ਚੰਡੀਗੜ੍ਹ-ਭਾਰਤੀ ਕ੍ਰਿਕਟ ਟੀਮ ਦੇ ਮਸ਼ਹੂਰ ਕ੍ਰਿਕਟਰ ਯੁਵਰਾਜ ਸਿੰਘ 'ਤੇ ਇਨ੍ਹੀਂ ਦਿਨੀਂ ਇਕ ਨਵੀਂ ਮੁਸੀਬਤ ਆਈ ਹੋਈ ਹੈ। ਯੁਵਰਾਜ ਦੇ ਛੋਟੇ ਭਰਾ ਜੋਰਾਵਰ ਸਿੰਘ ਦਾ ਅਦਾਲਤ 'ਚ ਤਲਾਕ ਦਾ ਕੇਸ ਚੱਲਣ ਕਾਰਨ ਮੀਡੀਆ ਇਨ੍ਹਾਂ ਖਬਰਾਂ ਨੂੰ ਕਾਫੀ ਤੂਲ ਦੇ ਰਿਹਾ ਹੈ, ਜਿਸ ਤੋਂ ਬਾਅਦ ਯੁਵਰਾਜ ਆਪਣੇ ਪਰਿਵਾਰ ਦੀ ਸਾਖ ਬਚਾਉਣ 'ਚ ਲੱਗੇ ਹੋਏ ਹਨ।
ਜਾਣਕਾਰੀ ਮੁਤਾਬਕ ਯੁਵਰਾਜ ਦੇ ਭਰਾ ਜੋਰਾਵਰ ਸਿੰਘ ਦਾ ਪਿਛਲੇ ਸਾਲ ਵਿਆਹ ਹੋਇਆ ਸੀ ਅਤੇ ਹੁਣ ਪਤਨੀ ਨਾਲ ਵਿਵਾਦ ਕਾਰਨ ਉਸ ਦਾ ਅਦਾਲਤ 'ਚ ਤਲਾਕ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਦੇ ਮੀਡੀਆ ਦੇ ਸਾਹਮਣੇ ਆਉਣ ਤੋਂ ਬਾਅਦ ਯੁਵਰਾਜ ਨੂੰ ਅਹਿਸਾਸ ਹੋਇਆ ਕਿ ਉਨ੍ਹਾਂ ਦੇ ਪਰਿਵਾਰ ਦੀ ਸਾਖ ਕਾਫੀ ਖਰਾਬ ਹੋ ਰਹੀ ਹੈ, ਜਿਸ ਤੋਂ ਬਾਅਦ ਯੁਵਰਾਜ, ਮਾਂ ਸ਼ਬਨਮ ਅਤੇ ਉਨ੍ਹਾਂ ਦੇ ਛੋਟੇ ਭਰਾ ਜੋਰਾਵਰ ਸਿੰਘ ਬੁੰਦਲ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਵਿਵਾਦ ਨੂੰ ਮੀਡੀਆ 'ਚ ਪ੍ਰਕਾਸ਼ਿਤ ਕਰਨ 'ਤੇ ਰੋਕ ਦੀ ਮੰਗ ਕੀਤੀ ਸੀ।
ਫਿਲਹਾਲ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 27 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਅਤੇ ਇਸ ਵਿਵਾਦ 'ਚ ਮੀਡੀਆ 'ਤੇ ਖਬਰ ਪ੍ਰਕਾਸ਼ਿਤ ਕੀਤੇ ਜਾਣ 'ਤੇ ਰੋਕ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ। ਹੁਣ ਮੀਡੀਆ ਇਸ ਮਾਮਲੇ ਨੂੰ ਵਧਾ-ਚੜ੍ਹਾ ਕੇ ਪ੍ਰਕਾਸ਼ਿਤ ਕਰ ਰਿਹਾ ਹੈ। ਬੈਂਚ ਨੇ ਕਿਹਾ ਸੀ ਕਿ ਪਟੀਸ਼ਨ ਕਰਤਾ ਅਜਿਹਾ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਪਾਏ, ਜਿਸ 'ਚ ਸਿੱਧ ਹੋ ਸਕੇ ਕਿ ਇਸ ਮਾਮਲੇ 'ਚ ਮੀਡੀਆ ਸੰਜਮ ਨਾਲ ਕੰੰਮ ਨਹੀਂ ਕਰ ਰਹੀ ਹੈ ਅਤੇ ਆਪਣੀ ਆਪਣੀ ਹੱਦ ਪਾਰ ਕਰ ਰਹੀ ਹੈ। ਇਸ ਲਈ ਇਸ ਮਾਮਲੇ ਨੂੰ ਲੈ ਕੇ ਯੁਵਰਾਜ ਕਾਫੀ ਪਰੇਸ਼ਾਨ ਹਨ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।ਦੱਖਣੀ ਅਫਰੀਕਾ ਨੇ ਭਾਰਤੀ ਟੀਮ ਨੂੰ ਪਹਿਲੇ ਟੀ-20 'ਚ ਹਰਾਇਆ
NEXT STORY