Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    9:09:39 AM

  • car blast police station pakistan

    ਪਾਕਿਸਤਾਨ 'ਚ ਆਤਮਘਾਤੀ ਹਮਲਾ: ਥਾਣੇ 'ਚ ਜਾ ਵੜੀ...

  • special session of parliament april 16 to 18

    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ...

  • phagwara becomes a gangland

    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ...

  • petrol prices hiked by 43

    43% ਵੱਧ ਗਏ ਪੈਟਰੋਲ ਦੇ ਰੇਟ, ਮਿਡਲ ਈਸਟ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਪੰਜਾਬ ਸਰਕਾਰ ਨੇ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

CHANDIGARH News Punjabi(ਚੰਡੀਗੜ੍ਹ)

ਪੰਜਾਬ ਸਰਕਾਰ ਨੇ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

  • Edited By Baljit Singh,
  • Updated: 07 Jan, 2026 07:21 PM
Chandigarh
punjab government makes historic reforms in mining sector
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ ਹਨ। ਇਸ ਤਹਿਤ ਪੰਜਾਬ ਮਾਈਨਰ ਮਿਨਰਲ ਨੀਤੀ ਵਿੱਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਕੱਚੇ ਮਾਲ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਲੈ ਕੇ ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਖਪਤਕਾਰਾਂ ਲਈ ਕੀਮਤਾਂ ‘ਚ ਕਟੌਤੀ ਕਰਨਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਇਜ਼ਾਰੇਦਾਰੀ ਨੂੰ ਖ਼ਤਮ ਕਰਨਾ ਹੈ। 

ਵੱਖ-ਵੱਖ ਪੱਧਰਾਂ 'ਤੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਮੰਤਰੀ ਮੰਡਲ ਨੇ ਇਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਅਧੀਨ ਨਵੀਆਂ ਮਾਈਨਿੰਗ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਹਨ, ਨਿਲਾਮੀ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਗਿਆ ਹੈ ਅਤੇ ਰੈਗੂਲੇਟਰੀ ਪ੍ਰਕਿਰਿਆਵਾਂ ਨੂੰ ਸਰਲ ਕੀਤਾ ਗਿਆ ਹੈ। ਇਹ ਅਹਿਮ ਸੁਧਾਰ ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਨਾਗਰਿਕ-ਪੱਖੀ ਸ਼ਾਸਨ ਵੱਲ ਇਤਿਹਾਸਕ ਤਬਦੀਲੀ ਦੇ ਗਵਾਹ ਹਨ।

ਇਨ੍ਹਾਂ ਸੁਧਾਰਾਂ ਬਾਰੇ ਗੱਲ ਕਰਦਿਆਂ  ਖਾਣਾਂ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਾਡੀ ਸਰਕਾਰ ਖਣਨ ਸੈਕਟਰ ਦੀਆਂ ਗੁੰਝਲਾਂ ਨੂੰ ਖ਼ਤਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੁਦਰਤੀ ਸਰੋਤਾਂ ਦੀ ਵਰਤੋਂ ਲੋਕਾਂ ਦੇ ਹਿੱਤ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਕਿਰਿਆਵਾਂ ਵੱਲ ਕਦਮ ਵਧਾ ਕੇ ਰਾਜ ਦੇ ਮਾਲੀਏ ਨੂੰ ਵਧਾ ਰਹੇ ਹਾਂ ਅਤੇ ਅਸਲ ਆਪਰੇਟਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਂਦਿਆਂ ਗੈਰ-ਕਾਨੂੰਨੀ ਖਣਨ ਨੂੰ ਨੱਥ ਪਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਸਾਲਾਂ ਤੋਂ ਪੰਜਾਬ ਦੇ ਮਾਈਨਿੰਗ ਸੈਕਟਰ ਨੂੰ ਅਧਿਕਾਰਤ ਖਣਨ ਸਾਈਟਾਂ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪਿਆ। ਸੂਬੇ ਭਰ 'ਚ ਸਿਰਫ਼ 35 ਦੇ ਕਰੀਬ ਖਾਣਾਂ ਕਾਰਜਸ਼ੀਲ ਹੋਣ ਦੇ ਨਾਲ ਸੜਕਾਂ, ਰਿਹਾਇਸੀ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਲੋੜੀਂਦੀ ਉਸਾਰੀ ਸਮੱਗਰੀ ਦੀ ਮੰਗ ਤੋਂ ਕਾਨੂੰਨੀ ਸਪਲਾਈ ਬਹੁਤ ਘੱਟ ਰਹੀ ਹੈ। ਇਸ ਪਾੜੇ ਨਾਲ ਇੱਕ ਖਲਾਅ ਪੈਦਾ ਹੋ ਗਿਆ, ਜਿਸ ਕਰਕੇ ਗੈਰ-ਕਾਨੂੰਨੀ ਖਣਨ ਅਤੇ ਗੈਰ-ਰੈਗੂਲੇਟਿਡ ਸਪਲਾਈ ਚੇਨਾਂ ਨੇ ਪੈਰ ਪਸਾਰ ਲਏ।

ਇਸ ਢਾਂਚਾਗਤ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਇੱਕ ਸਪੱਸ਼ਟ ਰਣਨੀਤਕ ਪਹੁੰਚ ਅਪਣਾਈ। ਗ਼ੈਰ-ਕਾਨੂੰਨੀ ਗਤੀਵਿਧੀਆਂ ਦੀ ਬਜਾਏ ਸਰਕਾਰ ਨੇ ਮਾਈਨਿੰਗ ਸਪਲਾਈ ਨੂੰ ਹੌਲੀ-ਹੌਲੀ ਕਾਨੂੰਨੀ ਦਾਇਰੇ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ। ਇਸ ਤਹਿਤ ਆਪਰੇਟਰਾਂ ਨੂੰ ਅੱਗੇ ਆ ਕੇ ਮੌਜੂਦਾ ਮਾਈਨਿੰਗ ਗਤੀਵਿਧੀਆਂ ਦੀ ਜਾਣਕਾਰੀ ਦੇਣ, ਢੁਕਵਾਂ ਲੋੜੀਂਦਾ ਦਸਤਾਵੇਜ਼ੀ ਕੰਮ ਪੂਰਾ ਕਰਨ ਅਤੇ ਨਿਰਧਾਰਤ ਰੈਗੂਲੇਟਰੀ ਢਾਂਚੇ ਅੰਦਰ ਸਖ਼ਤੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਮਾਈਨਿੰਗ ਜਾਰੀ ਰਹੇਗੀ, ਪਰ ਸਿਰਫ਼ ਉਦੋਂ ਜਦੋਂ ਇਹ ਕਾਨੂੰਨੀ ਤੌਰ 'ਤੇ ਪਾਰਦਰਸ਼ੀ ਢੰਗ ਅਤੇ ਉਚਿਤ ਪ੍ਰਵਾਨਗੀਆਂ ਨਾਲ ਕੀਤੀ ਜਾਵੇਗੀ।

ਸਥਾਨਕ ਉਦਯੋਗ ਦੀ ਮਜ਼ਬੂਤੀ  ਲਈ ਕਰੱਸ਼ਰ ਮਾਈਨਿੰਗ ਸਾਈਟਾਂ
ਸੋਧੀ ਗਈ ਨੀਤੀ ਤਹਿਤ ਇੱਕ ਵੱਡਾ ਸੁਧਾਰ ਕਰੱਸ਼ਰ ਉਦਯੋਗ ਨੂੰ ਲੰਬੇ ਸਮੇਂ ਤੋਂ ਦਰਪੇਸ਼ ਮੁੱਦਿਆਂ ਦੇ ਹੱਲ ਲਈ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ.) ਦੀ ਸ਼ੁਰੂਆਤ ਹੈ। ਪਹਿਲਾਂ ਖਣਨ ਪਦਾਰਥਾਂ ਦੀ ਮਾਈਨਿੰਗ ਵਿਭਾਗ ਦੁਆਰਾ ਨਿਲਾਮ ਕੀਤੀਆਂ ਜਾਂਦੀਆਂ ਵਪਾਰਕ ਮਾਈਨਿੰਗ ਸਾਈਟਾਂ ਤੱਕ ਸੀਮਤ ਸੀ, ਜਿਸ ਕਾਰਨ ਕੱਚੇ ਮਾਲ ਦੀ ਲਗਾਤਾਰ ਕਮੀ ਬਣੀ ਰਹੀ। ਕਰੱਸ਼ਰ ਮਾਲਕਾਂ ਕੋਲ ਬਜਰੀ ਦੇ ਭੰਡਾਰ ਵਾਲੀ ਜ਼ਮੀਨ ਹੋਣ ਦੇ ਬਾਵਜੂਦ ਇਸਦੇ ਇਸਤੇਮਾਲ ਦੀ ਆਗਿਆ ਨਾ ਹੋਣ ਕਰਕੇ ਕਰੱਸ਼ਰ ਮਾਲਕ ਸੀ.ਐਮ.ਐਸ. ਆਊਟਪੁੱਟ 'ਤੇ ਨਿਰਭਰ ਸਨ ਜਾਂ ਦੂਜੇ ਰਾਜਾਂ ਤੋਂ ਅਕਸਰ ਉੱਚ ਕੀਮਤਾਂ 'ਤੇ ਸਮੱਗਰੀ ਲੈਣ ਲਈ ਮਜਬੂਰ ਸਨ।

ਸੀ.ਆਰ.ਐਮ.ਐਸ. ਢਾਂਚੇ ਤਹਿਤ ਕਰੱਸ਼ਰ ਮਾਲਕ ਜਿਨ੍ਹਾਂ ਕੋਲ ਬੱਜਰੀ ਦੇ ਭੰਡਾਰ ਵਾਲੀ ਜ਼ਮੀਨ ਹੈ, ਹੁਣ ਆਪਣੇ ਕੰਮਕਾਜ ਲਈ ਮਾਈਨਿੰਗ ਲੀਜ਼ ਅਤੇ ਖਣਨ ਸਮੱਗਰੀ ਪ੍ਰਾਪਤ ਕਰ ਸਕਦੇ ਹਨ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸੁਧਾਰ ਨਾਲ ਬਰੇਤੀ ਅਤੇ ਬਜਰੀ ਦੀ ਉਪਲੱਬਧਤਾ ਵਿੱਚ ਕਾਫ਼ੀ ਹੱਦ ਤੱਕ ਵਾਧਾ ਹੋਣ ਦੇ ਨਾਲ-ਨਾਲ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ‘ਚ ਤੇਜ਼ੀ ਆਵੇਗੀ, ਦੂਜੇ ਰਾਜਾਂ 'ਤੇ ਨਿਰਭਰਤਾ ਘਟੇਗੀ ਜਿਸ ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੋਰ ਰਾਜਾਂ ‘ਤੇ ਨਿਰਭਰਤਾ ਘਟੇਗੀ, ਗੈਰਕਾਨੂੰਨੀ ਅੰਤਰ-ਰਾਜੀ ਖਣਿਜ ਆਵਾਜਾਈ ‘ਤੇ ਰੋਕ ਲੱਗੇਗੀ, ਸੂਬੇ ਅੰਦਰ ਰੋਜ਼ਗਾਰ ਦੇ ਮੌਕੇ ਵਧਣਗੇ, ਕਰੱਸ਼ਰ ਉਦਯੋਗ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਆਵੇਗਾ, ਰਾਜ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਖਪਤਕਾਰਾਂ ਲਈ ਕੀਮਤਾਂ ਵਿੱਚ ਕਮੀ ਆਏਗੀ।

ਕਿਸਾਨਾਂ ਨੂੰ ਸਮਰੱਥ ਬਣਾਉਣ ਅਤੇ ਇਜ਼ਾਰੇਦਾਰੀ ਦੇ ਖ਼ਾਤਮੇ ਲਈ ਲੈਂਡ-ਓਨਰ ਮਾਈਨਿੰਗ ਸਾਈਟਾਂ
ਸਰਕਾਰ ਨੇ ਰੇਤ ਮਾਈਨਿੰਗ ਦੇ ਸਬੰਧ ਵਿੱਚ ਮੌਜੂਦਾ ਵਪਾਰਕ ਮਾਈਨਿੰਗ ਸਾਈਟਾਂ ਅਤੇ ਜਨਤਕ ਮਾਈਨਿੰਗ ਸਾਈਟਾਂ ਤੋਂ ਇਲਾਵਾ ਲੈਂਡ-ਓਨਰ ਮਾਈਨਿੰਗ ਸਾਈਟਾਂ (ਐਲ.ਐਮ.ਐਸ.) ਵੀ ਸ਼ੁਰੂ ਕੀਤੀਆਂ ਹਨ। ਪਹਿਲਾਂ ਰੇਤ ਮਾਈਨਿੰਗ ਕਾਰਜਾਂ ਵਿੱਚ ਅਕਸਰ ਰੁਕਾਵਟ ਆ ਜਾਂਦੀ ਸੀ ਕਿਉਂਕਿ ਜ਼ਮੀਨ ਮਾਲਕ ਅਣਜਾਣ ਆਪਰੇਟਰਾਂ ਨੂੰ ਆਪਣੀ ਜ਼ਮੀਨ 'ਤੇ ਜਾਣ ਦੀ ਆਗਿਆ ਦੇਣ ਤੋਂ ਝਿਜਕਦੇ ਸਨ। ਇਸ ਤੋਂ ਇਲਾਵਾ ਅਸਲ ਜ਼ਮੀਨ ਮਾਲਕ ਆਪਣੀ ਜ਼ਮੀਨ ‘ਤੇ ਖੁਦ ਮਾਈਨਿੰਗ ਦੀ ਇਜਾਜ਼ਤ ਲੈਣ ਲਈ ਵਾਰ-ਵਾਰ ਸਰਕਾਰ ਕੋਲ ਪਹੁੰਚ ਵੀ ਕਰਦੇ ਰਹੇ।

ਐਲ.ਐਮ.ਐਸ. ਢਾਂਚਾ ਹੁਣ ਸੂਬਾ ਸਰਕਾਰ ਨੂੰ ਰਾਇਲਟੀ ਦੀ ਅਦਾਇਗੀ 'ਤੇ ਜ਼ਮੀਨ ਮਾਲਕਾਂ ਨੂੰ ਖੁਦ ਜਾਂ ਅਧਿਕਾਰਤ ਵਿਅਕਤੀਆਂ ਰਾਹੀਂ ਆਪਣੀ ਜ਼ਮੀਨ ਤੋਂ ਰੇਤ ਮਾਈਨਿੰਗ ਦੀ ਇਜਾਜ਼ਤ ਦਿੰਦਾ ਹੈ। ਇਹ ਸੁਧਾਰ ਕਾਨੂੰਨੀ ਮਾਈਨਿੰਗ ਸਾਈਟਾਂ ਦੀ ਗਿਣਤੀ ਵਿੱਚ ਵਾਧਾ ਕਰ ਰਿਹਾ ਹੈ, ਜਿਸ ਨਾਲ ਰੇਤ ਦੀ ਸਪਲਾਈ ਅਤੇ ਰਾਜ ਦਾ ਮਾਲੀਆ ਵਧੇਗਾ, ਖਪਤਕਾਰਾਂ ਦੀਆਂ ਕੀਮਤਾਂ ਘਟਣਗੀਆਂ ਅਤੇ ਪੰਜਾਬੀਆਂ ਲਈ ਵਪਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣੇਗਾ ਕਿ ਹਰੇਕ ਯੋਗ ਜ਼ਮੀਨ ਮਾਲਕ ਮਾਈਨਿੰਗ ਲੀਜ਼ ਪ੍ਰਾਪਤ ਕਰ ਸਕੇਗਾ ਅਤੇ ਮਾਈਨਿੰਗ ਸਮੱਗਰੀ ਨੂੰ ਓਪਨ ਮਾਰਕੀਟ ਵਿੱਚ ਵੇਚ ਸਕੇਗਾ, ਜਿਸ ਨਾਲ ਏਕਾਧਿਕਾਰ ਨੂੰ ਖ਼ਤਮ ਕਰਨ ਵਿੱਚ ਵੱਡੀ ਮਦਦ ਮਿਲੇਗੀ।

ਸੁਚਾਰੂ ਪ੍ਰਵਾਨਗੀਆਂ ਅਤੇ ਉਦਯੋਗ ਵੱਲੋਂ ਮਜ਼ਬੂਤ ਹੁੰਗਾਰਾ
ਇਹ ਨੀਤੀ ਮਾਈਨਿੰਗ ਸੈਕਟਰ ਵਿੱਚ ਆਮ ਪ੍ਰਚਲਿਤ ਰੁਕਾਵਟਾਂ ਜਿਵੇਂ ਰੈਗੂਲੇਟਰੀ ਦੇਰੀਆਂ ਦੀ ਸਮੱਸਿਆ ਨਾਲ ਵੀ ਢੁਕਵੀਂ ਤਰ੍ਹਾਂ ਨਜਿੱਠ ਰਹੀ ਹੈ। ਪਹਿਲਾਂ ਸਟੇਟ ਇਨਵਾਇਰਮੈਂਟ ਇਮਪੈਕਟ ਅਸੈਸਮੈਂਟ ਅਥਾਰਟੀ (ਐਸਈਆਈਏਏ) ਵਰਗੀਆਂ ਸੰਸਥਾਵਾਂ ਰਾਹੀਂ ਮਾਈਨਿੰਗ ਸਬੰਧੀ ਸਰਟੀਫਿਕੇਸ਼ਨ ਅਤੇ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਨੂੰ ਅਕਸਰ ਸੱਤ ਤੋਂ ਨੌਂ ਮਹੀਨੇ ਲੱਗਦੇ ਸਨ ਅਤੇ ਕੁਝ ਮਾਮਲਿਆਂ ਵਿੱਚ ਤਾਂ ਕਈ ਸਾਲ ਵੀ ਲੱਗ ਜਾਂਦੇ ਸਨ। ਹੁਣ ਇਹ ਪ੍ਰਕਿਰਿਆਵਾਂ ਨੂੰ ਮਿਸ਼ਨ ਮੋਡ ‘ਚ ਲਿਆਂਦਾ ਗਿਆ ਹੈ ਅਤੇ ਕਈ ਮਨਜ਼ੂਰੀਆਂ ਨੂੰ ਇਕੱਠੇ ਤੌਰ ‘ਤੇ ਨਿਪਟਾਇਆ ਜਾ ਰਿਹਾ ਹੈ ਤਾਂ ਜੋ ਰੈਗੂਲੇਟਰੀ ਢਾਂਚੇ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਸਮਾਂ-ਬੱਧ ਫ਼ੈਸਲੇ ਯਕੀਨੀ ਬਣਾਏ ਜਾ ਸਕਣ।

ਇਨ੍ਹਾਂ ਸੁਧਾਰਾਂ ਨਾਲ ਮਾਈਨਿੰਗ ਸੈਕਟਰ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਸਰਕਾਰ ਨੂੰ ਸੀਆਰਐਮਐਸ ਅਤੇ ਐਲਐਮਐਸ ਸ਼੍ਰੇਣੀਆਂ ਅਧੀਨ 290 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ, ਜਿਸ ਵਿੱਚ 26 ਇਰਾਦਾ ਪੱਤਰ (ਲੈਟਰ ਆਫ਼ ਇੰਟੈਂਟ) ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਸਾਈਟਾਂ ਨੂੰ ਸ਼ਾਮਲ ਕਰਨ ਸਮੇਤ ਲਾਜ਼ਮੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਬਾਕੀ ਅਰਜ਼ੀਆਂ 'ਤੇ ਵੀ ਜਲਦ ਹੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਿਆਂ ਵਿੱਚ 200 ਤੋਂ ਵੱਧ ਨਵੀਆਂ ਮਾਈਨਿੰਗ ਸਾਈਟਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਸਰਵੇਖਣ, ਤਕਨੀਕੀ ਜਾਂਚ, ਜਨਤਕ ਸਲਾਹ-ਮਸ਼ਵਰੇ ਅਤੇ ਵਾਤਾਵਰਣ ਪ੍ਰਭਾਵ ਮੁਲਾਂਕਣ ਅਧਿਐਨ ਇਸ ਸਮੇਂ ਜਾਰੀ ਹਨ। ਇਹਨਾਂ ਵਿੱਚੋਂ ਜ਼ਿਆਦਾਤਰ ਖਾਣਾਂ ਦੇ ਦਸੰਬਰ 2025 ਅਤੇ ਮਾਰਚ 2026 ਦੇ ਦਰਮਿਆਨ ਚਾਲੂ ਹੋਣ ਦੀ ਉਮੀਦ ਹੈ, ਜਿਸ ਨਾਲ ਸਪਲਾਈ ‘ਚ ਦਰਪੇਸ਼ ਰੁਕਾਵਟਾਂ ਕਾਫ਼ੀ ਹੱਦ ਤੱਕ ਘਟਣ ਦੇ ਨਾਲ-ਨਾਲ ਮੌਜੂਦਾ ਸਾਈਟਾਂ 'ਤੇ ਬੋਝ ਘਟੇਗਾ।

ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਪ੍ਰਵਾਨਗੀਆਂ ਮਾਈਨਿੰਗ ਸਪਲਾਈ ਚੇਨ ‘ਚ ਯੋਜਨਾਬੱਧ ਸੁਧਾਰਾਂ ਦੀ ਪੇਸ਼ਕਸ਼ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਮਾਈਨਿੰਗ ਕਾਰਜ ਜਾਰੀ ਰਹਿੰਦੇ ਹਨ, ਇਹ ਕਾਨੂੰਨੀ, ਦਸਤਾਵੇਜ਼ੀ ਪ੍ਰਕਿਰਿਆਵਾਂ ਅਤੇ ਰੈਗੂਲੇਟਰੀ ਮਨਜ਼ੂਰੀਆਂ ਅਨੁਸਾਰ ਹੋਣੇ ਚਾਹੀਦੇ ਹਨ। ਇਸ ਢਾਂਚੇ ਤੋਂ ਬਾਹਰ ਕਿਸੇ ਵੀ ਤਰ੍ਹਾਂ ਦੇ ਕਾਰਜਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਈਨਿੰਗ ਦੀ ਇਜਾਜ਼ਤ ਹੈ, ਪਰ ਗੈਰ-ਕਾਨੂੰਨੀ ਪਹੁੰਚ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪਿਛਲੇ ਤਿੰਨ ਸਾਲਾਂ ‘ਚ ਪਹਿਲੀ ਪਾਰਦਰਸ਼ੀ ਨਿਲਾਮੀ ਪ੍ਰਕਿਰਿਆ ਅਤੇ ਵੱਡੇ ਸੁਧਾਰ
ਸੁਚਾਰੂ ਤੇ ਸੁਚੱਜੇ ਸ਼ਾਸਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਹੈ, ਜੋ ਕਿ ਪਿਛਲੇ ਤਿੰਨ ਸਾਲਾਂ ਵਿੱਚ ਕੀਤੀ ਗਈ ਪਹਿਲੀ ਅਜਿਹੀ ਪ੍ਰਕਿਰਿਆ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ ਵਿੱਚ  29 ਸਾਈਟਾਂ ਨੂੰ ਇੱਕ ਖੁੱਲ੍ਹੀ ਅਤੇ ਪ੍ਰਤੀਯੋਗੀ ਔਨਲਾਈਨ ਬੋਲੀ ਪ੍ਰਕਿਰਿਆ ਰਾਹੀਂ ਵਪਾਰਕ ਮਾਈਨਿੰਗ ਸਾਈਟਾਂ ਵਜੋਂ ਨਿਲਾਮ ਕੀਤਾ ਗਿਆ ਸੀ, ਜਿਸ ਵਿੱਚ 16 ਸਫਲ ਬੋਲੀਆਂ ਪ੍ਰਾਪਤ ਹੋਈਆਂ, ਜਿਸ ਨਾਲ 11.61 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਇਆ।

ਪੁਰਾਣੇ ਨਿਲਾਮੀ ਮਾਡਲ ਵਿੱਚ ਪ੍ਰਣਾਲੀਗਤ ਖਾਮੀਆਂ ਨੂੰ ਦੂਰ ਕਰਨ ਲਈ, ਜਿਸ ਕਰਕੇ ਅਕਸਰ ਲਾਟਰੀਆਂ ਰਾਹੀਂ ਡਰਾਅ, ਨਕਲੀ ਬੋਲੀਕਾਰਾਂ ਦੀ ਆਮਦ, ਮਾਲੀਆ ਘਾਟਾ ਅਤੇ ਦੇਰੀ ਹੁੰਦੀ ਸੀ, ਕੈਬਨਿਟ ਨੇ ਬਿਹਤਰ ਰਾਸ਼ਟਰੀ ਅਭਿਆਸਾਂ ਮੁਤਾਬਕ ਵਿਆਪਕ ਸੁਧਾਰਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਕੀਮਤ-ਅਧਾਰਤ ਬੋਲੀ ਵਿੱਚ ਤਬਦੀਲੀ, ਬੋਲੀਕਾਰਾਂ ਤੋਂ ਪਹਿਲਾਂ ਹੀ ਢੁਕਵਾਂ ਭੁਗਤਾਨ, ਸਥਿਰ ਮਾਲੀਆ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਐਡਵਾਂਸ ਰਾਇਲਟੀ ਭੁਗਤਾਨ, ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲਈ ਬੋਲੀਕਾਰਾਂ ਨੂੰ ਜ਼ਿੰਮੇਵਾਰੀ ਦੇ ਤਬਾਦਲੇ ਦੀ ਸਹੂਲਤ, ਸੱਟੇਬਾਜ਼ੀ ‘ਤੇ ਰੋਕ ਲਈ ਸਪੱਸ਼ਟ ਡੈੱਡ ਰੈਂਟ ਪ੍ਰਬੰਧ ਅਤੇ ਵਧੇਰੇ ਸੰਚਾਲਨ ਸਥਿਰਤਾ ਪ੍ਰਦਾਨ ਕਰਨ ਲਈ ਲੀਜ਼ ਦੀ ਮਿਆਦ ਨੂੰ ਤਿੰਨ ਤੋਂ ਪੰਜ ਸਾਲਾਂ ਤੱਕ ਵਧਾਉਣਾ ਸ਼ਾਮਲ ਹੈ।

ਲਗਭਗ 100 ਹੋਰ ਸਾਈਟਾਂ ਨੂੰ ਪੜਾਅਵਾਰ ਨਿਲਾਮੀ ਅਧੀਨ ਲਿਆਉਣ ਦੇ ਨਾਲ ਇਨ੍ਹਾਂ ਸੁਧਾਰਾਂ ਰਾਹੀਂ ਉਦਯੋਗ ਲਈ ਕੱਚੇ ਮਾਲ ਦੀ ਵਧੇਰੇ ਉਪਲਬਧਤਾ, ਸੂਬੇ ਲਈ ਮਾਲੀਏ ‘ਚ ਵਾਧਾ, ਖਾਣਾਂ ਦੇ ਤੇਜ਼ੀ ਨਾਲ ਸੰਚਾਲਨ ਅਤੇ ਮਜ਼ਬੂਤ ਰੈਗੂਲੇਟਰੀ ਸਪੱਸ਼ਟਤਾ ਅਤੇ ਪਾਰਦਰਸ਼ਤਾ ਯਕੀਨੀ ਬਣਨ ਦੀ ਉਮੀਦ ਹੈ।

ਅਧਿਕਾਰੀਆਂ ਨੇ ਕਿਹਾ ਕਿ ਕਿ ਸੀਆਰਐਮਐਸ  ਅਤੇ ਐਲਐਮਐਸ ਦੀ ਸ਼ੁਰੂਆਤ, ਸੁਚਾਰੂ ਪ੍ਰਵਾਨਗੀਆਂ ਅਤੇ ਨਵੀਆਂ ਨਿਲਾਮੀ ਪ੍ਰਣਾਲੀਆਂ ਪੰਜਾਬ ਦੇ ਮਾਈਨਿੰਗ ਸੈਕਟਰ ‘ਚ ਵਿਆਪਕ ਸੁਧਾਰ ਨੂੰ ਦਰਸਾਉਂਦੀਆਂ ਹਨ, ਜਿਸਦਾ ਉਦੇਸ਼ ਗੈਰ-ਕਾਨੂੰਨੀ ਮਾਈਨਿੰਗ ਨੂੰ ਖਤਮ ਕਰਨਾ, ਮਾਲੀਆ ‘ਚ ਵਾਧਾ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੁਦਰਤੀ ਸਰੋਤਾਂ ਦਾ ਪ੍ਰਬੰਧਨ ਸਾਫ਼, ਨਿਰਪੱਖ ਅਤੇ ਲੋਕ-ਕੇਂਦਰਿਤ ਢੰਗ ਨਾਲ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab Government
  • Mining Sector
  • Reforms
  • ਪੰਜਾਬ ਸਰਕਾਰ
  • ਮਾਈਨਿੰਗ ਸੈਕਟਰ
  • ਸੁਧਾਰ

ਐੱਸ.ਸੀ.ਕਮਿਸ਼ਨ ਵਲੋਂ ਪਟਿਆਲਾ ਦੇ ਐੱਸ.ਪੀ. ਅਤੇ ਡੀ.ਐੱਸ.ਪੀ ਤਲਬ

NEXT STORY

Stories You May Like

  • government  s big decision on tota rice  cut in pds  ethanol sector
    ਟੋਟਾ ਚੌਲਾਂ ’ਤੇ ਸਰਕਾਰ ਦਾ ਵੱਡਾ ਫੈਸਲਾ : PDS ’ਚ ਕਟੌਤੀ, ਈਥਾਨੌਲ ਸੈਕਟਰ ਨੂੰ ਮਿਲੇਗਾ 90 ਲੱਖ ਟਨ ਅਨਾਜ
  • industrial production grew  manufacturing sector shined
    ਉਦਯੋਗਿਕ ਉਤਪਾਦਨ ’ਚ 5.2 ਫੀਸਦੀ ਦੀ ਤੇਜ਼ੀ, ਮੈਨੂਫੈਕਚਰਿੰਗ ਸੈਕਟਰ ਚਮਕਿਆ
  • supreme court  archaeological survey of india  historical sites  report  notice
    ASI ਨੇ ਇਤਿਹਾਸਕ ਸਥਾਨਾਂ ਦੀ ਰਿਪੋਰਟ ਦੇਣ 'ਚ ਕੀਤੀ ਦੇਰੀ, ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ ਕੀਤੇ ਖ਼ੁਲਾਸੇ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ
  • nebraska recognized diwali festival
    ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ
  • ev buyers  government makes changes to   pm e drive   scheme
    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
  • oxygen crisis in government hospitals in punjab
    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
Trending
Ek Nazar
school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • ashwani sharma s big statement after the attack on bjp office
      ਭਾਜਪਾ ਦਫ਼ਤਰ ਬਾਹਰ ਧਮਾਕੇ ਮਗਰੋਂ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਦੱਸਿਆ ਕਾਇਰਾਨਾ...
    • punjab haryana high court
      ਭਾਜਪਾ ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਹਾਈ ਕੋਰਟ ਨੂੰ BOMB THREAT! RED ALERT...
    • major incident in kharar
      ਖਰੜ 'ਚ ਵੱਡੀ ਵਾਰਦਾਤ, ਗੈਸ ਏਜੰਸੀ ਦੇ ਮੁਲਾਜ਼ਮ ਤੋਂ ਕੈਸ਼ ਵਾਲਾ ਬੈਗ ਖੋਹ ਫ਼ਰਾਰ...
    • anti gangster helpline receives 592 complaints
      ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...
    • zirakpur businessman receives threatening call
      ਜ਼ੀਰਕਪੁਰ ਦੇ ਕਾਰੋਬਾਰੀ ਨੂੰ ਆਈ ਧਮਕੀ ਭਰੀ ਕਾਲ, ਮੰਗੀ ਇਕ ਕਰੋੜ ਰੁਪਏ ਦੀ ਫ਼ਿਰੌਤੀ
    • a big scam of 116 crores in chandigarh
      ਚੰਡੀਗੜ੍ਹ 'ਚ 116 ਕਰੋੜ ਦਾ ਵੱਡਾ ਘਪਲਾ! ਸਮਾਰਟ ਸਿਟੀ ਪ੍ਰਾਜੈਕਟ ਦੀ CFO ਨਲਿਨੀ...
    • nayab singh saini punjab arhati association
      ਪੰਜਾਬ ਦੇ ਆੜ੍ਹਤੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ
    • fraud case
      ਵੀਡੀਓ ਕਾਲ ਕਰਕੇ ਵਿਅਕਤੀ ਦੇ ਕ੍ਰੈਡਿਟ ਕਾਰਡ ਤੋਂ 12,71,693 ਰੁਪਏ ਠੱਗੇ
    • tree cutting ban without permission
      ਹਾਈ ਕੋਰਟ ਨੇ ਲਾ 'ਤੀ ਰੋਕ, ਹੁਣ ਬਿਨਾਂ ਇਜਾਜ਼ਤ ਦੇ ਨਹੀਂ ਕੱਟੇ ਜਾਣਗੇ ਦਰੱਖ਼ਤ
    • firing in mohali
      ਰਾਜ਼ੀਨਾਮੇ ਲਈ ਆਈਆਂ ਦੋ ਧਿਰਾਂ ’ਚ ਚੱਲੀਆਂ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +