ਚੰਡੀਗੜ੍ਹ (ਅੰਕੁਰ) - ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 10 ਅਕਤਬੂਰ ਨੂੰ ਆਪਣੀ ਪਾਰਟੀ ਦੇ ਯੂਥ ਵਿੰਗ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਯਾਦਾ ਭੰਗ ਕਰਵਾਈ ਹੈ, ਜਿਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾਣਾ ਚਾਹੀਦਾ ਹੈ। ਇਹ ਮੰਗ ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤੀ।
ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਉਹ ਕੇਜਰੀਵਾਲ ਨੂੰ ਤਲਬ ਕਰਨ ਤੇ ਇਸ ਹਰਕਤ ਲਈ ਮੁਆਫ਼ੀ ਮੰਗਣ ਲਈ ਕਹਿਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਗੁਰੂਘਰ ਦੀ ਵਰਤੋਂ ਸਿਆਸੀ ਮਕਸਦਾਂ ਲਈ ਕਰ ਰਹੇ ਹਨ, ਜੋ ਬੇਹੱਦ ਨਿੰਦਣਯੋਗ ਹੈ।
ਆਰ. ਪੀ. ਸਿੰਘ ਨੇ ਦੋ ਵੀਡੀਓ ਕਲਿੱਪ ਦਿਖਾਉਂਦਿਆਂ ਕਿਹਾ ਕਿ ਦਿੱਲੀ ’ਚ ਸੀ. ਜੇ. ਪੀ. ਦੇ ਪ੍ਰਦਰਸ਼ਨ ਦੌਰਾਨ ਇਹ ਝੂਠੀ ਖ਼ਬਰ ਫੈਲਾਈ ਗਈ ਕਿ ਦਿੱਲੀ ਪੁਲਸ ਜੁੱਤੀਆਂ ਪਾ ਕੇ ਗੁਰਦੁਆਰਾ ਬੰਗਲਾ ਸਾਹਿਬ ’ਚ ਦਾਖ਼ਲ ਹੋਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਅਰਵਿੰਦ ਕੇਜਰੀਵਾਲ ਵੱਲੋਂ ਰਚੀ ਗਈ ਘਟੀਆ ਸਿਆਸੀ ਚਾਲ ਹੈ। ਸੀ. ਜੇ. ਪੀ. ਹੋਰ ਕੁਝ ਨਹੀਂ, ਸਗੋਂ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਹੈ, ਇਨ੍ਹਾਂ ਦੇ ਨਾਲ ਖੱਬੇਪੱਖੀ ਵਿਦਿਆਰਥੀ ਵਿੰਗ ਵੀ ਸਨ।
ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੇ ਕਾਰਕੁੰਨ ਲੰਗਰ ਛਕਣ ਦੇ ਬਹਾਨੇ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋਏ ਜਦ ਉਹ ਗੁਰਦੁਆਰਾ ਸਾਹਿਬ ’ਚ ਦਾਖਲ ਹੋਏ ਉਨ੍ਹਾਂ ਕੋਲ ਪਿੱਠੂ ਬੈਗ ਸਨ ਪਰ ਅੰਦਰ ਜਾ ਕੇ ਉਨ੍ਹਾਂ ਪੋਸਟਰ ਕੱਢ ਲਏ ਤੇ ਗੁਰਦੁਆਰਾ ਸਾਹਿਬ ਦੇ ਅੰਦਰ ਆਪਣੇ ਸਿਆਸੀ ਏਜੰਡੇ ਨੂੰ ਪੂਰਾ ਕਰਨ ਲਈ ਮੀਟਿੰਗ ਕਰਨ ਲੱਗੇ। ਇਸ ਤੋਂ ਬਾਅਦ ਉਨ੍ਹਾਂ ਉੱਥੇ ਤਖ਼ਤੀਆਂ ਲਹਿਰਾਈਆਂ ਅਤੇ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂਘਰ ਕੀਰਤਨ ਕਰਨ ਦੀ ਜਗ੍ਹਾ ਹੈ, ਉੱਥੇ ਸਿਆਸੀ ਮੀਟਿੰਗਾਂ ਕਰਨ ਦੀ ਕੋਈ ਥਾਂ ਨਹੀਂ ਹੈ।
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ LIST
NEXT STORY