Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:02:21 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ਕੋਮਲ ਹਿਰਦੇ ਦੇ ਮਾਲਕ ਸੱਤਵੇਂ ਪਾਤਸ਼ਾਹ 'ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ'

DARSHAN TV News Punjabi(ਦਰਸ਼ਨ ਟੀ.ਵੀ.)

ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ਕੋਮਲ ਹਿਰਦੇ ਦੇ ਮਾਲਕ ਸੱਤਵੇਂ ਪਾਤਸ਼ਾਹ 'ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ'

  • Edited By Rajwinder Kaur,
  • Updated: 22 Feb, 2024 05:06 AM
Jalandhar
prakash diwas special seventh guru sri guru hari rai sahib ji
  • Share
    • Facebook
    • Tumblr
    • Linkedin
    • Twitter
  • Comment

ਸੱਤਵੇਂ ਪਾਤਸ਼ਾਹ ਧੰਨ ਧੰਨ ਗੁਰੂ ਹਰਿਰਾਇ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਸਨ 1630 ਈਸਵੀ ਨੂੰ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ ਹੋਇਆ। ਬਾਬਾ ਗੁਰਦਿੱਤਾ ਜੀ ਛੇਵੇਂ ਪਾਤਸ਼ਾਹ ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਸਭ ਤੋਂ ਵੱਡੇ ਪੁੱਤਰ ਸਨ। ਇਸ ਹਿਸਾਬ ਨਾਲ ਗੁਰੂ ਹਰਿਰਾਇ ਸਾਹਿਬ ਜੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਰਿਸ਼ਤੇ ਵਿੱਚ ਪੋਤਰੇ ਲੱਗਦੇ ਸਨ। ਜਿਸ ਸਮੇਂ ਗੁਰੂ ਜੀ ਦਾ ਪ੍ਰਕਾਸ਼ ਹੋਇਆ, ਉਸ ਸਮੇਂ ਛੇਵੇਂ ਪਾਤਸ਼ਾਹ ਜੀ ਗੁਰਤਾਗੱਦੀ ’ਤੇ ਬਿਰਾਜਮਾਨ ਸਨ। ਤਕਰੀਬਨ ਚੌਦਾਂ ਸਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਮਹਾਰਾਜ ਜੀ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਹਜ਼ੂਰੀ ਵਿੱਚ ਰਹਿ ਕੇ ਗੁਰਮਤਿ ਦੀ ਵਿੱਦਿਆ ਪੜ੍ਹਨ ਦਾ ਸਮਾਂ ਪ੍ਰਾਪਤ ਹੋਇਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਉਨ੍ਹਾਂ ਦੀ ਪੜ੍ਹਾਈ ਲਿਖਾਈ, ਗੁਰਮਤਿ ਵਿੱਦਿਆ, ਸ਼ਸਤਰ ਵਿੱਦਿਆ ਅਤੇ ਘੋੜ ਸਵਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਸੀ। ਗੁਰੂ ਜੀ ਬਹੁਤ ਘੱਟ ਉਮਰ ਵਿਚ ਹੀ ਹਰੇਕ ਪ੍ਰਕਾਰ ਦੀ ਵਿੱਦਿਆ ਵਿੱਚ ਨਿਪੁੰਨ ਹੋ ਚੁੱਕੇ ਸਨ।

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਬਹੁਤ ਸ਼ਾਂਤਮਈ ਅਤੇ ਕੋਮਲ ਹਿਰਦੇ ਦੇ ਮਾਲਕ ਸਨ। ਗੁਰੂ ਜੀ ਦੇ ਹਿਰਦੇ ਦੀ ਕੋਮਲਤਾ ਦਾ ਪਤਾ ਬਚਪਨ ਦੇ ਸਮੇਂ ’ਚ ਵਾਪਰੀ ਉਨ੍ਹਾਂ ਦੀ ਇੱਕ ਘਟਨਾ ਤੋਂ ਲੱਗਦਾ ਹੈ। ਇੱਕ ਦਿਨ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਧੰਨ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਸਵੇਰ ਸਮੇਂ ਬਾਗ ਵਿੱਚ ਟਹਿਲਣ ਵਾਸਤੇ ਗਏ ਸਨ, ਥੋੜ੍ਹੀ ਦੇਰ ਬਾਅਦ ਉਨ੍ਹਾਂ ਦੇ ਪਿੱਛੇ ਪਿੱਛੇ ਗੁਰੂ ਹਰਿਰਾਇ ਸਾਹਿਬ ਜੀ ਵੀ ਆਪਣੇ ਦਾਦਾ ਜੀ ਨੂੰ ਮਿਲਣ ਵਾਸਤੇ ਪਹੁੰਚੇ। ਉਨ੍ਹਾਂ ਨੇ ਖੁੱਲ੍ਹੇ ਆਕਾਰ ਦਾ ਚੋਲਾ ਪਹਿਨਿਆ ਹੋਇਆ ਸੀ, ਤੁਰੇ ਜਾਂਦਿਆਂ ਚੋਲੇ ਨਾਲ ਅਟਕ ਜਾਣ ਕਰਕੇ ਕੁਝ ਫੁੱਲ ਟੁੱਟ ਕੇ ਜ਼ਮੀਨ ਉੱਪਰ ਡਿੱਗ ਗਏ। ਟੁੱਟੇ ਫੁੱਲਾਂ ਨੂੰ ਦੇਖ ਕੇ ਗੁਰੂ ਸਾਹਿਬ ਜੀ ਦੇ ਕੋਮਲ ਹਿਰਦੇ ਨੂੰ ਬਹੁਤ ਠੇਸ ਪਹੁੰਚੀ। ਇੰਨੇ ਚਿਰ 'ਚ ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਕੋਲ ਆਏ, ਜਿਨ੍ਹਾਂ ਨੇ ਉਨ੍ਹਾਂ ਤੋਂ ਉਨ੍ਹਾਂ ਦੀ ਉਦਾਸੀ ਦਾ ਕਾਰਨ ਪੁੱਛਿਆ।

ਉਨ੍ਹਾਂ ਨੇ ਗੁਰੂ ਜੀ ਨੂੰ ਦੱਸਿਆ, ''ਸੱਚੇ ਪਾਤਸ਼ਾਹ ਜੀ ਮੇਰੇ ਖੁੱਲ੍ਹੇ ਜਾਮੇ ਨਾਲ ਅੜ ਕੇ ਇਹ ਨਿਰਦੋਸ਼ ਫੁੱਲ ਹੇਠਾਂ ਡਿੱਗ ਪਏ ਹਨ।'' ਇਸ 'ਤੇ ਛੇਵੇਂ ਪਾਤਸ਼ਾਹ ਜੀ ਨੇ ਉਪਦੇਸ਼ਮਈ ਜਵਾਬ ਦਿੰਦਿਆਂ ਕਿਹਾ ਕਿ ਜੇ ਜਾਮਾ ਵੱਡਾ ਪਹਿਨੀਏ ਤਾਂ ਸੰਭਲ ਕੇ ਤੁਰਨਾ ਚਾਹੀਦਾ ਹੈ। ਉਪਦੇਸ਼ ਬੜਾ ਸਪੱਸ਼ਟ ਸੀ ਕਿ ਜੇ ਜ਼ਿੰਮੇਵਾਰੀ ਵੱਡੀ ਚੁੱਕ ਲਈਏ ਤਾਂ ਤਾਕਤ ਦੀ ਵਰਤੋਂ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਇਹ ਤਾਕਤ ਨਿਆਸਰਿਆਂ ਦਾ ਆਸਰਾ ਬਣਨੀ ਚਾਹੀਦੀ ਹੈ। ਗੁਰੂ ਹਰਿ ਰਾਏ ਜੀ ਨੇ ਆਪਣੇ ਦਾਦਾ ਗੁਰੂ ਦੇ ਉਪਦੇਸ਼ ਨੂੰ ਪੱਲੇ ਬੰਨ੍ਹ ਲਿਆ। ਸਾਰੀ ਉਮਰ ਉਨ੍ਹਾਂ ਨੇ ਇਸ ਉਪਦੇਸ਼ ਦੀ ਕਮਾਈ ਕੀਤੀ ਤੇ ਤਾਣ ਹੁੰਦਿਆਂ ਵੀ ਨਿਤਾਣੇ ਬਣੇ ਰਹੇ।

ਗੁਰੂ ਹਰਿ ਰਾਏ ਸਾਹਿਬ ਜੀ ਦਾ ਵਿਆਹ ਅਨੂਪ ਸ਼ਹਿਰ (ਯੂ.ਪੀ.) ਦੇ ਵਸਨੀਕ ਦਇਆ ਰਾਮ ਦੀ ਸਪੁੱਤਰੀ ਬੀਬੀ ਕ੍ਰਿਸ਼ਨ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਦੋ ਸਪੁੱਤਰ ਸ੍ਰੀ ਰਾਮ ਰਾਏ ਤੇ ਸ੍ਰੀ ਹਰਿਕ੍ਰਿਸ਼ਨ ਜੀ ਨੇ ਜਨਮ ਲਿਆ। ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਜੀ 3 ਮਾਰਚ 1644 ਨੂੰ ਜੋਤੀ ਜੋਤ ਸਮਾ ਗਏ। ਉਸ ਤੋਂ ਪੰਜ ਦਿਨ ਬਾਅਦ 8 ਮਾਰਚ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਭਾਨਾ (ਸਪੁੱਤਰ ਬਾਬਾ ਬੁੱਢਾ ਸਾਹਿਬ) ਨੇ ਗੁਰੂ ਹਰਿ ਰਾਏ ਜੀ ਨੂੰ ਗੁਰਿਆਈ ਦਾ ਤਿਲਕ ਲਗਾਇਆ। ਗੁਰੂ ਜੀ ਇੰਨੇ ਰਹਿਮ ਦਿਲ ਸਨ ਕਿ ਕਿਸੇ ਵੀ ਦੁੱਖੀ ਦੇ ਦੁੱਖ ਨੂੰ ਸਹਿਣ ਨਹੀਂ ਸਨ ਕਰ ਸਕਦੇ। ਇਸ ਲਈ ਰੋਗੀਆਂ ਨੂੰ ਨਿਰੋਗ ਕਰਨ ਲਈ ਉਨ੍ਹਾਂ ਨੇ ਦਵਾਖ਼ਾਨਾ ਖੋਲ੍ਹਿਆ ਹੋਇਆ ਸੀ। ਇਸ ਦਵਾਖ਼ਾਨੇ 'ਚ ਗ਼ਰੀਬਾਂ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਸਨ। ਮੁਗ਼ਲ ਬਾਦਸ਼ਾਹ ਸ਼ਾਹਜਹਾਨ ਦਾ ਪੁੱਤਰ ਦਾਰਾ ਸ਼ਿਕੋਹ ਵੀ ਉਨ੍ਹਾਂ ਵਲੋਂ ਦਿੱਤੀਆਂ ਦਵਾਈਆਂ ਦੀ ਬਦੌਲਤ ਹੀ ਸਿਹਤਯਾਬ ਹੋਇਆ ਸੀ। 

ਜਦੋਂ ਔਰੰਗਜ਼ੇਬ ਨੇ ਗੁਰੂ ਸਾਹਿਬ ਜੀ ਨੂੰ ਦਿੱਲੀ ਬੁਲਾਇਆ ਤਾਂ ਉਨ੍ਹਾਂ ਨੇ ਆਪਣੇ ਜੇਠੇ ਪੁੱਤਰ ਰਾਮ ਰਾਏ ਨੂੰ ਭੇਜ ਦਿੱਤਾ ਅਤੇ ਹਦਾਇਤ ਕੀਤੀ ਕਿ ਔਰੰਗਜ਼ੇਬ ਦੇ ਦਰਬਾਰ 'ਚ ਜਾ ਕੇ ਜੋ ਵੀ ਬਚਨ ਬਿਲਾਸ ਕਰਨੇ ਹਨ, ਉਹ ਗੁਰੂ ਨਾਨਕ ਪਾਤਸ਼ਾਹ ਦੇ ਆਸ਼ੇ ਅਨੁਸਾਰ ਹੋਣੇ ਚਾਹੀਦੇ ਹਨ ਪਰ ਗੁਰੂ ਸਾਹਿਬ ਜੀ ਦੀ ਹਦਾਇਤ ਦੇ ਉਲਟ ਰਾਮ ਰਾਏ ਜੀ ਨੇ ਬਾਦਸ਼ਾਹ ਨੂੰ ਖ਼ੁਸ਼ ਕਰਨ ਹਿੱਤ ਰੱਬੀ ਬਾਣੀ 'ਚ ਹੇਰ-ਫੇਰ ਕਰ ਕੇ ਬਾਦਸ਼ਾਹ ਨੂੰ ਤਾਂ ਖ਼ੁਸ਼ ਕਰ ਲਿਆ ਪਰ ਗੁਰੂ ਨਾਨਕ ਦੇ ਘਰ ਨਾਲ ਸਦਾ ਵਾਸਤੇ ਨਾਰਾਜ਼ਗੀ ਮੁੱਲ ਲੈ ਲਈ। ਗੁਰੂ ਹਰਿ ਰਾਏ ਸਾਹਿਬ ਜੀ ਨੂੰ ਰਾਮ ਰਾਏ ਦੀ ਇਸ ਕਾਰਵਾਈ ਨਾਲ ਬੜਾ ਦੁੱਖ ਹੋਇਆ ਅਤੇ ਉਨ੍ਹਾਂ ਨੇ ਫ਼ੈਸਲਾ ਲਿਆ ਕਿ ਉਹ ਸਾਰੀ ਉਮਰ ਉਸ ਨੂੰ ਮੂੰਹ ਨਹੀਂ ਲਾਉਣਗੇ। ਇਸੇ ਕਰਕੇ ਉਨ੍ਹਾਂ ਨੇ ਗੁਰਗੱਦੀ ਦਾ ਹੱਕਦਾਰ ਆਪਣੇ ਛੋਟੇ ਪੁੱਤਰ ਗੁਰੂ ਹਰਿਕ੍ਰਿਸ਼ਨ ਜੀ ਨੂੰ ਬਣਾਇਆ ਸੀ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 6 ਅਕਤੂਬਰ 1661 (ਸੰਮਤ 1718) ਨੂੰ ਉਹ ਜੋਤੀ ਜੋਤ ਸਮਾ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ 'ਚ ਕੀਤਾ ਗਿਆ।

  • Prakash Purab
  • Seventh Guru
  • Sri Guru Hari Rai Sahib Ji
  • sikhism Sikh Guru
  • ਪ੍ਰਕਾਸ਼ ਪੁਰਬ
  • ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫ਼ਰਵਰੀ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • nation will not forgive those attack thesikh traditions giani gargajj
    ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ: ਗਿਆਨੀ ਗੜਗੱਜ
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • miri piri khalsa march leaves for next stage from guru bir baba buddha sahib
    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • service of painting of martyred singhs at gurdwara sri manji sahib diwan hall
      ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਤੇ ਸ਼ਹੀਦ ਸਿੰਘਾਂ ਦੀ ਯਾਦ ’ਚ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • miri piri khalsa march to begin from july 24
      24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +