ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2023-24 ਦੀ ਦੂਜੀ ਤਿਮਾਹੀ ਵਿਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉੱਪ ਸਕੱਤਰ (ਦਸਵੀਂ) ਡਾ. ਗੁਰਮੀਤ ਕੌਰ ਵਲੋਂ ਜਾਰੀ ਜਾਣਕਾਰੀ ਅਨੁਸਾਰ 2023-24 ਦੀ ਦੂਜੀ ਤਿਮਾਹੀ ਵਿਚ ਲਈ ਜਾਣ ਵਾਲੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਸਿੱਖਿਆ ਬੋਰਡ ਵਲੋਂ 28 ਅਤੇ 29 ਜੁਲਾਈ ਨੂੰ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ
28 ਜੁਲਾਈ ਨੂੰ ਪੰਜਾਬੀ ਪੇਪਰ-ਏ ਅਤੇ 29 ਜੁਲਾਈ ਨੂੰ ਪੰਜਾਬੀ ਪੇਪਰ-ਬੀ ਦੀ ਪ੍ਰੀਖਿਆ ਕਰਵਾਈ ਜਾਵੇਗੀ। ਪੰਜਾਬੀ ਵਾਧੂ ਵਿਸ਼ੇ ਦੀ ਇਹ ਪ੍ਰੀਖਿਆ ਦੇਣ ਦੇ ਇੱਛੁਕ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ਾਰਮ ਬੋਰਡ ਦੀ ਵੈੱਬ ਸਾਈਟ ’ਤੇ 3 ਜੁਲਾਈ ਤੋਂ ਉਪਲਬਧ ਹੋਣਗੇ। ਹਰ ਪੱਖੋਂ ਮੁਕੰਮਲ ਪ੍ਰੀਖਿਆ ਫ਼ਾਰਮ 19 ਜੁਲਾਈ ਤਕ ਬੋਰਡ ਦੀ ਸਿੰਗਲ ਵਿੰਡੋ ਸ਼ਾਖਾ ਮੁੱਖ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰਾਪਤ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ’ਚ ਮਾਨਸੂਨ ਦੇ ਸਰਗਰਮ ਹੋਣ ਮਗਰੋਂ ਪਾਵਰਕਾਮ ਨੂੰ ਵੱਡੀ ਰਾਹਤ
ਉੱਪ ਸਕੱਤਰ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਰੋਲ ਨੰਬਰ ਆਨ-ਲਾਈਨ ਬੋਰਡ ਦੀ ਵੈੱਬਸਾਈਟ ’ਤੇ 24 ਜੁਲਾਈ ਤੋਂ ਉਪਲਬਧ ਹੋਣਗੇ। ਉਨ੍ਹਾਂ ਹਦਾਇਤ ਵੀ ਕੀਤੀ ਕਿ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫ਼ਿਕੇਟ, ਫ਼ੋਟੋ ਪਹਿਚਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਅਨੁਸਾਰ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ, ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੇ ਲਾਜ਼ਮੀ ਹਨ, ਅਜਿਹਾ ਨਾ ਕਰਨ ਦੀ ਸੂਰਤ ਵਿਚ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਪ੍ਰੀਖਿਆ ਫ਼ਾਰਮ ਅਤੇ ਹੋਰ ਜਾਣਕਾਰੀ ਬੋਰਡ ਦੀ ਵੈੱਬ ਸਾਈਟ ’ਤੇ ਉਪਲਬਧ ਹੈ।
ਇਹ ਵੀ ਪੜ੍ਹੋ : ਪਿੰਗਲਵਾੜਾ ਸੰਸਥਾ ਦੇ ਬੱਚਿਆਂ ਦੀ ਵੱਡੀ ਪ੍ਰਾਪਤੀ, ਅੰਤਰਰਾਸ਼ਟਰੀ ਖੇਡਾਂ 'ਚ ਜਿੱਤੇ 3 ਮੈਡਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਿਸ ਯੂਨੀਵਰਸ ਰਹੀ ਹਰਨਾਜ਼ ਸੰਧੂ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਦੇਹਾਂਤ
NEXT STORY