Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    12:46:27 PM

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

  • canadian pr

    ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ...

  • objectionable videos of tattoos create heated atmosphere in punjab

    ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼...

  • major changes in gas cylinder rules   indane hp bharat gas customers

    ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • ਪ੍ਰਕਾਸ਼ ਦਿਹਾੜੇ 'ਤੇ ਵਿਸ਼ੇਸ਼: 'ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖਿ ਜਾਇ'

DARSHAN TV News Punjabi(ਦਰਸ਼ਨ ਟੀ.ਵੀ.)

ਪ੍ਰਕਾਸ਼ ਦਿਹਾੜੇ 'ਤੇ ਵਿਸ਼ੇਸ਼: 'ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖਿ ਜਾਇ'

  • Edited By Sunita,
  • Updated: 02 Aug, 2021 12:22 PM
Darshan TV
guru har krishan ji
  • Share
    • Facebook
    • Tumblr
    • Linkedin
    • Twitter
  • Comment

ਸਿੱਖ ਧਰਮ ਵਿਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ 'ਬਾਲਾ ਪ੍ਰੀਤਮ' ਜਿਹੇ ਲਫਜ਼ਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਹਨ। ਗੁਰੂ ਹਰਿਕ੍ਰਿਸ਼ਨ ਦਾ ਪ੍ਰਕਾਸ਼ 1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜ਼ੇਬ ਦੇ ਅਸਰ-ਰਸੂਖ ਵਿਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖ਼ਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ 'ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ' ਦੀ ਥਾਂ 'ਮਿੱਟੀ ਬੇਈਮਾਨ ਕੀ' ਕਹਿ ਦਿੱਤਾ ਸੀ, ਜਿਸ ਕਾਰਨ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ 1661 ਈ: ਨੂੰ ਗੁਰਿਆਈ ਨਾਸ਼ੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ 3 ਮਹੀਨੇ ਦੀ ਸੀ।

ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਗੁਰੂ ਸਾਹਿਬ ਵਿਰੁੱਧ ਸਾਜਿਸ਼ਾਂ ਦੀ ਵਿਉਂਤਬੰਦੀ ਸ਼ੁਰੂ ਕਰ ਦਿੱਤੀ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਨ੍ਹਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫ਼ੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ ਤੇ ਗੁਰਿਆਈ 'ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਹ ਆਪਣੇ ਮਕਸਦ ਵਿਚ ਕਾਮਯਾਬ ਨਾ ਹੋ ਸਕਿਆ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿਚ ਕੋਈ ਦਖ਼ਲ ਨਾ ਦਿੱਤਾ ਪਰ ਫਿਰ ਉਸ ਨੇ ਵਿਉਂਤ ਗੁੰਦੀ ਕਿ ਜੇਕਰ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਤਾਂ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ। ਔਰੰਗਜ਼ੇਬ ਨੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਆਉਣ ਲਈ ਸੱਦਾ ਭੇਜਿਆ ਪਰ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ 'ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ' ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ। ਗੁਰੂ ਹਰਕ੍ਰਿਸ਼ਨ ਜੀ ਨੇ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਿੱਖੀ ਦਾ ਪ੍ਰਚਾਰ ਕਰਦੇ ਰਹੇ।

ਜਿਕਰ ਆਉਂਦਾ ਹੈ ਕਿ ਇਕ ਵਾਰ ਆਪ ਪਾਲਕੀ ਵਿਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟਿਆ ਤੇ ਰੋਗ ਰਾਜ਼ੀ ਕਰਨ ਬੇਨਤੀ ਕਰਨ ਲੱਗਿਆ। ਬ੍ਰਾਹਮਣਾਂ ਨੂੰ ਸ਼ੰਕਾ ਸੀ ਕਿ ਇਸ ਛੋਟੇ ਬਾਲ ਗੁਰੂ ਵਿਚ ਕੋਹੜੀ ਨੂੰ ਠੀਕ  ਕਰਨ ਦੀ ਸਮਰੱਥਾ ਨਹੀਂ ਹੋਵੇਗੀ ਪਰ ਉਨ੍ਹਾਂ ਦੀ ਹੈਰਾਨੀ ਦੀ ਹੱਦ ਹੋ ਗਈ ਜਦੋਂ ਗੁਰੂ ਜੀ ਨੇ ਆਪਣਾ ਰੁਮਾਲ ਉਸ ਕੋਹੜੀ ਨੂੰ ਦਿੰਦਿਆਂ ਕਿਹਾ ਕਿ ਇਸ ਨੂੰ ਆਪਣੇ ਸਰੀਰ 'ਤੇ ਫੇਰ ਅਤੇ ਗੁਰੂ ਨਾਨਕ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰ। ਇਸ ਤਰ੍ਹਾਂ ਕਰਨ ਨਾਲ ਕੋਹੜੀ ਦਾ ਰੋਗ ਦੂਰ ਹੋ ਗਿਆ ਤੇ ਗੁਰੂ ਦੀ ਕੀਰਤੀ ਦਿਨੋਂ-ਦਿਨ ਹੋਰ ਵੱਧਣ ਲੱਗੀ।

ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਦਿੱਤਾ ਕਿ ਕਿਸੇ ਵੀ ਤਰ੍ਹਾਂ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਦਿੱਲੀ ਆਉਣ ਲਈ ਪ੍ਰੇਰਿਤ ਕੀਤਾ ਜਾਵੇ। ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਕਿਹਾ ਕਿ ਤੁਸੀਂ ਗੁਰੂ ਸਾਹਿਬ ਨੂੰ ਆਪਣੇ ਘਰ ਸੱਦੋ। ਰਾਜਾ ਜੈ ਸਿੰਘ ਨੇ ਆਪਣੇ ਦੀਵਾਨ ਪਰਸ ਰਾਮ ਨੂੰ ਪੰਜਾਹ ਸਵਾਰ ਦੇ ਕੇ ਹਦਾਇਤ ਕੀਤੀ ਕਿ ਕੀਰਤਪੁਰ ਜਾ ਕੇ ਮੇਰੇ ਵੱਲੋਂ ਸਤਿਗੁਰੂ ਜੀ ਨੂੰ ਦਿੱਲੀ ਆਉਣ ਲਈ ਬੇਨਤੀ ਕਰਨੀ ਤੇ ਬੜੇ ਆਦਰ ਸਤਿਕਾਰ ਨਾਲ ਪਾਲਕੀ 'ਚ ਲੈ ਕੇ ਆਉਣਾ। 
ਕੀਰਤਪੁਰ ਦੇ ਆਲੇ-ਦੁਆਲੇ ਦੇ ਜਿੰਨਾ ਲੋਕਾਂ ਨੇ ਸੁਣਿਆ ਕਿ ਗੁਰੂ ਜੀ ਔਰੰਗਜ਼ੇਬ ਦੇ ਸੱਦੇ ਤੇ ਦਿੱਲੀ ਜਾ ਰਹੇ ਹਨ, ਸਭ ਨੂੰ ਤੌਂਖਲਾ ਹੋਇਆ।

ਸਤਿਗੁਰੂ ਜੀ ਦੇ ਤੁਰਨ ਸਮੇਂ ਤੱਕ ਸਿੱਖ ਸੰਗਤਾਂ ਦੀ ਭਾਰੀ ਭੀੜ ਬਣ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਹੌਂਸਲਾ ਦਿੱਤਾ ਪਰ ਫਿਰ ਵੀ ਸੈਂਕੜੇ ਸਿੱਖ ਨਾਲ ਚੱਲ ਪਏ। ਅੰਬਾਲੇ ਜ਼ਿਲ੍ਹੇ ਦੇ ਇਲਾਕੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁੱਝ ਉੱਘੇ ਸਿੱਖਾਂ ਤੋਂ ਬਿਨਾਂ, ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਪੰਜੋਖਰੇ ਵਿਚ ਇਕ ਪੰਡਿਤ ਲਾਲ ਚੰਦ ਸੀ। ਉਹ ਬਹੁਤ ਖਿਝਿਆ ਹੋਇਆ ਸੀ ਤੇ ਆਪ ਜੀ ਨੂੰ ਮਿਲਿਆ ਅਤੇ ਕਹਿਣ ਲੱਗਾ, ''ਤੁਸੀ ਆਪਣੇ ਆਪ ਨੂੰ ਗੁਰੂ ਹਰਿ ਕ੍ਰਿਸ਼ਨ ਅਖਵਾਉਂਦੇ ਹੋ? ਇਸ ਤਰ੍ਹਾਂ ਆਪ ਸ੍ਰੀ ਕ੍ਰਿਸ਼ਨ ਨਾਲੋਂ ਵੀ ਵੱਡੇ ਬਣਦੇ ਹੋ? ਸ੍ਰੀ ਕ੍ਰਿਸ਼ਨ ਨੇ ਤਾਂ ਗੀਤਾ ਲਿਖੀ ਸੀ, ਤੁਸੀਂ ਉਸਦੇ ਅਰਥ ਕਰਕੇ ਹੀ ਵਿਖਾਓ ਅਤੇ ਨਾਲੇ ਸ਼ਾਸ਼ਤਰਾਂ ਦੇ ਅਰਥ ਕਰਨ ਵਿੱਚ ਮੇਰੇ ਨਾਲ ਮੁਕਾਬਲਾ ਕਰ ਲਵੋ।''

ਹੰਕਾਰੀ ਪੰਡਤ ਦੀ ਇਹ ਗੱਲ ਸੁਣ ਕੇ ਬ੍ਰਹਮ-ਗਿਆਨ ਦੇ ਪੁੰਜ ਤੇ ਸਰਬ-ਕਲਾ ਸਮਰੱਥ ਗੁਰੂ ਜੀ ਨੇ ਉਸਨੂੰ ਕਿਹਾ, ''ਅਸੀ ਤਾਂ ਰੱਬ ਦੇ ਸੇਵਕ ਹਾਂ। ਵੱਡੇ ਬਣ-ਬਣ ਕੇ ਬਹਿਣਾ ਅਸੀ ਨਹੀਂ ਜਾਣਦੇ ਪਰ ਸਾਡੇ ਨਾਲ ਸ਼ਾਸ਼ਤਰਾਰਥ ਤੁਸੀਂ ਫੇਰ ਕਰਿਓ, ਪਹਿਲਾਂ ਤੁਸੀ ਆਪਣੀ ਮਰਜ਼ੀ ਨਾਲ ਚੁਣੇ ਕਿਸੇ ਸਿੱਖ ਨਾਲ ਟਾਕਰਾ ਵਿਚਾਰ ਕਰ ਵੇਖੋ। ਜਾਓ, ਪਿੰਡ ਵਿੱਚੋਂ ਕੋਈ ਬੰਦਾ ਲੈ ਆਓ, ਉਹ ਤੁਹਾਨੂੰ ਉੱਤਰ ਦੇ ਕੇ ਤੁਹਾਡੀ ਨਿਸ਼ਾ ਕਰੇਗਾ।'' ਪੰਡਤ ਲਾਲ ਚੰਦ ਜਾ ਕੇ ਛੱਜੂ ਨਾਂ ਦੇ ਇੱਕ ਮਹਾਂਮੂਰਖ਼ ਬੰਦੇ ਨੂੰ ਲੈ ਆਇਆ ਜੋ ਉਸ ਪਿੰਡ ਦਾ ਝਿਊਰ ਸੀ। ਗੁਰੂ ਜੀ ਨੇ ਛੱਜੂ ਦੀਆਂ ਅੱਖਾਂ ਵਿਚ ਅੱਖਾਂ ਰਲਾ ਕੇ ਉਸਨੂੰ ਕਿਹਾ, ''ਛੱਜੂ ਤੂੰ ਹੁਣ ਧਾਰਮਿਕ ਵਿਦਵਾਨ ਬਣ ਗਿਆ ਹੈਂ। ਇਸ ਪੰਡਤ ਨਾਲ ਸ਼ਾਸ਼ਤਰ-ਅਰਥ ਕਰ ਕੇ ਇਸ ਦੀ ਨਿਸ਼ਾ ਕਰ ਦੇ।'' ਫਿਰ ਆਪ ਜੀ ਨੇ ਛੱਜੂ ਦੇ ਸਿਰ 'ਤੇ ਆਪਣੀ ਸੋਟੀ ਦਾ ਸਿਰਾ ਰੱਖਿਆ ਅਤੇ ਬ੍ਰਾਹਮਣ ਨੂੰ ਕਿਹਾ, ਪੁੱਛੋ ਜੋ ਪੁੱਛਣਾ ਜੇ।'' ਤਾਂ ਪੰਡਤ ਨੇ ਛੱਜੂ ਪਾਸੋਂ ਗੀਤਾ ਦੇ ਔਖੇ ਤੋਂ ਔਖੇ ਵਾਕਾਂ ਦੇ ਅਰਥ ਪੁੱਛੇ ਤੇ ਛੱਜੂ ਫਟਾ-ਫਟ ਦੱਸੀ ਗਿਆ। ਲਾਲ ਚੰਦ ਦਾ ਹੰਕਾਰ ਟੁੱਟ ਗਿਆ, ਉਹ ਗੁਰੂ ਜੀ ਦੇ ਚਰਨੀਂ ਢਹਿ ਕੇ ਸਿੱਖ ਬਣ ਗਿਆ। ਸਤਿਗੁਰੂ ਜੀ ਦੀ ਮਹਿਮਾ ਚਾਰੇ ਪਾਸੇ ਹੋਰ ਫੈਲ ਗਈ।

ਜਦੋਂ ਸੰਗਤ ਸਮੇਤ ਆਪ ਦਿੱਲੀ ਪੁੱਜੇ ਤਾਂ ਰਾਜਾ ਜੈ ਸਿੰਘ ਨੇ ਆਪਣੇ ਬੰਗਲੇ ਵਿੱਚ ਉਤਾਰਾ ਕਰਵਾਇਆ। (ਉਸ ਜਗ੍ਹਾ ਹੁਣ ਬੰਗਲਾ ਸਾਹਿਬ ਗੁਰੂਦੁਆਰਾ ਸੁਸ਼ੋਭਿਤ ਹੈ) ਰਾਜਾ ਜੈ ਸਿੰਘ ਦੀ ਰਾਣੀ ਦੇ ਦਿਲ ਵਿਚ ਗੁਰੂ ਜੀ ਦੀ ਬਾਲਕ ਉਮਰ ਬਾਰੇ ਵਹਿਮ-ਭਰਮ ਕੁਝ ਬ੍ਰਾਹਮਣਾਂ ਨੇ ਭਰ ਦਿੱਤੇ ਸੀ ਰਾਣੀ ਨੇ ਗੁਰੂ ਜੀ ਦੀ ਪਰਖ਼ ਕਰਨੀ ਚਾਹੀ ਤੇ ਹੋਰ ਕਈ ਅਮੀਰ ਘਰਾਣਿਆਂ ਦੀਆਂ ਔਰਤਾਂ  ਨੂੰ ਆਪਣੇ ਮਹਿਲ ਵਿਚ ਬੁਲਾ ਲਿਆ ਤੇ ਮਨ ਵਿਚ ਧਾਰ ਲਿਆ ਕਿ ਜੇ ਗੁਰੂ ਸੱਚਾ ਹੈ ਤਾਂ ਇਹਨਾਂ ਸਭਨਾਂ ਨੂੰ ਛੱਡ ਕੇ ਮੇਰੀ ਗੋਦ ਵਿਚ ਆ ਕੇ ਬੈਠੇ। ਬਾਲ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ, ਹੋਰ ਸਭਨਾਂ ਦੇ ਕੋਲੋਂ ਲੰਘ ਕੇ ਰਾਜਾ ਜੈ ਸਿੰਘ ਦੀ ਰਾਣੀ ਦੀ ਗੋਦ ਵਿਚ ਜਾ ਬੈਠੇ। ਰਾਣੀ ਦੀ ਨਿਸ਼ਾ ਹੋ ਗਈ। ਦਿੱਲੀ ਪਹੁੰਚ ਕੇ ਸਤਿਗੁਰੂ ਜੀ ਨੇ ਬਾਦਸ਼ਾਹ ਔਰੰਗਜ਼ੇਬ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ। ਦਿੱਲੀ ਦੀ ਸੰਗਤ ਹਰ ਰੋਜ਼ ਰਾਜਾ ਜੈ ਸਿੰਘ ਦੇ ਬੰਗਲੇ ਪਹੁੰਚਣ ਲੱਗੀ। ਸਤਿਸੰਗ ਹੁੰਦਾ ਤੇ ਸੰਗਤਾਂ ਗੁਰੂ ਦੇ ਦਰਸ਼ਨ ਕਰਦੀਆਂ। ਔਰੰਗਜ਼ੇਬ ਨੇ ਆਪਣੇ ਸਾਹਿਬਜ਼ਾਦੇ ਮੁਅੱਜ਼ਮ ਨੂੰ ਭੇਜਿਆ। ਉਸ ਨੂੰ ਗੁਰੂ ਜੀ ਨੇ ਆਤਮਿਕ ਉਪਦੇਸ਼ ਦੇ ਕੇ ਨਿਹਾਲ ਕੀਤਾ।

ਰਾਮ ਰਾਇ ਦੇ ਦਾਅਵੇ ਬਾਰੇ ਗੁਰੂ ਜੀ ਨੇ ਬਾਦਸ਼ਾਹ ਨੂੰ ਕਹਿ ਭੇਜਿਆ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ ਹੈ। ਰਾਮ ਰਾਇ ਨੇ ਗੁਰਬਾਣੀ ਦੀ ਤੁਕ ਉਲਟਾਈ ਤੇ ਪਿਤਾ ਗੁਰੂ ਜੀ ਨੇ ਉਸ ਨੂੰ ਤਿਆਗ ਦਿੱਤਾ। ਇਸ ਵਿੱਚ ਕੋਈ ਵਧੀਕੀ ਨਹੀਂ ਅਤੇ ਨਾ ਹੀ ਕਿਸੇ ਨਾਲ ਬੇ-ਇਨਸਾਫ਼ੀ ਹੈ। ਬਾਦਸ਼ਾਹ, ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੀ ਅਜ਼ਮਤ ਨੂੰ ਚੰਗੀ ਤਰ੍ਹਾਂ ਵੇਖ ਚੁੱਕਾ ਸੀ ਪਰ ਔਰੰਗਜ਼ੇਬ ਨੇ ਰਾਮ ਰਾਇ ਦੀ ਚੁੱਕਣਾ 'ਚ ਆ ਕੇ ਉਸ ਨੂੰ ਸੱਤ ਪਿੰਡ ਖੁਰਵੜਾ, ਧਮਵਾਲ, ਚਮਾਧਰੀ, ਦਰਤਨਾਵਲੀ, ਪੰਡਿਤਵਾੜੀ, ਮਿਆਵਲ ਅਤੇ ਰਾਜਪੁਰਾ ਜਾਗੀਰ ਵਜੋਂ ਦੇ ਦਿੱਤੇ। ਇੱਥੇ ਹੀ ਪਿੱਛੋਂ ਡੇਹਰਾਦੂਨ ਵਸਿਆ। ਰਾਮ ਰਾਇ ਆਪਣੀ ਜਾਗੀਰ ਵੱਲ ਚਲਾ ਗਿਆ ਅਤੇ ਆਪਣੀ ਵੱਖਰੀ ਸੰਪ੍ਰਦਾਇ ਬਣਾ ਕੇ ਬੈਠ ਗਿਆ। ਗੁਰੂ ਜੀ ਅਜੇ ਦਿੱਲੀ ਹੀ ਸਨ ਕਿ ਸੰਨ 1664 ਵਿੱਚ ਚੇਚਕ ਦੀ ਬਿਮਾਰੀ ਫੈਲ ਗਈ। ਲੋਕ ਬਿਮਾਰੀ ਕਾਰਨ ਮਰ ਰਹੇ ਸਨ। ਸਭ ਪਾਸੇ ਹਾਹਾਕਾਰ ਮੱਚੀ ਹੋਈ ਸੀ। ਗੁਰੂ ਜੀ ਨੇ ਦੁਖੀ ਗ਼ਰੀਬਾਂ ਦੀ ਸਹਾਇਤਾ ਕਰਨੀ ਸ਼ੁਰੂ ਕਰ ਦਿੱਤੀ। ਦਸਵੰਧ ਦੀ ਭੇਟਾ ਨੂੰ ਇਸੇ ਲਈ ਵਰਤਿਆ ਗਿਆ। ਗੁਰੂ ਜੀ ਆਪਣੀ ਪਰਵਾਹ ਨਾ ਕਰਦਿਆਂ ਪੀੜਤਾਂ ਦੀ ਸੇਵਾ ਕਰਨੀ ਸ਼ੁਰੂ ਕੀਤੀ ਜਿਸਦਾ ਨਤੀਜਾ ਇਹ ਨਿਕਲਿਆ ਕਿ ਇਕ ਦਿਨ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਵੀ ਬੁਖ਼ਾਰ ਹੋ ਗਿਆ ਤੇ ਸਤਿਗੁਰੂ ਜੀ ਦੇ ਸਰੀਰ ਉਪਰ ਵੀ ਚੇਚਕ ਨਾਂਅ ਦੀ ਬਿਮਾਰੀ ਦੇ ਲੱਛਣ ਦਿਸਣ ਲੱਗੇ।

ਸਤਿਗੁਰੂ ਜੀ ਨੇ ਆਪਣਾ ਜੋਤੀ-ਜੋਤ ਸਮਾਉਣ ਦਾ ਸਮਾਂ ਨੇੜੇ ਜਾਣ ਬੈਠੀ ਸਾਰੀ ਸੰਗਤ ਨੂੰ  ਸੰਕੇਤਕ ਰੂਪ 'ਚ ਹੁਕਮ ਦਿੱਤਾ ਕਿ ਅਗਲਾ ਗੁਰੂ  'ਬਾਬਾ ਬਕਾਲੇ', ਜਿਸ ਦਾ ਭਾਵ ਇਹ ਸੀ ਕਿ ਸਾਡੇ ਪਿੱਛੋਂ ਗੁਰਿਆਈ ਦੀ ਜ਼ਿੰਮੇਵਾਰੀ ਸੰਭਾਲਣ ਵਾਲਾ ਮਹਾਂ ਪੁਰਖ ਪਿੰਡ ਬਕਾਲੇ ਵਿੱਚ ਹੈ। ਇਹ ਕਹਿ ਕੇ ਆਪ 30 ਮਾਰਚ, ਸੰਨ 1664 ਨੂੰ ਜੋਤੀ-ਜੋਤ ਸਮਾ ਗਏ। ਜਮਨਾ ਦੇ ਕੰਢੇ, ਜਿਸ ਜਗ੍ਹਾ ਆਪ ਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ ਉਸ ਜਗ੍ਹਾ ਹੁਣ ਬਾਲਾ ਸਾਹਿਬ ਗੁਰੂਦੁਆਰਾ ਸਾਹਿਬ ਸੁਸ਼ੋਭਿਤ ਹੈ। ਜੋਤੀ-ਜੋਤ ਸਮਾਉਣ ਵੇਲੇ ਆਪ ਜੀ ਦੀ ਉਮਰ ਕਰੀਬ ਪੌਣੇ ਕੁ ਅੱਠ ਸਾਲ ਦੀ ਸੀ। ਆਪ ਜੀ ਨੇ ਢਾਈ ਕੁ ਸਾਲ ਹੀ ਗੁਰਿਆਈ ਕੀਤੀ।


                                                                                                                                                         ਸੁਰਜੀਤ ਸਿੰਘ 'ਦਿਲਾ ਰਾਮ'
                                                                                                                                                         ਵਿਦਿਆਰਥੀ ਐੱਮ ਏ ਧਰਮ ਅਧਿਐਨ 
                                                                                                                                                        (ਗੁਰਮਤਿ ਕਾਲਜ ਪਟਿਆਲਾ)                                                                                                                                                                                                                                              ਸੰਪਰਕ 99147-22933

  • Guru Nanak Ji
  • Guru Har Krishan Ji
  • Religion
  • Sikh Dharm
  • Mata Krishan kaur
  • Kiratpur Sahib
  • ਸ੍ਰੀ ਗੁਰੂ ਨਾਨਕ ਸਾਹਿਬ ਜੀ
  • ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ

ਜਦੋਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰਕੇ ਠੱਗ ਤੋਂ ਗੁਰਸਿੱਖ ਬਣਿਆ 'ਸੱਜਣ'

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • nation will not forgive those attack thesikh traditions giani gargajj
    ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ: ਗਿਆਨੀ ਗੜਗੱਜ
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • miri piri khalsa march leaves for next stage from guru bir baba buddha sahib
    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • service of painting of martyred singhs at gurdwara sri manji sahib diwan hall
      ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਤੇ ਸ਼ਹੀਦ ਸਿੰਘਾਂ ਦੀ ਯਾਦ ’ਚ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • miri piri khalsa march to begin from july 24
      24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +