ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐੱਮ.ਐੱਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਮੀਟਿੰਗ ਦੌਰਾਨ ਜਲਾਲਾਬਾਦ ਦੇ ਐੱਮ.ਐੱਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੇ ਕੰਬੋਜ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਪਿੰਨੀਆਂ 'ਚ ਲੁਕੋ ਕੇ ਕੈਨੇਡਾ ਭੇਜੀ ਜਾ ਰਹੀ ਸੀ ਅਫ਼ੀਮ, ਇੰਝ ਹੋਇਆ ਖ਼ੁਲਾਸਾ
NEXT STORY