ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ 'ਚ ਫਰਵਰੀ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 28 ਤੋਂ 30 ਜਨਵਰੀ ਤੱਕ ਪੰਜਾਬ ਦੌਰੇ 'ਤੇ ਹੋਣਗੇ। ਇਸ ਦੌਰਾਨ ਕੇਜਰੀਵਾਲ ਜਲੰਧਰ ਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਵੱਖ-ਵੱਖ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਆਪਣੇ ਪਹਿਲੇ ਦੌਰਿਆਂ ਦੌਰਾਨ ਸਿਹਤ, ਸਿੱਖਿਆ ਤੇ ਮੁਫ਼ਤ ਬਿਜਲੀ ਸਮੇਤ ਕਈ ਵੱਡੇ ਐਲਾਨ ਕੀਤੇ ਹਨ। ਅੱਜ ਮੁੱਖ ਮੰਤਰੀ ਉਮੀਦਵਾਰ 'ਆਪ' ਪੰਜਾਬ ਭਗਵੰਤ ਮਾਨ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਪੁਲਸ ਲਈ ਅਹਿਮ ਐਲਾਨ ਕੀਤੇ। ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨਣ ਤੋਂ ਬਾਅਦ ਵਰਕਰਾਂ 'ਚ ਜੋਸ਼ ਹੈ ਤੇ ਉਨ੍ਹਾਂ ਘਰ-ਘਰ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀ ਪਾਰਟੀਆਂ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨੇ ਜਾਣ 'ਤੇ ਕੇਜਰੀਵਾਲ ਦੀ ਆਲੋਚਨਾ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ ਪ੍ਰਮੁੱਖ ਖ਼ਬਰਾਂ
ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ ਪ੍ਰਮੁੱਖ ਖ਼ਬਰਾਂ
NEXT STORY