Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    2:51:17 PM

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

  • venezuela quake death toll

    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ...

  • air india  plane  turbulence  passenger  injured

    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਸਿੱਖ ਪੰਥ ਦੀ ਮਹਾਨ ਸਖਸ਼ੀਅਤ ਬ੍ਰਹਮ ਗਿਆਨੀ ‘ਬਾਬਾ ਬੁੱਢਾ ਸਾਹਿਬ ਜੀ’

DARSHAN TV News Punjabi(ਦਰਸ਼ਨ ਟੀ.ਵੀ.)

ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਸਿੱਖ ਪੰਥ ਦੀ ਮਹਾਨ ਸਖਸ਼ੀਅਤ ਬ੍ਰਹਮ ਗਿਆਨੀ ‘ਬਾਬਾ ਬੁੱਢਾ ਸਾਹਿਬ ਜੀ’

  • Edited By Rajwinder Kaur,
  • Updated: 23 Oct, 2020 10:23 AM
Jalandhar
baba buddha sahib ji  parkash purab  sikh panth  great personality
  • Share
    • Facebook
    • Tumblr
    • Linkedin
    • Twitter
  • Comment

‘ਸੁਖਮਨੀ ਸਾਹਿਬ’ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ‘ਬ੍ਰਹਮ-ਗਿਆਨੀ ਦੀ 8ਵੀਂ ਅਸ਼ਟਪਦੀ ਵਿਚ ਵਿਸਤਾਰ ਸਹਿਤ ਵਿਆਖਿਆ ਕਰਦਿਆਂ ਦੱਸਿਆ ਹੈ ਕਿ ਜਿਸ ਮਨੁੱਖ ਦੇ ਮਨ ਵਿਚ ਸਦਾ ਸੱਚਾ ਪਰਮਾਤਮਾ ਵਸਦਾ ਹੈ, ਜਿਸ ਦੇ ਮੁਖ ਤੋਂ ਹਮੇਸ਼ਾਂ ਵਾਹਿਗੁਰੂ ਦਾ ਸਿਮਰਨ ਹੈ। ਜੋਪਰਮਾਤਮਾ ਤੋਂ ਬਿਨਾ ਕਿਸੇ ਹੋਰ ਦੇ ਧਿਆਨ ਵਿਚ ਮਗਨ ਨਹੀਂ ਹੁੰਦਾ, ਉਹ ਮਨੁੱਖ ‘ਬ੍ਰਹਮ-ਗਿਆਨੀ’ ਹੋਣ ਦਾ ਮਾਣ ਹਾਸਿਲ ਕਰਦਾ ਹੈ।

ਮਨਿ ਸਾਚਾ ਮੁਖਿ ਸਾਚਾ ਸੋਇ ।
ਅਵਰੁ ਨ ਪੇਖੈ ਏਕਸੁ ਬਿਨੁ ਕੋਇ ।
ਨਾਨਕ ਇਹ ਲਛਣ ਬ੍ਰਹਮ ਹੋਇ ।।

ਇਸ ਅਵਸਥਾ ਦੇ ਮਾਲਕ ਸਨ ‘ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ’। ਬਾਬਾ ਬੁੱਢਾ ਜੀ ਨੂੰ ਛੇ ਗੁਰੂ ਸਾਹਿਬਾਨ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਦੂਜੀ ਪਾਤਸਾਹੀ ਤੋਂ ਲੈ ਕੇ ਛੇਵੀਂ ਪਾਤਸ਼ਾਹੀ ਤਕ ਗੁਰਗੱਦੀ ਤਿਲਕ ਦੀ ਰਸਮ ਨਿਭਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਬਾਬਾ ਜੀ ਦਾ ਜਨਮ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੱਥੂ ਨੰਗਲ ਵਿੱਚ 1563 ਈ: ਪਿਤਾਭਾਈ ਸੁੱਗਾ ਜੀ ਦੇ ਘਰ ਮਾਤਾ ਗੌਰਾ ਜੀ ਦੀ ਕੁੱਖੋ ਹੋਇਆ।
ਬਾਬਾ ਜੀ ਦੀ ਮਾਤਾ ਗੌਰਾਂ ਜੀ ਭਜਨ ਬੰਦਗੀ ਕਰਨ ਵਾਲੀ ਇਸਤ੍ਰੀ ਸੀ। ਉਨ੍ਹਾਂ ਦੀ ਭਜਨ ਬੰਦਗੀ ਅਤੇ ਸੇਵਾ ਸਿਮਰਨ ਦਾ ਪ੍ਰਭਾਵ ਪੁੱਤਰ ਬਾਬਾ ਬੁੱਢਾ ਜੀ ’ਤੇ ਪੈਣਾ ਸੁਭਾਵਿਕ ਹੀ ਸੀ।
ਜਦ ਬਾਬਾ ਜੀ ਬਾਰ੍ਹਾਂ ਕੁ ਵਰ੍ਹਿਆਂ ਦੇ ਹੀ ਸਨ ਤਾਂ ਉਨ੍ਹਾਂ ਦੇ ਮਾਤਾ-ਪਿਤਾ ਰਮਦਾਸ ਪਿੰਡ ਵਿੱਚ ਆ ਗਏ। ਤਦ ਹੀ ਬਾਬਾ ਜੀ ਦਾ ਮੇਲਗੁਰੂ ਸ੍ਰੀ ਨਾਨਕ ਸਾਹਿਬ ਜੀ ਨਾਲ ਰਮਦਾਸ ਪਿੰਡ ਵਿੱਚ ਹੋਇਆ। ਬਾਬਾ ਬੁੱਢਾ ਜੀ ਦਾ ਬਚਪਨ ਦਾ ਨਾਮ ਬੂੜਾ ਸੀ। ਇਕ ਦਿਨ ਮੱਝਾਂ ਚਾਰ ਦਿਆ ਸ੍ਰੀ ਗੁਰੂ ਨਾਨਕ ਦੇਵ ਜੀ ਕੋਲ ਆ ਗਏ ਅਤੇ ਗੁਰੂ ਜੀ ਦਾ ਉਪਦੇਸ਼ ਸੁਣਿਆ। ਬਾਅਦ ਵਿੱਚ ਉਹ ਰੋਜ਼ਾਨਾ ਗੁਰੂ ਜੀ ਕੋਲ ਆਉਂਦੇ ਅਤੇ ਉਨ੍ਹਾਂ ਵਾਸਤੇ ਦੁੱਧ ਲਿਆ ਕੇ ਭੇਟ ਕਰਦੇ। ਇੱਕ ਦਿਨ ਬੁੜਾ ਜੀ ਨੇ ਗੁਰੂ ਜੀ ਨਾਲ ਬਚਨ ਬਿਲਾਸ ਕਰਦੇ ਹੋਏ ਕਿਹਾ ਕਿ "ਬਾਬਾ ਜੀ ਜੀਵਨ ਮਰਨ ਤੋਂ ਮੁਕਤੀ ਦੇ ਦਿਓ" ਤਾਂ ਗੁਰੂ ਜੀ ਨੇ ਬੂੜਾ ਜੀ ਦਾ ਦੀਆਂ ਗੱਲਾਂ ਸੁਣ ਕੇ ਕਿਹਾ ਕਿ ‘ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।’ ਉਸ ਦਿਨ ਤੋਂ ਬੂੜਾ ਜੀ ਦਾ ਨਾਂ ‘ਬੁੱਢਾ ਜੀ’ ਪੈ ਗਿਆ।

ਬਾਬਾ ਬੁੱਢਾ ਦਾ ਵਿਆਹ ਸੰਮਤ 1590 ਨੂੰ ਅਚੱਲ ਪਿੰਡ ਦੇ ਜ਼ਿਮੀਦਾਰ ਦੀ ਲੜਕੀ ਮਿਰੋਆ ਨਾਲ ਹੋ ਗਿਆ। ਬਾਬਾ ਜੀ ਦੇ ਘਰ ਚਾਰ ਪੁੱਤਰਾਂ ਬਾਬਾ ਸੁਧਾਰੀ, ਬਾਬਾ ਭਖਾਰੀ, ਬਾਬਾ ਮਹਿਮੂ,ਅਤੇ ਬਾਬਾ ਭਾਨਾ ਜੀ  ਦਾ ਜਨਮ ਹੋਇਆ।

ਬਾਬਾ ਬੁੱਢਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਰਹਿ ਕੇ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ, ਖੇਤਾਂ ਵਿੱਚ ਜਾ ਕੇ ਖੇਤੀ-ਬਾੜੀ ਦਾ ਕੰਮ ਵੀ ਕਰਦੇ। ਉਨ੍ਹਾਂ ਨੇ ਆਪਣਾ ਜੀਵਨ ਸੰਗਤਾਂ ਦੀ ਸੇਵਾ ਵਿਚ ਲਗਾਇਆ ਅਤੇ ਗੁਰੂ ਜੀ ਦੇ ‘ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ’ ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਸ੍ਰੀ ਗੁਰੂ ਨਾਨਕ ਦੇਵ ਜੀ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਬਹੁਤ ਪ੍ਰਸੰਨ ਸਨ।

ਮਾਂ-ਬਾਪ ਦੇ ਚਲਾਣਾ ਕਰ ਜਾਣ ਤੋਂ ਬਾਅਦ ਪਰਿਵਾਰ ਦੀ ਜ਼ਿੰਮੇਵਾਰੀ ਪੈਣ ਕਰਕੇ ਸ੍ਰੀ ਗੁਰੂ ਨਾਨਕ ਜੀ ਵੱਲੋਂ ਦਸਤਾਰ ਬਾਬਾ ਬੁੱਢਾ ਜੀ ਦੇ ਸਿਰ ਰੱਖ ਦਿੱਤੀ ਗਈ। ਬਾਬਾ ਬੁੱਢਾ ਜੀ ਆਪਣੇ ਪਰਿਵਾਰ ਨੂੰ ਨਾਲ ਲੈ ਕੇ ਕਰਤਾਰਪੁਰ ਵਿਖੇ ਹੀ ਗੁਰੂ ਦੀ ਸੇਵਾ ਲਈ ਹਾਜ਼ਿਰ ਰਹਿਣ ਲੱਗ ਗਏ। ਅੰਤਿਮ ਸਮੇਂ ਬਾਬਾ ਬੁੱਢਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕੋਲ ਸਨ। ਜਦੋਂ ਸ੍ਰੀ ਗੁਰੂ ਨਾਨਕ ਜੀ ਨੇ ਗੁਰਗੱਦੀ ਗੁਰੂ ਅੰਗਦ ਸਾਹਿਬ ਜੀ ਨੂੰ ਸੌਂਪੀ, ਤਾਂ ਉਨ੍ਹਾਂ ਨੇ ਗੁਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ।

ਜਦੋਂ ਸ੍ਰੀ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ’ਤੇ 6 ਮਹੀਨੇ ਤਕ ਗੁਰੂ ਅੰਗਦ ਦੇਵ ਜੀ ਨੇ ਆਪਣੇ ਆਪ ਨੂੰ ਸੰਗਤਾ ਤੋਂ ਉਹਲੇ ਰਖਿਆ ਤਾਂ ਸੰਗਤਾਂ ਗੁਰੂ ਦੀ ਤਲਾਸ਼ ਕਰਦੀਆਂ ਬਾਬਾ ਬੁੱਢਾ ਜੀ ਕੋਲ ਪਹੁੰਚ ਗਈਆਂ ਕਿਓਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਨ੍ਹਾਂ ਲਈ ਆਸ਼ੀਰਵਾਦ ਸੀ ਕਿ “ਤੇਥੋਂ ਉਹਲੇ ਨਾ ਹੋਸਾਂ”। ਬਾਬਾ ਬੁਢਾ ਜੀ ਖਡੂਰ ਸਾਹਿਬ ਜਾ ਕੇ ਮਾਈ ਭਰਾਈ ਜੋ ਗੁਰੂ ਸਾਹਿਬ ਦੀ ਭੂਆ ਲਗਦੇ ਸੀ ਦੇ ਘਰ ਪੁਜੇ। ਗੁਰੂ ਸਾਹਿਬ ਜੀ ਭਗਤੀ ਵਿਚ ਲੀਨ ਹੋਣ ਕਰਕੇ ਦਰਵਾਜ਼ੇ ’ਤੇ ਲਿਖਿਆ ਸੀ ਜੋ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰੇਗਾ, ਉਹ ਮੇਰਾ ਸਿਖ ਨਹੀਂ ਹੋਵੇਗਾ। ਬਾਬਾ ਬੁਢਾ ਜੀ ਨੇ ਤਰਤੀਬ ਨਾਲ ਕੰਮ ਲਿਆ ਦਰਵਾਜ਼ਾ ਨਾ ਖੋਲ੍ਹਕੇ ਪਿਛੋਂ ਕੰਧ ਨੂੰ ਪਾੜ ਦਿੱਤਾ ਅਤੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਬਾਹਰ ਸੰਗਤਾਂ ਆਪ ਜੀ ਦੇ ਦਰਸ਼ਨ ਕਰਨ ਲਈ ਖੜੀਆ ਹਨ। ਤਾਂ ਇਸ ਤਰਾ ਗੁਰੂ ਅੰਗਦ ਦੇਵ ਜੀ ਕਮਰੇ ਚੀ ਬਾਹਰ ਆਏ। ਇਸ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਨੇ ਆਪਣਾ ਕੇਂਦਰ ਖਡੂਰ ਸਾਹਿਬ ਵਿਚ ਹੀ ਸਥਾਪਤ ਕਰ ਲਿਆ ।

ਗੁਰੂ ਅਮਰਦਾਸ ਜੀ ਦੇ ਸਮੇਂ ਉਨ੍ਹਾਂ ਦੀ ਨਿਗਰਾਨੀ ਹੇਠ ਹੀ 1552 ਈਸਵੀ ਨੂੰ ਗੋਇੰਦਵਾਲ ਸਾਹਿਬ ਦੀ ਬਾਉਲੀ ਦਾ ਨਿਰਮਾਣ ਹੋਇਆ। ਗੁਰੂ ਅਮਰਦਾਸ ਜੀ ਦੇ ਸਮੇਂ ਜਦੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ  22 ਮੰਜੀਆਂ ਦੀ ਸਥਾਪਨਾ ਹੋਈ ਤਾਂ ਇਨ੍ਹਾਂ ਦੇ ਪ੍ਰਮੁੱਖ ਪ੍ਰਬੰਧਕ ਦੀ ਸੇਵਾ ਵੀ ਬਾਬਾ ਬੁੱਢਾ ਜੀ ਨੇ ਹੀ ਬਾਖ਼ੂਬੀ ਨਿਭਾਈ।

ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਸਮੇਂ ਬਾਬਾ ਬੁੱਢਾ ਜੀ ਨੇ ਇੱਕ ਬੇਰੀ ਹੇਠ ਬੈਠ ਕੇ ਸਰੋਵਰ ਦੀ ਕਾਰ ਸੇਵਾ ਕਰਵਾਈ। ਇਹ ਬੇਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿੱਚ ਅੱਜ ਵੀ ਮੌਜੂਦ ਹੈ। ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆਦਿ ਬੀੜ ਦੀ ਸੰਪਾਦਨਾ ਕਰਕੇ ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਕੀਤਾ ਤਾਂ ਸਭ ਤੋਂ ਪਹਿਲਾ ਮੁੱਖ ਵਾਕ ਬਾਬਾ ਬੁੱਢਾ ਜੀ ਨੇ ਹੀ ਲਿਆ। ਬਾਬਾ ਬੁੱਢਾ ਜੀ ਨੂੰ ਸ੍ਰੀ ਹਰਮੰਦਰ ਸਾਹਿਬ ਦਾ ਪਹਿਲਾ ਮੁੱਖ ਗ੍ਰੰਥੀ ਥਾਪਿਆ ਗਿਆ। ਛੇਵੇਂ ਗੁਰੂ ਹਰਗੋਬਿੰਦ ਜੀ ਦਾ ਜਨਮ ਵੀ ਬਾਬਾ ਬੁੱਢਾ ਜੀ ਵੱਲੋਂ ਮਾਤਾ ਗੰਗਾ ਨੂੰ ਦਿੱਤੇ ਪੁੱਤਰ ਦੇ ਵਰ ਨਾਲ ਹੀ ਹੋਇਆ ਸੀ।

ਬਾਬਾ ਬੁੱਢਾ ਜੀ ਦਾ ਗੁਰੂ ਸਾਹਿਬ ਦੀ ਨਜ਼ਰ ਵਿਚ ਇੰਨਾ ਮਾਣ ਸਤਿਕਾਰ ਸੀ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਸਿਖਲਾਈ ਪੜ੍ਹਾਈ ਦਾ ਕੰਮ ਆਪ ਦੇ ਹਵਾਲੇ ਕੀਤਾ। ਇਨ੍ਹਾਂ ਨੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਮੁਖੀ, ਗੁਰਬਾਣੀ ਤੇ ਗੁਰ-ਇਤਿਹਾਸ ਦੀ ਪੜ੍ਹਾਈ ਦੇ ਨਾਲ ਨਾਲ ਹੀ ਘੋੜ ਸਵਾਰੀ, ਸ਼ਸਤਰਾਂ ਦੀ ਵਰਤੋਂ, ਕੁਸ਼ਤੀ (ਘੋਲ) ਅਤੇ ਹੋਰ ਸਰੀਰਕ ਸਿਖਲਾਈ ਵੀ ਦਿਤੀ ।  

ਜੀਵਨ ਵਿੱਚ 6 ਗੁਰੂ ਸਾਹਿਬਾਨ ਦੀ ਸੇਵਾ ਕਰਨ ਵਾਲੇ ਬਾਬਾ ਬੁੱਢਾ ਸਾਹਿਬ ਜੀ ਦਾ ਜਦੋਂ ਅਕਾਲ ਚਲਾਣੇ ਦਾ ਟਾਈਮ ਆਇਆ ਤਾਂ ਛੇਵੇਂ ਪਾਤਸ਼ਾਹ ਨੇ ਬਾਬਾ ਬੁੱਢਾ ਜੀ ਨੂੰ ਕਿਹਾ ਕਿ ਬਾਬਾ ਜੀ ਕੋਈ ਹੁਕਮ ਹੋਵੇ ਤਾਂ ਕਰ ਸਕਦੇ ਹੋ ਤਾਂ ਬਾਬਾ ਬੁੱਢਾ ਸਾਹਿਬ ਜੀ ਨੇ ਕਿਹਾ ਕਿ ਪਾਤਸ਼ਾਹ ਜੀ, ਮੈਨੂੰ ਜੀ ਨਾ ਕਹੋ; ਸਗੋਂ ਉਵੇਂ ਹੀ ਅਵਾਜ਼ ਮਾਰੋ ਜਿਵੇਂ ਪਹਿਲੇ ਜਾਮੇ ਵਿਚ ਮਾਰਦੇ ਹੁੰਦੇ ਸੀ, ਗੁਰੂ ਸਾਹਿਬ ਨੇ ਕਿਹਾ ਕਿ ਨਹੀਂ ਬਾਬਾ ਜੀ ਤੁਸੀਂ ਸਾਰੀ ਉਮਰ ਸੇਵਾ ਕੀਤੀ ਆ ਤੇ ਅਸੀਂ ਹੁਣ ਤੁਹਾਨੂੰ ਉਵੇਂ ਸੰਬੋਧਨ ਨਹੀਂ ਕਰ ਸਕਦੇ ਪਰ ਆਪ ਜੀ ਦੇ ਜਿੱਦ ਕਰਨ ਤੇ ਗੁਰੂ ਸਾਹਿਬ ਨੇ ਉਵੇਂ ਹੀ ਅਵਾਜ ਮਾਰੀ ਜਿਵੇਂ ਗੁਰੂ ਨਾਨਕ ਦੇਵ ਜੀ ਬਾਬਾ ਬੁੱਢਾ ਸਾਹਿਬ ਜੀ ਸੰਬੋਧਨ ਕਰਦੇ ਸੀ। ਛੇਵੇਂ ਪਾਤਸ਼ਾਹ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਹਮਣੇ ਬੈਠ ਕੇ ਹੱਥ ਚ ਹੱਥ ਫੜਕੇ ਕਿਹਾ ਕਿ ਜਾਹ ਬੁੱਢਿਆ ਤੈਨੂੰ ਬਖਸ਼ ਤਾਏਨਾ ਸੁਣਦਿਆਂ ਈ ਬਾਬਾ ਬੁੱਢਾ ਸਾਹਿਬ ਜੀ ਨੇ ਸਰੀਰ ਛੱਡ ਤਾ। ਬਾਬਾ ਬੁੱਢਾ ਜੀ 125 ਸਾਲ ਦੀ ਉਮਰ ਭੋਗ ਕੇ 1688 ਬਿਕਰਮੀ ਨੂੰ ਇਸ ਦੁਨੀਆ ਤੋਂ ਸਦਾ ਲਈ ਵਿਦਾ ਹੋ ਗਏ। ਅੰਤਿਮ ਸਾਹ ਸਮੇਂ ਉਨ੍ਹਾਂ ਦਾ ਸੀਸ  ਗੁਰੂ ਹਰਗੋਬਿੰਦ ਜੀ ਦੀ ਗੋਦ ਵਿੱਚ ਸੀ। ਗੁਰੂ ਹਰਗੋਬਿੰਦ ਸਾਹਿਬ ਨੇ ਆਪ ਬਾਬਾ ਬੁੱਢਾ ਜੀ ਦਾ ਸਸਕਾਰ ਕਰਵਾਇਆ ਅਤੇ ਅੰਤਿਮ ਰਸਮਾਂ ਤਕ ਪਰਿਵਾਰ ਪਾਸ ਰਹੇ।

ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਜਨਮ ਅਸਥਾਨ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬੜੀ ਸਰਧਾ ਭਾਵਨਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ 22-23 ਅਕਤੂਬਰ ਨੂੰ ਮਨਾ ਰਹੀ ਹੈ।

ਅਵਤਾਰ ਸਿੰਘ ਆਨੰਦ

  • Baba Buddha ji
  • parkash purab
  • Sikh Panth
  • Great Personality
  • ਬਾਬਾ ਬੁੱਢਾ ਸਾਹਿਬ ਜੀ
  • ਪ੍ਰਕਾਸ਼ ਪੁਰਬ
  • ਸਿੱਖ ਪੰਥ
  • ਮਹਾਨ ਸਖਸ਼ੀਅਤ

‘ਕਿਰਤੀ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਸਿੱਖ ਜਰਨੈਲ ‘ਬਾਬਾ ਬੰਦਾ ਸਿੰਘ ਬਹਾਦਰ ਜੀ’

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • miri piri khalsa march is getting a huge response  dhami
    ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ: ਧਾਮੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • appeal reopen kartarpur corridor sai syed ali raza qadri
    ਕਰਤਾਰਪੁਰ ਰਾਹਦਾਰੀ ਮੁੜ ਖੋਲ੍ਹਣ ਤੇ ਵੀਜ਼ਾ ਨੀਤੀ ਹੋਰ ਸਰਲ ਬਣਾਉਣ ਦੀ ਅਪੀਲ: ਸਾਈਂ ਸਈਅਦ ਅਲੀ ਰਜ਼ਾ ਕਾਦਰੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • jathedar gives statement on revised draft of sacrilege law
      ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • nation will not forgive those attack thesikh traditions giani gargajj
      ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼...
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • national unity under sri akal takht sahib is our greatest strength
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ...
    • miri piri khalsa march tarn taran for goindwal sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +