ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਘਵ ਚੱਢਾ ਨੂੰ ਦਿੱਤੀ ਗਈ Z+ ਸੁਰੱਖਿਆ ਵਾਪਸ ਲੈ ਲਈ ਹੈ। ਇਹ ਕਦਮ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਦੇ ਵਿਚਕਾਰ ਵਧਦੇ ਵਿਵਾਦ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਰਾਘਵ ਚੱਢਾ ਕੋਲ ਪੰਜਾਬ ਦੇ ਸਹਿ-ਇੰਚਾਰਜ ਅਤੇ ਰਾਜ ਸਭਾ ਵਿੱਚ ਪਾਰਟੀ ਦੇ ਉਪ-ਨੇਤਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੀ ਸੁਰੱਖਿਆ ਸੀ। ਹਾਲਾਂਕਿ, ਲਗਭਗ ਦੋ ਹਫ਼ਤੇ ਪਹਿਲਾਂ ਹੀ ਪਾਰਟੀ ਨੇ ਉਨ੍ਹਾਂ ਨੂੰ ਰਾਜ ਸਭਾ ਵਿੱਚ ਉਪ-ਨੇਤਾ ਦੇ ਅਹੁਦੇ ਤੋਂ ਹਟਾ ਕੇ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਸੀ। ਦੂਜੇ ਪਾਸੇ, ਰਾਘਵ ਚੱਢਾ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਕੇਂਦਰ ਵੱਲੋਂ ਕੋਈ Z+ ਸੁਰੱਖਿਆ ਨਹੀਂ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਪੰਜਾਬ ਪੁਲਸ ਦੀ ਥਾਂ ਦਿੱਲੀ ਪੁਲਸ ਦੀ ਸੁਰੱਖਿਆ ਦਿੱਤੀ ਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਕੋਈ ਵੀ ਪਰਿਵਾਰ ਸੁਰੱਖਿਅਤ ਨਹੀਂ : ਤਰੁਣ ਚੁੱਘ
NEXT STORY