ਚੰਡੀਗੜ੍ਹ- ਪੰਜਾਬ ਦੇ ਨੌਜਵਾਨਾਂ ਦੇ ਮਜ਼ਬੂਤੀਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਐਤਵਾਰ ਨੂੰ ਪੰਜਾਬ ਭਵਨ, ਚੰਡੀਗੜ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 30 ਗ੍ਰੈਜੂਏਟਾਂ ਨੂੰ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਨ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਦੇ ਨਾਲ ਸਰਟੀਫਿਕੇਟ ਦਿੱਤੇ ਗਏ। ਇਹ ਉਹ ਗ੍ਰੈਜੂਏਟ ਹਨ ਜਿਨ੍ਹਾਂ ਨੇ ਬੈਂਕਿੰਗ, ਫਾਇਨੇਂਸ਼ੀਅਲ ਸਰਵੀਸਿਜ ਅਤੇ ਇੰਸੋਰੇਂਸ (ਬੀ.ਐੱਫ.ਐੱਸ.ਆਈ.) ਸੈਕਟਰ ਸਕਿੱਲ ਕੋਰਸ ਨੂੰ ਪੂਰਾ ਕਰਨ ਤੋਂ ਬਾਅਦ ਸਫਲਤਾਪੂਰਵਕ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ।
ਡਾ. ਸਾਹਨੀ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਆਈ.ਐੱਫ.ਐੱਮ. ਫਿਨਕੋਚ ਦੇ ਸਹਿਯੋਗ ਨਾਲ ਸਨ ਫਾਊਂਡੇਸ਼ਨ ਦੁਆਰਾ ਫੰਡ ਕੀਤੇ ਗਏ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ ਸੀ ਅਤੇ ਉਹਨਾਂ ਨੇ ਐਕਸਿਸ ਬੈਂਕ, ਯੈੱਸ ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਸਟਾਰ ਹੈਲਥ ਇੰਸ਼ੋਰੈਂਸ ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।
ਡਾ. ਸਾਹਨੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਆਪਣੇ ਵੱਖ-ਵੱਖ ਵਿਸ਼ਵ ਪੱਧਰੀ ਹੁਨਰ ਕੇਂਦਰਾਂ ਵਿੱਚ ਰਸਮੀ ਤੌਰ ’ਤੇ ਬੀ.ਐੱਫ.ਐੱਸ.ਆਈ. ਸਕਿਲ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਪੰਜਾਬ ਦੇ 500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਬੈਂਕਾਂ ਤੋਂ ਆਰਡਰ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫਤ ਪ੍ਰੋਗਰਾਮ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਸਾਡੇ ਵਿਜ਼ਨ ਦੇ ਅਨੁਸਾਰ ਹੈ। ਮੈਂ ਵਿਦਿਆਰਥੀਆਂ ਅਤੇ ਸਨ ਫਾਊਂਡੇਸ਼ਨ ਨੂੰ ਸਾਡੇ ਨੌਜਵਾਨਾਂ ਦੇ ਵਿਕਾਸ ਅਤੇ ਸਕਿਲ ਡਿਵੈਲਪਮੈਂਟ ਲਈ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੰਦਾ ਹਾਂ।
ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ: ਗੁਰਮੀਤ ਸਿੰਘ ਖੁੱਡੀਆਂ
NEXT STORY