Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:54:30 PM

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੇ ਸਾਹਿਬ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ'

DARSHAN TV News Punjabi(ਦਰਸ਼ਨ ਟੀ.ਵੀ.)

ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੇ ਸਾਹਿਬ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ'

  • Edited By Rajwinder Kaur,
  • Updated: 16 Jan, 2024 04:44 PM
Jalandhar
prakash purab sahib sri guru gobind singh ji
  • Share
    • Facebook
    • Tumblr
    • Linkedin
    • Twitter
  • Comment

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕਰ ਦਿੱਤਾ। ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਸਾਹਿਬ ਜੀ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ। ਦਸਮੇਸ਼ ਪਿਤਾ ਜੀ ਦਾ ਸਾਰਾ ਜੀਵਨ ਹੀ ਸਮੁੱਚੀ ਮਾਨਵਤਾ ਭਾਵ ਹਰ ਧਰਮ, ਹਰ ਵਰਗ, ਹਰ ਫਿਰਕੇ ਲਈ ਇਕਸਾਰ ਸੀ। 

ਗੁਰੂ ਜੀ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ। ਅਸੀਂ ਗੁਰੂ ਸਾਹਿਬ ਜੀ ਦੇ ਜੀਵਨ ਦਰਸ਼ਨ ਦੇ ਆਧਾਰ ’ਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਸ਼ਬਦਾਂ ਵਿਚ ਬਿਆਨ ਤਾਂ ਕਰਦੇ ਹਾਂ ਪਰ ਸਾਡੇ ਸ਼ਬਦ ਸੀਮਤ ਹਨ ਅਤੇ ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਦੀ ਮੁਕੰਮਲ ਬਿਆਨੀ ਸੰਭਵ ਨਹੀਂ ਹੈ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਅਤੇ ਧਰਮ ਦੇ ਉਭਾਰ ਵਾਲੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਉਦੇਸ਼ ਹੀ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਗੁਰੂ ਸਾਹਿਬ ਜੀ ਨੇ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ’ ਵਿੱਚ ਸਪੱਸ਼ਟ ਕੀਤਾ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਦੀ ਦਾ ਪ੍ਰਕਾਸ਼ ਭਾਰਤੀ ਇਤਿਹਾਸ ਵਿਚ ਇਕ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਗੁਰੂ ਜੀ ਨੇ 9 ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮਜ਼ਲੂਮਾਂ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ। ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾ ਧਰਮ ਯੁੱਧ ਲੜੇ ਅਤੇ ਸਾਹ-ਸਤਹੀਣ ਹੋ ਚੁੱਕੀ ਲੋਕਾਈ ਵਿਚ ਨਵੀਂ ਰੂਹ ਫੂਕੀ। ਗੁਰੂ ਸਾਹਿਬ ਜੀ ਨੇ ਲੋਕਾਂ ਵਿਚ ਹਿੰਮਤ ਅਤੇ ਦਲੇਰੀ ਭਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਰਣਜੀਤ ਨਗਾਰੇ 'ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ, ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ-ਸਵਾ ਲੱਖ ਨਾਲ ਇਕੱਲੇ ਲੜ ਗਏ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਸਾਜਣਾ ਦੀ ਗੱਲ ਕਰੀਏ ਤਾਂ ਇਹ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵੈਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਇੱਕ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਸਾਹਿਬ ਜੀ ਵੱਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗ਼ੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। ਖ਼ਾਲਸਾ ਸਾਜ ਕੇ ਗੁਰੂ ਜੀ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿੱਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਉਨ੍ਹਾਂ ਨੇ ਪੰਜ ਪਿਆਰਿਆਂ ਵਿੱਚ ਭਿੰਨ-ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰਕੇ ਊਚ ਨੀਚ ਦਾ ਫ਼ਰਕ ਸਦਾ ਲਈ ਮਿਟਾ ਦਿੱਤਾ। ਏਨਾ ਹੀ ਨਹੀਂ, ਫਿਰ ਗੁਰੂ ਜੀ ਨੇ ਵੀ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ। ਇਹ ਵੀ ਧਰਮਾਂ ਦੇ ਇਤਹਾਸ ਵਿੱਚ ਵਿਲੱਖਣ ਸੀ, ਕਿਉਂਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਣ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ। ਇਹ ਮਾਣ ਕੇਵਲ ਦਸਮ ਪਾਤਸ਼ਾਹ ਜੀ ਨੇ ਹੀ ਆਪਣੇ ਖ਼ਾਲਸੇ ਨੂੰ ਬਖ਼ਸ਼ਿਆ। ਇਸੇ ਤਰ੍ਹਾਂ ਹੋਲਾ-ਮਹੱਲਾ ਦਾ ਆਰੰਭ ਵੀ ਗੁਰੂ ਸਾਹਿਬ ਜੀ ਦੇ ਜੀਵਨ ਦਾ ਇਕ ਵਿਸ਼ੇਸ਼ ਕਾਰਨਾਮਾ ਹੈ, ਜਿਸ ਨੇ ਸਿੱਖ ਕੌਮ ਨੂੰ ਸਵੈ-ਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰਚੀ ਗਈ ਬਾਣੀ ਵੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਗੁਰੂ ਜੀ ਨੇ ਆਪਣੀ ਬਾਣੀ ਵਿੱਚ ਪਾਖੰਡਵਾਦ ਅਤੇ ਕਰਮ ਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿਛੋਂ ਵੀ ਗੁਰੂ ਜੀ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਧਰਮ ਦੀ ਰਖਵਾਲੀ ਲਈ ਅਨੇਕਾਂ ਕਸ਼ਟ ਝੱਲੇ। ਜੇਕਰ ਅੱਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਡਾ ਫ਼ਰਜ਼ ਹੈ ਕਿ ਜਿਥੇ ਅਸੀਂ ਗੁਰੂ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਨਾ ਹੈ, ਉਥੇ ਹੀ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ। ਅਸੀਂ ਦੁਨੀਆ ਦੇ ਭਾਈਚਾਰੇ ਵਿੱਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲੈ ਜਾ ਸਕਾਂਗੇ ਜੇਕਰ ਅਸੀਂ ਦੁਨੀਆ ਦੇ ਹਰ ਖੇਤਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

 

  • Sikh Guru
  • Sri Guru Gobind Singh Ji
  • Parkash Purab
  • Sikhs
  • Tenth Guru
  • Prakash Utsav
  • Guru Gobind Singh Ji
  • ਪ੍ਰਕਾਸ਼ ਪੁਰਬ
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ਮਾਧੋ ਦਾਸ ਨੂੰ ਬੰਦਾ ਸਿੰਘ ਬਹਾਦਰ ਬਣਾਉਣ ਵਾਲੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ...

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
  • sri akal takht sahib summons chief khalsa diwan committee
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2026)
  • jathedar of sri akal takht sahib summons speaker of punjab vidhan sabha
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਵਿਧਾਨਸਭਾ ਦੇ ਸਪੀਕਰ ਤਲਬ
  • hemkunt sahib yatra update
    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਦਰਵਾਜ਼ੇ, ਭਾਰਤੀ ਫ਼ੌਜ ਤੇ ਸੇਵਾਦਾਰਾਂ ਨੇ ਕੀਤੀ ਅਰਦਾਸ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2026)
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2026)
    • sgpc suspends service of providing sri guru granth sahib to sangat till may 20
      ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ...
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2026)
    • jathedar gargajj performed the service of pouring water
      ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗੜਗੱਜ ਨੇ ਸੰਗਤ ਨੂੰ ਜਲ ਛਕਾਉਣ ਦੀ ਸੇਵਾ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2026)
    • sgpc  dhami visited  nishay administrative services training center chandigarh
      ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ...
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +