ਚੰਡੀਗੜ੍ਹ (ਅਸ਼ਵਨੀ) : ਸੋਮਵਾਰ ਨੂੰ ਪੰਜਾਬ ਦੇ ਵਿਧਾਇਕਾਂ ਨੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵਿਧਾਨ ਸਭਾ ਵਿਚ ਵੋਟਿੰਗ ਕੀਤੀ। ਕੁਲ 117 ਵਿਧਾਇਕਾਂ ਵਿਚੋਂ 114 ਵਿਧਾਇਕਾਂ ਨੇ ਆਪਣੀ ਵੋਟ ਪਾਈ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਚੋਣ ਦਾ ਬਾਈਕਾਟ ਕੀਤਾ, ਜਦਕਿ ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਵਿਦੇਸ਼ ਯਾਤਰਾ ’ਤੇ ਹੋਣ ਕਾਰਣ ਆਪਣੀ ਵੋਟ ਨਹੀਂ ਪਾ ਸਕੇ।
ਇਹ ਵੀ ਪੜ੍ਹੋ: ਪੰਜਾਬ ’ਚ ਫਿਰ ਡੂੰਘਾ ਹੋ ਸਕਦੈ ਸਿੱਖ ਜਥੇਬੰਦੀਆਂ ਅਤੇ ਡੇਰਾ ਸਮਰਥਕਾਂ ਵਿਚਾਲੇ ਵਿਵਾਦ, ਪੁਲਸ ਅਲਰਟ
ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਨੂੰ ਅਚਾਨਕ ਵਿਦੇਸ਼ ਜਾਣਾ ਪਿਆ ਹੈ। ਇਸ ਦੇ ਨਾਲ ਹੀ ਹਰਦੇਵ ਸਿੰਘ ਲਾਡੀ ਪਿਛਲੇ ਕਈ ਦਿਨਾਂ ਤੋਂ ਵਿਦੇਸ਼ ਦੌਰੇ ‘ਤੇ ਹਨ। ਇਸ ਲਈ ਦੋਵੇਂ ਆਗੂ ਵੋਟ ਨਹੀਂ ਪਾ ਸਕੇ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ 'ਚ ਸਟਾਫ਼ ਭਰਤੀ ਲਈ ਨਿਯਮ ਤਿਆਰ, ਇਸ ਆਧਾਰ 'ਤੇ ਮਿਲੇਗੀ ਤਨਖ਼ਾਹ
ਗੌਲਤਲਬ ਹੈ ਕਿ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਬੀਤੇ ਦਿਨ ਚੋਣਾਂ ਦਾ ਬਾਇਕਾਟ ਕਰਦਿਆਂ ਕਿਹਾ ਸੀ ਕਿ ਪਾਰਟੀ ਨੇ ਐੱਨ. ਡੀ. ਏ. ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਦੇ ਨਾਂ ’ਤੇ ਉਨ੍ਹਾਂ ਅਤੇ ਸਿੱਖ ਭਾਈਚਾਰੇ ਨਾਲ ਕਿਸੇ ਨੇ ਵੀ ਚਰਚਾ ਨਹੀਂ ਕੀਤੀ। ਭਾਜਪਾ ਨੇ ਪੰਜਾਬ ਦੇ ਮੁੱਦਿਆਂ ਪ੍ਰਤੀ ਗੰਭੀਰਤਾ ਨਹੀਂ ਦਿਖਾਈ। ਦੂਜੇ ਪਾਸੇ ਉਹ ਕਾਂਗਰਸੀ ਉਮੀਦਵਾਰ ਦਾ ਸਮਰਥਨ ਨਹੀਂ ਕਰ ਸਕਦੇ। ਇਸੇ ਲਈ ਉਹ ਇਸ ਚੋਣ ਦਾ ਬਾਈਕਾਟ ਕਰ ਰਹੇ ਹਨ। ਇਯਾਲੀ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ ਤਿੰਨ ਵਿਧਾਨ ਸਭਾ ਸੀਟਾਂ ਜਿੱਤ ਕੇ ਹੀ ਸੰਤੁਸ਼ਟ ਹੋਣਾ ਪੈ ਰਿਹਾ ਹੈ ਕਿਉਂਕਿ ਪਾਰਟੀ ਨੇ ਕੁਝ ਗਲਤ ਫੈਸਲੇ ਲਏ ਹਨ। ਉਨ੍ਹਾਂ ਨੇ ਅਕਾਲੀ ਦਲ ਦੀ ਲੀਡਰਸ਼ਿਪ ਦੇ ਪੱਧਰ ’ਤੇ ਬਦਲਾਅ ਦੀ ਗੱਲ ਵੀ ਕੀਤੀ ਅਤੇ ਕਿਹਾ ਕਿ ਪਾਰਟੀ ਨੂੰ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨਾ ਚਾਹੀਦਾ ਹੈ। ਇਯਾਲੀ ਨੇ ਕਿਹਾ ਕਿ ਰਾਜ ਦੀ ਇੱਛਾ ਛੱਡ ਕੇ ਲੋਕਾਂ ਅਤੇ ਸਿੱਖ ਕੌਮ ਲਈ ਕੰਮ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ: ਸਸਤੀ ਸ਼ਰਾਬ ਮੁਹੱਈਆ ਕਰਵਾਉਣ ਲਈ ਐਕਸਾਈਜ਼ ਅਧਿਕਾਰੀਆਂ ਨੇ ਖਿੱਚੀ ਤਿਆਰੀ, ਠੇਕਿਆਂ ’ਤੇ ਤਿੱਖੀ ਨਜ਼ਰ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ
ਚੀਫ ਸੈਕਟਰੀ ਦੇ ਅਹੁਦੇ ’ਤੇ ਤਾਇਨਾਤ ਵਿਜੈ ਕੁਮਾਰ ਜੰਜੂਆ ਦੀ ਨਿਯੁਕਤੀ ਨੂੰ ਹਾਈਕੋਰਟ ’ਚ ਚੁਣੌਤੀ
NEXT STORY