Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:58:53 PM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼: ਸਮੁੱਚੇ ਸੰਸਾਰ ਲਈ ਚਾਨਣ ਮੁਨਾਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ

DARSHAN TV News Punjabi(ਦਰਸ਼ਨ ਟੀ.ਵੀ.)

ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼: ਸਮੁੱਚੇ ਸੰਸਾਰ ਲਈ ਚਾਨਣ ਮੁਨਾਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ

  • Updated: 19 Dec, 2020 11:40 AM
Jalandhar
martyr s day guru tegh bahadur ji martyrdom
  • Share
    • Facebook
    • Tumblr
    • Linkedin
    • Twitter
  • Comment

ਦਿਲਜੀਤ ਸਿੰਘ ਬੇਦੀ

  ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਨਿਮਾਣੀ ਤੇ ਨਿਤਾਣੀ ਭਾਰਤੀ ਆਤਮਾ ਨੂੰ ਹਲੂਣਦਿਆਂ ਉਸ ਦੇ ਹੱਕ ਤੇ ਫ਼ਰਜ ਚੇਤੇ ਕਰਾਏ। ਗੁਰੂ ਜੀ ਦੀ ਸ਼ਹਾਦਤ ਕੇਵਲ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਹੀ ਚਾਨਣ ਮੁਨਾਰਾ ਹੈ। ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਜੀ ਦੀ ਸ਼ਹਾਦਤ ਦੇ ਸੰਦੇਸ਼ ਨੂੰ ਸਮਝਦਿਆਂ ਧਰਮ ਦੀ ਰੌਸ਼ਨੀ ਵਿਚ ਹੱਕ-ਸੱਚ ’ਤੇ ਪਹਿਰਾ ਦਿੱਤਾ ਜਾਵੇ ਤਾਂ ਜੋ ਅਧਰਮ ਅਤੇ ਅਨਿਆਂ ਦਾ ਖਾਤਮਾ ਹੋ ਸਕੇ। ਇਹ ਵੀ ਸੱਚ ਹੈ ਕਿ ਅੱਜ ਅੰਤਰਰਾਸ਼ਟਰੀ ਪੱਧਰ ’ਤੇ ਧਰਮਾਂ ਦੀ ਆਪਸੀ ਖਿਚੋਤਾਣ, ਵੈਰ ਵਿਰੋਧ, ਮਨੁੱਖਤਾ ਨੂੰ ਮਲੀਆਮੇਟ ਕਰਨ ਦਾ ਵਾਤਾਵਰਣ ਬਣਿਆ ਹੋਇਆ ਹੈ, ਅਜਿਹੇ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੰਦੇਸ਼ ਸੰਸਾਰ ਤੇ ਸ਼ਾਂਤੀ ਸਥਾਪਿਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਸੋ ਆਓ, ਪਾਤਸ਼ਾਹ ਜੀ ਦੀ ਯਾਦ ਵਿਚ ਜੁੜ ਕੇ ਆਪਾ ਪੜਚੋਲ ਕਰਦਿਆਂ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਅਹਿਦ ਕਰੀਏ।

ਗੁਰੂ ਤੇਗ ਬਹਾਦਰ ਜੀ ਦਾ ਜਨਮ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਮਾਤਾ ਨਾਨਕੀ ਜੀ ਦੇ ਘਰ 1621 ਈ. ਨੂੰ ਅੰਮ੍ਰਿਤਸਰ ਵਿਚ ਹੋਇਆ। ਆਪ ਜੀ ਨੂੰ ਲਗਭਗ 43 ਕੁ ਸਾਲ ਬਾਅਦ ਗੁਰੂ ਹਰਿਕ੍ਰਿਸ਼ਨ ਜੀ ਪਾਸੋਂ ਗੁਰਗੱਦੀ ਦੀ ਬਖਸਿਸ਼ ਹੋਈ। ਗੁਰੂ ਤੇਗ ਬਹਾਦਰ ਜੀ ਨੇ ਧਰਮ-ਆਦਰਸ਼ ਦੀ ਸੁਰੱਖਿਆ ਤੇ ਸਥਾਪਤੀ ਦੇ ਜਜ਼ਬੇ ਨੂੰ ਮੂਰਤੀਮਾਨ ਕਰਨ ਦਾ ਸੰਦੇਸ਼ ਦਿੱਤਾ। ਆਪਣਾ ਸਾਰਾ ਜੀਵਨ ਸਬਰ ਤੇ ਸਿਦਕ, ਨਿਰਭਉ ਤੇ ਨਿਰਵੈਰ, ਸੱਚ ਤੇ ਸਹਿਜ ਦੀ ਪ੍ਰਕ੍ਰਿਆ ਵਿਚ ਜੀਵਿਆ। ਗੁਰੂ ਸਾਹਿਬ ਦਾ ਪਰਿਵਾਰ ਸ੍ਰੀ ਅਨੰਦਪੁਰ ਸਾਹਿਬ ਵਿਚ ਬੜੀਆਂ ਖੁਸ਼ੀਆਂ ਨਾਲ ਰਹਿ ਰਿਹਾ ਸੀ। ਇਸ ਨੂੰ ਅਨੰਦਾਂ ਦੀ ਪੁਰੀ ਕਿਹਾ ਜਾਂਦਾ ਸੀ। ਉਸ ਸਮੇਂ ਔਰੰਗਜ਼ੇਬ ਨੇ ਦਿੱਲੀ ਵਿਚ ਧਰਮ ਪਰਿਵਰਤਨ ਦੀ ਅਤਿ ਮਚਾਈ ਹੋਈ ਸੀ। ਉਹ ਅਜਿਹਾ ਬਾਦਸ਼ਾਹ ਸੀ, ਜਿਸ ਨੇ ਰਾਜ-ਗੱਦੀ ਪ੍ਰਾਪਤ ਕਰਨ ਲਈ ਆਪਣੇ ਪਿਤਾ ਤੇ ਭਰਾਵਾਂ ਨੂੰ ਵੀ ਨਹੀਂ ਬਖਸ਼ਿਆ। ਔਰੰਗਜ਼ੇਬ ਨੇ ਸਮੁੱਚੇ ਗੈਰ-ਇਸਲਾਮੀ ਲੋਕਾਂ ਨੂੰ ਮੁਸਲਮਾਨ ਬਣਾਉਣ ਦੀ ਠਾਣ ਰੱਖੀ ਸੀ।ਉਸ ਨੇ ਕਸ਼ਮੀਰ ਦੇ ਵਿਦਵਾਨ ਬ੍ਰਾਹਮਣਾਂ ਨੂੰ ਮੁਸਲਮਾਨ ਬਣਾਉਣ ਦਾ ਫਤਵਾ ਦਿੱਤਾ। ਕਸ਼ਮੀਰੀ ਬ੍ਰਾਹਮਣ ਔਖੀ ਸਥਿਤੀ ਵਿਚ ਫਸ ਗਏ ਸਨ, ਉਨ੍ਹਾਂ ਨੇ ਆਪਣੇ ਆਪ ਨੂੰ ਬਚਾਉਣ ਦਾ ਰਾਹ ਲੱੱਭਿਆ। ਦੁਖੀ ਪੰਡਿਤਾਂ ਵਿਚ ਪੰਡਿਤ ਕਿਰਪਾ ਰਾਮ ਗੁਰੂ ਦਰਬਾਰ ਦੀ ਸੁਹਿਰਦਤਾ ਤੇ ਲੋਕ-ਹਿਤਕਾਰੀ ਭਾਵਨਾਂ ਤੋਂ ਜਾਣੂ ਸੀ। ਇਸ ਲਈ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਆਪਣੀ ਫ਼ਰਿਆਦ ਲੈ ਕੇ ਹਾਜ਼ਰ ਹੋਏ ਕਸ਼ਮੀਰੀ ਪੰਡਿਤਾਂ ਦੇ ਦੁੱਖਾਂ ਨੂੰ ਗੁਰੂ ਜੀ ਨੇ ਬੜੀ ਹਮਦਰਦੀ ਨਾਲ ਸੁਣਿਆ ਤੇ ਉਪਦੇਸ਼ ਦਿੱਤਾ ਕਿ ਉਹ ਆਪਣੇ ਸਾਹਸ ਨੂੰ ਕਾਇਮ ਰੱਖਣ ਤੇ ਜਾ ਕੇ ਬਾਦਸ਼ਾਹ ਨੂੰ ਕਹਿਣ ਕਿ ਜੇਕਰ ਗੁਰੂ ਤੇਗ ਬਹਾਦਰ ਜੀ ਮੁਸਲਮਾਨ ਬਣ ਜਾਣਗੇ, ਤਾਂ ਅਸੀਂ ਸਾਰੇ ਮੁਸਲਮਾਨ ਬਣ ਜਾਵਾਂਗੇ। ਉਧਰ ਔਰੰਗਜ਼ੇਬ ਕੱਟੜ ਧਾਰਮਿਕ ਨੀਤੀ ਦਾ ਅਨੁਯਾਈ ਸੀ। ਉਸ ਨੇ ਇਸ ਗੱਲ ਨੂੰ ਚੰਗਾ ਸਮਝਿਆ ਕਿ ਜੇਕਰ ਇਕ ਵਿਅਕਤੀ ਦੇ ਮੁਸਲਮਾਨ ਬਣਨ ਨਾਲ ਸਾਰੇ ਹਿੰਦੂ ਮੁਸਲਮਾਨ ਬਣਦੇ ਹਨ, ਤਾਂ ਇਸ ਤੋਂ ਵਧੀਆ ਹੋਰ ਕਿਹੜੀ ਗੱੱਲ ਹੈ।

ਔਰੰਗਜ਼ੇਬ ਨੇ ਗੁਰੂ ਜੀ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦੇ ਦਿੱਤੇ। ਗੁਰੂ ਜੀ ਆਪ ਚਲ ਕੇ ਦਿੱਲੀ ਗਏ। ਉੱਥੇ ਆਪ ਜੀ ਨੂੰ ਕਾਲ ਕੋਠੜੀ ਵਿਚ ਕੈਦ ਕਰ ਕੇ ਰੱਖਿਆ ਗਿਆ, ਕੁਝ ਸਿੱਖ ਵੀ ਆਪ ਦੇ ਨਾਲ ਕੈਦ ਕੀਤੇ ਗਏ। ਗੁਰੂ ਜੀ ਨੂੰ ਡਰਾਉਣ ਹਿੱਤ ਪਹਿਲਾਂ ਕੈਦ ਕੀਤੇ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਬਹੁਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਫਿਰ ਆਪ ਜੀ ਅੱਗੇ ਤਿੰਨ ਸ਼ਰਤਾਂ ਰੱਖੀਆਂ ਗਈਆਂ। ਪਹਿਲੀ, ਕੋਈ ਕਰਾਮਾਤ ਦਿਖਾਓ; ਦੂਜੀ, ਇਸਲਾਮ ਧਰਮ ਕਬੂਲ ਕਰੋ; ਤੀਜੀ, ਦੋਵਾਂ ਵਿਚੋਂ ਇਕ ਵੀ ਨਾ ਮੰਨਣ ਕਰਕੇ ਮੌਤ ਲਈ ਤਿਆਰ ਹੋ ਜਾਓ।  ਗੁਰੂ ਜੀ ਨੇ ਪਹਿਲੀਆਂ ਦੋਵੇਂ ਸ਼ਰਤਾਂ ਨੂੰ ਨਕਾਰਦਿਆਂ ਮੌਤ ਨੂੰ ਕਬੂਲ ਕਰਕੇ ਅਜਿਹੀ ਕਰਾਮਾਤ ਦਿਖਾਈ ਜੋ ਅਜੇ ਤੱਕ ਕਿਸੇ ਵੀ ਧਰਮ ਦੇ ਪੈਗ਼ੰਬਰ ਨੇ ਦੁਨੀਆਂ ਦੇ ਇਤਿਹਾਸ ਵਿਚ ਨਹੀਂ ਦਿਖਾਈ ਸੀ।ਗੁਰੂ ਪਾਤਸ਼ਾਹ ਨੂੰ ਗਿਆਰਾਂ ਨਵੰਬਰ 1675 ਨੂੰ ਦਿੱਲੀ ਦੇ ਚਾਂਦਨੀ ਚੌਕ ਵਿਚ ਸ਼ਹੀਦ ਕਰ ਦਿੱਤਾ। ਗੁਰੂ ਸਾਹਿਬ ਦੀ ਸ਼ਹਾਦਤ ਨਾਲ ਦੁਨੀਆਂ ਵਿਚ ਤਰਾਹ-ਤਰਾਹ ਹੋਣ ਲਗ ਪਈ। ਗੁਰੂ ਦਸ਼ਮੇਸ਼ ਜੀ ਬਚਿਤ੍ਰ ਨਾਟਕ ਵਿਚ ਲਿਖਦੇ ਹਨ-

ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ॥

ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕ॥

ਇਸ ਕੁਰਬਾਨੀ ਨਾਲ ਸਮਾਜ ਨੂੰ ਨਵਾਂ ਦਿਸ਼ਾ-ਨਿਰਦੇਸ਼ ਮਿਲਿਆ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨਾਲ ਲੋਕਾਂ ਵਿਚ ਜ਼ਬਰ-ਜ਼ੁਲਮ ਨਾਲ ਟੱਕਰ ਲੈਣ ਦਾ ਸਾਹਸ ਪੈਦਾ ਹੋਇਆ।ਸਿੱਖ ਧਰਮ ਦੀ ਨੀਂਹ ਕੁਰਬਾਨੀ ਦੇ ਉੱਪਰ ਰੱਖੀ ਗਈ ਹੈ। ਜਿਸ ਵਿਚ ਦੋ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਸ਼ਾਮਿਲ ਹਨ। ਸ਼ਹੀਦੀ ਪਰੰਪਰਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਲੱਖਣ ਹੈ, ਕਿਉਂਕਿ ਦੁਨੀਆਂ ਦੇ ਇਤਿਹਾਸ ਵਿਚ ਕਿਧਰੇ ਵੀ ਵੇਖਣ ਵਿਚ ਨਹੀਂ ਆਇਆ ਕਿ ਕਿਸੇ ਸ਼ਖ਼ਸੀਅਤ ਨੇ ਦੂਸਰੇ ਧਰਮ ਦੀ ਰਾਖੀ ਲਈ ਜ਼ੁਲਮ ਵਿਰੁੱਧ ਟੱਕਰ ਲਈ ਹੋਵੇ। ਸਿੱਖ ਧਰਮ ਅਜਿਹਾ ਧਰਮ ਹੈ ਜਿਸ ਵਿਚ ਦੂਸਰਿਆਂ ਦੇ ਦੁੱਖਾਂ ਦੀ ਨਵਿਰਤੀ ਹਿੱਤ ਗੁਰੂ ਸਾਹਿਬਾਨ ਤੇ ਗੁਰੂ ਦੇ ਸਿੱਖਾਂ ਨੇ ਬੇਅੰਤ ਕੁਰਬਾਨੀਆਂ ਦਿੱਤੀਆਂ। ਦੂਸਰੇ ਦੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਤਾਂ ਸਿਖਰ ਹੀ ਤੋੜ ਦਿੱਤਾ। 

 ਇਸ ਸਥਿਤੀ ਵਿਚ ਪਰਉਪਕਾਰੀ ਤੇ ਕਲਿਆਣਕਾਰੀ ਸ਼ਹਾਦਤ ਕਰਕੇ ਨੋਵੇਂ ਪਾਤਸ਼ਾਹ ਜੀ ਦੇ ਸਮਕਾਲੀਆਂ ਤੇ ਇਤਿਹਾਸਕਾਰਾਂ ਨੇ ਉਨ੍ਹਾਂ ਦੀ ਸ਼ਖ਼ਸੀਅਤ ਤੇ ਅਦੁੱਤੀ ਦੇਣ ਬਾਰੇ ਬੜੇ ਮਾਣ ਤੇ ਸਤਿਕਾਰ ਨਾਲ ‘ਹਿੰਦ ਦੀ ਚਾਦਰ’, ‘ਧਰਮ ਦੀ ਚਾਦਰ’ ਤੇ ‘ਸ੍ਰਿਸ਼ਟੀ ਦੀ ਚਾਦਰ’ ਆਦਿ ਬੜੇ ਮਹੱਤਵਪੂਰਨ ਵਿਸ਼ੇਸ਼ਣਾਂ ਨਾਲ ਚਿਤਰਿਆ ਹੈ। ਗੁਰੂ ਤੇਗ ਬਹਾਦਰ ਜੀ ਨੇ ਆਦਰਸ਼ ਮਾਨਵ-ਧਰਮ ਦੀ ਸੁਰੱਖਿਆ ਲਈ, ਸਮੂਹ ਮਨੁੱਖ ਜਾਤੀ ਦੇ ਵਿਚਾਰ-ਵਿਸ਼ਵਾਸ਼ ਦੀ ਸੁਤੰਤਰਤਾ ਤੇ ਉਸ ਦੀ ਜ਼ਮੀਰ ਦੀ ਅਜ਼ਾਦੀ ਵਾਲੇ ਬੁਨਿਆਦੀ ਹੱਕਾਂ ਤੇ ਅਧਿਕਾਰਾਂ ਲਈ ਸ਼ਹਾਦਤ ਦਿੱਤੀ। ਗੁਰੂ ਜੀ ਨੇ ਸਾਰੀ ਸ੍ਰਿਸ਼ਟੀ ’ਤੇ ਚਾਦਰ ਦਾ ਕੰਮ ਕੀਤਾ। ਕਵੀ ਸੈਨਾਪਤਿ ਸ੍ਰੀ ਗੁਰੁ ਸੋਭਾ ਵਿਚ ਲਿਖਦੇ ਹਨ-

ਪ੍ਰਗਟ ਭਏ ਗੁਰੂ ਤੇਗ ਬਹਾਦਰ ਸਗਲ ਸ੍ਰਿਸ਼ਟਿ ਪੈ ਢਾਪੀ ਚਾਦਰ॥

ਧਰਮ ਕਰਮ ਕੀ ਜਿਨਿ ਪਤਿ ਰਾਖੀ ਅਟੱਲ ਕਰੀ ਕਲਜੁਗ ਮੇਂ ਰਾਖੀ॥

ਦੁਨੀਆਂ ਦੇ ਇਤਿਹਾਸ ਵਿਚ ਗੁਰੂ ਜੀ ਦੀ ਸ਼ਹਾਦਤ ਬਹੁਤ ਵੱਡਾ ਸਾਕਾ ਹੋ ਨਿਬੜੀ। ਇਸ ਘਟਨਾ ਨੇ ਜਗਤ ਵਿਚ ਹੋਰ ਨਵੀਂਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ। ਧਰਮ ਦੀ ਰਾਖੀ ਕਰਨ ਬਦਲੇ ਗੁਰੂ ਤੇਗ ਬਹਾਦਰ ਜੀ ਪ੍ਰਥਾਏ ਸ੍ਰੀ ਗੁਰੁ ਪੰਥ ਪ੍ਰਕਾਸ਼ ਵਿਚ ਜ਼ਿਕਰ ਮਿਲਦਾ ਹੈ ਕਿ-

                   ਤੇਗ ਬਹਾਦਰ ਫਿਰ ਗੁਰ ਭਯੋ ਪਰਸਵਾਰਥ ਹਿਤਿ ਜਿਨਿ ਸਿਰ ਦਯੋ॥

                   ਕਲਯੁਗ ਮੈ ਬਡ ਸਾਕਾ ਕੀਯਾ ਧਰਮ ਕਰਮ ਰਖ ਹਿੰਦੂ ਲੀਯਾ॥

ਗੁਰੂ ਗੋਬਿੰਦ ਸਿੰਘ ਜੀ ਨੇ ਬਚਿਤ੍ਰ ਨਾਟਕ ਵਿਚ ਵਰਣਨ ਕੀਤਾ ਹੈ, ਕਿ ਗੁਰੂ ਤੇਗ ਬਹਾਦਰ ਜੀ ਨੇ ਦਿੱਲੀ ਦੇ ਸ਼ਹਿਨਸ਼ਾਹ ਔਰੰਗਜ਼ੇਬ ਦੇ ਸਿਰ ਉੱਤੇ ਆਪਣੇ ਸਰੀਰ ਦਾ ਠੀਕਰਾ ਭੰਨ ਕੇ ਉਸ ਦੀਆਂ ਸਭ ਉਮੀਦਾਂ ਤੇ ਸਕੀਮਾਂ ਉੱਤੇ ਪਾਣੀ ਫੇਰ ਦਿੱਤਾ-

                   ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰ ਕੀਯਾ ਪਯਾਨ॥

                   ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨਿ॥
 

  • Martyrs Day
  • Guru Tegh Bahadur Ji
  • Martyrdom
  • ਸ਼ਹੀਦੀ ਦਿਹਾੜਾ
  • ਸ੍ਰੀ ਗੁਰੂ ਤੇਗ ਬਹਾਦਰ ਜੀ

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਹਾੜੇ ‘ਤੇ ਵਿਸ਼ੇਸ਼

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • major decision by the singh sahibans of sri akal takht sahib
    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • murder of sikh youth parvinder singh who raised his voice against drugs
    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • world famous langoor mela begins at amritsar s durgiana tirath
      ਅੰਮ੍ਰਿਤਸਰ ਦੇ ਦੁਰਗਿਆਣਾ ਤੀਰਥ 'ਚ ਵਿਸ਼ਵ ਪ੍ਰਸਿੱਧ 'ਲੰਗੂਰ ਮੇਲਾ' ਸ਼ੁਰੂ, ਜਾਣੋ...
    • punjab pargat singh takht sri kesgarh sahib
      ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • gurdwara sri hemkunt sahib closed today
      ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3.68 ਲੱਖ ਤੋਂ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • attack on the guru ghar  s langar hall is extremely serious
      ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +