ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੂੰ ਵਿਧਾਨ ਸਭਾ ਦਾ ਚੀਫ਼ ਵ੍ਹਿਪ ਬਣਾਇਆ ਗਿਆ ਹੈ। ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਵ੍ਹਿਪ ਜਾਰੀ ਕੀਤਾ ਹੈ। ਭਲਕੇ ਵਿਧਾਨ ਸਭਾ 'ਚ ਪੰਜਾਬ ਸਰਕਾਰ ਦੇ ਭਰੋਸਗੀ ਮਤੇ ਸਬੰਧੀ ਵੋਟਿੰਗ ਹੋਣੀ ਸੀ। ਵਿਧਾਇਕ ਬਲਜਿੰਦਰ ਕੌਰ ਨੇ ਵ੍ਹਿਪ ਜਾਰੀ ਕਰਦਿਆਂ ਲਿਖਿਆ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਸਤੰਬਰ 2022 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਹੋਵੇਗਾ।
ਇਹ ਵੀ ਪੜ੍ਹੋ : ਰਾਜਪਾਲ ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ

ਇਸ ਦਿਨ ਵਿਧਾਨ ਸਭਾ 'ਚ ਹਾਜ਼ਰ ਹੋਣਾ ਤੇ ਪੰਜਾਬ ਸਰਕਾਰ ਦੇ ਕਿਸੇ ਮੈਂਬਰ/ਮੰਤਰੀ ਵੱਲੋਂ ਸੱਤਾਧਾਰੀ ਪਾਰਟੀ ਦੀ ਪ੍ਰਵਾਨਗੀ ਨਾਲ ਪੇਸ਼ ਕੀਤੇ ਜਾਣ ਵਾਲੇ ਹਰੇਕ ਮਤੇ, ਪ੍ਰਸਤਾਵ ਤੇ ਬਿੱਲ ਦੇ ਹੱਕ 'ਚ ਵੋਟ ਪਾਉਣਾ ਲਾਜ਼ਮੀ ਸੀ। ਇਹ ਤਿੰਨ ਸਤਰੀ ਵ੍ਹਿਪ ਦੀ ਪਾਲਣਾ ਕਰਨਾ ਲਾਜ਼ਮੀ ਕਿਹਾ ਗਿਆ ਸੀ। ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਵਿਸ਼ੇਸ਼ ਸੈਸ਼ਨ ਨੂੰ ਅਸੰਵਿਧਾਨਕ ਦੱਸਦਿਆਂ ਕਿਹਾ ਸੀ ਕਿ ਸਦਨ ਦੀ ਕਾਰਜਪ੍ਰਣਾਲੀ ਅਤੇ ਕੰਮਕਾਜ ਦੇ ਨਿਯਮਾਂ ਤਹਿਤ ਭਰੋਸੇ ਦੇ ਮਤੇ ਦੀ ਕੋਈ ਵਿਵਸਥਾ ਨਹੀਂ ਹੈ।
ਰਾਜਪਾਲ ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ
NEXT STORY