Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 10, 2025

    11:50:33 AM

  • employees work from home orders

    ਇਨ੍ਹਾਂ ਕਰਮਚਾਰੀਆਂ ਨੂੰ ਮਿਲੇ Work From Home ਦੇ...

  • prostitution business was going on in luxury spa centres

    ਲਗਜ਼ਰੀ ਸਪਾ ਸੈਂਟਰਾਂ 'ਚ ਚੱਲ ਰਿਹਾ ਸੀ ਦੇਹ ਵਪਾਰ...

  • kareena kapoor monokini beach look baby bump

    ਤੀਜੇ ਬੱਚੇ ਨੂੰ ਜਨਮ ਦੇਵੇਗੀ ਕਰੀਨਾ ਕਪੂਰ! ਨਵੀਂਆਂ...

  • punjab weather update

    ਪੰਜਾਬ ਦੇ 14 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • 13 ਅਪ੍ਰੈਲ ਵਿਸਾਖੀ ’ਤੇ ਵਿਸ਼ੇਸ਼ : ਧਰਮਾਂ ਦੇ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ ‘ਖਾਲਸਾ ਸਾਜਨਾ ਦਿਹਾੜਾ’

DARSHAN TV News Punjabi(ਦਰਸ਼ਨ ਟੀ.ਵੀ.)

13 ਅਪ੍ਰੈਲ ਵਿਸਾਖੀ ’ਤੇ ਵਿਸ਼ੇਸ਼ : ਧਰਮਾਂ ਦੇ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ ‘ਖਾਲਸਾ ਸਾਜਨਾ ਦਿਹਾੜਾ’

  • Edited By Rajwinder Kaur,
  • Updated: 13 Apr, 2021 08:39 AM
Jalandhar
baisakhi special religions history revolutionary khalsa sajna diwas
  • Share
    • Facebook
    • Tumblr
    • Linkedin
    • Twitter
  • Comment

ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ। ਖਾਲਸਾ ਸਾਜਨਾ ਦਾ ਮੰਤਵ ਬੜਾ ਸਪੱਸ਼ਟ ਅਤੇ ਪਵਿੱਤਰ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਦਾ ਆਦਰਸ਼ ਮਨੁੱਖਤਾ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਬੰਧਨਾਂ ਤੋਂ ਮੁਕਤ ਕਰਵਾ ਕੇ ਆਜ਼ਾਦ ਕੌਮ ਦੇ ਰੂਪ ਵਿਚ ਪੇਸ਼ ਕਰਨਾ ਸੀ। ਗੁਰੂ ਸਾਹਿਬਾਨ ਜੀ ਨੇ ਇਸੇ ਦਿਸ਼ਾ ਵਿਚ ਕਾਰਜ ਕੀਤਾ ਅਤੇ ਮਿਥੇ ਟੀਚੇ ਦੀ ਪ੍ਰਾਪਤੀ ਲਈ ਯਤਨ ਕੀਤੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਕਲਪ ਦੀ ਸੇਧ ਵਿਚ ਦਸਵੇਂ ਪਾਤਸ਼ਾਹ ਜੀ ਨੇ ਖਾਲਸਾ ਸਾਜਨਾ ਨਾਲ ਲਿਤਾੜੇ ਤੇ ਨਿਮਾਣੇ ਲੋਕਾਂ ਵਿਚ ਅਜਿਹੀ ਸ਼ਕਤੀ ਦਾ ਸੰਚਾਰ ਕੀਤਾ ਕਿ ਉਹ ਗਿੱਦੜਾਂ ਤੋਂ ਸ਼ੇਰ ਬਣ ਸਵਾ-ਸਵਾ ਲੱਖ ਅਤਿਆਚਾਰੀਆਂ ਨਾਲ ਟੱਕਰ ਲੈਣ ਦੇ ਸਮਰੱਥ ਹੋ ਗਏ। ਉਨ੍ਹਾਂ ਨੇ ਏਕਤਾ, ਸਮਾਨਤਾ ਤੇ ਨਿਆਂ ਦਾ ਝੰਡਾ ਬੁਲੰਦ ਰੱਖਣ ਲਈ ਸਮੇਂ ਦੀ ਵੱਡੀ ਤੋਂ ਵੱਡੀ ਤਾਕਤ ਨਾਲ ਟੱਕਰ ਲਈ। ਸਿੱਖ ਇਤਿਹਾਸ ਵਿਚ ਅੰਕਿਤ ਸਿੱਖ ਸੂਰਮਗਤੀ ਦੀਆਂ ਅਨੇਕਾਂ ਮਿਸਾਲਾਂ ਇਸ ਗੱਲ ਦੀ ਤਸਦੀਕ ਵਜੋਂ ਹਨ। 

'ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ' ਦੇ ਅੰਤਰਗਤ ਆਦਰਸ਼ਕ ਭਾਵ ਹਲੇਮੀ ਸਮਾਜ ਦੀ ਸਥਾਪਤੀ ਲਈ ਖਾਲਸਾ ਸਾਜਨਾ ਇੱਕ ਮਹੱਤਵਪੂਰਨ ਘਟਨਾ ਹੈ, ਜਿਸ ਨੇ ਦੁਨੀਆਂ ਦੇ ਧਾਰਮਿਕ ਇਤਿਹਾਸ ਨੂੰ ਕ੍ਰਾਂਤੀਕਾਰੀ ਮੋੜ ਦਿੱਤਾ। ਇਹ ਆਮ ਗੱਲ ਨਹੀਂ, ਸਗੋਂ 'ਪ੍ਰਮਾਤਮ ਕੀ ਮੌਜ' ਦਾ ਅਲੌਕਿਕ ਪ੍ਰਗਟਾ ਸੀ। ਖ਼ਾਲਸਾ ਪੰਥ ਦੀ ਸਿਰਜਣਾ ਕਰਨ ਸਮੇਂ ਦਸਮ ਪਾਤਸ਼ਾਹ ਜੀ ਨੇ ਪੰਜ ਪਿਆਰਿਆਂ ਵਿਚ ਵੱਖ-ਵੱਖ ਥਾਵਾਂ ਤੋਂ ਆਏ ਭਿੰਨ-ਭਿੰਨ ਜਾਤਾਂ ਦੇ ਲੋਕਾਂ ਨੂੰ ਸ਼ਾਮਲ ਕਰਕੇ, ਜਾਤ ਪਾਤ ਤੇ ਭੇਦ ਭਾਵ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ। ਜਾਤ-ਪਾਤ, ਭੇਦ ਭਾਵ ਤੇ ਵਰਣ ਵੰਡ ਉਸ ਸਮੇਂ ਸਮਾਜ ਨੂੰ ਇੱਕ ਭਿਆਨਕ ਬੀਮਾਰੀ ਦੀ ਤਰ੍ਹਾਂ ਚੰਬੜੀ ਹੋਈ ਸੀ। ਇਹ ਮਨੁੱਖੀ ਸਵੈਮਾਣ ਨੂੰ ਭਾਰੀ ਸੱਟ ਮਾਰਦਿਆਂ ਮਨੁੱਖਤਾ ਦਾ ਮੂੰਹ ਚਿੜਾ ਰਹੀ ਸੀ। 

'ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ' ਦੇ ਸਿਧਾਂਤ ਨੂੰ ਅਮਲ ਵਿਚ ਲਿਆ ਕੇ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਨੂੰ ਇੱਕੋ ਹੀ ਬਾਟੇ 'ਚੋਂ ਅੰਮ੍ਰਿਤ ਛਕਾਇਆ ਅਤੇ ਊਚ-ਨੀਚ ਤੇ ਭੇਦ-ਭਾਵ ਨੂੰ ਸਦਾ ਲਈ ਮਿਟਾ ਦਿੱਤਾ। ਗੁਰੂ ਸਾਹਿਬ ਜੀ ਦੀ ਹੋਰ ਵਡਿਆਈ ਵੇਖੋ। ਉਨ੍ਹਾਂ ਨੇ ਅੰਮ੍ਰਿਤ ਛਕਾਉਣ ਮਗਰੋਂ ਪੰਜ ਪਿਆਰਿਆਂ ਨੂੰ ਕਿਹਾ ਕਿ ਹੁਣ ਮੈਨੂੰ ਵੀ ਅੰਮ੍ਰਿਤ ਦੀ ਦਾਤ ਬਖਸ਼ੋ। ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿਚ ਅੰਕਿਤ ਹੈ, ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ॥’ ਇਸ ਤੋਂ ਪਹਿਲਾਂ ਧਰਮ ਇਤਿਹਾਸ ਅੰਦਰ ਅਜਿਹਾ ਕਿਧਰੇ ਵੀ ਸਾਹਮਣੇ ਨਹੀਂ ਸੀ ਕਿ ਕਿਸੇ ਧਰਮ ਆਗੂ ਨੇ ਆਪਣੇ ਅਨੁਯਾਈਆਂ ਨੂੰ ਆਪਣੇ ਤੋਂ ਉੱਪਰ ਰੱਖਿਆ ਹੋਵੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਜਿਹਾ ਕਰਕੇ ਖਾਲਸੇ ਵੀ ਵਡਿਆਈ ਬਖਸ਼ੀ। ਗੁਰੂ ਸਾਹਿਬ ਜੀ ਨੇ ਆਪਣੀ ਬਾਣੀ ਵਿਚ ਵੀ ਖਾਲਸੇ ਨੂੰ ਮਹਾਨ ਦੱਸਿਆ ਹੈ। ਦਸਮ ਪਿਤਾ ਜੀ ਖ਼ਾਲਸੇ ਦੀ ਮਹਿਮਾ ਦਾ ਜ਼ਿਕਰ ਕਰਦੇ ਹਨ:

ਜੁੱਧ ਜਿਤੇ ਇਨਹੀ ਕੇ ਪ੍ਰਸਾਦਿ ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ॥
ਅਘ ਅਉਘ ਟਰੈ ਇਨਹੀ ਕੇ ਪ੍ਰਸਾਦਿ ਇਨਹੀ ਕੀ ਕ੍ਰਿਪਾ ਫੁਨ ਧਾਮ ਭਰੇ॥
ਇਨਹੀ ਕੇ ਪ੍ਰਸਾਦਿ ਸੁ ਬਿਦਿਆ ਲਈ ਇਨਹੀ ਕੀ ਕ੍ਰਿਪਾ ਸਭ ਸਤ੍ਰ ਮਰੇ॥
ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ ਨਹੀ ਮੋ ਸੇ ਗਰੀਬ ਕਰੋਰ ਪਰੇ॥

ਖਾਲਸਾ ਸਾਜਣਾ ਦੇ ਇਤਿਹਾਸ ’ਤੇ ਝਾਤ ਮਾਰੀਏ ਤਾਂ ਇਸ ਕਾਰਜ ਦੀ ਸੰਪੂਰਨਤਾ ਲਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਰਾਜਸੀ, ਸਮਾਜਿਕ ਤੇ ਧਾਰਮਿਕ ਪੜਚੋਲ ਤੋਂ ਪਿੱਛੋਂ 1699 ਈ. ਦੀ ਵੈਸਾਖੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਇਕੱਠ ਲਈ ਸੰਗਤਾਂ ਨੂੰ ਵਿਸ਼ੇਸ਼ ਸੱਦੇ ਭੇਜੇ। ਗੁਰੂ ਜੀ ਦੇ ਇਸ ਸੱਦੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ। ਭਰੇ ਦੀਵਾਨ ਵਿਚ ਗੁਰੂ ਜੀ ਨੇ ਵਾਰੀ ਵਾਰੀ ਪੰਜ ਸੀਸ ਮੰਗੇ, ਜਿਸ 'ਤੇ ਖਰਾ ਉਤਰਦਿਆਂ ਪੰਜ ਮਰਜੀਵੜਿਆਂ ਨੇ ਆਪਣੇ ਸੀਸ ਭੇਟ ਕੀਤੇ। ਦਸਮ ਪਾਤਸ਼ਾਹ ਜੀ ਨੇ ਇਨ੍ਹਾਂ ਨੂੰ ਅੰਮ੍ਰਿਤ ਛਕਾ ਕੇ ਨਾਮ ਨਾਲ 'ਸਿੰਘ' ਲਾਇਆ ਅਤੇ ਕਿਹਾ ਕਿ ਅੱਜ ਤੋਂ ਤੁਹਾਡਾ ਨਵਾਂ ਜਨਮ ਹੋਇਆ ਹੈ, ਤੁਹਾਡੀਆਂ ਪਿਛਲੀਆਂ ਜਾਤਾਂ-ਗੋਤਾਂ ਸਭ ਖ਼ਤਮ। ਹੁਣ ਤੁਸੀਂ ਵਾਹਿਗੁਰੂ ਜੀ ਦਾ ਖ਼ਾਲਸਾ ਹੋ। ਇਸ ਤਰ੍ਹਾਂ ਖ਼ਾਲਸਾ ਪੰਥ ਦੀ ਸਿਰਜਣਾ ਆਤਮਿਕ ਏਕਤਾ ਤੇ ਇਕਸੁਰਤਾ ਦੇ ਨਾਲ-ਨਾਲ ਸਮਾਜਿਕ ਬਰਾਬਰੀ ਅਤੇ ਸਦਭਾਵਨਾ ਦੀ ਪ੍ਰਤੀਕ ਮੰਨੀ ਜਾਂਦੀ ਹੈ।

ਗੁਰੂ ਸਾਹਿਬ ਜੀ ਨੇ ਖਾਲਸੇ ਨੂੰ ਰਹਿਣੀ ਵੀ ਨਿਰਾਲੀ ਬਖਸ਼ਿਸ਼ ਕੀਤੀ ਹੈ, ਜਿਸ ਨੂੰ ਅਪਣਾ ਕੇ ਖ਼ਾਲਸਾ ਪੰਥ ਹਮੇਸ਼ਾ ਆਤਮਕ ਏਕਤਾ ਅਤੇ ਇਕਸੁਰਤਾ, ਸਮਾਜਿਕ ਬਰਾਬਰੀ ਅਤੇ ਸਦਭਾਵਨਾ, ਸਭਿਆਚਾਰਕ ਚੇਤਨਾ ਤੇ ਰਾਜਨੀਤਕ ਜਥੇਬੰਦੀ ਪ੍ਰਤੀ ਸਮਰਪਿਤ ਰਿਹਾ। ਇਸ ਪੈਂਡੇ ’ਤੇ ਚੱਲਦਿਆਂ ਇਸ ਨੂੰ ਸਮੇਂ-ਸਮੇਂ ਧਾਰਮਿਕ, ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਕ ਚਣੌਤੀਆਂ ਦਾ ਸਾਹਮਣਾ ਵੀ ਕਰਨਾ ਪਿਆ। ਇਨ੍ਹਾਂ ਚਣੌਤੀਆਂ ਵਿਚੋਂ ਖ਼ਾਲਸਾ ਪੰਥ ਹਮੇਸ਼ਾਂ ਉੱਜਲ ਮੁੱਖ ਅਤੇ ਸਵੈਮਾਨ ਨਾਲ ਨਿਕਲਿਆ ਅਤੇ ਲਗਾਤਾਰ ਨਿਆਰੀ ਚਾਲੇ ਤੁਰਦਾ ਜਾ ਰਿਹਾ ਹੈ।

ਖ਼ਾਲਸਾ-ਪੰਥ ਦਾ ਸਾਜਨਾ ਦਿਹਾੜਾ ਮਨਾਉਂਦਿਆਂ ਖ਼ਾਲਸੇ ਦੇ ਬੋਲਬਾਲੇ ਅਤੇ ਸਰਬੱਤ ਦੇ ਭਲੇ ਦੀ ਸੋਚ ਦੇ ਪਾਸਾਰ ਵਾਸਤੇ ਗੁਰੂ ਆਸ਼ੇ ਅਨੁਕੂਲ ਗੁਰਮਤਿ ਫਲਸਫੇ ਦੀ ਰੌਸ਼ਨੀ ਵਿਚ ਆਦਰਸ਼ਕ ਜੀਵਨ ਜਾਚ ਅਪਨਾਉਣ ਦੀ ਅੱਜ ਵੱਡੀ ਲੋੜ ਹੈ। ਨੈਤਿਕ ਗੁਣਾ ਦੇ ਧਾਰਨੀ ਹੋ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਪਾਤਸ਼ਾਹ ਦੁਆਰਾ ਬਖਸ਼ਿਸ਼ ਕੀਤੀ ਜੀਵਨ-ਜਾਂਚ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜ ਹਿੱਸਾ ਬਣਾ ਆਪਣਾ ਜੀਵਨ ਬਤੀਤ ਕਰੀਏ, ਸਾਡੀ ਇਹ ਪਹਿਲ ਬਣਨੀ ਚਾਹੀਦੀ ਹੈ। ਇਸ ਮੁਬਾਰਕ ਅਵਸਰ 'ਤੇ ਮੈਂ ਪ੍ਰਤੀਨਿਧ ਸਿੱਖ ਸੰਸਥਾ ਦੀ ਇਕ ਨਿਮਾਣੀ ਸੇਵਾਦਾਰ ਦੇ ਰੂਪ ਵਿਚ ਸੰਸਾਰ 'ਚ ਪਸਰੇ ਖਾਲਸਾ ਪੰਥ ਅਤੇ ਸੰਸਾਰ ਦੀਆਂ ਸਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੰਦੀ ਹੋਈ ਸਿੱਖ ਸੰਗਤਾਂ ਨੂੰ ਅਪੀਲ ਕਰਦੀ ਹਾਂ ਕਿ ਆਓ! 'ਏਕੁ ਪਿਤਾ ਏਕਸ ਕੇ ਹਮ ਬਾਰਿਕ' ਦੇ ਸੰਦੇਸ਼ ਨੂੰ ਹਿਰਦੇ ਵਿਚ ਵਸਾ ਕੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ਿਸ ਖੰਡੇ ਬਾਟੇ ਦੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰੀਏ ਅਤੇ ਬਾਣੀ-ਬਾਣੇ ਵਿਚ ਪਰਪੱਕ ਹੋ ਕੇ ਗੁਰੂ ਸਾਹਿਬ ਜੀ ਦੇ ਲਾਡਲੇ ਪੁੱਤਰ ਹੋਣ ਦਾ ਮਾਣ ਹਾਸਲ ਕਰੀਏ।

ਬੀਬੀ ਜਗੀਰ ਕੌਰ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

  • Baisakhi
  • Special
  • Religions
  • History
  • Revolutionary
  • Khalsa sajna diwas
  • ਵਿਸਾਖੀ
  • ਧਰਮ
  • ਇਤਿਹਾਸ
  • ਕ੍ਰਾਂਤੀਕਾਰੀ
  • ਖਾਲਸਾ ਸਾਜਨਾ ਦਿਹਾੜਾ

ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਨਾਲ ਪਾਕਿ ਰਵਾਨਾ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
  • giani raghbir singh was forced to buy a new car
    ਮੰਗਵੀਂ ਕਾਰ ਕਾਰਨ ਹੁੰਦੀਆਂ ਸਨ ਕਲੋਲਾ, ਗਿਆਨੀ ਰਘਬੀਰ ਸਿੰਘ ਨੂੰ ਮਜ਼ਬੂਰੀ ਵਸ ਖਰੀਦਣੀ ਪਈ ਨਵੀਂ ਕਾਰ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • parents flee after abandoning child at sri harmandir sahib
    ਕਲਯੁੱਗੀ ਮਾਪਿਆਂ ਦਾ ਸ਼ਰਮਨਾਕ ਕਾਰਾ, ਸ੍ਰੀ ਹਰਿਮੰਦਰ ਸਾਹਿਬ ਵਿਖੇ...
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • a devotee who visited sachkhand sri harmandir sahib as usual died
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ
  • sri akal takht sahib are receiving the full support of the sikh community
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸਿੱਖ ਪੰਥ ਦੇ ਰਿਹਾ ਸਮਰਥਨ: ਭਾਈ ਗਰੇਵਾਲ
  • punjab weather update
    ਪੰਜਾਬ ਦੇ 14 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ! ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • case registered against punjab police employee
    ਪੰਜਾਬ ਪੁਲਸ ਮੁਲਾਜ਼ਮ 'ਤੇ ਕੇਸ ਹੋਇਆ ਦਰਜ, ਹੈਰਾਨ ਕਰੇਗਾ ਪੂਰਾ ਮਾਮਲਾ
  • ed raids in dunki root cases
    ‘ਡੰਕੀ ਰੂਟ’ ਮਾਮਲੇ ’ਚ ED ਨੇ ਪੰਜਾਬ ਤੇ ਹਰਿਆਣਾ ’ਚ 11 ਥਾਵਾਂ ’ਤੇ ਮਾਰੇ ਛਾਪੇ
  • cp jalandhar holds special meeting with vdc members
    ਸੀਪੀ ਜਲੰਧਰ ਵੱਲੋਂ ਵੀਡੀਸੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ, ਨਸ਼ਿਆਂ ਨਾਲ ਨਜਿੱਠਣ...
  • alert issued for 14 districts of punjab
    ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2...
  • decision on regular bail of raman arora on 11th
    ਰਮਨ ਅਰੋੜਾ, ਹਰਪ੍ਰੀਤ ਕੌਰ ਦੀ ਰੈਗੁਲਰ ਜ਼ਮਾਨਤ ਤੇ ਰਾਜ ਕੁਮਾਰ ਮਦਾਨ ਦੀ ਪੇਸ਼ਗੀ...
  • flood occurred in this area of punjab
    ਪੰਜਾਬ ਦੇ ਇਸ ਇਲਾਕੇ 'ਚ ਆਇਆ ਹੜ੍ਹ! ਫ਼ੌਜ ਤੇ ਪ੍ਰਸ਼ਾਸਨ ਨੇ ਸਾਂਭਿਆ ਮੋਰਚਾ, DC ਨੇ...
  • connecting flights to amsterdam and manchester started from adampur airport
    ਪੰਜਾਬੀਆਂ ਲਈ Good News, ਹੁਣ ਆਦਮਪੁਰ ਏਅਰਪੋਰਟ ਤੋਂ ਹੋਰ ਫਲਾਈਟਾਂ ਹੋਈਆਂ ਸ਼ੁਰੂ
Trending
Ek Nazar
alert issued for 14 districts of punjab

ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2...

sgpc president harjinder singh dhami s big statement

SGPC ਦੇ ਪ੍ਰਧਾਨ ਧਾਮੀ ਦਾ ਵੱਡਾ ਬਿਆਨ, ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਹੋਣੀ...

flood occurred in this area of punjab

ਪੰਜਾਬ ਦੇ ਇਸ ਇਲਾਕੇ 'ਚ ਆਇਆ ਹੜ੍ਹ! ਫ਼ੌਜ ਤੇ ਪ੍ਰਸ਼ਾਸਨ ਨੇ ਸਾਂਭਿਆ ਮੋਰਚਾ, DC ਨੇ...

connecting flights to amsterdam and manchester started from adampur airport

ਪੰਜਾਬੀਆਂ ਲਈ Good News, ਹੁਣ ਆਦਮਪੁਰ ਏਅਰਪੋਰਟ ਤੋਂ ਹੋਰ ਫਲਾਈਟਾਂ ਹੋਈਆਂ ਸ਼ੁਰੂ

strict orders in force in punjab till january 8 2026

ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ...

pm modi receives warm welcome in namibia  talks with president

ਪ੍ਰਧਾਨ ਮੰਤਰੀ ਮੋਦੀ ਦਾ ਨਾਮੀਬੀਆ 'ਚ ਨਿੱਘਾ ਸਵਾਗਤ, ਰਾਸ਼ਟਰਪਤੀ ਨੰਦੀ-ਨਡੈਤਵ...

israeli air strikes in gaza strip

ਗਾਜ਼ਾ ਪੱਟੀ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 40 ਫਲਸਤੀਨੀ

forest fire in france

ਫਰਾਂਸ 'ਚ ਜੰਗਲ ਦੀ ਅੱਗ ਹੋਈ ਤੇਜ਼, ਹਵਾਈ ਆਵਾਜਾਈ ਠੱਪ

what makes a good ai prompt  here are 4 expert tips

AI ਨਾਲ ਕਰਨਾ ਚਾਹੁੰਦੇ ਹੋ ਕਮਾਲ! ਪੱਲੇ ਬੰਨ੍ਹ ਲਓ ਇਹ 4 ਗੱਲਾਂ

australian pm to visit china

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਇਸ ਹਫ਼ਤੇ ਕਰਨਗੇ ਚੀਨ ਦਾ ਦੌਰਾ

russia attack with drone and missiles on ukraine

ਰੂਸ ਨੇ ਯੂਕ੍ਰੇਨ 'ਤੇ ਮੁੜ ਦਾਗੇ 728 ਡਰੋਨ ਅਤੇ 13 ਮਿਜ਼ਾਈਲਾਂ

pakistan government  pia

ਪਾਕਿਸਤਾਨ ਸਰਕਾਰ ਵੱਲੋਂ PIA ਨੂੰ ਵੇਚਣ ਦੀਆਂ ਕੋਸ਼ਿਸ਼ਾਂ ਤੇਜ਼!

grandson grandmother police arrested

ਸ਼ਰਮਨਾਕ! ਪੋਤੇ ਨੇ 65 ਸਾਲਾ ਦਾਦੀ ਨੂੰ ਬਣਾਇਆ ਹਵਸ ਦਾ ਸ਼ਿਕਾਰ

heart breaking incident in phillaur

ਫਿਲੌਰ 'ਚ ਰੂਹ ਕੰਬਾਊ ਘਟਨਾ! ਔਰਤ ਤੇ ਮਰਦ ਨੂੰ ਰੇਲਵੇ ਲਾਈਨਾਂ 'ਤੇ ਇਸ ਹਾਲ 'ਚ...

famous indian origin news anchor resigns in canada

Canada 'ਚ ਭਾਰਤੀ ਮੂਲ ਦੇ ਮਸ਼ਹੂਰ ਨਿਊਜ਼ ਐਂਕਰ ਨੇ ਦਿੱਤਾ ਅਸਤੀਫ਼ਾ

meteorological department warns these districts

ਪੰਜਾਬ 'ਚ ਸਾਉਣ ਤੋਂ ਪਹਿਲਾਂ ਹੀ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਇਨ੍ਹਾਂ...

cannabis and opium crops destroyed

ਪੁਲਸ ਦੀ ਵੱਡੀ ਕਾਰਵਾਈ, ਭੰਗ ਅਤੇ ਅਫੀਮ ਦੀਆਂ ਫਸਲਾਂ ਕੀਤੀਆਂ ਤਬਾਹ

hottest day in 117 years

117 ਸਾਲਾਂ 'ਚ ਸਭ ਤੋਂ ਗਰਮ ਦਿਨ ਰਿਕਾਰਡ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • giani raghbir singh announces withdrawal of petition from high court
      ਗਿਆਨੀ ਰਘਬੀਰ ਸਿੰਘ ਨੇ ਹਾਈਕੋਰਟ 'ਚੋਂ ਪਟੀਸ਼ਨ ਵਾਪਸ ਲੈਣ ਦਾ ਕੀਤਾ ਐਲਾਨ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • jathedar gargajj and bhai tek singh declared as pensioners
      ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC ਨੂੰ ਲਿਖੀ ਚਿੱਠੀ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +