ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਸਾਹਿਬ ਨਗਰ ਕੌਂਸਲ ਚੋਣਾਂ ਸਬੰਧੀ ਬੀਤੇ ਦਿਨ ਨਾਮਜ਼ਦਗੀ ਪੱਤਰ ਦੀ ਜਾਂਚ ਦੌਰਾਨ ਪ੍ਰਸ਼ਾਸ਼ਨ ਨੇ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਇਸ 'ਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਸ਼ਾਮਲ ਸਨ। ਚੋਣ ਅਧਿਕਾਰੀ ਵੱਲੋਂ ਪੱਤਰ ਰੱਦ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ 'ਚ ਰੋਸ ਫੈਲ ਗਿਆ ਅਤੇ ਉਨ੍ਹਾਂ ਨੇ ਅੱਜ ਸਵੇਰੇ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ। ਇਸ 'ਚ ਸੈਂਕੜੇ ਦੀ ਗਿਣਤੀ 'ਚ ਔਰਤਾਂ ਅਤੇ ਪੁਰਸ਼ ਸ਼ਾਮਲ ਹੋਏ। ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਰੋਸ ਮੁਜ਼ਾਹਰਾ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਬੀ. ਡੀ. ਪੀ. ਓ. ਦਫ਼ਤਰ ਜਿੱਥੇ ਕਿ ਚੋਣ ਅਧਿਕਾਰੀ ਬੈਠਦੇ ਸਨ, ਉੱਥੇ ਜਾ ਕੇ ਪੁੱਜਿਆ ਅਤੇ ਉੱਥੇ ਧਰਨਾ ਲਾ ਦਿੱਤਾ।
ਧਰਨੇ ਦੀ ਅਗਵਾਈ ਕਰ ਰਹੇ ਹਲਕਾ ਸਮਰਾਲਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਢਿੱਲੋ ਅਤੇ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨ ਚੀਮਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਲੋਕਾਂ 'ਚ ਬਹੁਤ ਰੋਸ ਹੈ। ਉਕਤ ਆਗੂ ਨੇ ਕਿਹਾ ਕਿ ਜਿਹੜੇ ਚੋਣ ਅਧਿਕਾਰੀ ਸਰਕਾਰ ਨੇ ਲਾਏ ਹਨ, ਉਨ੍ਹਾਂ ਦੇ ਅਸੀਂ ਸਾਰੇ ਆਂਕੜੇ ਇਕੱਠੇ ਕਰਾਂਗੇ ਅਤੇ ਨਾਮਜ਼ਦਗੀ ਪੱਤਰ ਰੱਦ ਕਿਉਂ ਕੀਤੇ ਗਏ, ਉਸ ਦੀ ਵੀ ਜਾਂਚ ਕਰਾਵਾਵਾਂਗੇ।
ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਉਹ ਇਹ ਇਸ ਧੱਕੇਸ਼ਾਹੀ ਖ਼ਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਇੰਨੀ ਵੱਡੀ ਗਿਣਤੀ 'ਚ ਵਿਰੋਧੀ ਸਿਆਸੀ ਪਾਰਟੀ ਦੇ ਸੱਤਾ ਸਰਕਾਰ ਨੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹੋਣ। ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਰਾਜਾ ਗਿੱਲ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ ਪਰ ਜਿੱਥੇ ਵੀ ਕਰੀਬ 8 ਵਾਰਡ ਹਨ, ਉੱਥੇ ਅਸੀਂ ਚੋਣ ਪੂਰੀ ਤਨਦੇਹੀ ਨਾਲ ਲੜਾਂਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ 'ਚ ਪੂਰਾ ਰੋਸ ਹੈ ਕਿ ਇਨ੍ਹਾਂ ਨੇ ਧੱਕੇਸ਼ਾਹੀ ਕਰਕੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। ਉਨ੍ਹਾਂ ਕਿਹਾ ਕਿ ਰੋਸ ਹੁਣ ਲੋਕ ਕਾਂਗਰਸ ਪਾਰਟੀ ਦੀ ਉਮੀਦਵਾਰਾਂ ਨੂੰ ਜਿਤਾ ਕੇ ਕੱਢਣਗੇ।
ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਮਾਮਲੇ ’ਚ ਮੁੱਖ ਮੁਲਜ਼ਮ ਗ੍ਰਿਫ਼ਤਾਰ
NEXT STORY