ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਪੁਲਸ ਵੱਲੋਂ 6 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਵਾਸੀ ਮਾਛੀਵਾੜਾ ਤੇ ਦਿਲਪ੍ਰੀਤ ਸਿੰਘ ਵਾਸੀ ਜਾਤੀਵਾਲ ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਗੁਰਦੁਆਰਾ ਸ੍ਰੀ ਕ੍ਰਿਪਾਨ ਭੇਟ ਸਾਹਿਬ ਟੀ ਪੁਆਇੰਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਸਮਰਾਲਾ ਤੋਂ ਆ ਰਹੀ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਾਰ ਚਾਲਕ ਵੱਲੋਂ ਸ਼ੱਕੀ ਹਾਲਤ ’ਚ ਕਾਰ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਮੁਲਾਜ਼ਮਾਂ ਵੱਲੋਂ ਉਸ ਨੂੰ ਰੋਕ ਲਿਆ ਗਿਆ। ਪੁਲਸ ਨੇ ਜਦੋਂ ਉਕਤ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਉਕਤ ਸ਼ਰਾਬ ਪੰਜਾਬ ਵਿਚ ਨਾ ਵਿਕਣਯੋਗ ਸੀ।
ਪੰਜਾਬ ਵਿਚ ਖ਼ਤਮ ਕੀਤੀ ਗਈ ਇਹ ਪੁਰਾਣੀ ਸ਼ਰਤ, ਹੁਣ ਲੱਖਾਂ ਲੋਕਾਂ ਨੂੰ ਮਿਲੇਗਾ ਮੋਟਾ ਲਾਭ
NEXT STORY