ਚੰਡੀਗੜ੍ਹ: ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਪੀ.ਟੀ.ਸੀ. ਦੇ ਐੱਮ.ਡੀ. ਦਾ ਬਿਆਨ ਸਾਹਮਣੇ ਆਇਆ ਹੈ। ਪੀ.ਟੀ.ਸੀ. ਦੇ ਐੱਮ.ਡੀ. ਨੇ ਸਾਫ਼ ਕਰ ਦਿੱਤਾ ਹੈ ਕਿ 23 ਜੁਲਾਈ ਨੂੰ ਐੱਸ.ਜੀ.ਪੀ.ਸੀ. ਅਤੇ ਚੈਨਲ ਵਿਚਾਲੇ ਹੋਇਆ ਕਰਾਰ ਖ਼ਤਮ ਹੋ ਜਾਵੇਗਾ। ਇਸ ਤੋਂ ਬਾਅਦ ਐੱਸ.ਜੀ.ਪੀ.ਸੀ. ਜੋ ਵੀ ਫ਼ੈਸਲਾ ਲਵੇਗੀ, ਉਹ ਮਨਜ਼ੂਰ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੈਰਿਸ 'ਚ ਫਸੇ ਕਈ ਭਾਰਤੀ ਯਾਤਰੀ, ਟਰਮਿਨਲ ਤੋਂ ਨਿਕਲਣ ਦੀ ਵੀ ਨਹੀਂ ਮਿਲੀ ਇਜਾਜ਼ਤ
ਪੀ.ਟੀ.ਸੀ. ਨੈੱਟਵਰਕ ਦੇ ਐੱਮ.ਡੀ. ਰਬਿੰਦਰ ਨਾਰਾਇਣ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ 23 ਜੁਲਾਈ ਨੂੰ ਗੁਰਬਾਣੀ ਪ੍ਰਸਾਰਣ ਦਾ ਕੰਟਰੈਕਟ ਖ਼ਤਮ ਹੋ ਰਿਹਾ ਹੈ, ਉਸ ਮਗਰੋਂ ਸ਼੍ਰੋਮਣੀ ਕਮੇਟੀ ਚਾਹੇਗੀ ਤਾਂ ਉਹ ਪ੍ਰਸਾਰਣ ਜਾਰੀ ਰੱਖਣਗੇ, ਜੇ ਉਹ ਮਨਾ ਕਰਨਗੇ ਤਾਂ ਬੰਦ ਕਰ ਦੇਣਗੇ। ਉਹ ਚਾਹੁਣ ਤਾਂ ਸਭ ਨੂੰ ਪ੍ਰਸਾਰਣ ਦਾ ਅਧਿਕਾਰ ਦੇ ਦੇਣ। ਇਸ 'ਤੇ SGPC ਦਾ ਅਖ਼ਤਿਆਰ ਹੈ। ਉਹ ਜੋ ਫ਼ੈਸਲਾ ਸੁਣਾਉਣਗੇ ਅਸੀਂ ਹੱਥ ਜੋੜ ਕੇ ਮਨਜ਼ੂਰ ਕਰ ਲਵਾਂਗੇ। ਉਨ੍ਹਾਂ ਨੇ ਕਿਸੇ ਵੀ ਸਥਿਤੀ ਵਿਚ ਫ਼ੈਸਲੇ ਵਿਰੁੱਧ ਅਦਾਲਤ ਜਾਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਾਡਾ ਉੱਥੇ ਕੋਈ ਅਧਿਕਾਰ ਨਹੀਂ ਹੈ, ਅਸੀਂ ਤਾਂ ਪਿਛਲੇ 25 ਸਾਲਾਂ ਤੋਂ ਇਹ ਸੇਵਾ ਨਿਭਾਉਂਦੇ ਆ ਰਹੇ ਹਾਂ। ਇਸ ਲਈ SGPC ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਹੱਥ ਜੋੜ ਕੇ ਮਨਜ਼ੂਰ ਕਰ ਲੈਣਗੇ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪਾਕਿ 'ਚ ਸਿੱਖਾਂ 'ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ, ਹਾਈ ਕਮਿਸ਼ਨ ਨੂੰ ਕੀਤਾ ਤਲਬ
ਜ਼ਿਕਰਯੋਗ ਹੈ ਕਿ 20 ਜੂਨ ਨੂੰ ਪੰਜਾਬ ਵਿਧਾਨ ਸਭਾ ਵਿਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਪਾਸ ਕੀਤਾ ਗਿਆ ਸੀ। ਇਸ ਮੁਤਾਬਕ ਗੁਰਬਾਣੀ ਪ੍ਰਸਾਰਣ Free-to-Air ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਇਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਜੂਨ ਨੂੰ ਵਿਸ਼ੇਸ਼ ਇਜਲਾਸ ਸੱਦ ਕੇ ਇਸ ਬਿੱਲ ਨੂੰ ਰੱਦ ਕਰ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਮਰੀਕਾ 'ਚ ਡਾ. ਬੀ.ਆਰ. ਅੰਬੇਡਕਰ ਦੇ ਨਾਂ 'ਤੇ ਬਣੀ ਸੜਕ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਕੁਲਵੰਤ ਸਿੰਘ
NEXT STORY