ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੂੰ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵਲੋਂ ਚੌਥੀ ਵਾਰ ਸੰਮਨ ਜਾਰੀ ਕੀਤਾ ਗਿਆ ਹੈ। ਵਿਜੇ ਸਾਂਪਲਾ ਅੱਜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ, ਜਿੱਥੇ ਉਨ੍ਹਾਂ ਤੋਂ ਸਵਾਲ-ਜਵਾਬ ਕੀਤੇ ਗਏ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਭਾਰਤੀ ਨਾਗਰਿਕ ਹੋਣ ਦੇ ਨਾਤੇ ਉਹ ਸਿੱਟ ਨਾਲ ਸਹਿਯੋਗ ਕਰਨ ਲਈ ਇੱਥੇ ਆਏ ਹਨ।
ਉਨ੍ਹਾਂ ਕਿਹਾ ਇਸ ਮਾਮਲੇ ਨੂੰ ਲੈ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਇਹ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਖ਼ਿਲਾਫ਼ ਫ਼ਤਵਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੇ ਬਣਾਏ ਬੇਅਦਬੀ ਕਾਨੂੰਨ ਬਾਰੇ ਇਨ੍ਹਾਂ ਦੇ ਹੀ ਕਿਸੇ ਵਿਧਾਇਕ ਜਾਂ ਮੰਤਰੀ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਮੁੱਦੇ 'ਤੇ ਅਸਫ਼ਲ ਸਾਬਿਤ ਹੋਈ ਹੈ ਅਤੇ ਸਭ ਦਾ ਧਿਆਨ ਭਟਕਾਉਣ ਲਈ ਇਹ ਸਭ ਕੀਤਾ ਜਾ ਰਿਹਾ ਹੈ।
ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ਰਾਜਾ ਵੜਿੰਗ
NEXT STORY