ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਮਹਾਬਲ ਮਿਸ਼ਰਾ ਸੱਜਣ ਕੁਮਾਰ ਦੀ ਸ਼ੋਕ ਸਭਾ ਵਿਚ ਸ਼ਾਮਲ ਹੋਏ ਸੀ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਪੁੱਛਿਆ ਹੈ ਕਿ ਕੀ ਉਹ ਮਹਾਬਲ ਮਿਸ਼ਰਾ ਖ਼ਿਲਾਫ਼ ਕੋਈ ਕਾਰਵਾਈ ਕਰੇਗੀ ਜਾਂ ਨਹੀਂ।
ਆਰ. ਪੀ. ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਵੱਲੋਂ ਸੱਜਣ ਕੁਮਾਰ ਦੀ ਸ਼ੋਕ ਸਭਾ ਵਿਚ ਸ਼ਾਮਲ ਹੋਣ ਵਾਲੇ ਤਿੰਨ ਭਾਜਪਾ ਸੰਸਦ ਮੈਂਬਰਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਮਹਾਬਲ ਮਿਸ਼ਰਾ ਵੀ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੇ ਸੱਜਣ ਕੁਮਾਰ ਦੀ ਸ਼ੋਕ ਸਭਾ ਵਿਚ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਤਾਂ ਆਪਣੇ ਉਨ੍ਹਾਂ ਸੰਸਦ ਮੈਂਬਰਾਂ ਨੂੰ ਝਾੜ ਪਾ ਚੁੱਕੀ ਹੈ, ਪਰ ਕੀ ਆਮ ਆਦਮੀ ਪਾਰਟੀ ਅਜਿਹਾ ਕਰੇਗੀ?
ਭਾਜਪਾ ਆਗੂ ਨੇ ਪੁੱਛਿਆ ਕਿ ਕੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਮਹਾਬਲ ਮਿਸ਼ਰਾ ਤੋਂ ਸਪਸ਼ਟੀਕਰਨ ਮੰਗਣਗੇ। ਉਨ੍ਹਾਂ ਕਿਹਾ ਕਿ ਜਵਾਬਦੇਹੀ ਚੋਣਵੀਂ ਨਹੀਂ ਹੋ ਸਕਦੀ। ਆਰ. ਪੀ. ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸ਼ੁਰੂ ਤੋਂ ਹੀ 1984 ਦੇ ਪੀੜਤਾ ਸਿੱਖ ਪਰਿਵਾਰਾਂ ਦੇ ਨਾਲ ਡੱਟ ਕੇ ਖੜ੍ਹੀ ਰਹੀ ਹੈ।
ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
NEXT STORY