Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JAN 12, 2026

    10:33:54 AM

  • isro successful launch of pslvc62

    ਸਪੇਸ 'ਚ ਭਾਰਤ ਦੀ ਇਕ ਹੋਰ ਵੱਡੀ ਪੁਲਾਂਘ ! ISRO ਨੇ...

  • toll plazas in punjab will remain free today

    ਪੰਜਾਬ 'ਚ ਅੱਜ ਟੋਲ ਪਲਾਜ਼ੇ ਰਹਿਣਗੇ ਫਰੀ, ਵਾਹਨ...

  • exam schedule released for punjab board students

    ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ...

  • us advisory

    ''ਛੇਤੀ ਨਿਕਲ ਜਾਓ..!'' US ਨੇ ਇਸ ਦੇਸ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Sri Muktsar Sahib
    • 14 ਜਨਵਰੀ ਮੇਲਾ ਮਾਘੀ ’ਤੇ ਵਿਸ਼ੇਸ਼: ‘40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ’

DARSHAN TV News Punjabi(ਦਰਸ਼ਨ ਟੀ.ਵੀ.)

14 ਜਨਵਰੀ ਮੇਲਾ ਮਾਘੀ ’ਤੇ ਵਿਸ਼ੇਸ਼: ‘40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ’

  • Edited By Rajwinder Kaur,
  • Updated: 14 Jan, 2022 08:31 AM
Sri Muktsar Sahib
mela maghi sri muktsar sahib
  • Share
    • Facebook
    • Tumblr
    • Linkedin
    • Twitter
  • Comment

ਬੀਤੇ ਸਮੇਂ ਦੌਰਾਨ ਮੁਕਤਸਰ ਤੋਂ ਸ੍ਰੀ ਮੁਕਤਸਰ ਸਾਹਿਬ ਬਣੇ ਇਸ ਇਤਿਹਾਸਕ ਸ਼ਹਿਰ ਦਾ ਪਹਿਲਾ ਨਾਮ ਖਿਦਰਾਣਾ ਸੀ ਅਤੇ ਇਸ ਜਗ੍ਹਾ ’ਤੇ ਖਿਦਰਾਣੇ ਦੀ ਢਾਬ ਸੀ। ਇਹ ਇਲਾਕਾ ਜੰਗਲੀ ਹੋਣ ਕਰਕੇ ਇੱਥੇ ਅਕਸਰ ਪਾਣੀ ਦੀ ਘਾਟ ਰਹਿੰਦੀ ਸੀ। ਪਾਣੀ ਦੀ ਧਰਤੀ ਹੇਠਲੀ ਸਤਹ ਬਹੁਤ ਜ਼ਿਆਦਾ ਨੀਵੀਂ ਹੋਣ ਕਰਕੇ ਜੇਕਰ ਕੋਈ ਯਤਨ ਕਰਕੇ ਖੂਹ ਆਦਿ ਲਾਉਣ ਦਾ ਉਪਰਾਲਾ ਵੀ ਕਰਦਾ ਤਾਂ ਥਲਿਓਂ ਪਾਣੀ ਹੀ ਇਨ੍ਹਾ ਖਾਰਾ ਨਿਕਲਦਾ ਕਿ ਉਹ ਪੀਣ ਯੋਗ ਨਾ ਹੁੰਦਾ। ਇਸ ਲਈ ਇੱਥੇ ਇੱਕ ਢਾਬ ਖੁਦਵਾਈ ਗਈ, ਜਿਸ ਵਿੱਚ ਬਰਸਾਤ ਦਾ ਪਾਣੀ ਜਮ੍ਹਾ ਕੀਤਾ ਜਾਂਦਾ ਸੀ। ਇਸ ਢਾਬ ਦਾ ਮਾਲਕ ਖਿਦਰਾਣਾ ਸੀ, ਜੋ ਫਿਰੋਜ਼ਪੁਰ ਜ਼ਿਲ੍ਹੇ ਦੇ ਜਲਾਲਾਬਾਦ ਦਾ ਵਸਨੀਕ ਸੀ, ਜਿਸ ਕਰਕੇ ਇਸ ਦਾ ਨਾਮ ਖਿਦਰਾਣੇ ਦੀ ਢਾਬ ਮਸ਼ਹੂਰ ਸੀ। 

ਇਸ ਜਗ੍ਹਾ ’ਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲ ਹਕੂਮਤ ਵਿਰੁੱਧ ਆਪਣੀ ਅੰਤਿਮ ਜੰਗ ਲੜੀ, ਜਿਸਨੂੰ ਖਿਦਰਾਣੇ ਦੀ ਜੰਗ ਕਿਹਾ ਜਾਂਦਾ ਹੈ। ਜਦੋਂ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1705 ਈਂ ਵਿੱਚ ਧਰਮ ਯੁੱਧ ਕਰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਤਾਂ ਉਨ੍ਹਾਂ ਨੇ ਦੁਸ਼ਮਣਾਂ ਦੀਆਂ ਫੌਜਾਂ ਨਾਲ ਜੰਗ ਕਰਦੇ ਵੱਖ-ਵੱਖ ਥਾਵਾਂ ਵਿੱਚ ਦੀ ਹੁੰਦੇ ਹੋਏ ਮਾਲਵੇ ਦੀ ਧਰਤੀ ਵੱਲ ਰੁਖ ਕੀਤਾ। ਕੋਟਕਪੂਰੇ ਪਹੁੰਚ ਕੇ ਗੁਰੂ ਜੀ ਨੇ ਚੌਧਰੀ ਕਪੂਰੇ ਪਾਸੋਂ ਕਿਲੇ ਦੀ ਮੰਗ ਕੀਤੀ ਪਰ ਮੁਗਲ ਹਕੂਮਤ ਦੇ ਡਰ ਤੋਂ ਚੌਧਰੀ ਕਪੂਰੇ ਨੇ ਕਿਲ੍ਹਾ ਦੇਣ ਤੋਂ ਇਨਕਾਰ ਕਰ ਦਿੱਤਾ। ਗੁਰੂ ਜੀ ਨੇ ਸਿੱਖ ਸਿਪਾਹੀਆਂ ਸਮੇਤ ਖਿਦਰਾਣੇ ਵੱਲ ਚਾਲੇ ਪਾਏ ਅਤੇ ਖਿਦਰਾਣੇ ਦੀ ਢਾਬ ਉੱਤੇ ਜਾ ਪਹੁੰਚੇ।

ਗੁਰੂ ਜੀ ਖਿਦਰਾਣੇ ਅਜੇ ਪਹੁੰਚੇ ਹੀ ਸਨ ਕਿ ਦੁਸ਼ਮਣ ਦੀਆਂ ਫੌਜਾਂ ਸਰਹੰਦ ਦੇ ਸੂਬੇਦਾਰ ਦੀ ਕਮਾਨ ਹੇਠ ਇੱਥੇ ਪਹੁੰਚ ਗਈਆਂ। ਗੁਰੂ ਜੀ ਅਤੇ ਉਨ੍ਹਾਂ ਦੇ 40 ਮਹਾਨ ਸਿੱਖ ਯੋਧਿਆਂ ਜੋ ਕਦੇ ਬੇਦਾਵਾ ਦੇ ਗਏ ਸਨ, ਨੇ ਗੁਰੂ ਜੀ ਨਾਲ ਮਿਲ ਕੇ ਖਿਦਰਾਣੇ ਦੀ ਢਾਬ ’ਤੇ ਮੋਰਚੇ ਕਾਇਮ ਕਰ ਲਏ। ਖਿਦਰਾਣੇ ਦੀ ਢਾਬ ਇਸ ਸਮੇਂ ਸੁੱਕੀ ਪਈ ਸੀ। ਇਸ ਦੇ ਇਰਦ-ਗਿਰਦ ਝਾੜ ਉੱਗੇ ਹੋਏ ਸਨ। ਸਿੰਘਾਂ ਨੇ ਝਾੜਾਂ ਦਾ ਆਸਰਾ ਲਿਆ ਅਤੇ ਮੁਗਲ ਸਿਪਾਹੀਆਂ ਦੀ ਆਉਂਦੀ ਫੌਜ ਉੱਤੇ ਇੱਕ ਦਮ ਬਾਜਾਂ ਵਾਂਗ ਝਪਟ ਪਏ। ਇਹ ਲੜਾਈ 21 ਵਿਸਾਖ ਸੰਮਤ 1762 ਬਿਕਰਮੀ ਨੂੰ ਹੋਈ। ਲੜਾਈ ਦੌਰਾਨ ਸਿੱਖ ਫੌਜਾਂ ਦੀ ਬਹਾਦਰੀ ਵੇਖ ਮੁਗਲ ਫੌਜਾਂ ਜੰਗ ਦੇ ਮੈਦਾਨ ’ਚੋਂ ਭੱਜ ਗਈਆਂ। ਇਸ ਜੰਗ ’ਚ ਮੁਗਲ ਫੌਜ ਦੇ ਬਹੁਤ ਸਾਰੇ ਸਿਪਾਹੀ ਮਾਰੇ ਗਏ ਅਤੇ ਗੁਰੂ ਜੀ ਦੇ ਵੀ ਕਈ ਸਿੰਘ ਸ਼ਹੀਦ ਹੋ ਗਏ।

ਇਸੇ ਜਗ੍ਹਾਂ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਜੀ ਜੋ ਆਪਣੇ ਸਾਥੀਆਂ ਸਮੇਤ ਆਨੰਦਪੁਰ ਵਿਖੇ ਬੇਦਾਵਾ ਦੇ ਆਏ ਸਨ, ਉਸ ਬੇਦਾਵੇ ਨੂੰ ਪਾੜ ਕੇ ਬੇਦਾਵਾਈਏ ਸਿੰਘਾਂ ਨੂੰ ਮੁਕਤ ਕੀਤਾ ਅਤੇ ਭਾਈ ਮਹਾਂ ਸਿੰਘ ਨੂੰ ਆਪਣੀ ਗੋਦ ’ਚ ਲੈ ਕੇ ਬੇਦਾਵਾ ਪਾੜ ਦਿੱਤਾ। ਭਾਈ ਮਹਾਂ ਸਿੰਘ ਜੀ ਨੇ ਇਸੇ ਜਗ੍ਹਾ ’ਤੇ ਸ਼ਹੀਦੀ ਪ੍ਰਾਪਤ ਕੀਤੀ। ਇਸ ਜੰਗ ਵਿੱਚ ਮਾਤਾ ਭਾਗ ਕੌਰ ਨੇ ਵੀ ਜੌਹਰ ਵਿਖਾਏ ਅਤੇ ਜ਼ਖ਼ਮੀ ਹੋਏ, ਜਿੰਨ੍ਹਾਂ ਦੀ ਮੱਲ੍ਹਮ ਪੱਟੀ ਗੁਰੂ ਜੀ ਨੇ ਆਪਣੇ ਹੱਥੀ ਕੀਤੀ ਅਤੇ ਤੰਦਰੁਸਤ ਹੋਣ ਉਪਰੰਤ ਖਾਲਸਾ ਦਲ ’ਚ ਸ਼ਾਮਲ ਕਰ ਲਿਆ। 

ਇਤਿਹਾਸਕ ਗੁਰਦੁਆਰੇ 

ਗੁਰਦੁਆਰਾ ਟੁੱਟੀ ਗੰਢੀ ਸਾਹਿਬ
ਇਸ ਜਗ੍ਹਾ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਨੂੰ ਆਪਣੀ ਗੋਦ ਵਿੱਚ ਲੈ ਕੇ ਭਾਈ ਮਹਾਂ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਆਨੰਦਪੁਰ ਵਿਖੇ ਦਿੱਤਾ ਬੇਦਾਵਾ ਪਾੜ ਕੇ ਉਨ੍ਹਾਂ ਦੀ ਗੁਰੂ ਨਾਲ ਟੁੱਟੀ ਗੰਢੀ ਅਤੇ ਇਸ ਗੁਰਦੁਆਰਾ ਸਾਹਿਬ ਦਾ ਨਾਮ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਹੈ। 

ਗੁਰਦੁਆਰਾ ਤੰਬੂ ਸਾਹਿਬ
ਮੁਗਲਾਂ ਨਾਲ ਖਿਦਰਾਣੇ ਦੀ ਜੰਗ ਸਮੇਂ ਜਿਸ ਜਗ੍ਹਾ ’ਤੇ ਸਿੱਖਾਂ ਵੱਲੋਂ ਤੰਬੂ ਲਗਾਏ ਗਏ ਸਨ। ਉੱਥੇ ਗੁਰਦੁਆਰਾ ਤੰਬੂ ਸਾਹਿਬ ਸ਼ਸ਼ੋਭਿਤ ਹੈ। 

ਗੁਰਦੁਆਰਾ ਮਾਤਾ ਭਾਗ ਕੌਰ ਜੀ
ਖਿਦਰਾਣੇ ਦੀ ਜੰਗ ’ਚ ਜੌਹਰ ਵਿਖਾਉਣ ਵਾਲੀ ਮਹਾਨ ਸਿੰਘਣੀ ਮਾਤਾ ਭਾਗੋ ਦੀ ਯਾਦ ’ਚ ਗੁਰਦੁਆਰਾ ਤੰਬੂ ਸਾਹਿਬ ਦੇ ਨਾਲ ਹੀ ਮਾਤਾ ਭਾਗ ਕੌਰ ਜੀ ਦਾ ਗੁਰਦੁਆਰਾ ਬਣਾਇਆ ਗਿਆ ਹੈ। 

ਗੁਰਦੁਆਰਾ ਸ਼ਹੀਦ ਗੰਜ ਸਾਹਿਬ
ਇਸ ਜਗ੍ਹਾ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਇਲਾਕੇ ਦੇ ਸਿੱਖਾਂ ਦੀ ਮਦਦ ਨਾਲ ਮੁਗਲਾਂ ਨਾਲ ਜੰਗ ਕਰਦਿਆਂ ਸ਼ਹੀਦ ਹੋਏ 40 ਮੁਕਤਿਆਂ ਦਾ ਅੰਤਿਮ ਸੰਸਕਾਰ ਕੀਤਾ ਸੀ। ਇਸ ਕਾਰਨ ਇਸਦਾ ਨਾਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪ੍ਰਸਿੱਧ ਹੈ।

ਗੁਰਦੁਆਰਾ ਟਿੱਬੀ ਸਾਹਿਬ
ਇਸ ਜਗ੍ਹਾ ਤੇ ਇੱਕ ਉੱਚੀ ਟਿੱਬੀ ਸੀ, ਜਿਸ ’ਤੇ ਬੈਠ ਕੇ ਗੁਰੂ ਸਾਹਿਬ ਨੇ ਮੁਗਲਾਂ ਵਿਰੁੱਧ ਜੰਗ ਲੜੀ। ਇਸੇ ਜਗ੍ਹਾ ’ਤੇ ਬੈਠ ਕੇ ਗੁਰੂ ਜੀ ਮੁਗਲ ਫੌਜ ’ਤੇ ਤੀਰ ਚਲਾਉਂਦੇ ਰਹੇ । 

ਗੁਰਦੁਆਰਾ ਰਕਾਬਸਰ ਸਾਹਿਬ
ਇਹ ਉਹ ਸਥਾਨ ਹੈ, ਜਿੱਥੇ ਦਸਮੇਸ਼ ਪਿਤਾ ਦੇ ਘੋੜੇ ਦੀ ਰਕਾਬ ਟੁੱਟ ਗਈ ਸੀ। ਜਦੋਂ ਗੁਰੂ ਸਾਹਿਬ ਟਿੱਬੀ ਸਾਹਿਬ ਤੋਂ ਉਤਰ ਕੇ ਖਿਦਰਾਣੇ ਦੀ ਰਣ ਭੂਮੀ ਵੱਲ ਚਾਲੇ ਪਾਉਣ ਲੱਗੇ ਤਾਂ ਉਸ ਸਮੇਂ ਘੋੜੇ ਦੀ ਰਕਾਬ ਉੱਤੇ ਕਦਮ ਰੱਖਦਿਆ ਉਹ ਟੁੱਟ ਗਈ ਸੀ। ਹੁਣ ਤੱਕ ਉਹ ਟੁੱਟੀ ਹੋਈ ਰਕਾਬ ਉਸੇ ਤਰ੍ਹਾਂ ਹੀ ਸਾਂਭ ਕੇ ਰੱਖੀ ਹੈ, ਜਿੱਥੇ ਗੁਰਦੁਆਰਾ ਰਕਾਬਸਰ ਬਣਿਆ ਹੋਇਆ ਹੈ । 

ਗੁਰਦੁਆਰਾ ਦਾਤਣਸਰ ਸਾਹਿਬ
1706 ਈਂ ਵਿੱਚ ਜਦੋਂ ਗੁਰੂ ਜੀ ਖਿਦਰਾਣਾ ਤੋਂ ਟਿੱਬੀ ਸਾਹਿਬ ਪਧਾਰੇ ਤਾਂ ਸਵੇਰੇ ਇਸ ਜਗ੍ਹਾ ’ਤੇ ਦਾਤਣ ਕੀਤੀ ਸੀ। ਇਹ ਸਥਾਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਲਗਭਗ 4 ਕਿਲੋਮੀਟਰ ਦੂਰ ਹੈ। ਇਸ ਜਗ੍ਹਾ ਨਾਲ ਇੱਕ ਹੋਰ ਘਟਨਾ ਜੁੜੀ ਹੋਈ ਹੈ। ਇਸ ਗੁਰਦੁਆਰਾ ਸਾਹਿਬ ਦੇ ਨਾਲ ਬਾਹਰਵਾਰ ਇੱਕ ਮੁਗਲ ਦੀ ਕਬਰ ਹੈ, ਜੋ ਸੂਬਾ ਸਰਹਿੰਦ ਦੇ ਹੁਕਮ ਨਾਲ ਭੇਸ ਬਦਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਕਤਲ ਕਰਨ ਲਈ ਅੱਗੇ ਆਇਆ ਸੀ। ਖਿਦਰਾਣੇ ਤੋਂ ਅੱਗੇ ਟਿੱਬੀ ਸਾਹਿਬ ਦੇ ਸਥਾਨ ’ਤੇ ਗ਼ਾਲਬਾਨ ਜੰਗ ਤੋਂ ਬਾਅਦ ਅਗਲੇ ਦਿਨ ਜਦ ਗੁਰੂ ਜੀ ਕਮਰਕੱਸਾ ਖੋਲ ਕੇ ਦਾਤਣ ਕਰਨ ਲੱਗੇ ਸਨ ਤਾਂ ਪਿਛਲੇ ਉਸ ਮੁਗਲ ਨੇ ਗੁਰੂ ਜੀ ’ਤੇ ਤਲਵਾਰ ਚਲਾ ਦਿੱਤੀ। ਗੁਰੂ ਜੀ ਨੇ ਬੜੀ ਫੁਰਤੀ ਨਾਲ ਉਸ ਦਾ ਵਾਰ ਗਡਵੇ ਨਾਲ ਰੋਕ ਕੇ ਉਹੀ ਗਡਵਾਂ ਉਸ ਦੇ ਮੂੰਹ ’ਤੇ ਇੰਨ੍ਹੀ ਜੋਰ ਦੀ ਮਾਰਿਆ ਕਿ ਉਹ ਮੁਗਲ ਉੱਥੇ ਹੀ ਚਿਤ ਹੋ ਗਿਆ। ਦਾਤਣਸਰ ਨੇੜੇ ਜਿੱਥੇ ਇਹ ਮੁਗਲ ਮਾਰਿਆ ਗਿਆ ਸੀ, ਉੱਥੇ ਉਸਦੀ ਕਬਰ ਬਣੀ ਹੋਈ ਹੈ। ਦਾਤਣਸਰ ਸਾਹਿਬ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਇਸ ਕਬਰ ’ਤੇ ਜੁੱਤੀਆਂ ਮਾਰਦੀਆਂ ਹਨ। 

ਗੁਰਦੁਆਰਾ ਤਰਨਤਾਰਨ ਦੁੱਖ ਨਿਵਾਰਣ ਸਾਹਿਬ
ਗੁਰਦੁਆਰਾ ਤਰਨਤਾਰਨ ਦੁੱਖ ਨਿਵਾਰਣ ਬਠਿੰਡਾ ਰੋਡ’ਤੇ ਸਥਿਤ ਹੈ । ਜਿੱਥੇ ਹਰ ਐਤਵਾਰ ਸ਼ਰਧਾਲੂ ਸਰੋਵਰ ਵਿੱਚ ਇਸ਼ਨਾਨ ਕਰਦੇ ਹਨ । 

40 ਮੁਕਤਿਆਂ ਦੀ ਇਸ ਪੱਵਿਤਰ ਧਰਤੀ ਤੇ ਮਾਘੀ ਦੇ ਸ਼ੁੱਭ ਦਿਹਾੜੇ ’ਤੇ ਦੂਰ ਦਰਾਡੇ ਤੋਂ ਲੱਖਾਂ ਦੀ ਗਿਣਤੀ ਸ਼ਰਧਾਲੂ ਇਥੇਂ ਬਣੇ ਪੱਵਿਤਰ ਸਰੋਵਰ ’ਚ ਇਸ਼ਨਾਨ ਕਰਕੇ ਆਪਣਾ ਜੀਵਨ ਸਫ਼ਲਾ ਕਰਦੇ ਹਨ। ਇਹ ਉਹ ਪੱਵਿਤਰ ਸਥਾਨ ਹੈ ਜਿੱਥੇ ਗੁਰੂ ਜੀ ਦੀ ਕਿਰਪਾ ਨਾਲ ਬੇਦਾਵਾ ਦੇ ਕੇ ਆਏ ਸਿੱਖਾਂ ਦੀ ਵੀ ਟੁੱਟੀ ਗੰਢੀ ਗਈ ਸੀ। ਆਓ ਇਸ ਪੱਵਿਤਰ ਦਿਹਾੜੇ ’ਤੇ ਅਸੀ ਵੀ ਅਰਦਾਸ ਕਰੀਏ ਕਿ ‘ਟੁੱਟੀਆਂ ਗੰਢਣ ਵਾਲਿਆਂ ਸਾਨੂੰ ਗੰਢ ਕੇ ਰੱਖੀ’ ।

ਪਵਨ ਤਨੇਜਾ / ਹਰੀਸ਼ ਤਨੇਜਾ

  • Mela Maghi
  • 40 Muktas
  • Holy Land
  • Sri Muktsar Sahib
  • ਮੇਲਾ ਮਾਘੀ
  • 40 ਮੁਕਤਿਆਂ
  • ਪਵਿੱਤਰ ਧਰਤੀ
  • ਸ੍ਰੀ ਮੁਕਤਸਰ ਸਾਹਿਬ

ਭਵਾਨੀਗੜ੍ਹ : ਸ਼ਹੀਦਾਂ ਦੀ ਬਣੀ ਸਮਾਧ ’ਤੇ ਪਏ ਗੁਟਕਾ ਸਾਹਿਬ ਦੀ ਬੇਅਦਬੀ, ਗੋਲਕ ਤੋੜਨ ਦੀ ਵੀ ਕੀਤੀ ਕੋਸ਼ਿਸ਼

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜਨਵਰੀ 2026)
  • advocate dhami condemns opposition to nagar kirtan by some people in new zealand
    ਨਿਊਜ਼ੀਲੈਂਡ 'ਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • the sgpc s internal committee meeting will be held on january 16
    16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ 2026)
  • advocate dhami condemns aap leader atishi s statement against guru sahiban
    ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ, ਕਿਹਾ- ਆਤਿਸ਼ੀ ਦੀ ਮੈਂਬਰਸ਼ਿਪ ਹੋਵੇ ਰੱਦ
  • giani harpreet singh strongly condemned the comment about sikh gurus
    ਸਿੱਖ ਗੁਰੂ ਸਾਹਿਬਾਨ ਬਾਰੇ ਮਾੜੀ ਭਾਸ਼ਾ ਬਰਦਾਸ਼ਤਯੋਗ ਨਹੀਂ, ਮੁਆਫੀ ਮੰਗੇ ਆਤਿਸ਼ੀ : ਗਿਆਨੀ ਹਰਪ੍ਰੀਤ ਸਿੰਘ
  • vigilance bureau 187 people bribery arrested
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ: ਸਾਲ 2025 ਦੌਰਾਨ 187 ਵਿਅਕਤੀਆਂ ਨੂੰ ਰਿਸ਼ਵਤ...
  • electricity supply will remain suspended in adampur
    ਆਦਮਪੁਰ ਤੇ ਇਨ੍ਹਾਂ ਪਿੰਡਾਂ 'ਚ ਸੋਮਵਾਰ ਨੂੰ ਬਿਜਲੀ ਸਪਲਾਈ ਰਹੇਗੀ ਬੰਦ
  • one arrested with more than 22kg of narcotics
    ਜਲੰਧਰ ਪੁਲਸ ਦੀ ਵੱਡੀ ਕਾਰਵਾਈ, 22kg ਤੋਂ ਵੱਧ ਨਸ਼ੀਲੇ ਪਦਾਰਥ ਸਣੇ ਇਕ ਗ੍ਰਿਫ਼ਤਾਰ
  • punjab cold weather raining
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert,...
  • sukhpal khaira on kultar sandhwan
    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ...
  • punjab sc commission summons ddpo jalandhar ordered to appear on january 14th
    ਜਲੰਧਰ ਦੇ DDPO 'ਤੇ ਡਿੱਗੀ ਗਾਜ! ਪੰਜਾਬ SC ਕਮਿਸ਼ਨ ਨੇ ਕੀਤਾ ਤਲਬ
  • inauguration of hi tech library by cm bhagwant mann in bathinda
    ਬਠਿੰਡਾ 'ਚ CM ਮਾਨ ਵੱਲੋਂ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, BJP,ਵੜਿੰਗ ਤੇ SGPC...
  • people caught a thief stealing an activa parked outside a house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ ਕਰਦਿਆਂ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ
Trending
Ek Nazar
punjab girl s shameful act obscene video made by an elderly man

ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...

school closed   15 january

UP : 15 ਜਨਵਰੀ ਤੱਕ ਬੰਦ ਰਹਿਣਗੇ ਇਸ ਜ਼ਿਲ੍ਹੇ ਦੇ ਸਾਰੇ ਸਕੂਲ !

red alert of severe cold wave for next 48 hours

ਠੰਡ ਨੇ ਤੋੜੇ ਰਿਕਾਰਡ: ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’

chinese tourist caught desecrating sacred objects in tibetan monastery

ਚੀਨੀ ਸੈਲਾਨੀ ਦੀ ਸ਼ਰਮਨਾਕ ਕਰਤੂਤ: ਤਿੱਬਤੀ ਮੱਠ ਦੀ ਪਵਿੱਤਰਤਾ ਕੀਤੀ ਭੰਗ, ਵੀਡੀਓ...

gang of girls involved in looting in gurdaspur active

ਗੁਰਦਾਸਪੁਰ 'ਚ ਸ਼ਾਤਰ ਕੁੜੀਆਂ ਦਾ ਗਿਰੋਹ ਸਰਗਰਮ, ਹੈਰਾਨ ਕਰੇਗਾ ਪੂਰਾ ਮਾਮਲਾ

america s warning to iran

'ਟਰੰਪ ਨੂੰ ਪਰਖਣ ਦੀ ਗਲਤੀ ਨਾ ਕਰੋ...' ; ਅਮਰੀਕਾ ਦੀ ਈਰਾਨ ਨੂੰ Warning

non veg food banned online delivery

Non Veg 'ਤੇ ਲੱਗ ਗਿਆ Ban! ਪੂਰੇ ਅਯੁੱਧਿਆ ਸ਼ਹਿਰ 'ਚ ਵੇਚਣ 'ਤੇ ਵੀ ਲੱਗੀ ਪਾਬੰਦੀ

100 rupees toll tax car accident youth death

ਟੋਲ ਟੈਕਸ ਬਚਾਉਣ ਦੇ ਚੱਕਰ 'ਚ ਛੱਪੜ 'ਚ ਡਿੱਗੀ ਕਾਰ, ਮਾਰਿਆ ਗਿਆ ਮੁੰਡਾ, ਮਸ੍ਹਾ...

take trump away like maduro iranian leader s direct threat to trump

'ਮਾਦੁਰੋ ਵਾਂਗ ਚੁੱਕ ਲਓ ਟਰੰਪ !' ਇਰਾਨੀ ਨੇਤਾ ਨੇ ਦੇ'ਤੀ ਸਿੱਧੀ ਧਮਕੀ

plane crashes in odisha

ਵੱਡਾ ਹਾਦਸਾ : ਓਡੀਸ਼ਾ 'ਚ ਯਾਤਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼

men lighting cigarettes with khamenei s burning photos

ਈਰਾਨ ਪ੍ਰਦਰਸ਼ਨਾਂ 'ਚ ਔਰਤਾਂ ਦਾ ਦਲੇਰਾਨਾ ਮੋਰਚਾ, ਖਾਮੇਨੇਈ ਹਕੂਮਤ ਨੂੰ ਦਿੱਤੀ...

controversy over neha kakkar  s song   candy shop

'ਕੈਂਡੀ ਸ਼ੌਪ' ਗਾਣੇ 'ਚ ਨੇਹਾ ਕੱਕੜ ਨੇ ਫੈਲਾਈ ਅਸ਼ਲੀਲਤਾ, ਬਾਲ ਅਧਿਕਾਰ...

famous actress is going to tie the knot lover proposes in snowy valleys

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ ਮਸ਼ਹੂਰ ਅਦਾਕਾਰਾ, ਬਰਫ਼ ਦੀਆਂ ਵਾਦੀਆਂ 'ਚ...

woman pregnant get 10 lakhs

ਔਰਤ ਨੂੰ ਗਰਭਵਤੀ ਕਰੋ ਤੇ 10 ਲੱਖ ਪਾਓ! 'Pregnant Job' ਠੱਗੀ ਗੈਂਗ ਨੇ ਉਡਾਏ...

prabhas   fans brought   crocodile   to the cinemas

ਸਿਨੇਮਾਘਰਾਂ 'ਚ 'ਮਗਰਮੱਛ' ਲੈ ਕੇ ਪਹੁੰਚੇ ਪ੍ਰਭਾਸ ਦੇ ਪ੍ਰਸ਼ੰਸਕ! 'ਦਿ ਰਾਜਾ...

punjab power cut

ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ

us navy s strong message after action on motor tanker

'ਅਪਰਾਧੀਆਂ ਲਈ ਕੋਈ ਸੁਰੱਖਿਅਤ ਥਾਂ ਨਹੀਂ...!', ਮੋਟਰ ਟੈਂਕਰ 'ਤੇ ਕਾਰਵਾਈ ਮਗਰੋਂ...

senior pilot salary slip people amazed

ਪਾਇਲਟ ਦੀ ਸੈਲਰੀ ਸਲਿੱਪ ਹੋਈ ਵਾਇਰਲ, ਸਾਲਾਨਾ ਕਮਾਈ ਦੇਖ ਉੱਡੇ ਲੋਕਾਂ ਦੇ ਹੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜਨਵਰੀ 2026)
    • sgpc president advocate dhami condemns granting parole to ram rahim again
      ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ...
    • tarunpreet singh saundh gave clarification at sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦਿੱਤਾ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2026)
    • nagar kirtan demanding strict laws to stop sacrilege cases
      ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ’ਚ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜਨਵਰੀ 2026)
    • mp manish tewari visits sri harmandir sahib
      ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ MP ਮਨੀਸ਼ ਤਿਵਾੜੀ, ਪੰਜਾਬ ਦੀ ਚੜਦੀ ਕਲਾ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +