ਚੰਡੀਗੜ੍ਹ (ਸੁਸ਼ੀਲ) : ਕੈਨੇਡਾ ਦਾ ਵੀਜ਼ਾ ਲਵਾਉਣ ਦੇ ਨਾਂ ’ਤੇ 27 ਲੱਖ 40 ਹਜ਼ਾਰ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਟਰ-42 ਵਾਸੀ ਨਿਰਮਲ ਸਿੰਘ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਕੀਤੀ। ਸੈਕਟਰ-17 ਥਾਣੇ ਦੀ ਪੁਲਸ ਨੇ ਮੁਲਜ਼ਮ ਸੈਕਟਰ-40 ਵਾਸੀ ਗੁਰਬਖਸ਼ ਸਿੰਘ, ਕੁਲਤਾਰ ਸਿੰਘ ਪਵਾਰ, ਰੁਪਿੰਦਰਪਾਲ ਸਿੰਘ ਉਰਫ ਰਿੰਪੀ, ਸੁਖਪਾਲ ਸਿੰਘ ਵਾਸੀ ਸੈਕਟਰ-40 ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਕਈ ਸੂਬਿਆਂ ਦੇ ਨੌਜਵਾਨਾਂ ਨਾਲ ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ, ਗਿਰੋਹ ਖ਼ਿਲਾਫ਼ 5000 ਸ਼ਿਕਾਇਤਾਂ
ਨਿਰਮਲ ਸਿੰਘ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਜਾਣਕਾਰ ਜਤਿੰਦਰਪਾਲ ਸਿੰਘ ਦਾ ਮੁੰਡਾ ਕੈਨੇਡਾ ਗਿਆ ਹੋਇਆ ਸੀ। ਇਸ ਦੌਰਾਨ ਉਸ ਨੇ ਉਪਰੋਕਤ ਮੁਲਜ਼ਮਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਉਸਦੇ ਮੁੰਡੇ ਦਾ ਕੈਨੇਡਾ ਦਾ ਵੀਜ਼ਾ ਲਵਾਉਣ ਲਈ 27 ਲੱਖ 40 ਹਜ਼ਾਰ ਰੁਪਏ ਮੰਗੇ। ਸਾਰੀ ਅਦਾਇਗੀ ਸ਼ਿਕਾਇਤਕਰਤਾ ਵਲੋਂ ਸੈਕਟਰ-17 ਵਿਚ ਕੀਤੀ ਗਈ ਸੀ। ਇਸ ਤੋਂ ਬਾਅਦ ਨਾ ਤਾਂ ਵੀਜ਼ਾ ਲਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਤੋਂ ਦੁਖੀ ਹੋ ਕੇ ਸ਼ਿਕਾਇਤਕਰਤਾ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੈਕਟਰ-17 ਥਾਣਾ ਪੁਲਸ ਨੇ ਮਾਮਲੇ ਦੀ ਜਾਂਚ ਕਰ ਕੇ ਕੇਸ ਦਰਜ ਕਰ ਲਿਆ।
ਇਹ ਵੀ ਪੜ੍ਹੋ : ਬੁੱਢੇ ਨਾਲੇ ਦੇ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਨਿਗਮ ਸਖ਼ਤ, ਭੇਜੇ ਨੋਟਿਸ
ਕਈ ਸੂਬਿਆਂ ਦੇ ਨੌਜਵਾਨਾਂ ਨਾਲ ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ, ਗਿਰੋਹ ਖ਼ਿਲਾਫ਼ 5000 ਸ਼ਿਕਾਇਤਾਂ
NEXT STORY