ਜ਼ੀਰਕਪੁਰ (ਮੇਸ਼ੀ) : ਅੱਜ ਢਕੋਲੀ ਜ਼ੀਰਕਪੁਰ ਸ਼ਾਲੀਮਾਰ ਇਨਕਲੇਵ ਵਿਖੇ ਜਗਤਗੁਰੂ ਪੰਚਾਨੰਦ ਗਿਰੀ ਮਹਾਰਾਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੀ ਹਿੰਦੂ ਤਖ਼ਤ ਅਤੇ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਹੀਦ ਬੇਅੰਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੰਚਾਨੰਦ ਗਿਰੀ ਮਹਾਰਾਜ ਜੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼੍ਰੀ ਹਿੰਦੂ ਤਖ਼ਤ ਦੇ ਰਾਸ਼ਟਰੀ ਬੁਲਾਰੇ ਅਸ਼ੋਕ ਤਿਵਾੜੀ ਅਤੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਮਨੀਸ਼ ਕੁਮਾਰ ਦੂਬੇ ਨੇ ਕਿਹਾ ਕਿ ਸਰਦਾਰ ਬੇਅੰਤ ਸਿੰਘ ਜੀ ਨੇ ਪੰਜਾਬ ਦੀ ਸ਼ਾਂਤੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪੰਜਾਬ ਨੂੰ ਕਾਲੇ ਦਿਨਾਂ ਤੋਂ ਬਾਹਰ ਕੱਢਿਆ ਅਤੇ ਅੱਤਵਾਦ ਨੂੰ ਠੱਲ੍ਹ ਪਾ ਕੇ ਲੋਕਾਂ ਨੂੰ ਪੰਜਾਬ 'ਚ ਮੁੜ ਵਸੇਬਾ ਕਰਵਾਇਆ ਪਰ ਅੱਜ ਤੱਕ ਉਨ੍ਹਾਂ ਦੋਸ਼ੀਆਂ ਨੂੰ ਫਾਂਸੀ ਨਹੀਂ ਦਿੱਤੀ ਗਈ।
ਇਹ ਵੀ ਪੜ੍ਵੋ : ਸਰਕਾਰ ਵੱਲੋਂ ਮਹਿਲਾਵਾਂ ਦੇ 50 ਫੀਸਦੀ ਰਾਖਵੇਂਕਰਨ ਨੂੰ ਨਹੀਂ ਕੀਤਾ ਜਾ ਰਿਹੈ ਲਾਗੂ!
ਮਨੀਸ਼ ਦੂਬੇ ਅਤੇ ਤਿਵਾੜੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਨਹੀਂ ਬਲਕਿ ਪੰਜਾਬ ਦੇ ਲੋਕਾਂ ਦਾ ਕਤਲ ਕੀਤਾ ਹੈ, ਹਰ ਸਮੇਂ ਦੀਆਂ ਸਰਕਾਰਾਂ ਨੇ ਦੋਸ਼ ਸਾਬਤ ਹੋਣ 'ਤੇ ਵੀ ਦੋਸ਼ੀਆਂ ਦੀ ਸਾਂਭ ਸੰਭਾਲ ਕੀਤੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਜੇਕਰ ਦੋਸ਼ੀਆਂ ਨੂੰ ਫਾਂਸੀ ਨਹੀਂ ਨਹੀਂ ਦਿੱਤੀ ਤਾਂ ਪੂਰੇ ਪੰਜਾਬ ਅੰਦਰ ਇੱਕ ਮੁਹਿੰਮ ਵਿੱਢੀ ਜਾਵੇਗੀ।
ਪੰਜਾਬ ਵੱਲੋਂ ਰਾਸ਼ਟਰਪਤੀ ਦੇ ਨਾਮ ਇੱਕ ਪੱਤਰ ਲਿਖਿਆ ਜਾਵੇਗਾ, ਜਿਸ ਵਿੱਚ ਦੋਸ਼ੀਆਂ ਖਿਲਾਫ਼ ਸਖ਼ਤ ਸਜ਼ਾ ਦੀ ਮੰਗ ਕੀਤੀ ਜੋ ਇੱਕ ਸੱਚੀ ਸ਼ਰਧਾਂਜਲੀ ਦਿੱਤੀ ਜਾਵੇ। ਸ੍ਰੀ ਹਿੰਦੂ ਤਖ਼ਤ ਚੰਡੀਗੜ੍ਹ ਦੇ ਮੀਡੀਆ ਇੰਚਾਰਜ ਪੰਚਮ ਚੌਹਾਨ ਆਂਚਲ ਸਿੰਘ ਵਿਕਾਸ ਰਾਏ ਰਾਕੇਸ਼ ਦੂਬੇ ਹੰਸਰਾਜ ਸ਼ਰਮਾ ਨਰਿੰਦਰ ਰਾਏ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ੍ਰੀ ਹਿੰਦੂ ਤਖ਼ਤ ਦੇ ਮੈਂਬਰ ਸ਼ਰਧਾਂਜਲੀ ਦੇਣ ਲਈ ਪੁੱਜੇ। ਇਸ ਮੌਕੇ ਸੰਮਤੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਇਹ ਵੀ ਪੜ੍ਹੋ : DSP ਟਾਂਡਾ ਨੂੰ ਮਿਲੇ ਦੋਆਬਾ ਕਿਸਾਨ ਕਮੇਟੀ ਟਾਂਡਾ ਦੇ ਆਗੂ, ਰੱਖੀ ਇਹ ਮੰਗ
ਪਠਾਨਕੋਟ 'ਚ ਬਣੇਗਾ ਨਵਾਂ ਸਰਕਟ ਹਾਊਸ, ਸਾਲ 2024 ਤੱਕ ਮੁਕੰਮਲ ਕਰਨ ਦਾ ਟੀਚਾ
NEXT STORY