ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਮਰਡਰ ਮਿਸਟਰੀ ਨਾਲ ਉਦੋਂ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਨੇ ਆਪਣੇ ਹੀ ਮਾਂ-ਬਾਪ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੂਰਬੀ ਦਿੱਲੀ ਦੇ ਕਲਿਆਣਪੁਰੀ ਥਾਣਾ ਅਨੁਸਾਰ ਈਸਟ ਵਿਨੋਦ ਨਗਰ ਵਿੱਚ ਇੱਕ ਨੌਜਵਾਨ ਨੇ ਆਪਣੇ ਬਾਪ 'ਤੇ ਅੰਨ੍ਹੇਵਾਹ ਹਮਲਾ ਕਰ ਦਿੱਤਾ। ਜਦੋਂ ਪਿਤਾ ਨੂੰ ਨੌਜਵਾਨ ਚਾਕੂ ਮਾਰ ਰਿਹਾ ਸੀ, ਉਸੇ ਸਮੇਂ ਮਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਤੇਲੰਗਾਨਾ: ਹਰ ਦਲਿਤ ਪਰਿਵਾਰ ਨੂੰ 10 ਲੱਖ ਦੀ ਆਰਥਿਕ ਮਦਦ ਦਾ ਐਲਾਨ
ਮਾਂ ਨੂੰ ਵਿਰੋਧ ਕਰਦਾ ਵੇਖ ਕੇ ਨੌਜਵਾਨ ਨੇ ਉਸ ਨੂੰ ਵੀ ਚਾਕੂ ਮਾਰ ਦਿੱਤਾ। ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉਥੇ ਹੀ ਮਾਤਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਦੋਸ਼ੀ ਨੌਜਵਾਨ ਦਾ ਨਾਮ ਰੋਹਿਤ ਹੈ। ਮ੍ਰਿਤਕ ਦਾ ਨਾਮ ਦੇਵੇਂਦਰ ਸਿੰਘ ਹੈ, ਉਥੇ ਹੀ ਜਖ਼ਮੀ ਬੀਬੀ ਦਾ ਨਾਮ ਮੰਜੂ ਸਿੰਘ ਹੈ। ਬੀਬੀ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ- 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਜੁਗਰਾਜ ਸਿੰਘ ਨੂੰ AISSF ਨੇ ਕੀਤਾ ਸਨਮਾਨਿਤ
ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ ਦੋਸ਼ੀ ਰੋਹਿਤ ਨਸ਼ੇ ਦਾ ਆਦੀ ਹੈ। ਉਹ ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਿਹਾ ਹੈ। ਬੀਬੀ ਦਾ ਦਿੱਲੀ ਸਥਿਤ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ਨੇ ਪਹਿਲਾਂ ਆਪਣੇ ਵੱਡੇ ਭਰਾ ਅਤੇ ਭਰਜਾਈ ਦਾ ਦਰਵਾਜਾ ਖੜਕਾਇਆ ਸੀ ਪਰ ਉਨ੍ਹਾਂ ਨੇ ਦਰਵਾਜ਼ਾ ਨਹੀਂ ਖੋਲਿਆ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਵਿਆਹ ਦੇ 12 ਦਿਨਾਂ ਬਾਅਦ ਹੀ ਨਣਦੋਈਏ ਨੇ ਰੋਲੀ ਨਵ-ਵਿਆਹੁਤਾ ਦੀ ਪੱਤ, ਪਤੀ ਵੀ ਦਿੰਦਾ ਰਿਹਾ ਸਾਥ
NEXT STORY