Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 07, 2025

    2:57:43 PM

  • delhi security agencies red fort terrorist

    ਹਾਈ ਅਲਰਟ : 15 ਅਗਸਤ ਵਾਲੇ ਦਿਨ ਵੱਡੀ ਸਾਜ਼ਿਸ਼ ਰੱਚ...

  • new snake species found

    ਆ ਗਿਆ ਨਵਾਂ ਸੱਪ ! ਕੁਦਰਤ ਦੀ ਇਕ ਹੋਰ ਰਚਨਾ ਤੋਂ...

  • minister harjot singh bains paid obeisance at gurdwara sisganj sahib

    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ...

  • major terrorist conspiracy foiled in tarn taran

    ਦਹਿਲ ਜਾਣਾ ਸੀ ਪੰਜਾਬ: ਰਿੰਦਾ ਤੇ ਲੰਡਾ ਗਿਰੋਹ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ਮਾਧੋ ਦਾਸ ਨੂੰ ਬੰਦਾ ਸਿੰਘ ਬਹਾਦਰ ਬਣਾਉਣ ਵਾਲੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ

DARSHAN TV News Punjabi(ਦਰਸ਼ਨ ਟੀ.ਵੀ.)

ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ਮਾਧੋ ਦਾਸ ਨੂੰ ਬੰਦਾ ਸਿੰਘ ਬਹਾਦਰ ਬਣਾਉਣ ਵਾਲੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ

  • Edited By Rajwinder Kaur,
  • Updated: 16 Jan, 2024 03:51 PM
Jalandhar
prakash purab  sahib e kamal guru gobind singh ji
  • Share
    • Facebook
    • Tumblr
    • Linkedin
    • Twitter
  • Comment

ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ, ਬਾਦਸ਼ਾਹ ਦਰਵੇਸ਼ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈਸਵੀ ਪਟਨਾ, ਬਿਹਾਰ ਵਿਖੇ 9ਵੇਂ ਗੁਰੂ ਤੇਗ਼ ਬਹਾਦੁਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖੋਂ ਹੋਇਆ। ਗੁਰੂ ਜੀ ਦੇ ਬਚਪਨ ਦਾ ਨਾਮ ਗੋਬਿੰਦ ਰਾਇ ਸੀ। ਉਸ ਸਮੇਂ ਮੁਗਲ ਸ਼ਾਸ਼ਕਾਂ ਦਾ ਅੱਤਿਆਚਾਰ ਬਹੁਤ ਵੱਧ ਚੁੱਕਾ ਸੀ। ਇਸ ਲਈ ਪਿਤਾ ਗੁਰੂ ਤੇਗ ਬਹਾਦਰ ਜੀ ਨੇ ਗੁਰੂ ਜੀ ਨੂੰ ਉੱਚ ਵਿੱਦਿਆ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਸ਼ਾਸ਼ਤਰ ਵਿੱਦਿਆ ਤੋਂ ਵੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਸੀ। ਗੁਰੂ ਸਾਹਿਬ ਜੀ ਨੇ ਆਪਣਾ ਜੀਵਨ ਸਾਂਝੀਵਾਲਤਾ ਦੇ ਉਦੇਸ਼ ਨੂੰ ਨਾਲ ਲੈ ਕੇ ਜੀਵਿਆ। ਬਚਪਨ ਵਿੱਚ ਜਦੋਂ ਉਨ੍ਹਾਂ ਦੀ ਉਮਰ ਸਿਰਫ਼ ਨੌਂ ਸਾਲ ਦੀ ਸੀ, ਤਾਂ ਉਨ੍ਹਾਂ ਨੇ ਪਿਤਾ ਗੁਰੂ ਤੇਗ ਬਹਾਦਰ ਜੀ ਨੂੰ ਕਸ਼ਮੀਰੀ ਪੰਡਿਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਕੁਰਬਾਨੀ ਦੇਣ ਲਈ ਭੇਜ ਦਿੱਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪਿੱਛੋਂ 9 ਸਾਲ ਦੀ ਉਮਰ ਵਿਚ ਗੁਰੂ ਜੀ ਨੂੰ ਸ੍ਰੀ ਗੁਰੂ ਨਾਨਕ ਜੋਤ ਦੇ 10ਵੇਂ ਵਾਰਸ ਦੇ ਰੂਪ ਵਿੱਚ ਗੁਰਿਆਈ ਪ੍ਰਾਪਤ ਹੋਈ। ਸਿਰਫ਼ 42 ਸਾਲ ਦੀ ਉਮਰ ਤੱਕ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਅਰੰਭ ਕੀਤੇ ਸਿੱਖ ਧਰਮ ਦੇ ਕ੍ਰਾਂਤੀਕਾਰੀ ਦਾਰਸ਼ਨਿਕ ਸਿਧਾਂਤਾਂ ਨੂੰ ਤੀਬਰਤਾ ਤੇ ਕੁਸ਼ਲਤਾ ਨਾਲ ਸਿਖਰ ‘ਤੇ ਪਹੁੰਚਾਇਆ।

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ ਬਹੁਤ ਲੰਬਾ ਨਹੀਂ ਸੀ ਪਰ ਉਹ ਘਟਨਾਵਾਂ ਨਾਲ ਇੰਨਾ ਭਰਪੂਰ ਸੀ ਕਿ ਉਨ੍ਹਾਂ ਨੂੰ ਸ਼ਾਇਦ ਹੀ ਕਿਤੇ ਅਰਾਮ ਮਿਲਿਆ ਹੋਵੇ। ਨੇਕੀ ਨੂੰ ਬਚਾਉਣਾ ਅਤੇ ਬਦੀ ਨੂੰ ਨਸ਼ਟ ਕਰਨਾ ਉਨ੍ਹਾਂ ਦੇ ਜੀਵਨ ਦਾ ਮਨੋਰਥ ਸੀ। ਇਸ ਮਨੋਰਥ ਦੀ ਪੂਰਤੀ ਲਈ ਉਨ੍ਹਾਂ ਨੂੰ ਇਸ ਗੱਲ ਦੀ ਲੋੜ ਪਈ ਕਿ ਉਹ ਆਪਣੇ ਪੈਰੋਕਾਰਾਂ ਨੂੰ ਸੈਨਿਕ, ਇਖਲਾਕੀ ਅਤੇ ਜਜ਼ਬਾਤੀ ਤੌਰ ’ਤੇ ਤਿਆਰ ਕਰਨ। ਇਸ ਕਰਵਾਈ ਕਰਕੇ ਗੁਰੂ ਸਾਹਿਬ ਜੀ ਦਾ ਉਨ੍ਹਾਂ ਸਭਨਾਂ ਲੋਕਾਂ ਨਾਲ ਟਾਕਰਾ ਹੋਇਆ ਜਿਹੜੇ ਉਨ੍ਹਾਂ ਦੇ ਦੇਸ਼ ਭਾਰਤੀ ਦੇ ਕੰਮਾਂ-ਕਾਰਾਂ ਨੂੰ ਪਸੰਦ ਨਹੀਂ ਕਰਦੇ ਸਨ। ਇਸੇ ਸਿੱਟੇ ਵਜੋਂ ਉਨ੍ਹਾਂ ਨੂੰ ਬਹੁਤ ਸਾਰੀਆਂ ਲੜਾਈਆਂ ਨਾਲ ਜੂਝਣਾ ਪਿਆ। ਪਹਿਲੀ ਲੜਾਈ ਪਾਉਂਟਾ ਸਾਹਿਬ ਤੋਂ ਛੇ ਮੀਲ ਉੱਤਰ ਵੱਲ ਭੰਗਾਣੀ ਦੇ ਸਥਾਨ ’ਤੇ 1688ਈ. ਵਿੱਚ ਹੋਈ। ਇਹ ਯੁੱਧ ਸੀਰੀਨਗਰ ਦੇ ਫਤਿਹਸ਼ਾਹ ਅਤੇ ਉਸ ਦੇ ਸਾਰੀਆਂ ਵਿੱਚ ਲੜਿਆ ਗਿਆ ਸੀ। ਕੋਈ ਡੇਢ ਸਾਲ ਪਿੱਛੋਂ ਗੁਰੂ ਜੀ ਨੇ ਨਦੌਣ ਦੇ ਯੁੱਧ ਵਿੱਚ ਭਾਗ ਲਿਆ ਅਤੇ ਮਹਾਨ ਹਮਲਾਵਰ ਅਲਫ਼ ਖਾਂ ਦੇ ਵਿਰੁੱਧ ਰਾਜਾ ਭੀਮ ਚੰਦ ਤੇ ਉਸ ਦੇ ਸਾਥੀਆਂ ਦੀ ਜਿੱਤ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ।

ਖਾਲਸੇ ਦੀ ਸਥਾਪਨਾ
13 ਅਪ੍ਰੈਲ 1699 ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਹੋਇਆ। ਇਸ ਸਮੇਂ ਅੰਮ੍ਰਿਤ ਤਿਆਰ ਕੀਤਾ ਗਿਆ। ਗੁਰੂ ਜੀ ਨੇ ਇਕੱਠ ਵਿੱਚ ਵਾਰੀ-ਵਾਰੀ ਪੰਜ ਸਿਰਾਂ ਦੀ ਮੰਗ ਕੀਤੀ। ਇਹ ਮੰਗ ਭਾਈ ਦਇਆ ਸਿੰਘ ਜੀ, ਭਾਈ ਧਰਮ ਸਿੰਘ ਜੀ, ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ ਅਤੇ ਭਾਈ ਸਾਹਿਬ ਸਿੰਘ ਜੀ ਨੇ ਪੂਰੀ ਕੀਤੀ, ਜਿਨ੍ਹਾਂ ਨੂੰ ਬਾਅਦ ਵਿੱਚ ਪੰਜ ਪਿਆਰਿਆਂ ਦਾ ਦਰਜਾ ਦਿੱਤਾ ਗਿਆ। ਇਸ ਉਪਰੰਤ ਸਾਰਿਆਂ ਦੇ ਨਾਮ ਦੇ ਪਿੱਛੇ ਸਿੰਘ ਸ਼ਬਦ ਲੱਗਿਆ। ਅੰਮ੍ਰਿਤ ਛਕਣ ਤੋਂ ਬਾਅਦ ਹਰ ਸਿੱਖ ਨੂੰ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕੱਛ ਦਾ ਧਾਰੀ ਹੋਣ ਦੀ ਆਗਿਆ ਹੋਈ। ਗੁਰੂ ਜੀ ਨੇ ਇਨ੍ਹਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਗਿਆ ਤੇ ਫਿਰ ਆਪ ਉਨ੍ਹਾਂ ਤੋਂ ਅੰਮ੍ਰਿਤ ਛਕਿਆ। ਇਸੇ ਲਈ ਫੁਰਮਾਇਆ ਗਿਆ ਹੈ:-

ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ!!

ਜੀਵਨ ਕਾਲ ਵਿਚ ਲੱਗਭਗ 14 ਜੰਗਾਂ ਲੜਨੀਆਂ
ਸਰਬ ਧਰਮਾਂ ਦੀ ਰੱਖਿਆ ਅਤੇ ਲਿਤਾੜੇ ਹੋਏ ਲੋਕਾਂ ਦੀ ਰੱਖਿਆ ਲਈ ਗੁਰੂ ਸਾਹਿਬ ਜੀ ਨੇ ਨਾ ਸਿਰਫ਼ ਆਪਣਾ ਜੀਵਨ ਲਾਇਆ ਸਗੋਂ ਉਨ੍ਹਾਂ ਨੇ ਪੂਰਾ ਸਰਬੰਸ ਧਰਮ ਦੀ ਰੱਖਿਆ ਲਈ ਵਾਰ ਦਿੱਤਾ। ਗੁਰੂ ਜੀ ਨੂੰ ਜੀਵਨ ਕਾਲ ਵਿਚ ਲੱਗਭਗ 14 ਜੰਗਾਂ ਲੜਨੀਆਂ ਪਈਆਂ। ਪਹਿਲੀ ਜੰਗ ਭੰਗਾਣੀ ਦੀ ਅਤੇ ਆਖਰੀ ਜੰਗ ਉਨ੍ਹਾਂ ਨੇ (ਖਿਦਰਾਣੇ ਦੀ ਢਾਬ) ਮੁਕਤਸਰ ਸਾਹਿਬ ਦੇ ਸਥਾਨ ‘ਤੇ ਲੜੀ। ਚਮਕੌਰ ਸਾਹਿਬ ਦੇ ਸਥਾਨ ‘ਤੇ ਉਨ੍ਹਾਂ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਮਿਸਾਲ ਅਤੇ ਲਾਸਾਨੀ ਸੀ। ਉਨ੍ਹਾਂ ਨੇ ਭੁੱਖੇ-ਭਾਣੇ 40 ਸਿੰਘਾਂ ਨਾਲ ਬਹੁਤ ਵੱਡੀ ਦੁਸ਼ਮਣ ਦੀ ਫੌਜ ਦਾ ਮੁਕਾਬਲਾ ਕੀਤਾ। 1705 ਈ. ਵਿੱਚ ਖਿਦਰਾਣੇ ਦੀ ਢਾਬ ਦੇ ਅਸਥਾਨ ਤੇ ਉਨ੍ਹਾਂ ਨੇ ਫੇਰ ਮੁੱਠੀ ਭਰ ਸਿੰਘਾਂ ਨਾਲ ਸਰਹੰਦ ਦੀ ਮੁਗਲ ਫੌਜ ਦੇ ਦੰਦ ਖੱਟੇ ਕੀਤੇ। ਇਹ ਦੋਵੇ ਜੰਗਾਂ ਸੰਸਾਰ ਵਿਚ ਸਭ ਤੋਂ ਵੱਧ ਅਸਾਂਵੀਆਂ ਸਨ। ਇਨ੍ਹਾਂ ਵਿਚ ਗੁਰੂ ਜੀ ਨੇ ਸਿੱਧ ਕਰ ਦਿੱਤਾ ਸੀ ਕਿ ਇੱਕ-ਇੱਕ ਸਿੰਘ ਅਣਗਿਣਤ ਦੁਸ਼ਮਣਾਂ ਦਾ ਦਲੇਰੀ ਨਾਲ ਸਾਹਮਣਾ ਕਰਨ ਦੀ ਸ਼ਕਤੀ ਰੱਖਦਾ ਹੈ।

ਚਮਕੌਰ ਤੋਂ ਚੱਲ ਕੇ ਮਾਛੀਵਾੜੇ ਦੀ ਧਰਤੀ ਉੱਤੇ ਪਹੁੰਚੇ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦੇ-ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਅਤੇ ਉਨ੍ਹਾਂ ਦੇ ਛੋਟੇ ਦੋ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਸਰਹਿੰਦ ਦੇ ਸੂਬੇਦਾਰ ਨੇ ਗ੍ਰਿਫ਼ਤਾਰ ਕਰ ਕੇ ਨੀਹਾਂ ਵਿੱਚ ਚਿਣਵਾ ਕੇ ਸ਼ਹੀਦ ਕਰ ਦਿੱਤਾ। ਮਾਤਾ ਗੁਜਰੀ ਜੀ ਸਰਹੰਦ ਦੇ ਠੰਡੇ ਬੁਰਜ਼ ਵਿੱਚ ਸ਼ਹੀਦੀ ਪਾ ਗਏ। ਸਭ ਕੁਝ ਕੁਰਬਾਨ ਹੋ ਜਾਣ ਦੇ ਬਾਵਜੂਦ ਗੁਰੂ ਸਾਹਿਬ ਜੀ ਅਡੋਲ, ਸਹਿਜ ਅਤੇ ਚੜ੍ਹਦੀ ਕਲਾ ਵਿਚ ਰਹੇ। ਉਨ੍ਹਾਂ ਦਾ ਨਿਸ਼ਾਨਾ ਮੁਗਲਾਂ ਦੇ ਜ਼ੁਲਮ ਦੀਆਂ ਜੜ੍ਹਾਂ ਪੁੱਟਣਾ ਸੀ। ਚਮਕੌਰ ਦੀ ਜੰਗ ਵਿੱਚ ਪੁੱਤਰਾਂ ਅਤੇ ਬਹੁਤ ਸਾਰੇ ਸਿੰਘਾਂ ਦੇ ਸ਼ਹੀਦ ਹੋ ਜਾਣ ਉਪਰੰਤ ਪੰਜ ਸਿੰਘਾਂ ਵੱਲੋਂ ਗੁਰੂ ਰੂਪ ਹੋ ਕੇ ਗੁਰਮਤੇ ਦੁਆਰਾ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਚਮਕੌਰ ਤੋਂ ਚੱਲ ਕੇ ਮਾਛੀਵਾੜੇ ਦੀ ਧਰਤੀ ਉੱਤੇ ਪਹੁੰਚੇ। 

‘ਜ਼ਫ਼ਰਨਾਮਾ’ ਜਾਂ “ਫ਼ਤਿਹ ਦੀ ਚਿੱਠੀ”
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੀਨਾ ਕਾਂਗੜ ਤੋਂ ਔਰੰਗਜ਼ੇਬ ਨੂੰ ਫਤਿਹ ਦਾ ਪੱਤਰ ਲਿਖਿਆ, ਜਿਸ ਨੂੰ ‘ਜ਼ਫ਼ਰਨਾਮਾ’ ਜਾਂ “ਫ਼ਤਿਹ ਦੀ ਚਿੱਠੀ” ਕਿਹਾ ਜਾਂਦਾ ਹੈ। ਇਸ ਵਿੱਚ ਗੁਰੂ ਜੀ ਨੇ ਔਰੰਗਜ਼ੇਬ ਨੂੰ ਲਿਖਿਆ ਕਿ ‘ਨਾ ਤੂੰ ਧਾਰਮਿਕ ਹੈਂ, ਨਾ ਬਹਾਦਰ ਹੈਂ ਅਤੇ ਨਾ ਚੰਗਾ ਰਾਜਨੀਤਕ ਹੈਂ। ਤੂੰ ਕੁਰਾਨ ਦੀਆਂ ਸੌਹਾਂ ਖਾ ਕੇ ਤੋੜੀਆਂ ਹਨ।‘ ਕੁਰਾਨ ਦੀ ਸਿੱਖਿਆ ਦੇ ਉਲਟ ਮਾਸੂਮ ਬੱਚਿਆਂ ਦਾ ਕਤਲ ਕੀਤਾ ਹੈ। ਤੂੰ ਪਰਜਾ ਨਾਲ ਬੇ-ਇਨਸਾਫੀ ਕਰਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਔਰੰਗਜ਼ੇਬ ਨੂੰ ਧਰਮ ਅਤੇ ਨੈਤਿਕਤਾ ਦਾ ਉਪਦੇਸ਼ ਕੀਤਾ ਅਤੇ ਨਾਲ ਹੀ ਕਿਹਾ ਕਿ ਕੀ ਹੋਇਆ ਜੇ ਮੇਰੇ ਚਾਰ ਬੱਚੇ ਮਾਰੇ ਗਏ ਹਨ ਪਰ ਤੇਰੇ ਜ਼ੁਲਮ ਦਾ ਟਾਕਰਾ ਕਰਨ ਲਈ ਅਜੇ ਮੇਰਾ ਪੰਜਵਾਂ ਪੁੱਤਰ ਖਾਲਸਾ ਤਿਆਰ ਹੈ।  

ਜ਼ੁਲਮ ਦਾ ਟਾਕਰਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਨੂੰ ਪੰਜਾਬ ਭੇਜਿਆ
ਸਤੰਬਰ 1707 ਈਸਵੀ ਵਿਚ ਗੁਰੂ ਜੀ ਦੱਖਣ ਵਿਚ ਮਹਾਰਾਸ਼ਟਰ ਦੇ ਨਾਂਦੇੜ ਨਾਮੀ ਸਥਾਨ ’ਤੇ ਚਲੇ ਗਏ, ਜਿਥੇ ਗੁਰੂ ਜੀ ਨੇ ਮਾਧੋ ਦਾਸ ਵੈਰਾਗੀ ਨੂੰ ਅੰਮ੍ਰਿਤ ਛਕਾ ਕੇ ਬਾਬਾ ਬੰਦਾ ਸਿੰਘ ਬਹਾਦਰ ਬਣਾਇਆ ਅਤੇ ਜ਼ੁਲਮ ਦਾ ਟਾਕਰਾ ਕਰਨ ਲਈ ਪੰਜਾਬ ਵੱਲ ਭੇਜਿਆ। ਇਥੇ 2 ਵਿਸ਼ਵਾਸਘਾਤੀ ਪਠਾਣਾਂ ਨੇ ਗੁਰੂ ਜੀ ’ਤੇ ਛੁਰੇ ਨਾਲ ਵਾਰ ਕਰ ਦਿੱਤਾ। ਗੁਰੂ ਜੀ ਨੇ ਆਪਣੀ ਤਲਵਾਰ ਨਾਲ ਇਕ ਪਠਾਣ ਨੂੰ ਤਾਂ ਮੌਕੇ ’ਤੇ ਹੀ ਮਾਰ ਦਿੱਤਾ, ਜਦਕਿ ਦੂਜਾ ਸਿੱਖਾਂ ਹੱਥੋਂ ਮਾਰਿਆ ਗਿਆ। ਗੁਰੂ ਜੀ ਦੇ ਜ਼ਖ਼ਮ ਕਾਫ਼ੀ ਗ਼ਹਿਰੇ ਸਨ ਤੇ 7 ਅਕਤੂਬਰ 1708 ਈਸਵੀਂ ਨੂੰ ਗੁਰੂ ਜੀ ਜੋਤਿ ਜੋਤ ਸਮਾ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਦਿੱਤੀ। ਗੁਰੂ ਜੀ ਨੇ ਬਹੁਤ ਸਾਰੀਆਂ ਬਾਣੀਆਂ ਦੀ ਰਚਨਾ ਕੀਤੀ, ਜਿਨ੍ਹਾਂ ਵਿਚ ਜਾਪ ਸਾਹਿਬ, ਸਵੱਈਏ, ਬਚਿੱਤਰ ਨਾਟਕ, ਵਾਰ ਸ੍ਰੀ ਭਗੌਤੀ ਜੀ ਕੀ (ਚੰਡੀ ਦੀ ਵਾਰ), ਅਕਾਲ ਉਸਤਤਿ, ਜਫ਼ਰਨਾਮਾ ਦੇ ਨਾਂਅ ਵਰਣਨਯੋਗ ਹਨ।

  • Sikh Guru
  • Sri Guru Gobind Singh Ji
  • Parkash Purab
  • Sikhs
  • Sarbansdani
  • Tenth Guru
  • Prakash Utsav
  • Guru Gobind Singh Ji
  • ਪ੍ਰਕਾਸ਼ ਪੁਰਬ
  • ਗੁਰੂ ਗੋਬਿੰਦ ਸਿੰਘ ਜੀ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜਨਵਰੀ 2024)

NEXT STORY

Stories You May Like

  • haryana sikh gurdwara committee demands two acres of land from sgpc
    ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਵੱਲੋਂ SGPC ਕੋਲੋਂ ਦੋ ਏਕੜ ਜ਼ਮੀਨ ਦੀ ਮੰਗ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
  • panthic decisions will be taken under the leadership of sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ’ਚ ਹੀ ਹੋਣਗੇ ਪੰਥਕ ਫੈਸਲੇ: SGPC ਨੇ ਇਜਲਾਸ 'ਚ ਪਾਸ ਕੀਤਾ ਮਤਾ
  • sgpc seeks clarification from government on ram rahim s parole
    ਸਰਕਾਰ ਸਪੱਸ਼ਟ ਕਰੇ ਕਿ ਰਾਮ ਰਹੀਮ ਨੂੰ ਪੈਰੋਲ ਦੇਣ ਪਿੱਛੇ ਕੀ ਮਨਸ਼ਾ : SGPC ਪ੍ਰਧਾਨ ਧਾਮੀ
  • gurpreet  s fight became an inspiration for sikh activists
    ਸਿੱਖ ਕਕਾਰਾਂ ਲਈ ਗੁਰਪ੍ਰੀਤ ਕੌਰ ਦੀ ਲੜਾਈ ਬਣੀ ਪ੍ਰੇਰਣਾ, SGPC ਨੇ ਕੀਤਾ ਸਨਮਾਨਿਤ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
  • good news devotees mata vaishno devi vande bharat express stoppage in jalandhar
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News, ਰੇਲਵੇ ਵਿਭਾਗ ਨੇ ਦਿੱਤਾ...
  • robber who shot boy arrested with pistol
    ਜਲੰਧਰ: ਲਾਠੀਮਾਰ ਮੁਹੱਲੇ ’ਚ ਨੌਜਵਾਨ ਨੂੰ ਗੋਲ਼ੀਆਂ ਮਾਰਨ ਵਾਲਾ ਲੁਟੇਰਾ ਦੇਸੀ...
  • new orders issued to shopkeepers in jalandhar this strict ban imposed
    Punjab: ਦੁਕਾਨਦਾਰਾਂ ਨੂੰ ਨਵੇਂ ਹੁਕਮ ਜਾਰੀ, ਲੱਗੀ ਇਹ ਸਖ਼ਤ ਪਾਬੰਦੀ
  • punjabi professionals america
    ਭਾਰਤ-ਅਮਰੀਕਾ ਵਿਚਾਲੇ ਵਧ ਰਿਹੈ ਤਣਾਅ, ਪੰਜਾਬੀ ਪੇਸ਼ੇਵਰਾਂ ਦੀ ਵਧੀ ਚਿੰਤਾ
  • latest on punjab weather heavy rain expected
    ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪੈ ਸਕਦੈ ਭਾਰੀ...
  • good news for those getting passports made in punjab
    ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ...
  • jalandhar police commissionerate arrests 8 accused with heroin
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਨਸ਼ੇ ਵਿਰੁੱਧ ਵੱਡੀ ਕਾਰਵਾਈ, ਹੈਰੋਇਨ ਸਮੇਤ 8...
  • punjab government new appointments
    ਪੰਜਾਬ ਸਰਕਾਰ ਨੇ ਕੀਤੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਸੌਂਪੀ ਨਵੀਂ...
Trending
Ek Nazar
blast in pakistan

ਪਾਕਿਸਤਾਨ 'ਚ ਧਮਾਕਾ, 2 ਮੌਤਾਂ ਤੇ ਕਈ ਜ਼ਖਮੀ

34 clerks working as registry clerks transferred in punjab ludhiana

ਪੰਜਾਬ 'ਚ ਤਹਿਸੀਲਾਂ ਦੇ ਇਨ੍ਹਾਂ 34 ਮੁਲਾਜ਼ਮਾਂ ਦੇ ਹੋਏ ਤਬਾਦਲੇ, ਜਾਣੋ ਪੂਰੇ...

truck falls into ditch in philippines

ਖੱਡ 'ਚ ਡਿੱਗਿਆ ਟਰੱਕ, 8 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

famous actress makes big revelation

ਇਸ ਮਸ਼ਹੂਰ ਅਦਾਕਾਰਾ ਨੇ ਪੈਸਿਆਂ ਲਈ ਕਈ ਵਾਰ ਕੀਤਾ ਗਲਤ ਕੰਮ

nasa missions trump administration

ਨਾਸਾ ਦੇ ਦੋ ਮਿਸ਼ਨ ਹੋਣ ਜਾ ਰਹੇ ਬੰਦ! ਵਿਗਿਆਨੀਆਂ ਨੇ ਪ੍ਰਗਟਾਈ ਚਿੰਤਾ

myanmar acting president myint swe dies

ਮਿਆਂਮਾਰ ਦੇ ਕਾਰਜਕਾਰੀ ਰਾਸ਼ਟਰਪਤੀ ਮਿਅੰਤ ਸਵੇ ਦਾ ਦੇਹਾਂਤ

big incident in punjab bullets fired near police station

ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਥਾਣੇ ਨੇੜੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ...

big gift from railway ministry for passengers

ਰੇਲ ਮੰਤਰਾਲੇ ਵੱਲੋਂ ਯਾਤਰੀਆਂ ਲਈ ਵੱਡਾ ਤੋਹਫ਼ਾ, 10 ਅਗਸਤ ਤੋਂ ਸ਼ੁਰੂ ਹੋਵੇਗੀ ਇਹ...

landslide in china

ਮੀਂਹ ਕਾਰਨ ਖਿਸਕੀ ਜ਼ਮੀਨ, ਦੋ ਲੋਕਾਂ ਦੀ ਮੌਤ, ਪੰਜ ਲਾਪਤਾ

special orders issued in gurdaspur no holiday in schools tomorrow

ਪੰਜਾਬ ਦੇ ਇਸ ਜ਼ਿਲ੍ਹੇ ਵਿਚ ਜਾਰੀ ਹੋਏ ਵਿਸ਼ੇਸ਼ ਹੁਕਮ, ਸਕੂਲਾਂ ਵਿਚ ਛੁੱਟੀ...

latest on punjab weather heavy rain expected

ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪੈ ਸਕਦੈ ਭਾਰੀ...

good news for those getting passports made in punjab

ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ...

women wanted to marry her old lover together

ਪੁਰਾਣੇ ਆਸ਼ਿਕ ਨਾਲ ਵਿਆਹ ਕਰਨਾ ਚਾਹੁੰਦੀ ਸੀ ਪਤਨੀ, ਫਿਰ ਘੜੀ ਖਤਰਨਾਕ ਸਾਜ਼ਿਸ਼

chikungunya virus in china

ਚਿਕਨਗੁਨੀਆ ਨੇ ਬਿਮਾਰ ਕੀਤੇ ਹਜ਼ਾਰਾਂ ਲੋਕ, ਸਰਕਾਰ ਨੇ ਚੁੱਕੇ ਲੋੜੀਂਦੇ ਕਦਮ

trump envoy meets putin

ਜੰਗਬੰਦੀ ਦੀ ਆਸ! ਟਰੰਪ ਦੇ ਰਾਜਦੂਤ ਨੇ ਪੁਤਿਨ ਕੀਤੀ ਮੁਲਾਕਾਤ

lorry overturns

ਯਾਤਰੀਆਂ ਨਾਲ ਭਰੀ ਲਾਰੀ ਪਲਟੀ, 19 ਲੋਕਾਂ ਦੀ ਮੌਤ

important news for those registering in punjab

ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ!  ਇਨ੍ਹਾਂ ਗੱਲਾਂ ਦਾ...

landslide in china

ਭਾਰੀ ਮੀਂਹ ਮਗਰੋਂ ਖਿਸਕੀ ਜ਼ਮੀਨ, ਸੱਤ ਲੋਕ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
    • sgpc takes notice of misinformation about gurbani being spread through ai tools
      AI ਟੂਲਸ ਰਾਹੀਂ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
    • central government should announce the release of captive singhs
      ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ :...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
    • gursikh girl from appearing for a paper
      ਗੁਰਸਿੱਖ ਕੁੜੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +