ਮੋਹਾਲੀ (ਸੰਦੀਪ) : ਲੜਾਈ 'ਚ ਸਾਥ ਨਾ ਦੇਣ 'ਤੇ ਆਪਣੇ ਹੀ ਦੋਸਤ 'ਤੇ ਹਮਲਾ ਕਰ ਕੇ ਉਸਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਥਾਣਾ ਸੋਹਾਣਾ ਪੁਲਸ ਨੇ ਰਾਣਾ ਅਤੇ 3 ਤੋਂ 4 ਅਣਪਛਾਤੇ ਮੁਲਜ਼ਮਾਂ ਖਿਲਾਫ ਇਰਾਦਾ-ਏ-ਕਤਲ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਘਟਨਾ ਵਿਚ ਜ਼ਖ਼ਮੀ ਹੋਏ ਸੁਮਨਪ੍ਰੀਤ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਹੈ ਅਤੇ ਉਸ ਦੀ ਹਾਲਤ ਪੀ.ਜੀ.ਆਈ. ਵਿਚ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਮੋਹਾਲੀ ਦੇ ਪਿੰਡ ਸੋਹਾਣਾ ਦੀ ਹੈ। ਜਿੱਥੇ ਰਾਣਾ ਨਾਮ ਦੇ ਨੌਜਵਾਨ ਨੇ ਸੁਮਨਪ੍ਰੀਤ ਦੇ ਸਿਰ 'ਤੇ ਸਿਰਫ਼ ਇਸ ਲਈ ਇੱਟ ਮਾਰ ਦਿੱਤੀ ਕਿਉਂਕਿ ਉਸ ਨੇ ਕੁਝ ਦਿਨ ਪਹਿਲਾਂ ਹੋਈ ਰਾਣਾ ਦੀ ਲੜਾਈ ਵਿਚ ਉਸ ਦਾ ਸਾਥ ਨਹੀਂ ਦਿੱਤਾ।
ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚ ਰਹੇ ਭੈਣ-ਭਰਾ, 20 ਕਰੋੜ ਦੀ ਹੈਰੋਇਨ ਸਣੇ ਭੈਣ ਗ੍ਰਿਫ਼ਤਾਰ, ਭਰਾ ਫਰਾਰ
ਗੰਭੀਰ ਜ਼ਖਮੀ ਸੁਮਨਪ੍ਰੀਤ ਦੀ ਮਾਤਾ ਸੰਦੀਪ ਕੌਰ ਨੇ ਦੱਸਿਆ ਕਿ ਉਹ ਆਪਣੇ ਲੜਕੇ ਸੁਮਨਪ੍ਰੀਤ ਨਾਲ 3 ਵਜੇ ਪਿੰਡ ਸੋਹਾਣਾ ਸਥਿਤ ਕੈਮਿਸਟ ਦੀ ਦੁਕਾਨ 'ਤੇ ਦਵਾਈ ਲੈਣ ਲਈ ਜਾ ਰਹੀ ਸੀ। ਫਿਰ ਰਾਹ ਵਿਚ ਮਾਂ-ਪੁੱਤ ਗੁਰੂ ਹਰਕ੍ਰਿਸ਼ਨ ਹਸਪਤਾਲ ਨੇੜੇ ਲੰਗਰ ਵਿਚ ਚਾਹ ਪੀਣ ਲਈ ਰੁਕੇ। ਸੰਦੀਪ ਕੌਰ ਨੇ ਦੱਸਿਆ ਕਿ ਮੁੰਡਾ ਮੋਟਰਸਾਈਕਲ 'ਤੇ ਖੜ੍ਹਾ ਰਿਹਾ ਅਤੇ ਉਹ ਲੰਗਰ ਛਕਣ ਚਲੀ ਗਈ।
ਜਦੋਂ ਉਹ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ 3-4 ਨੌਜਵਾਨ ਪੁੱਤਰ ਸੁਮਨਪ੍ਰੀਤ ਦੇ ਕੋਲ ਖੜ੍ਹੇ ਸਨ ਅਤੇ ਉਸ ਨੂੰ ਗਾਲ੍ਹਾਂ ਕੱਢ ਰਹੇ ਸਨ। ਇਨ੍ਹਾਂ ਵਿਚੋਂ ਰਾਣਾ ਦੇ ਹੱਥ ਵਿਚ ਇੱਟ ਸੀ ਅਤੇ ਫਿਰ ਉਸ ਨੇ ਸੁਮਨਪ੍ਰੀਤ ਦੇ ਸਿਰ 'ਚ ਇੱਟ ਮਾਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇ ਕੇ ਸਾਰੇ ਮੌਕੇ ਤੋਂ ਫ਼ਰਾਰ ਹੋ ਗਏ। ਮਾਂ ਨੇ ਦੱਸਿਆ ਕਿ ਲਹੂ-ਲੂਹਾਨ ਹਾਲਤ ਵਿਚ ਪੁੱਤਰ ਨੂੰ ਤੁਰੰਤ ਗੁਰੂ ਹਰਕ੍ਰਿਸ਼ਨ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕੀਤਾ ਗਿਆ।
ਇਹ ਵੀ ਪੜ੍ਹੋ- ਕੇਂਦਰ ਸਰਕਾਰ ਨੇ ਕਬਾੜ ਵੇਚ ਕੇ ਹੀ ਕਮਾ ਲਏ 1163 ਕਰੋੜ, ਇੰਨੇ ’ਚ ਤਾਂ 2 ਵਾਰ ਚੰਨ ’ਤੇ ਜਾ ਸਕਦਾ ਸੀ ਚੰਦਰਯਾਨ-3!
ਸਿਰ ਵਿਚ ਗੰਭੀਰ ਸੱਟਾਂ ਲੱਗਣ ਕਾਰਣ ਸੁਮਨਪ੍ਰੀਤ ਦੀ ਹਾਲਤ ਨਾਜ਼ੁਕ
ਇਸ ਸਮੇਂ ਪੀ.ਜੀ.ਆਈ. 'ਚ ਜ਼ੇਰੇ ਇਲਾਜ ਸੁਮਨਪ੍ਰੀਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦੇ ਸਿਰ ਦਾ ਆਪਰੇਸ਼ਨ ਕੀਤਾ ਗਿਆ ਹੈ। ਸੋਹਾਣਾ ਪੁਲਸ ਨੇ ਮੁਲਜ਼ਮ ਰਾਣਾ ਤੇ ਹੋਰਨਾਂ ਖਿਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਗ੍ਰਿਫ਼ਤਾਰ
NEXT STORY