ਚੰਡੀਗੜ੍ਹ : ਪਿਛਲੇ ਦਿਨੀਂ ਸਾਬਕਾ ਖਜ਼ਾਨਾ ਮੰਤਰੀ ਪੰਜਾਬ ਨੇ ਆਪਣੇ ਉੱਤੇ ਵਿਜੀਲੈਂਸ ਦੀ ਕਾਰਵਾਈ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਵੱਲੋਂ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਤੇ ਉਨ੍ਹਾਂ ਮੀਡੀਆ ਦੇ ਕੁਝ ਹਿੱਸਿਆਂ 'ਚ ਚੱਲ ਰਹੀਆਂ ਖ਼ਬਰਾਂ ਨੂੰ ਜਾਅਲੀ ਦੱਸਿਆ ਹੈ।
ਇੱਕ ਨਿਊਜ਼ ਚੈਨਲ ਖ਼ਿਲਾਫ਼ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਵਕੀਲਾਂ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ ਕਿ ਚੈਨਲ 'ਤੇ ਚਲਾਈਆਂ ਜਾ ਰਹੀਆਂ ਅਜਿਹੀਆਂ ਜਾਅਲੀ ਖ਼ਬਰਾਂ ਵਿਰੁੱਧ ਢੁੱਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਮੀਡੀਆ 'ਚ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਲੈ ਕੇ ਖ਼ਬਰਾਂ ਚੱਲ ਰਹੀਆਂ ਸਨ ਕਿ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ, ਪੁਲਸ ਮਾਮਲੇ ਦੀ ਕਰ ਰਹੀ ਜਾਂਚ
ਤਰਨਤਾਰਨ ’ਚ ਚਰਚ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
NEXT STORY