ਚੰਡੀਗੜ੍ਹ (ਅੰਕੁਰ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ’ਤੇ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫ਼ਤਹਿ ਪ੍ਰਾਪਤ ਕਰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਭਗਵਾਨ ਰਾਮ ਪੰਜਾਬ ਦੇ ਲੋਕਾਂ ਨੂੰ ਬਲ ਦੇਣ ਤਾਂ ਜੋ ਸਾਰੀਆਂ ਔਕੜਾਂ ਨੂੰ ਪੂਰੀ ਦ੍ਰਿੜਤਾ ਨਾਲ ਨਜਿੱਠ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਜੀਵਨ ’ਚ ਭਗਵਾਨ ਰਾਮ ਵੱਲੋਂ ਦਿਖਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲਿਆ ਮੌਸਮ! ਸਵੇਰੇ-ਸਵੇਰੇ ਸ਼ੁਰੂ ਹੋਈ ਬਰਸਾਤ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DRDO ਦਾ ਟੈਕਨੀਕਲ ਅਫ਼ਸਰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
NEXT STORY