ਚੰਡੀਗੜ੍ਹ : ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਐੱਨ. ਐੱਸ. ਏ. ਖ਼ਤਮ ਹੋ ਚੁੱਕਾ ਹੈ। ਭਲਕੇ ਅਜਨਾਲਾ ਦੀ ਅਦਾਲਤ 'ਚ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਇਹ ਪੇਸ਼ੀ ਅਜਨਾਲਾ ਥਾਣੇ 'ਚ ਦਰਜ ਐੱਫ. ਆਈ. ਆਰ. ਦੇ ਸਬੰਧ 'ਚ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਦੀ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮਨਜ਼ੂਰੀ ਦੇਣ ਤੋਂ ਬਾਅਦ ਇਹ ਕਾਰਵਾਈ ਸੰਭਵ ਹੋਈ ਹੈ।
ਅੰਮ੍ਰਿਤਪਾਲ ਸਿੰਘ ਨੂੰ ਅਸਾਮ ਜੇਲ੍ਹ 'ਚ ਰਹਿੰਦਿਆਂ ਹੀ ਜਾਂਚ 'ਚ ਸ਼ਾਮਲ ਹੋਣ ਦੀ ਇਜਾਜ਼ਤ ਮਿਲੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਪੁਲਸ ਵੀ ਸਰਗਰਮ ਹੋ ਗਈ ਹੈ। ਪੰਜਾਬ ਪੁਲਸ ਦੀ ਇਕ ਸਪੈਸ਼ਲ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਪਹੁੰਚ ਚੁੱਕੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ੀ ਦੌਰਾਨ ਇਸ ਟੀਮ ਵਲੋਂ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ।
ਪੰਜਾਬ ਦਾ ਬਚਪਨ ਹੋ ਰਿਹਾ ਖ਼ਾਮੋਸ਼! ਵੀਡੀਓ ਕਾਲਾਂ ਨਾਲ ਨਹੀਂ ਭਰਦਾ ਮਾਂ-ਪਿਓ ਦਾ ਖਲਾਅ
NEXT STORY