Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 22, 2025

    3:51:56 AM

  • mumbai goa national highway heavy rain  video

    ਭਾਰੀ ਮੀਂਹ ਕਾਰਨ ਮੁੰਬਈ-ਗੋਆ ਨੈਸ਼ਨਲ ਹਾਈਵੇਅ ਦਾ...

  • bus carrying devotees to mata vaishno devi falls off bridge

    ਮਾਤਾ ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਪੁਲ...

  • kulbir singh zira

    ਰਾਵਣ ਵਰਗਾ ਹੰਕਾਰੀ ਹੈ ਰਾਣਾ ਗੁਰਜੀਤ : ਕੁਲਬੀਰ...

  • tej pratap yadav big announcement

    ਤੇਜ ਪ੍ਰਤਾਪ ਯਾਦਵ ਦਾ ਵੱਡਾ ਐਲਾਨ, ਪਰਿਵਾਰ ਦੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਗੁਰਤਾ ਗੱਦੀ ਦਿਹਾੜਾ : ਕੋਮਲ ਹਿਰਦੇ ਦੇ ਮਾਲਕ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਜੀ

DARSHAN TV News Punjabi(ਦਰਸ਼ਨ ਟੀ.ਵੀ.)

ਗੁਰਤਾ ਗੱਦੀ ਦਿਹਾੜਾ : ਕੋਮਲ ਹਿਰਦੇ ਦੇ ਮਾਲਕ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਜੀ

  • Edited By Rajwinder Kaur,
  • Updated: 08 Apr, 2021 04:05 PM
Jalandhar
gurta gaddi diwas seventh patshah guru har rai ji sikh religion
  • Share
    • Facebook
    • Tumblr
    • Linkedin
    • Twitter
  • Comment

ਸੱਤਵੇਂ ਪਾਤਸ਼ਾਹ ਧੰਨ ਧੰਨ ਗੁਰੂ ਹਰਿਰਾਇ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਸਨ 1630 ਈਸਵੀ ਨੂੰ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ ਹੋਇਆ। ਬਾਬਾ ਗੁਰਦਿੱਤਾ ਜੀ ਛੇਵੇਂ ਪਾਤਸ਼ਾਹ ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਸਭ ਤੋਂ ਵੱਡੇ ਪੁੱਤਰ ਸਨ। ਇਸ ਹਿਸਾਬ ਨਾਲ ਗੁਰੂ ਹਰਿਰਾਇ ਸਾਹਿਬ ਜੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਰਿਸ਼ਤੇ ਵਿੱਚ ਪੋਤਰੇ ਲੱਗਦੇ ਸਨ। ਜਿਸ ਸਮੇਂ ਗੁਰੂ ਜੀ ਦਾ ਪ੍ਰਕਾਸ਼ ਹੋਇਆ, ਉਸ ਸਮੇਂ ਛੇਵੇਂ ਪਾਤਸ਼ਾਹ ਜੀ ਗੁਰਤਾਗੱਦੀ ’ਤੇ ਬਿਰਾਜਮਾਨ ਸਨ। ਤਕਰੀਬਨ ਚੌਦਾਂ ਸਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਮਹਾਰਾਜ ਜੀ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਹਜ਼ੂਰੀ ਵਿੱਚ ਰਹਿ ਕੇ ਗੁਰਮਤਿ ਦੀ ਵਿੱਦਿਆ ਪੜ੍ਹਨ ਦਾ ਸਮਾਂ ਪ੍ਰਾਪਤ ਹੋਇਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਉਨ੍ਹਾਂ ਦੀ ਪੜ੍ਹਾਈ ਲਿਖਾਈ, ਗੁਰਮਤਿ ਵਿੱਦਿਆ, ਸ਼ਸਤਰ ਵਿੱਦਿਆ ਅਤੇ ਘੋੜ ਸਵਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਸੀ। ਗੁਰੂ ਜੀ ਬਹੁਤ ਘੱਟ ਉਮਰ ਵਿਚ ਹੀ ਹਰੇਕ ਪ੍ਰਕਾਰ ਦੀ ਵਿੱਦਿਆ ਵਿੱਚ ਨਿਪੁੰਨ ਹੋ ਚੁੱਕੇ ਸਨ।

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਬਹੁਤ ਸ਼ਾਂਤਮਈ ਅਤੇ ਕੋਮਲ ਹਿਰਦੇ ਦੇ ਮਾਲਕ ਸਨ। ਗੁਰੂ ਜੀ ਦੇ ਹਿਰਦੇ ਦੀ ਕੋਮਲਤਾ ਦਾ ਪਤਾ ਬਚਪਨ ਦੇ ਸਮੇਂ ’ਚ ਵਾਪਰੀ ਉਨ੍ਹਾਂ ਦੀ ਇੱਕ ਘਟਨਾ ਤੋਂ ਲੱਗਦਾ ਹੈ। ਇੱਕ ਦਿਨ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਧੰਨ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਸਵੇਰ ਸਮੇਂ ਬਾਗ ਵਿੱਚ ਟਹਿਲਣ ਵਾਸਤੇ ਗਏ ਸਨ, ਥੋੜ੍ਹੀ ਦੇਰ ਬਾਅਦ ਉਨ੍ਹਾਂ ਦੇ ਪਿੱਛੇ ਪਿੱਛੇ ਗੁਰੂ ਹਰਿਰਾਇ ਸਾਹਿਬ ਜੀ ਵੀ ਆਪਣੇ ਦਾਦਾ ਜੀ ਨੂੰ ਮਿਲਣ ਵਾਸਤੇ ਪਹੁੰਚੇ। ਉਨ੍ਹਾਂ ਨੇ ਖੁੱਲ੍ਹੇ ਆਕਾਰ ਦਾ ਚੋਲਾ ਪਹਿਨਿਆ ਹੋਇਆ ਸੀ, ਤੁਰੇ ਜਾਂਦਿਆਂ ਚੋਲੇ ਨਾਲ ਅਟਕ ਜਾਣ ਕਰਕੇ ਕੁਝ ਫੁੱਲ ਟੁੱਟ ਕੇ ਜ਼ਮੀਨ ਉੱਪਰ ਡਿੱਗ ਗਏ। ਜਦੋਂ ਗੁਰੂ ਜੀ ਨੇ ਉਨ੍ਹਾਂ ਫੁੱਲਾਂ ਨੂੰ ਟੁੱਟਾ ਹੋਇਆ ਵੇਖਿਆ ਤਾਂ ਗੁਰੂ ਜੀ ਉੱਥੇ ਹੀ ਬੈਠ ਗਏ ਅਤੇ ਉਨ੍ਹਾਂ ਦੇ ਮਨ ਵਿੱਚ ਬਹੁਤ ਅਫ਼ਸੋਸ ਹੋ ਰਿਹਾ ਸੀ। ਉਸ ਵੇਲੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਬਚਨ ਕਹੇ, "ਬੇਟਾ ਜੇਕਰ ਚੋਲਾ ਖੁੱਲ੍ਹਾ ਪਹਿਨਿਆ ਹੋਵੇ ਤਾਂ ਚੋਲੇ ਨੂੰ ਸੰਕੋਚ ਕੇ ਚੱਲਣਾ ਚਾਹੀਦਾ ਹੈ।" ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਕਹੇ ਹੋਏ ਬਚਨਾਂ ਦੇ ਵਿੱਚ ਬੜੀ ਗਹਿਰਾਈ ਸੀ, ਉਨ੍ਹਾਂ ਦੇ ਕਹਿਣ ਦਾ ਭਾਵ ਸੀ ਕਿ ਜੇਕਰ ਪਰਮਾਤਮਾ ਕਿਸੇ ਨੂੰ ਉੱਚੀ ਪਦਵੀ ਦੇ ਦੇਵੇ ਤਾਂ ਉਸ ਇਨਸਾਨ ਨੂੰ ਸਮਝਦਾਰੀ ਨਾਲ ਸੰਸਾਰ ਵਿੱਚ ਤੁਰਨਾ ਚਾਹੀਦਾ ਹੈ, ਕਿ ਕਿਤੇ ਮੇਰੇ ਕਾਰਨ ਕਿਸੇ ਹੋਰ ਦਾ ਨੁਕਸਾਨ ਨਾ ਹੋ ਜਾਵੇ। ਗੁਰੂ ਹਰਿਰਾਇ ਸਾਹਿਬ ਮਹਾਰਾਜ ਜੀ ਨੇ ਆਪਣੇ ਦਾਦਾ ਜੀ ਦੇ ਕਹੇ ਇਨ੍ਹਾਂ ਬਚਨਾਂ ਨੂੰ ਸਾਰੀ ਜ਼ਿੰਦਗੀ ਨਹੀਂ ਭੁਲਾਇਆ।

ਗੁਰੂ ਜੀ ਦਾ ਵਿਆਹ 1640 ਈ: ਨੂੰ ਮਾਤਾ ਕ੍ਰਿਸ਼ਨ ਕੌਰ (ਸੁਲੱਖਣੀ ਜੀ) ਨਾਲ ਹੋਇਆ। ਗੁਰੂ ਜੀ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ, ਵੱਡੇ ਪੁੱਤਰ ਬਾਬਾ ਰਾਮ ਰਾਇ ਜੀ ਸਨ ਅਤੇ ਛੋਟੇ ਪੁੱਤਰ ਦਾ ਨਾਮ ਗੁਰੂ ਹਰਿਕ੍ਰਿਸ਼ਨ ਸਾਹਿਬ ਸੀ।

ਸੰਨ 1644  ਵਿੱਚ ਧੰਨ ਗੁਰੂ ਹਰਿਗੋਬਿੰਦ ਸਾਹਿਬ ਜੀ ਜਦੋਂ ਜੋਤੀ ਜੋਤ ਸਮਾਏ ਤਾਂ ਉਨ੍ਹਾਂ ਨੇ ਗੁਰਤਾਗੱਦੀ ਦੇ ਯੋਗ ਜਾਣ ਕੇ ਆਪਣੇ ਪੋਤਰੇ ਧੰਨ ਗੁਰੂ ਹਰਿਰਾਇ ਸਾਹਿਬ ਜੀ ਨੂੰ ਗੁਰਤਾਗੱਦੀ ਦੀ ਦਾਤ ਬਖਸ਼ਿਸ਼ ਕੀਤੀ। ਕਿਉਂਕਿ ਸ੍ਰੀ ਗੁਰੂ ਨਾਨਕ ਸਾਹਿਬ ਸੱਚੇ ਪਾਤਸ਼ਾਹ ਜੀ ਦੇ ਸਮੇਂ ਤੋਂ ਹੀ ਇਹ ਰੀਤ ਚਲੀ ਆ ਰਹੀ ਸੀ ਕਿ ਗੁਰੂ ਸਾਹਿਬ ਜੀ ਆਪਣੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਹੀ ਆਪਣੇ ਅਗਲੇ ਉੱਤਰਾਧਿਕਾਰੀ ਨੂੰ ਗੁਰਤਾਗੱਦੀ ਦੀ ਦਾਤ ਦੇ ਦਿੰਦੇ ਸਨ। ਇਹ ਗੱਲ ਨੋਟ ਕਰਨ ਵਾਲੀ ਹੈ ਕਿ ਇਹ ਦਾਤ ਕਿਸੇ ਰਿਸ਼ਤੇਦਾਰੀ ਦੇ ਕਾਰਨ ਨਹੀਂ ਬਲਕਿ ਕੇਵਲ ਯੋਗਤਾ ਦੇ ਆਧਾਰ ’ਤੇ ਹੀ ਦਿੱਤੀ ਜਾਂਦੀ ਸੀ।

ਸ੍ਰੀ ਗੁਰੂ ਅਰਜਨ ਸਾਹਿਬ ਸੱਚੇ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨੀਆਂ ਸਨ ਅਤੇ ਫ਼ੌਜਾਂ ਤਿਆਰ ਕਰਕੇ ਮੁਗਲ ਸਲਤਨਤ ਦੇ ਨਾਲ ਚਾਰ ਜੰਗਾਂ ਲੜੀਆਂ ਸਨ। ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਸਮੇਂ ਭਾਵੇਂ ਜੰਗਾਂ ਤਾਂ ਨਹੀਂ ਹੋਈਆਂ ਪਰ ਇਤਿਹਾਸ ਮੁਤਾਬਕ ਬਾਈ ਸੌ ਘੋੜ ਸਵਾਰ ਉਨ੍ਹਾਂ ਦੇ ਨਾਲ ਹਮੇਸ਼ਾਂ ਤਿਆਰ ਬਰ ਤਿਆਰ ਹੁੰਦੇ ਸਨ ਤਾਂ ਕਿ ਜੇ ਕਿਤੇ ਲੋੜ ਪੈ ਜਾਵੇ ਤਾਂ ਦੁਸ਼ਮਣ ਫ਼ੌਜਾਂ ਦੇ ਨਾਲ ਦੋ-ਦੋ ਹੱਥ ਕੀਤੇ ਜਾ ਸਕਣ।

ਗੁਰੂ ਘਰ ਦੀਆਂ ਮਹਾਨ ਵਡਿਆਈਆਂ ਵਿਚੋਂ ਇਕ ਵਡਿਆਈ ਇਹ ਵੀ ਹੈ ਕਿ ਏਥੇ ਜੇ ਕੋਈ ਆਤਮਕ ਤੌਰ ’ਤੇ ਭੁੱਖਾ ਹੋਵੇ ਤਾਂ ਉਸ ਨੂੰ ਗੁਰਬਾਣੀ ਰੂਪੀ ਆਤਮਿਕ ਲੰਗਰ (ਕਥਾ ਅਤੇ ਕੀਰਤਨ ਰੂਪ ਵਿੱਚ) ਤਿਆਰ ਬਰ ਤਿਆਰ ਮਿਲਦਾ ਹੈ ਅਤੇ ਜੇਕਰ ਕੋਈ ਸਰੀਰਕ ਤੌਰ ’ਤੇ ਭੁੱਖਾ ਹੋਵੇ ਤਾਂ ਗੁਰੂ ਕੇ ਲੰਗਰ ਵਿੱਚੋਂ ਪ੍ਰਸ਼ਾਦਾ ਤਿਆਰ ਬਰ ਤਿਆਰ ਮਿਲਦਾ ਹੈ। ਗੁਰੂ ਹਰਿਰਾਇ ਸਾਹਿਬ ਜੀ ਨੇ ਦੋਨੋਂ ਪ੍ਰਕਾਰ ਦੇ ਲੰਗਰ ਆਪਣੇ ਸਮੇਂ ਦੇ ਵਿੱਚ ਸੁਚਾਰੂ ਰੂਪ ਦੇ ਨਾਲ ਚੱਲਦੇ ਰੱਖੇ। ਇਸ ਤੋਂ ਇਲਾਵਾ ਗੁਰੂ ਹਰਿਰਾਇ ਸਾਹਿਬ ਜੀ ਦੇ ਸਮੇਂ ਗੁਰੂ ਘਰ ਦਾ ਦਵਾਖਾਨਾ ਉਸ ਸਮੇਂ ਬਹੁਤ ਮਸ਼ਹੂਰ ਸੀ। ਜਦੋਂ ਔਰੰਗਜ਼ੇਬ ਨੇ ਆਪਣੇ ਸਕੇ ਭਰਾ ਦਾਰਾ ਸ਼ਿਕੋਹ ਨੂੰ ਆਪਣੇ ਰਾਹ ਤੋਂ ਹਟਾਉਣ ਵਾਸਤੇ ਸ਼ੇਰ ਦੀ ਮੁੱਛ ਦਾ ਵਾਲ਼ ਭੋਜਨ ਵਿੱਚ ਪਾ ਕੇ ਖਵਾ ਦਿੱਤਾ ਸੀ ਤਾਂ ਦਾਰਾ ਸ਼ਿਕੋਹ ਬਹੁਤ ਜ਼ਿਆਦਾ ਬੀਮਾਰ ਹੋ ਗਿਆ ਸੀ। 

ਸ਼ਾਹੀ ਵੈਦਾਂ ਨੇ ਕਿਹਾ ਕਿ ਇਸ ਨੂੰ ਬਚਾਉਣ ਲਈ ਅਸੀਂ ਦਵਾਈ ਬਣਾ ਸਕਦੇ ਹਾਂ ਪਰ ਦਵਾਈ ਲਈ ਵਿਸ਼ੇਸ਼ ਪ੍ਰਕਾਰ ਦੀਆਂ ਜੜੀ ਬੂਟੀਆਂ ਅਤੇ ਹਰੜਾਂ ਦੀ ਲੋੜ ਹੈ। ਸਾਰੇ ਦੇਸ਼ ਵਿੱਚ ਉਨ੍ਹਾਂ ਨੇ ਫਿਰ ਕੇ ਵੇਖ ਲਿਆ ਕਿਸੇ ਵੀ ਜਗ੍ਹਾ ਤੋਂ ਉਨ੍ਹਾਂ ਨੂੰ ਉਹ ਜੜੀ ਬੂਟੀਆਂ ਪ੍ਰਾਪਤ ਨਾ ਹੋਈਆਂ। ਅਖੀਰ ਜਦੋਂ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਗੁਰੂ ਹਰਿਰਾਇ ਸਾਹਿਬ ਜੀ ਦੇ ਦਵਾਖਾਨੇ ਵਿਚ ਪਹੁੰਚੇ, ਤਾਂ ਇੱਥੋਂ ਉਨ੍ਹਾਂ ਨੂੰ ਉਹ ਜੜੀ ਬੂਟੀਆਂ ਅਤੇ ਹਰੜਾਂ ਪ੍ਰਾਪਤ ਹੋਈਆਂ। ਦਾਰਾ ਸ਼ਿਕੋਹ ਠੀਕ ਹੋਣ ਤੋਂ ਬਾਅਦ ਸਤਿਗੁਰੂ ਜੀ ਦਾ ਧੰਨਵਾਦ ਕਰਨ ਕੀਰਤਪੁਰ ਸਾਹਿਬ ਵੀ ਆਇਆ। ਜੇਕਰ ਕਿਸੇ ਨੂੰ ਵੀ ਲੋੜ ਹੁੰਦੀ ਤਾਂ ਗੁਰੂ ਘਰ ਦੇ ਦਵਾਖਾਨੇ ਵਿੱਚੋਂ ਉਸ ਨੂੰ ਦਵਾਈ ਪ੍ਰਾਪਤ ਹੋ ਜਾਂਦੀ ਸੀ।

ਗੁਰੂ ਹਰਿਰਾਇ ਸਾਹਿਬ ਜੀ ਨੇ ਗੁਰਬਾਣੀ ਦਾ ਸਤਿਕਾਰ ਕਰਨ ਲਈ ਸੰਗਤ ’ਚ ਵਿਸ਼ੇਸ਼ ਪੂਰਨੇ ਪਾਏ, ਜਦੋਂ ਗੁਰੂ ਜੀ ਦੇ ਵਡੇ ਪੁੱਤਰ ਰਾਮ ਰਾਇ ਨੇ ਔਰੰਗਜ਼ੇਬ ਦੀ ਖੁਸ਼ੀ ਲੈਣ ਲਈ ਗੁਰਬਾਣੀ ਦੀ ਤੁਕ ਬਦਲੀ ਤਾਂ ਗੁਰੂ ਪਾਤਸ਼ਾਹ ਜੀ ਨੇ ਬਿਨਾਂ ਝਿਜਕ ਤੋਂ ਆਪਣੇ ਪੁੱਤਰ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ, ਕਿ ਜਿਸ ਪਾਸੇ ਉਸਦਾ ਮੁੱਖ ਹੈ, ਉਸੇ ਪਾਸੇ ਤੁਰ ਜਾਵੇ।

ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕੀਰਤਪੁਰ ਸਾਹਿਬ ’ਚ ਇਕ ਬਾਗ ਬਣਵਾਇਆ, ਜਿਸਦਾ ਬਹੁਤਾ ਵਿਕਾਸ ਗੁਰੂ ਹਰਿਰਾਇ ਸਾਹਿਬ ਜੀ ਦੇ ਸਮੇਂ ਹੋਇਆ, ਉਸ ਵਿਚ ਕਈ ਤਰਾਂ ਦੇ ਫਲ ਤੇ ਜੜੀ ਬੂਟੀਆਂ ਲਗਵਾਈਆਂ ਗਈਆਂ, ਜੋ ਗੁਰੂ ਜੀ ਦੇ ਦਵਾਖਾਨੇ ਵਿਚ ਕੰਮ ਆਈਆਂ। ਗੁਰੂ ਜੀ ਦੇ ਸਮੇਂ ਕੀਰਤਪੁਰ ਸਾਹਿਬ ਦੀ ਅਬਾਦੀ ਇੰਨੀ ਵਧ ਗਈ ਕੀ ਕਈ ਬਸਤੀਆਂ ਬਣ ਗਈਆਂ। ਵੱਖ-ਵੱਖ ਥਾਵਾਂ ’ਤੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ 52 ਬਾਗ ਲਗਵਾਏ।  

ਗੁਰੂ ਹਰਿਰਾਏ ਸਾਹਿਬ ਜੀ ਸਰਬਤ ਸੰਗਤ ਨੂੰ ਇੱਕ ਅਕਾਲ ਪੁਰਖ ਪ੍ਰਮਾਤਮਾ ਦੀ ਬੰਦਗੀ ਕਰਨ, ਗੁਰਬਾਣੀ ਦੇ ਮੁਤਾਬਕ ਜੀਵਨ ਬਣਾਉਣ ਅਤੇ ਧਰਮ ਦੀ ਦਸਾਂ ਨਹੁੰਆਂ ਦੀ ਕਿਰਤ ਕਰਨ ਦੀ ਪ੍ਰੇਰਨਾ ਕਰਦੇ ਸਨ। ਇੱਕ ਵਾਰ ਜਦੋਂ ਭਾਈ ਨੰਦ ਲਾਲ ਪੁਰੀ ਅਤੇ ਉਨ੍ਹਾਂ ਦੇ ਪੋਤਰੇ ਭਾਈ ਹਕੀਕਤ ਰਾਏ ਗੁਰੂ ਜੀ ਨੂੰ ਮਿਲਣ ਲਈ ਆਏ ਅਤੇ ਉਨ੍ਹਾਂ ਨੇ ਉਪਦੇਸ਼ ਮੰਗਿਆ ਤਾਂ ਗੁਰੂ ਜੀ ਨੇ ਉਪਦੇਸ਼ ਦਿੰਦਿਆਂ ਤਿੰਨ ਗੱਲਾਂ ਦੀ ਮਨਾਹੀ ਕੀਤੀ...ਪਹਿਲੀ ਟੋਪੀ ਪਹਿਨਣ ਤੋਂ ਮਨਾਹੀ, ਨਸ਼ੇ ਤੋਂ ਮਨਾਹੀ ਅਤੇ ਕੇਸ ਕਤਲ ਕਰਵਾਉਣ ਦੀ ਮਨਾਹੀ। ਜਿਸ ਨੂੰ ਉਨ੍ਹਾਂ ਨੇ ਸਾਰੇ ਜੀਵਨ ਲਈ ਪੱਲੇ ਬੰਨ ਲਿਆ।

1661 ਈ: ਨੂੰ ਗੁਰੂ ਜੀ ਜੋਤੀ ਜੋਤਿ ਸਮਾਏ। ਜੋਤੀ ਜਤਿ ਸਮਾਉਣ ਤੋਂ ਪਹਿਲਾਂ ਗੁਰੂ ਜੀ ਨੇ ਆਪਣੇ ਛੋਟੇ ਪੁੱਤਰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਗੁਰਤਾਗੱਦੀ ਦੀ ਦਾਤ ਬਖਸ਼ਿਸ਼ ਕੀਤੀ। ਆਓ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਣ ਦਾ ਯਤਨ ਕਰੀਏ।

 

ਭਾਈ ਹਰਦੀਪ ਸਿੰਘ ਪਾਤੜਾਂ
ਮੋ:- 9779420625

  • gurta gaddi diwas
  • Seventh Patshah
  • Guru Har Rai Ji
  • Sikh religion
  • ਗੁਰਿਆਈ ਦਿਹਾੜਾ
  • ਸੱਤਵੇਂ ਪਾਤਸ਼ਾਹ
  • ਗੁਰੂ ਹਰਿਰਾਇ ਜੀ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧਮਧਾਨ ਸਾਹਿਬ (ਹਰਿਆਣਾ) ਤੋਂ ਅਗਲੇ ਪੜਾਅ ਲਈ ਰਵਾਨਾ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
  • giani raghbir singh objection to giani harpreet singh s entry politics
    ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤ ‘ਚ ਐਂਟਰੀ ‘ਤੇ ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਇਆ ਇਤਰਾਜ਼
  • amritdhari sarpanch being stopped from visiting red fort due to kirpan
    ਅੰਮ੍ਰਿਤਧਾਰੀ ਸਰਪੰਚ ਨੂੰ ਸ੍ਰੀ ਸਾਹਿਬ ਕਾਰਨ ਲਾਲ ਕਿਲ੍ਹੇ 'ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • today hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
  • at the peak of dictatorship  bjp will not bow down  chugh
    ਤਾਨਾਸ਼ਾਹੀ ਸਿਖਰਾਂ ’ਤੇ, ਭਾਜਪਾ ਨਹੀਂ ਝੁਕੇਗੀ : ਚੁੱਘ
  • jalandhar police arrests 5 persons with 220 grams of heroin
    ਯੁੱਧ ਨਸ਼ਿਆਂ ਵਿਰੁੱਧ: ਜਲੰਧਰ ਪੁਲਸ ਵੱਲੋਂ 220 ਗ੍ਰਾਮ ਹੈਰੋਇਨ ਸਣੇ 5 ਵਿਅਕਤੀ...
  • fire breaks out in this bank in jalandhar
    ਜਲੰਧਰ ਦੇ ਇਸ ਬੈਂਕ 'ਚ ਲੱਗੀ ਅੱਗ, ਪਈਆਂ ਭਾਜੜਾਂ
  • agreement reached in uppal farm girl s private video leak case
    Uppal Farm ਵਾਲੀ ਕੁੜੀ ਤੇ ਮੁੰਡੇ ਦਾ ਹੋ ਗਿਆ ਸਮਝੌਤਾ, ਸਾਹਮਣੇ ਆਈਆਂ ਨਵੀਆਂ...
  • new twist in uppal farm girl s private video leak case big action taken
    Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ...
  • big for the next 4 days in punjab
    ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • navjot singh sidhu arrives in england for family vacation
    ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ...
  • local train stalled at dav halt for 2 hours due to technical fault in engine
    ਇੰਜਣ ’ਚ ਤਕਨੀਕੀ ਖਰਾਬੀ ਨਾਲ ਡੀ. ਏ. ਵੀ. ਹਾਲਟ ’ਤੇ 2 ਘੰਟੇ ਖੜ੍ਹੀ ਰਹੀ ਲੋਕਲ...
Trending
Ek Nazar
agreement reached in uppal farm girl s private video leak case

Uppal Farm ਵਾਲੀ ਕੁੜੀ ਤੇ ਮੁੰਡੇ ਦਾ ਹੋ ਗਿਆ ਸਮਝੌਤਾ, ਸਾਹਮਣੇ ਆਈਆਂ ਨਵੀਆਂ...

new twist in uppal farm girl s private video leak case big action taken

Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ...

demand for holiday on september 1st in punjab too

ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!

big for the next 4 days in punjab

ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

the girl and boy were living in a live in relationship for four years

ਚਾਰ ਸਾਲਾਂ ਤੋਂ 'live-in relationship' 'ਚ ਰਹਿ ਰਹੇ ਸੀ ਕੁੜੀ-ਮੁੰਡਾ,...

strict orders issued regarding schools in punjab

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ

rainfall in july august broke previous records

ਜੁਲਾਈ-ਅਗਸਤ ਮਹੀਨੇ ’ਚ ਪਏ ਮੀਂਹ ਨੇ ਤੋੜੇ ਪਿਛਲੇ ਰਿਕਾਰਡ

navjot singh sidhu arrives in england for family vacation

ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ...

floods cause massive destruction in 16 villages in mand area

ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਪਈ ਹੜ੍ਹਾਂ ਦੀ ਮਾਰ! ਹੋਈ ਭਾਰੀ ਤਬਾਹੀ, NDRF...

new twist in the case of businessman shot dead in dera baba nanak

ਡੇਰਾ ਬਾਬਾ ਨਾਨਕ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਾਰੋਬਾਰੀ ਦੇ ਮਾਮਲੇ 'ਚ ਨਵਾਂ...

girl raped by two boys in punjab jalandhar

Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ...

ropar jawan gurdeep singh dies while on duty in kolkata

ਪੰਜਾਬ ਦੇ ਜਵਾਨ ਦੀ ਕੋਲਕਾਤਾ 'ਚ ਡਿਊਟੀ ਦੌਰਾਨ ਮੌਤ, 10 ਦਿਨ ਪਹਿਲਾਂ ਛੁੱਟੀ ਕੱਟ...

heavy rain in punjab weather department be warning for 20th 22nd 23rd 24th

ਪੰਜਾਬ 'ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ...

heavy rain in punjab jalandhar

ਪੰਜਾਬ 'ਚ ਭਾਰੀ ਮੀਂਹ! ਜਲ ਦੇ ਅੰਦਰ ਡੁੱਬਾ ਜਲੰਧਰ, ਸੜਕਾਂ 'ਤੇ ਕਈ-ਕਈ ਫੁੱਟ ਭਰਿਆ...

these actresses gave intimate scenes even after marriage

ਵਿਆਹ ਤੋਂ ਬਾਅਦ ਵੀ ਇਨ੍ਹਾਂ ਅਭਿਨੇਤਰੀਆਂ ਨੇ ਦਿੱਤੇ ਇਕ ਤੋਂ ਵੱਧ ਇਕ ਇੰਟੀਮੇਟ...

famous actress loses control during intimate scene

ਇੰਟੀਮੇਟ ਸੀਨ ਦੌਰਾਨ ਬੇਕਾਬੂ ਹੋਈ ਮਸ਼ਹੂਰ ਅਦਾਕਾਰਾ, ਆਪਣੇ ਤੋਂ ਵੱਡੇ ਅਦਾਕਾਰ...

two congress councilors from amritsar join aap

ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ ਦੋ ਕੌਂਸਲਰ 'ਆਪ' 'ਚ ਹੋਏ ਸ਼ਾਮਲ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦੀ latest update

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • giani harpreet singh should not have become pradhan jathedar gargajj
      ਗਿਆਨੀ ਹਰਪ੍ਰੀਤ ਸਿੰਘ ਨੂੰ ਨਹੀਂ ਬਣਨਾ ਚਾਹੀਦਾ ਸੀ 'ਪ੍ਰਧਾਨ' : ਜਥੇਦਾਰ ਗੜਗੱਜ
    • gndu vice chancellor karamjit singh ordered be summoned to akal takht sahib
      GNDU ਵਾਈਸ ਚਾਂਸਲਰ ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣ ਦੇ ਹੁਕਮ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
    • sgpc announces program for 350th martyrdom commemoration
      ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
    • giani harpreet singh s powerful speech after new akali dal president
      ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਬੋਲ: 'ਸ਼੍ਰੋਮਣੀ ਕਮੇਟੀ ਸਣੇ ਚੋਣ...
    • giani harpreet singh becomes new president of shiromani akali dal
      ਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ...
    • giani harpreet singh may become the new president of akali dal
      ਗਿਆਨੀ ਹਰਪ੍ਰੀਤ ਸਿੰਘ ਬਣ ਸਕਦੇ ਹਨ ਅਕਾਲੀ ਦਲ (ਬਾਗੀ) ਦੇ ਨਵੇਂ ਪ੍ਰਧਾਨ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +