ਚੰਡੀਗੜ੍ਹ (ਰਾਜਿੰਦਰ) : ਚੰਡੀਗੜ੍ਹ ਸ਼ਹਿਰ ਦੇ ਸਾਰੇ ਆਂਗਣਵਾੜੀ ਕੇਂਦਰ ਨੇੜਲੇ ਸਰਕਾਰੀ ਸਕੂਲਾਂ ਵਿਚ ਸ਼ਿਫ਼ਟ ਕੀਤੇ ਜਾਣਗੇ। ਯੂ. ਟੀ ਪ੍ਰਸ਼ਾਸਨ ਦੇ ਸਮਾਜ ਭਲਾਈ ਵਿਭਾਗ ਨੇ ਇਸ ਸਬੰਧੀ ਯੋਜਨਾ ਤਿਆਰ ਕੀਤੀ ਹੈ। ਇਸ ਸਮੇਂ ਸ਼ਹਿਰ ਵਿਚ 450 ਆਂਗਣਵਾੜੀ ਕੇਂਦਰ ਹਨ, ਜਿਨ੍ਹਾਂ ਵਿਚੋਂ ਕਈ ਸਰਕਾਰੀ ਇਮਾਰਤਾਂ ਅਤੇ ਕਈ ਨਿੱਜੀ ਥਾਵਾਂ ’ਤੇ ਚੱਲ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਰਾਮ ਰਹੀਮ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ SGPC ਪ੍ਰਧਾਨ ਧਾਮੀ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
ਲੋਕਾਂ ਦੀ ਸ਼ਿਕਾਇਤ ਹੈ ਕਿ ਪ੍ਰਾਈਵੇਟ ਥਾਵਾਂ ’ਤੇ ਚੱਲ ਰਹੇ ਆਂਗਣਵਾੜੀ ਕੇਂਦਰ ਬਹੁਤ ਘੱਟ ਹਨ। ਉਥੇ ਸਹੂਲਤਾਂ ਨਹੀਂ ਹਨ, ਜਿਸ ਕਾਰਨ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਸ਼ਿਫ਼ਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਆਂਗਣਵਾੜੀ ਕੇਂਦਰ ਨੇੜਲੇ ਸਰਕਾਰੀ ਸਕੂਲ ਤੋਂ ਹੀ ਚਲਾਏ ਜਾਣ।
ਸਮਾਜ ਭਲਾਈ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਵਿਚ ਕਈ ਆਂਗਣਵਾੜੀ ਕੇਂਦਰ ਪ੍ਰਾਈਵੇਟ ਥਾਵਾਂ ’ਤੇ ਕਿਰਾਏ ’ਤੇ ਚੱਲ ਰਹੇ ਹਨ। ਆਂਗਣਵਾੜੀ ਕੇਂਦਰਾਂ ਦਾ ਕਿਰਾਇਆ ਕੇਂਦਰ ਸਰਕਾਰ ਅਦਾ ਕਰਦੀ ਹੈ ਪਰ ਚੰਡੀਗੜ੍ਹ ਵਿਚ ਇਹ ਕਿਰਾਇਆ ਬਹੁਤ ਜ਼ਿਆਦਾ ਹੈ, ਜਿਸ ਕਰ ਕੇ ਕੇਂਦਰ ਤੋਂ ਜੋ ਬਜਟ ਆਉਂਦਾ ਹੈ, ਉਸ ਵਿਚ ਥੋੜ੍ਹੀ ਜਿਹੀ ਜਗ੍ਹਾ ਹੀ ਮਿਲਦੀ ਹੈ।ਰਾਮਦਰਬਾਰ, ਵਿਕਾਸ ਨਗਰ ਅਤੇ ਹੱਲੋਮਾਜਰਾ ਸਮੇਤ ਵੱਖ-ਵੱਖ ਕਾਲੋਨੀਆਂ ਵਿਚ ਛੋਟੇ-ਛੋਟੇ ਕਮਰਿਆਂ ਵਿਚ ਆਂਗਣਵਾੜੀ ਕੇਂਦਰ ਚੱਲ ਰਹੇ ਹਨ। ਇਸ ਲਈ ਵਿਭਾਗ ਵਲੋਂ ਉਨ੍ਹਾਂ ਨੂੰ ਨੇੜਲੇ ਸਰਕਾਰੀ ਸਕੂਲ ਵਿਚ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਸਿੱਖਿਆ ਵਿਭਾਗ ਤੋਂ ਇਜਾਜ਼ਤ ਮੰਗੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਸ਼੍ਰੋਮਣੀ ਕਮੇਟੀ ਪ੍ਰਧਾਨ ਸਬੰਧੀ ਅਜੇ ਨਹੀਂ ਖੋਲ੍ਹਣਗੇ ਪੱਤੇ, ਸੰਤ ਘੁੰਨਸ ਨਾਲ ਕੀਤੀ ਬੰਦ ਕਮਰਾ ਮੀਟਿੰਗ
ਦੂਜੇ ਪਾਸੇ ਸਰਕਾਰੀ ਇਮਾਰਤਾਂ ਵਿਚ ਚੱਲ ਰਹੇ ਕੇਂਦਰਾਂ ਦੀ ਹਾਲਤ ਵੀ ਮਾੜੀ ਹੈ। ਇਸ ਸਬੰਧੀ ਵੀ ਸਵਾਲ ਉਠਾਏ ਜਾ ਰਹੇ ਸਨ ਪਰ ਹੁਣ ਇਨ੍ਹਾਂ ਨੂੰ ਠੀਕ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਕ ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਕੇਂਦਰਾਂ ਦੀ ਜਾਂਚ ਕੀਤੀ ਗਈ ਹੈ। ਕੁਝ ਆਂਗਣਵਾੜੀ ਕੇਂਦਰਾਂ ਦੇ ਪਖਾਨਿਆਂ ਦਾ ਵੀ ਨਵੀਨੀਕਰਨ ਕੀਤਾ ਗਿਆ ਹੈ। ਹੋਰਨਾਂ ’ਤੇ ਵੀ ਕੰਮ ਚੱਲ ਰਿਹਾ ਹੈ।
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ਕੁਮੈਂਟ ਕਰਕੇ ਦੱਸੋ
ਦੀਵਾਲੀ ਤੋਂ ਬਾਅਦ ਬੇਹੱਦ ਮਾੜੇ ਹਾਲਾਤ ’ਚ ਪਹੁੰਚੀ ਪੰਜਾਬ ਦੀ ਆਬੋ-ਹਵਾ, ਲੁਧਿਆਣਾ ਸਭ ਤੋਂ ਵੱਧ ਪ੍ਰਦੂਸ਼ਿਤ
NEXT STORY