸਾਨ ਮੋਰਚੇ ਦੇ ਕਈ ਸੰਗਠਨਾਂ ਦੇ ਨੇਤਾਵਾਂ ਨੇ ਮੰਗਲਵਾਰ ਨੂੰ ਹੀ ਪੰਜਾਬ ਦੇ ਰਾਜਭਵਨ ਪਹੁੰਚ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ-ਪੱਤਰ ਸੌਂਪਿਆ। ਕਿਸਾਨ ਨੇਤਾ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਬੀਤੇ ਦਿਨੀਂ ਕਿਸਾਨ ਸੰਗਠਨਾਂ ਦੇ ਨੇਤਾ ਸਤਨਾਮ ਸਿੰਘ ਬੈਹਰੂ ਅਤੇ ਹਰਿੰਦਰ ਸਿੰਘ ਲੱਖੋਵਾਲ ਦੇ ਘਰਾਂ ’ਤੇ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਕਾਰਵਾਈ ਦੌਰਾਨ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਲਾਭ ਲੈਣ ਲਈ ਸਿਰਫ਼ ਦੋ ਦਿਨ ਬਾਕੀ
ਸਾਹਨੀ ਨੇ ਕਿਹਾ ਕਿ ਕਿਸਾਨ ਮੋਰਚੇ ਵਿਚ ਅਹਿਮ ਭੂਮਿਕਾਵਾਂ ਨਿਭਾਉਣ ਵਾਲੇ ਕਿਸਾਨ ਨੇਤਾਵਾਂ ’ਤੇ ਇਸ ਤਰ੍ਹਾਂ ਦੀ ਕਾਰਵਾਈ ਨੂੰ ਤੁਰੰਤ ਰੁਕਵਾਉਣ ਦੀ ਮੰਗ ਸਬੰਧੀ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ ਗਿਆ ਹੈ, ਜੇਕਰ ਅਜਿਹੀ ਦਬਾਅ ਵਾਲੀ ਕਾਰਵਾਈ ਨੂੰ ਕੇਂਦਰ ਸਰਕਾਰ ਨੇ ਜਾਰੀ ਰੱਖਿਆ ਤਾਂ ਸਾਰੇ ਕਿਸਾਨ ਸੰਗਠਨ ਫਿਰ ਤੋਂ ਸੰਘਰਸ਼ ਸ਼ੁਰੂ ਕਰ ਦੇਣਗੇ।
ਇਹ ਵੀ ਪੜ੍ਹੋ : ਸੈਲਾਨੀਆਂ ਲਈ ਖ਼ੁਸ਼ਖ਼ਬਰੀ, ਇਹ ਦੇਸ਼ ਘੁੰਮਣ ਆਉਣ ਵਾਲਿਆਂ ਨੂੰ ਖ਼ਰਚੇ-ਪਾਣੀ ਵਜੋਂ ਦੇਵੇਗਾ 13 ਤੋਂ 54 ਹਜ਼ਾਰ ਰੁਪਏ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਯੋਜਨਾ, ਲੋਕਾਂ ਨੂੰ ਘਰ ਬੈਠੇ ਮਿਲਣਗੀਆਂ 40 ਸੇਵਾਵਾਂ
NEXT STORY