ਨਵੀਂ ਦਿੱਲੀ (ਭਾਸ਼ਾ) - ਅੰਤਰਰਾਸ਼ਟਰੀ ਬਾਜ਼ਾਰਾਂ ’ਚ ਗਿਰਾਵਟ ਅਤੇ ਘਰੇਲੂ ਨਿਵੇਸ਼ਕਾਂ ਦੀ ਬਿਕਵਾਲੀ ਦੇ ਦਬਾਅ ਨਾਲ ਕੀਮਤੀ ਧਾਤਾਂ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਹਾਜ਼ਰ ਬਾਜ਼ਾਰ ’ਚ ਸੋਨਾ ਲੱਗਭਗ 9,000 ਰੁਪਏ ਡਿੱਗ ਕੇ 1,26,000 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ, ਜਦੋਂ ਕਿ ਚਾਂਦੀ ’ਚ ਵੀ 17,000 ਰੁਪਏ ਪ੍ਰਤੀ ਕਿੱਲੋ ਦੀ ਤੇਜ਼ ਗਿਰਾਵਟ ਦਰਜ ਕੀਤੀ ਗਈ ਅਤੇ ਇਹ 1,54,000 ਰੁਪਏ ਪ੍ਰਤੀ ਕਿੱਲੋ ’ਤੇ ਪਹੁੰਚ ਗਈ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਆਈ 12 ਸਾਲ ਦੀ ਸਭ ਤੋਂ ਵੱਡੀ ਗਿਰਾਵਟ
ਇਹ ਵੀ ਪੜ੍ਹੋ : ਆਲ ਟਾਈਮ ਹਾਈ ਤੋਂ ਠਾਹ ਡਿੱਗਾ ਸੋਨਾ, ਚਾਂਦੀ ਵੀ 30350 ਰੁਪਏ ਟੁੱਟੀ, ਜਾਣੋ 24-23-22-18K ਦੇ ਭਾਅ
ਸਰਾਫਾ ਐਸੋਸੀਏਸ਼ਨ ਨੇ ਕਿਹਾ ਕਿ ਦਿਵਾਲੀ ਦੇ ਤਿਉਹਾਰ ਮੌਕੇ 4 ਦਿਨਾਂ ਤੱਕ ਕਾਰੋਬਾਰ ਬੰਦ ਰਹਿਣ ਤੋਂ ਬਾਅਦ ਸਥਾਨਕ ਸਰਾਫਾ ਬਾਜ਼ਾਰ ’ਚ ਕਾਰੋਬਾਰੀ ਸਸਰਗਰਮੀਆਂ ਸ਼ੁੱਕਰਵਾਰ ਨੂੰ ਫਿਰ ਤੋਂ ਸ਼ੁਰੂ ਹੋ ਗਈਆਂ। ਅੰਤਰਰਾਸ਼ਟਰੀ ਬਾਜ਼ਾਰਾਂ ’ਚ ਪਿਛਲੇ ਸੈਸ਼ਨ ’ਚ 0.67 ਫ਼ੀਸਦੀ ਵਧਣ ਤੋਂ ਬਾਅਦ ਸ਼ੁੱਕਰਵਾਰ ਨੂੰ ਹਾਜ਼ਰ ਸੋਨਾ 38.47 ਡਾਲਰ ਭਾਵ 0.93 ਫ਼ੀਸਦੀ ਟੁੱਟ ਕੇ 4,087.55 ਡਾਲਰ ਪ੍ਰਤੀ ਔਂਸ ਰਹਿ ਗਿਆ। ਉੱਥੇ ਹੀ, ਵਿਦੇਸ਼ੀ ਬਾਜ਼ਾਰਾਂ ’ਚ ਚਾਂਦੀ ਹਾਜ਼ਰ 1.66 ਡਾਲਰ ਟੁੱਟ ਕੇ 48.12 ਡਾਲਰ ਪ੍ਰਤੀ ਔਂਸ ਰਹਿ ਗਈ।
ਇਹ ਵੀ ਪੜ੍ਹੋ : ਸੋਨੇ-ਚਾਂਦੀ ਦੀਆਂ ਕੀਮਤਾਂ 'ਚ 10% ਤੱਕ ਦੀ ਗਿਰਾਵਟ, ਕੀ ਖ਼ਤਮ ਹੋ ਗਿਆ Gold ਰੈਲੀ ਦਾ ਦੌਰ?
ਇਹ ਵੀ ਪੜ੍ਹੋ : 1 ਨਵੰਬਰ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ , ਕਈ ਚੀਜ਼ਾਂ ਦੀਆਂ ਕੀਮਤਾਂ 'ਚ ਆਵੇਗਾ ਵੱਡਾ ਬਦਲਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਨੇ ’ਚ ਆਈ ਗਿਰਾਵਟ ਕੀ ਇਕ ਠਹਿਰਾਅ ਹੈ ਜਾਂ ਅੱਗੇ ਹੋਰ ਤੇਜ਼ੀ ਹੋਵੇਗੀ?
NEXT STORY