Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    11:42:48 AM

  • major encounter by punjab police in jalandhar

    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼...

  • halwara airport passengers flight cancellation

    ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ...

  • xi visiting india

    ਭਾਰਤ ਆ ਰਹੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! ਬੀਜਿੰਗ...

  • major promotions in punjab police

    ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸੁਖਬੀਰ ਬਾਦਲ ਦੀ ਖਰੜ 'ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ

CHANDIGARH News Punjabi(ਚੰਡੀਗੜ੍ਹ)

ਸੁਖਬੀਰ ਬਾਦਲ ਦੀ ਖਰੜ 'ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ

  • Edited By Babita,
  • Updated: 12 Sep, 2026 11:03 AM
Chandigarh
sukhbir badal rally
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਰਣਬੀਰ) : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਬੀਤੇ ਦਿਨੀਂ ਪਿੰਡ ਪਲਹੇੜੀ, ਨਿਊ ਚੰਡੀਗੜ੍ਹ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਕਿਸਾਨੀ, ਬਿਜਲੀ, ਵਿਕਾਸ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਮੌਜੂਦਾ ਸਰਕਾਰ ਅਤੇ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੇੜਾ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰ ਦੀ ਬਹੁਤ ਪੁਰਾਣੀ ਸਾਂਝ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ, ਜਿਸ ਵਿੱਚ ਮਿਹਨਤ ਕਰਨ ਵਾਲਾ ਵਰਕਰ ਹੌਲੀ-ਹੌਲੀ ਅੱਗੇ ਵੱਧਦਾ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਵੀ ਸਿੱਧੇ ਮੁੱਖ ਮੰਤਰੀ ਨਹੀਂ ਬਣੇ ਸਨ ਅਤੇ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਅਕਾਲੀ ਦਲ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਦਿਆਂ ਬਿਤਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਪੰਜਾਬ ਦੇ ਹਰ ਘਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਰਾਣੀ ਪੀੜ੍ਹੀ ਦੇ ਲੋਕ ਅਕਾਲੀ ਦਲ ਦੀ ਤਕੜੀ ਨੂੰ ਪੰਥ ਅਤੇ ਕੌਮ ਦੀ ਨਿਸ਼ਾਨੀ ਮੰਨ ਕੇ ਸਤਿਕਾਰ ਦਿੰਦੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਵੱਲੋਂ ਕੀਤੇ ਗਏ ਕਥਿਤ ਝੂਠੇ ਪ੍ਰਚਾਰ ਕਾਰਨ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਨੁਕਸਾਨ ਪੰਜਾਬ ਨੂੰ ਹੋਇਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰਾਂ ਦੇ ਸਮੇਂ ਪੰਜਾਬ 'ਚ ਸੜਕਾਂ, ਨਹਿਰਾਂ, ਬਿਜਲੀ ਅਤੇ ਹੋਰ ਬੁਨਿਆਦੀ ਢਾਂਚੇ ਦੇ ਖੇਤਰ 'ਚ ਵੱਡਾ ਵਿਕਾਸ ਹੋਇਆ। ਉਨ੍ਹਾਂ ਕਿਹਾ ਕਿ ਮੋਹਾਲੀ, ਖਰੜ ਅਤੇ ਆਸ-ਪਾਸ ਦੇ ਇਲਾਕਿਆਂ 'ਚ ਵੀ ਅਕਾਲੀ ਸਰਕਾਰਾਂ ਦੇ ਸਮੇਂ ਕਈ ਵਿਕਾਸ ਕਾਰਜ ਕਰਵਾਏ ਗਏ। ਉਨ੍ਹਾਂ ਆਪਣੇ ਪੁਰਾਣੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਉਹ ਇਲਾਕੇ 'ਚ ਆਉਂਦੇ ਸਨ ਤਾਂ ਇੱਥੇ ਵੱਡੇ ਪੱਧਰ ’ਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਹੁੰਦਾ ਸੀ, ਜਦੋਂ ਕਿ ਅੱਜ ਜ਼ਮੀਨਾਂ ਦੀਆਂ ਕੀਮਤਾਂ ਕਈ ਗੁਣਾ ਵੱਧ ਚੁੱਕੀਆਂ ਹਨ। ਉਨ੍ਹਾਂ ਨਿਊ ਚੰਡੀਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਮੀਨਾਂ ਵੇਚਣ ਤੋਂ ਪਹਿਲਾਂ ਸੋਚ-ਵਿਚਾਰ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਸ ਇਲਾਕੇ 'ਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ ਅਤੇ ਜ਼ਮੀਨਾਂ ਦੇ ਭਾਅ 'ਚ ਵੱਡਾ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਲਾਕੇ 'ਚ ਕਨਵੈਨਸ਼ਨ ਸੈਂਟਰ, ਹਾਈਡਰੋਜਨ ਬੇਸਡ ਰੋਡ, ਸੂਚਨਾ ਤਕਨਾਲੋਜੀ ਖੇਤਰ, ਵੱਡਾ ਘੋੜਸਵਾਰੀ ਸਟੇਡੀਅਮ ਅਤੇ ਸੀਸਵਾਂ ਫੋਰੈਸਟ ਇਲਾਕੇ 'ਚ ਵਿਸ਼ਾਲ ਵਾਈਲਡ ਲਾਈਫ ਸਫਾਰੀ ਵਰਗੇ ਪ੍ਰਾਜੈਕਟ ਲਿਆਉਣ ਦੀ ਯੋਜਨਾ ਹੈ। ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਲੰਬਾ ਸਮਾਂ ਪੰਜਾਬ ’ਤੇ ਰਾਜ ਕੀਤਾ, ਪਰ ਉਹ ਇੱਕ ਵੀ ਅਜਿਹਾ ਵੱਡਾ ਵਿਕਾਸ ਪ੍ਰਾਜੈਕਟ ਨਹੀਂ ਗਿਣਵਾ ਸਕਦੀਆਂ, ਜਿਸ ਨੂੰ ਪੰਜਾਬ ਦੀ ਤਰੱਕੀ ਦੀ ਨਿਸ਼ਾਨੀ ਕਿਹਾ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਮਕਸਦ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ 'ਚ ਬਿਜਲੀ ਕੱਟ, ਨਸ਼ਾ, ਅਪਰਾਧ ਅਤੇ ਲੋਕਾਂ ਦੀਆਂ ਹੋਰ ਸਮੱਸਿਆਵਾਂ ਵਧੀਆਂ ਹਨ। ਉਨ੍ਹਾਂ ਕੁਝ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਥਕ ਮੁੱਦਿਆਂ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਖ਼ੁਦ ਮੁਖਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਪੰਜਾਬ ਅਤੇ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਪੰਥ, ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਵਰਗ ਦੇ ਹਿੱਤਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਕੁੱਝ ਹੋਰ ਨਜ਼ਰ ਆ ਰਹੀ ਹੈ। ਉਨ੍ਹਾਂ ਸਰਕਾਰ ’ਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਸਿਆਸੀ ਲਾਭ ਲਈ ਵਰਤਣ ਦੇ ਦੋਸ਼ ਵੀ ਲਗਾਏ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ, ਮੁਫ਼ਤ ਬਿਜਲੀ, ਨਹਿਰਾਂ, ਪੱਕੇ ਖਾਲੇ, ਆਟਾ-ਦਾਲ ਸਕੀਮ, ਸ਼ਗਨ ਅਤੇ ਪੈਨਸ਼ਨ ਵਰਗੀਆਂ ਸਹੂਲਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਨਵੇਂ ਟਿਊਬਵੈੱਲ ਕੁਨੈਕਸ਼ਨ ਲਈ ਵੱਡੀ ਰਕਮ ਖਰਚ ਕਰਨੀ ਪੈ ਰਹੀ ਹੈ।
ਉਨ੍ਹਾਂ ਐਲਾਨ ਕੀਤਾ ਕਿ ਜੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈੱਲ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਸਰਕਾਰ ਬਣਨ ਦੇ ਪਹਿਲੇ ਮਹੀਨੇ ਹੀ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਕੇ 50 ਕਿਲੋ ਕਣਕ ਪ੍ਰਤੀ ਪਰਿਵਾਰ 4 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਅਤੇ 20 ਰੁਪਏ ਦੀ ਦਾਲ ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਇਸੇ ਤਰ੍ਹਾਂ ਕੁੜੀਆਂ ਦੇ ਵਿਆਹ ਲਈ ਸ਼ਗਨ ਦੀ ਰਕਮ ਵਧਾ ਕੇ ਇਕ ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ‘ਲਾਲ ਡੋਰੇ’ ਅੰਦਰ ਆਉਂਦੀਆਂ ਜ਼ਮੀਨਾਂ ਦੀ ਮਾਲਕੀ ਲੋਕਾਂ ਦੇ ਨਾਮ ਕਰਨ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਸਾਲ ਦੇ ਅੰਦਰ-ਅੰਦਰ ਅਜਿਹੀਆਂ ਜ਼ਮੀਨਾਂ ਦੀ ਮਾਲਕੀ ਅਤੇ ਰਜਿਸਟਰੀ ਸਬੰਧੀ ਪ੍ਰਕਿਰਿਆ ਮੁਕੰਮਲ ਕਰਨ ਦਾ ਯਤਨ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਆਪਣੀ ਜ਼ਮੀਨ ਦੀ ਕਾਨੂੰਨੀ ਮਾਲਕੀ ਮਿਲ ਸਕੇ।
ਬਿਜਲੀ ਸੰਕਟ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਪਿਛਲੇ ਲਗਭਗ 10 ਸਾਲਾਂ ਵਿੱਚ ਕੋਈ ਨਵਾਂ ਵੱਡਾ ਥਰਮਲ ਪਲਾਂਟ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਦੇ ਸਮੇਂ ਪੰਜਾਬ ਨੂੰ ਬਿਜਲੀ ਦੇ ਮਾਮਲੇ 'ਚ ਸਰਪਲੱਸ ਬਣਾਇਆ ਗਿਆ ਸੀ, ਪਰ ਹੁਣ ਬਿਜਲੀ ਦੀ ਮੰਗ ਵੱਧਣ ਕਾਰਨ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਤਰੱਕੀ ਦੇ ਰਾਹ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਤੋਂ ਪਹਿਲਾਂ ਉਨ੍ਹਾਂ ਦੇ ਪਿਛੋਕੜ, ਸਿਆਸੀ ਸੋਚ ਅਤੇ ਲੋਕ ਸੇਵਾ ਦੇ ਕੰਮਾਂ ਨੂੰ ਜ਼ਰੂਰ ਵੇਖਣ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਨਹੀਂ, ਸਗੋਂ ਪੰਜਾਬ, ਪੰਜਾਬੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਸਿੱਖ ਪੰਥ ਦੇ ਹਿੱਤਾਂ ਨਾਲ ਜੁੜੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨਾ ਹੈ।
 

  • Sukhbir Badal
  • Rally
  • Kharar
  • ਸੁਖਬੀਰ ਬਾਦਲ
  • ਰੈਲੀ
  • ਖਰੜ

ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ ਕਾਰਵਾਈ

NEXT STORY

Stories You May Like

  • kotkapura firing incident  sukhbir badal  court
    ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
  • sukhbir badal sit summons
    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
  • malakpur met with sukhbir badal
    ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
  • sit sukhbir singh badal shiromani akali dal
    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • akali dal rally
    ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • petrol pump salesman beaten up
      150 ਰੁਪਏ ਦੇ ਤੇਲ ਦੇ ਭੁਗਤਾਨ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪ ਸੇਲਜ਼ਮੈਨ ਦੀ...
    • new rules for tenants and landlords implemented in chandigarh
      ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ...
    • three accused smugglers arrested
      ਤਸਕਰੀ ਕਰਨ ਵਾਲੇ 3 ਮੁਲਜ਼ਮ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
    • singer vadda grewal acquitted in case registered under ndps act
      ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ
    • chandigarh court
      ਕੋਠੀ ਮਾਲਕ ਤੇ ਪੀ. ਜੀ. ਸੰਚਾਲਕ ’ਤੇ ਅਦਾਲਤ ਨੇ ਤੈਅ ਕੀਤੇ ਦੋਸ਼
    • students take note an sms will reach your home as soon as you do this
      ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ...
    • relief for absent punjab employees
      ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ...
    • congress high command s new plan for punjab
      ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ...
    • high court takes a strict view of the delay in retirement benefits
      ਸੇਵਾਮੁਕਤੀ ਲਾਭਾਂ ’ਚ ਦੇਰੀ ’ਤੇ ਹਾਈ ਕੋਰਟ ਸਖ਼ਤ, ਸਰਕਾਰ ਨੂੰ ਮੁਲਾਜ਼ਮਾਂ ਦੇ...
    • punjab haryana legislative assembly building  email
      ਵੱਡੀ ਖ਼ਬਰ : ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +