ਮੋਹਾਲੀ (ਪਰਦੀਪ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਲਗਾਤਾਰ ਸਿੱਖਾਂ ਦੇ ਮਸਲਿਆਂ ਨੂੰ ਦਿਲਚਸਪੀ ਨਾਲ ਹੱਲ ਕੀਤਾ ਜਾ ਰਿਹਾ ਹੈ ਅਤੇ ਇਸ ਤਹਿਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ਹੀਦੀ ਜੋੜ ਮੇਲ ਨੂੰ ‘ਸਾਹਿਬਜ਼ਾਦਾ ਸ਼ਹਾਦਤ ਦਿਵਸ’ ਵਜੋਂ ਮਨਾਇਆ ਜਾਵੇ ਸਬੰਧੀ ਲਿਖੇ ਪੱਤਰ ’ਤੇ ਵਿਚਾਰ ਕਰ ਰਹੇ ਹਨ ਅਤੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਹੀ ਇਸ ਸਬੰਧੀ ਕੇਂਦਰ ਸਰਕਾਰ ਵਲੋਂ ਅਹਿਮ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਉਣ ਦੀ ਤਾਰੀਖ਼ ਬਦਲੀ
26 ਤੋਂ 28 ਦਸੰਬਰ ਤਕ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਮਾਤਾ ਗੁਜਰ ਕੌਰ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਕਰਵਾਇਆ ਜਾਂਦਾ ਹੈ ਅਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਨਤਮਸਤਕ ਹੁੰਦੀਆਂ ਹਨ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਕਾਇਦਾ 22 ਨਵੰਬਰ 2022 ਨੂੰ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਸੀ ਕਿ ਇਸ ਸ਼ਹੀਦੀ ਜੋੜ ਮੇਲ ਨੂੰ ‘ਸਾਹਿਬਜ਼ਾਦਾ ਸ਼ਹਾਦਤ ਦਿਵਸ’ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਲਗਾਤਾਰ ਸਿੱਖਾਂ ਦੇ ਮਸਲਿਆਂ ਨੂੰ ਦਿਲਚਸਪੀ ਨਾਲ ਹੱਲ ਕੀਤਾ ਜਾ ਰਿਹਾ ਹੈ ਅਤੇ ਇਸ ਤਹਿਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ਹੀਦੀ ਜੋੜ ਮੇਲ ਨੂੰ ‘ਸਾਹਿਬਜ਼ਾਦਾ ਸ਼ਹਾਦਤ ਦਿਵਸ’ ਵਜੋਂ ਮਨਾਇਆ ਜਾਵੇ ਸਬੰਧੀ ਲਿਖੇ ਪੱਤਰ ’ਤੇ ਵਿਚਾਰ ਕਰ ਰਹੇ ਹਨ ਅਤੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਹੀ ਇਸ ਸਬੰਧੀ ਕੇਂਦਰ ਸਰਕਾਰ ਵਲੋਂ ਅਹਿਮ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਗੁਜਰਾਤ ਜਿੱਤ ਮਗਰੋਂ ਭਾਜਪਾ ਹਾਈਕਮਾਂਡ ਦੀਆਂ ਨਜ਼ਰਾਂ ਪੰਜਾਬ 'ਤੇ, ਅਗਲੇ 6 ਮਹੀਨੇ ਅਹਿਮ
ਇਸ ਸਬੰਧੀ ਪੰਥਕ ਨੇਤਾ ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਲਿਖਿਆ ਗਿਆ ਇਹ ਪੱਤਰ ਸਿੱਖ ਜਗਤ ਲਈ ਬੇਹੱਦ ਤਸੱਲੀ ਭਰੀ ਖ਼ਬਰ ਹੈ ਅਤੇ ਕੇਂਦਰ ਸਰਕਾਰ ਨੂੰ ਬਿਨਾਂ ਹੋਰ ਦੇਰੀ ਕੀਤਿਆਂ ਸ਼ਹੀਦੀ ਜੋੜ ਮੇਲ ਨੂੰ ਸ਼ਹਾਦਤ ਦਿਵਸ ਵਜੋਂ ਮਨਾਏ ਜਾਣ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀ ਤਿਆਰੀ, ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਹੋ ਸਕਦੀ ਹੈ ਛੁੱਟੀ
ਇਸ ਸਬੰਧੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪਹਿਲਕਦਮੀ ਕਰਦਿਆਂ ਚੰਡੀਗੜ੍ਹ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਇਕ ਮੀਟਿੰਗ ਵੀ ਬੁਲਾਈ ਸੀ ਪਰ ਸੂਤਰਾਂ ਅਨੁਸਾਰ ਕੇਂਦਰ ਸਰਕਾਰ ਇਸ ਸਬੰਧੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ 2 ਦਿਨਾਂ ਪੰਜਾਬ ਦੌਰੇ 'ਤੇ, ਵਰਕਰਾਂ ਦਾ ਕਰਨਗੇ ਮਾਰਗ ਦਰਸ਼ਨ
NEXT STORY