ਚੰਡੀਗੜ੍ਹ: ED ਨੂੰ ਪੰਜਾਬ ਕੈਬਨਿਟ ਦੇ ਮੰਤਰੀ ਸੰਜੀਵ ਅਰੋੜਾ ਦਾ ਦੋ ਹੋਰ ਦਿਨ ਦਾ ਰਿਮਾਂਡ ਮਿਲ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ। ਇਹ ਰਿਮਾਂਡ ਖ਼ਤਮ ਹੋਣ ਮਗਰੋਂ ਈ. ਡੀ. ਵੱਲੋਂ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ 5 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ।
ਅਦਾਲਤ ਨੇ ਈ. ਡੀ. ਨੂੰ ਮੰਤਰੀ ਦਾ 2 ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ। ਇੱਥੇ ਦੱਸ ਦਈਏ ਕਿ ਮੰਤਰੀ ਸੰਜੀਵ ਅਰੋੜਾ ਨੂੰ ਈ. ਡੀ. ਨੇ 9 ਮਈ ਨੂੰ ਛਾਪੇਮਾਰੀ ਮਗਰੋਂ ਗ੍ਰਿਫ਼ਤਾਰ ਕੀਤਾ ਸੀ।
ED ਨੇ PSPCL ਦੇ CMD ਨੂੰ ਕੀਤਾ ਤਲਬ
ਈਡੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (CMD) ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ। ਇਹ ਮਾਮਲਾ ਬਿਜਲੀ ਵਿਭਾਗ ਵੱਲੋਂ ਸੰਜੀਵ ਅਰੋੜਾ ਨਾਲ ਜੁੜੀ ਇੱਕ ਨਿੱਜੀ ਕੰਪਨੀ ਨੂੰ ਕਰੋੜਾਂ ਰੁਪਏ ਦੀ ਬੈਂਕ ਗਾਰੰਟੀ ਵਾਪਸ ਕਰਨ ਦੇ ਕਥਿਤ ਦੋਸ਼ਾਂ ਨਾਲ ਸਬੰਧਤ ਹੈ।
ਕੀ ਹੈ ਪੂਰਾ ਮਾਮਲਾ?
ਸੂਤਰਾਂ ਅਨੁਸਾਰ, ਈਡੀ ਨੇ ਸੀਐਮਡੀ ਬਸੰਤ ਗਰਗ ਨੂੰ ਅਗਲੇ ਹਫ਼ਤੇ ਰਿਕਾਰਡ ਸਮੇਤ ਪੇਸ਼ ਹੋਣ ਲਈ ਕਿਹਾ ਹੈ। ਦੋਸ਼ ਹੈ ਕਿ ਜਦੋਂ ਸੰਜੀਵ ਅਰੋੜਾ ਕੋਲ ਬਿਜਲੀ ਵਿਭਾਗ ਦਾ ਚਾਰਜ ਸੀ, ਉਸ ਸਮੇਂ ਉਨ੍ਹਾਂ ਨਾਲ ਸਬੰਧਤ ਕੰਪਨੀ 'ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼ ਲਿਮਟਿਡ' ਨੂੰ 1.97 ਕਰੋੜ ਰੁਪਏ ਦੀ ਬੈਂਕ ਗਾਰੰਟੀ ਕਥਿਤ ਤੌਰ 'ਤੇ ਨਿਯਮਾਂ ਦੇ ਉਲਟ ਮੋੜ ਦਿੱਤੀ ਗਈ ਸੀ। ਇਹ ਮਾਮਲਾ ਲੁਧਿਆਣਾ ਦੇ ਹੈਂਪਟਨ ਕੋਰਟ ਬਿਜ਼ਨਸ ਪਾਰਕ ਨਾਲ ਜੁੜਿਆ ਹੋਇਆ ਹੈ।
ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਮਜੀਠੀਆ ਬੋਲੇ-ਸਾਡੇ ਉਮੀਦਵਾਰਾਂ ਨੂੰ ਨਹੀਂ ਮਿਲ ਰਹੀ NOC
NEXT STORY