ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ 'ਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ 'ਚ ਫੰਡਾਂ ਦੇ ਘਪਲੇ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ।
ਇਹ ਵੀ ਪੜ੍ਹੋ : ED ਵੱਲੋਂ ਹਿਮਾਚਲ 'ਚ ਮਾਈਨਿੰਗ ਮਾਫੀਆ ਖ਼ਿਲਾਫ਼ ਛਾਪੇਮਾਰੀ, ਨਾਜਾਇਜ਼ ਮਾਈਨਿੰਗ ਕਰ ਕਰੋੜਾਂ ਕਮਾਉਣ ਵਾਲਾ ਕਾਬੂ
ਇਸ ਤੋਂ ਇਲਾਵਾ ਉਸ ਨੇ ਆਪਣੇ ਦੋ ਵਾਰੀ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਇਸ਼ਤਿਹਾਰ ਨੀਤੀ ਨੂੰ ਨਗਰ ਕੌਂਸਲ 'ਚ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ 'ਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮੈਟਰੋ ਵਾਂਗ ਖੋਲ੍ਹਣਗੇ ਨਵੀਂ ਦਿੱਲੀ-ਕਾਲਕਾ ਐਕਸਪ੍ਰੈਸ ਦੇ ਦਰਵਾਜ਼ੇ, ਹਾਦਸਿਆਂ ਤੋਂ ਹੋਵੇਗਾ ਬਚਾ
NEXT STORY