ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਵੇਰੇ ਮੋਗਾ ਵਿਚ ਕਤਲ ਕੀਤੇ ਗਏ ਸਰਪੰਚ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇੱਥੋਂ ਤਕ ਆਖ ਦਿੱਤਾ ਕਿ ਭਗਵੰਤ ਮਾਨ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਸੰਭਾਲਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੇ ਹਨ ਤੇ ਹੁਣ ਉਹ ਇਸ ਕੁਰਸੀ 'ਤੇ ਇਕ ਦਿਨ ਵੀ ਹੋਰ ਬੈਠਣ ਦੇ ਹੱਕਦਾਰ ਨਹੀਂ ਹਨ।
ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ 'ਚ ਅੱਜ ਇਕ ਹੋਰ ਕਤਲ ਹੋ ਗਿਆ ਹੈ। ਅੱਜ ਮੋਗਾ ਵਿਖੇ ਦਿਨ ਚੜ੍ਹਦੇ ਸਾਰ ਇਕ ਸਰਪੰਚ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਆਖਿਆ ਕਿ ਜਨਵਰੀ ਅਤੇ ਫਰਵਰੀ ਮਹੀਨੇ ਵਿਚ ਹਰ ਦਿਨ ਹੁੰਦੇ ਰਹੇ ਲੜੀਵਾਰ ਕਤਲਾਂ ਤੋਂ ਬਾਅਦ ਹੁਣ ਮਾਰਚ ਮਹੀਨੇ 'ਚ ਵੀ ਦਿਨ ਦਿਹਾੜੇ ਗੋਲੀਆਂ ਦਾ ਚਲਣਾ ਜਾਰੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅੱਗੇ ਕਿਹਾ ਕਿ ਪੰਜਾਬੀ ਅੱਜ ਨਾ ਆਪਣੇ ਘਰ, ਨਾ ਸਕੂਲ, ਨਾ ਕਾਲਜ, ਨਾ ਬਜ਼ਾਰ, ਨਾ ਕਚਿਹਰੀ, ਇੱਥੋਂ ਤੱਕ ਕਿ ਮੰਦਿਰ-ਗੁਰਦੁਆਰਿਆਂ ਦੇ ਬਾਹਰ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਤਿੱਖੇ ਲਹਿਜ਼ੇ ਵਿਚ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਮਾਨ ਆਪਣੀ ਜਿੰਮੇਵਾਰੀ ਸਾਂਭਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ ਅਤੇ ਹੁਣ ਇਹ ਇਸ ਕੁਰਸੀ 'ਤੇ ਇਕ ਦਿਨ ਵੀ ਹੋਰ ਬੈਠਣ ਦਾ ਹੱਕਦਾਰ ਨਹੀਂ ਹੈ।
ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ ਤਲਵਾਰ! ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ
NEXT STORY