ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਸਵਾਲ ਚੁੱਕੇ ਹਨ। ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਦੀ ਇੱਕ ਹੋਰ ਬਹੁ-ਪ੍ਰਚਾਰਿਤ ਸਕੀਮ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ 'ਚ ਬਹੁਤ ਵੱਡਾ ਅੰਤਰ ਹੈ। ਵੜਿੰਗ ਨੇ ਸੂਬਾ ਸਰਕਾਰ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 'ਆਪ' ਲੀਡਰਸ਼ਿਪ ਲਗਾਤਾਰ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਰਹੀ ਹੈ। ਹਾਲਾਂਕਿ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਜਾਣੋ ਕੀ ਬੋਲੇ ਸਿਹਤ ਮੰਤਰੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ 1.72 ਲੱਖ ਤੋਂ ਵੱਧ ਮਰੀਜ਼ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਦਿਖਾਇਆ ਗਿਆ ਹਸਪਤਾਲ ਮੁੱਖ ਮੰਤਰੀ ਸਿਹਤ ਯੋਜਨਾ ਬੀਮਾ ਤਹਿਤ ਸੂਚੀਬੱਧ ਨਹੀਂ ਸੀ। ਇਸ ਸਕੀਮ ਅਧੀਨ 600 ਤੋਂ ਵੱਧ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ ਅਤੇ ਇਲਾਜ ਦਾ ਲਾਭ ਸਿਰਫ ਇਨ੍ਹਾਂ ਰਜਿਸਟਰਡ ਸਸੰਥਾਵਾਂ 'ਚ ਹੀ ਮਿਲਦਾ ਹੈ।

ਗਰਮੀਆਂ ਦੀਆਂ ਛੁੱਟੀਆਂ ’ਚ ਭੀੜ ਵਧੀ, ਤਿੰਨ ਸਮਰ ਸਪੈਸ਼ਲ ਰੇਲਾਂ ਦੀ ਮੰਗ
NEXT STORY