Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    4:31:22 PM

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

  • congress high command again calls meeting of punjab leadership

    ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • New Delhi
    • ਪੁਰਾਤਨ ਖਾਲਸਈ ਪ੍ਰੰਪਰਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਿਆਈ ਦਿਵਸ

DARSHAN TV News Punjabi(ਦਰਸ਼ਨ ਟੀ.ਵੀ.)

ਪੁਰਾਤਨ ਖਾਲਸਈ ਪ੍ਰੰਪਰਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਿਆਈ ਦਿਵਸ

  • Edited By Babita,
  • Updated: 04 Nov, 2024 11:20 AM
New Delhi
gurtagaddi day of sri guru granth sahib ji
  • Share
    • Facebook
    • Tumblr
    • Linkedin
    • Twitter
  • Comment

ਨਾਂਦੇੜ : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਦੀਆਂ ਰੌਣਕਾਂ ਲੱਗੀਆਂ। ਗੁਰੂ ਜੀ ਦੇ ਸਿੰਘਾਂ ਨੇ ਜੈਕਾਰਿਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੁਰਾਤਨ ਮਰਿਆਦਾ ਅਨੁਸਾਰ ਤਿਲਕ ਲਗਾਇਆ ਗਿਆ। ਇਸ ਮੌਕੇ ਫੁੱਲਾਂ ਦੀ ਵਰਖਾ ਹੇਠ ਗੁਰਦੁਆਰਾ ਨਗੀਨਾ ਘਾਟ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ, ਜਿਸ ਦੀ ਸੰਪੂਰਨਤਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚ ਕੇ ਹੋਈ। ਇੱਥੇ ਸਿੰਘ ਸਾਹਿਬਾਨ ਨੇ ਪੁਰਾਤਨ ਖਾਲਸਈ ਪ੍ਰੰਪਰਾ ਅਨੁਸਾਰ ਤਿਲਕ ਲਗਾ ਕੇ ਆਰਤੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਦੀ ਰਸਮ ਸੰਪੰਨ ਕੀਤੀ, ਜਿਸ ਉਪਰੰਤ ਹੁਕਮਨਾਮਾ ਲਿਆ ਗਿਆ।

ਇਸ ਮੌਕੇ ਭਾਈ ਪਰਮਵੀਰ ਸਿੰਘ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਿੱਖ ਪੰਥ ’ਚ ਚੱਲੀ ਆ ਰਹੀ ਦੇਹਧਾਰੀ ਗੁਰੂ ਦੀ ਪ੍ਰੰਪਰਾ ਨੂੰ ਖ਼ਤਮ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਦੀ ਬਖਸ਼ਿਸ਼ ਕੀਤੀ ਸੀ ਅਤੇ ਸੰਗਤਾਂ ਨੂੰ ਹੁਕਮ ਕੀਤਾ ਕਿ ਅੱਜ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਮੰਨਣਾ ਹੈ। ਗੁਰ ਇਤਿਹਾਸ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਜੀ ਨੇ ਗੋਦਾਵਰੀ ਦੇ ਕੰਢੇ, ਜਿੱਥੇ ਅੱਜ-ਕੱਲ ਗੁਰਦੁਆਰਾ ਨਗੀਨਾ ਘਾਟ ਸਾਹਿਬ ਮੌਜੂਦ ਹੈ, ਉਸ ਪਾਵਨ ਅਸਥਾਨ ਤੋਂ ਸੰਸਾਰ ਦਾ ਸਭ ਤੋਂ ਦੁਰਲੱਭ ਤੀਰ (ਖੱਪਰਾ ਤੀਰ) ਚਲਾ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਾਲਾ ਅਸਥਾਨ ਪ੍ਰਗਟ ਕੀਤਾ ਸੀ। ਫਿਰ ਦੂਜ ਵਾਲੇ ਦਿਨ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੋਦਾਵਰੀ ਦੇ ਕੰਢੇ ਨਗੀਨਾ ਘਾਟ ਤੋਂ ਚੱਲ ਕੇ ਇਸ ਅਸਥਾਨ ’ਤੇ ਪੁੱਜਣ ਦਾ ਹੁਕਮ ਕੀਤਾ।

ਇਸ ਅਸਥਾਨ ’ਤੇ ਆ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਚੱਲੀ ਆ ਰਹੀ ਗੁਰੂ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ 5 ਪੈਸੇ, ਨਾਰੀਅਲ ਰੱਖ ਕੇ, ਚੰਦਨ ਦਾ ਤਿਲਕ ਲਾ ਕੇ ਮੱਥਾ ਟੇਕਿਆ। ਇਹ ਮਰਿਆਦਾ ਅੱਜ ਵੀ ਇਸੇ ਤਰ੍ਹਾਂ ਚੱਲੀ ਆ ਰਹੀ ਹੈ। ਗੁਰਦੁਆਰਾ ਨਗੀਨਾ ਘਾਟ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰੇ ਸਾਹਿਬਾਨ ਦੀ ਸਰਪ੍ਰਸਤੀ ਹੇਠ ਮਹਾਨ ਨਗਰ ਕੀਰਤਨ ਆਰੰਭ ਹੋਇਆ, ਜਿਸ ’ਚ ਗੁਰੂ ਮਹਾਰਾਜ ਦੇ ਘੋੜੇ, ਨਿਸ਼ਾਨਚੀ ਸਿੰਘ, ਗੱਤਕਾ ਪਾਰਟੀਆਂ, ਕੀਰਤਨੀ ਜੱਥੇ ਤੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸੰਗਤਾਂ ਸ਼ਾਮਲ ਹੋਈਆਂ। ਨਗਰ ਕੀਰਤਨ ਤਖ਼ਤ ਸੱਚਖੰਡ ਸਾਹਿਬ ਵਿਖੇ ਪੁੱਜਣ ਉਪਰੰਤ ਪੁਰਾਤਨ ਚੱਲੀ ਆ ਰਹੀ ਮਰਿਆਦਾ ਅਨੁਸਾਰ ਗੁਰਤਾਗੱਦੀ ਦੀ ਰਸਮ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੀ ਗਈ। ਇਸ ਮੌਕੇ ਜੱਥੇਦਾਰ ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।

ਡਾ. ਵਿਜੇ ਸਤਬੀਰ ਸਿੰਘ ਮੁੱਖ ਪ੍ਰਬੰਧਕ ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਨੇ ਕਿਹਾ ਕਿ ਕੱਤਕ ਸੁਦੀ ਦੂਜ ਸੰਨ 1708 ਈਸਵੀ ਨੂੰ ਅੱਜ ਦੇ ਦਿਨ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਦੀਵੀਂ ਗੁਰਤਾਗੱਦੀ ਅਰਪਨ ਕਰ ਕੇ ਹੁਕਮ ਕੀਤਾ, ‘‘ਆਗਿਆ ਭਈ ਅਕਾਲ ਕੀ ਤਬੈ ਚਲਾਇਓ ਪੰਥ। ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ।’’ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿਰਫ ਸਿੱਖਾਂ ਦੇ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਗੁਰੂ ਹਨ ਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਹਨ। ਗੁਰਤਾਗੱਦੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ 3 ਨਵੰਬਰ ਤੋਂ 7 ਨਵੰਬਰ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋ ਰਹੇ ਹਨ, ਜਿਸ ’ਚ ਪੰਥ ਪ੍ਰਸਿੱਧ ਰਾਗੀ ਜਥੇ, ਵਿਦਵਾਨ ਕਥਾਕਾਰ, ਸੰਤ ਮਹਾਪੁਰਸ਼ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਡਾ. ਵਿਜੇ ਸਤਬੀਰ ਸਿੰਘ ਅਤੇ ਜਸਵੰਤ ਸਿੰਘ ਬੇਬੀ ਨੇ ਗੁਰਤਾਗੱਦੀ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

  • Takht Sri Hazur Sahib
  • Sri Guru Granth Sahib Ji
  • Gurtagaddi Divas
  • ਤਖ਼ਤ ਸ੍ਰੀ ਹਜ਼ੂਰ ਸਾਹਿਬ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
  • ਗੁਰਿਆਈ ਦਿਵਸ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਨਵੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ 2026)
  • confiscation of sikh weapons and registration of cases at sri hazur sahib
    ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
  • sit formed is interfering in sgpc s administrative powers advocate dhami
    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਦਖਲ: ਐਡਵੋਕੇਟ ਧਾਮੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
Trending
Ek Nazar
banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2026)
    • major accident in gurdwara sahib
      ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2...
    • sgpc president dhami reaches hospital after accident in gurdwara sahib
      ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ,...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2026)
    • gurdwara sri hemkunt sahib yatra flowers devotees
      'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
    • gurdwara hemkund sahib govindghat first jatha
      'ਬੋਲੇ ਸੋ ਨਿਹਾਲ' ਦੇ ਜੈਕਾਰਿਆ ਨਾਲ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +