Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 16, 2025

    11:16:12 AM

  • largest heroin consignment seized in punjab this year

    ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ...

  • ed raids

    ਨਗਰ ਨਿਗਮ ਅਧਿਕਾਰੀ ਦੇ ਘਰ ਸਣੇ 13 ਥਾਵਾਂ 'ਤੇ ED...

  • kabaddi player  punjab  moga

    ਪੰਜਾਬ ਦੇ ਉੱਘੇ ਕਬੱਡੀ ਖਿਡਾਰੀ ਨੇ ਕਰ ਲਈ...

  • lightning on crpf camp

    ਇਕ ਨਕਸਲੀ, ਦੂਜਾ ਕੁਦਰਤ ਦਾ ਕਹਿਰ...! CRPF ਕੈਂਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਵਿਸ਼ੇਸ਼: ‘ਗੜ੍ਹੀ ਚਮਕੌਰ, ਜਿੱਥੇ 40 ਸਿੰਘਾਂ ਨੇ 10 ਲੱਖ ਫੌਜ ਦਾ ਮੁਕਾਬਲਾ ਕੀਤਾ’

DARSHAN TV News Punjabi(ਦਰਸ਼ਨ ਟੀ.ਵੀ.)

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਵਿਸ਼ੇਸ਼: ‘ਗੜ੍ਹੀ ਚਮਕੌਰ, ਜਿੱਥੇ 40 ਸਿੰਘਾਂ ਨੇ 10 ਲੱਖ ਫੌਜ ਦਾ ਮੁਕਾਬਲਾ ਕੀਤਾ’

  • Edited By Rajwinder Kaur,
  • Updated: 22 Dec, 2021 10:02 AM
Jalandhar
sahibzada ajit singh  sahibzada jujhar singh shaheedi diwas
  • Share
    • Facebook
    • Tumblr
    • Linkedin
    • Twitter
  • Comment

ਪੋਹ ਦੇ ਮਹੀਨੇ ਦਾ ਸਿੱਖ ਕੌਮ ਵਿੱਚ ਬਹੁਤ ਮਹੱਤਵਪੂਰਨ ਸਥਾਨ ਹੈ। ਇਸ ਮਹੀਨੇ ਕੋਈ ਵੀ ਖੁਸ਼ੀ ਅਤੇ ਜਸ਼ਨਾਂ ਵਾਲੇ ਪ੍ਰੋਗਰਾਮ ਨਹੀਂ ਕੀਤੇ ਜਾਂਦੇ। ਖ਼ਾਸ ਤੌਰ ’ਤੇ 7 ਪੋਹ ਤੋਂ ਲੈ ਕੇ 13 ਪੋਹ ਤੱਕ ਦੇ ਸਮੇਂ ਨੂੰ ਕਾਲੀਆਂ ਰਾਤਾਂ ਕਿਹਾ ਜਾਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ 6 ਤੇ 7 ਪੋਹ ਦੀ ਦਰਮਿਆਨੀ ਰਾਤ ਨੂੰ (5 ਤੇ 6 ਦਸੰਬਰ 1705 ਈਸਵੀ ਨੂੰ) ਆਨੰਦਪੁਰ ਸਾਹਿਬ ਨੂੰ ਛੱਡ ਕੇ ਆ ਗਏ ਤੇ ਰਾਸਤੇ ਵਿਚ ਸਿੱਖਾਂ ਤੇ ਮੁਗਲ ਫੌਜਾਂ ਦਾ ਭਾਰੀ ਜੰਗ ਹੋਇਆ। ਗੁਰੂ ਜੀ ਦਾ ਪਰਿਵਾਰ ਵਿਛੜ ਗਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਗੁਰੂ ਘਰ ਦੇ ਰਸੋਈਏ ਗੰਗੂ ਬ੍ਰਾਹਮਣ ਨਾਲ ਸਹੇੜੀ ਪਿੰਡ ਵੱਲ ਚਲੇ ਗਏ ਤੇ ਵੱਡੇ ਸਾਹਿਬਜ਼ਾਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੰਘਾਂ ਨਾਲ ਚਮਕੌਰ ਸਾਹਿਬ ਜੀ ਵੱਲ ਨੂੰ ਚੱਲ ਪਏ। ਗੁਰੂ ਕੇ ਮਹਿਲ ਮਾਤਾ ਸੁੰਦਰੀ ਜੀ ਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਦੇ ਨਾਲ ਦਿੱਲੀ ਵੱਲ ਚਲੇ ਗਏ।

ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਚ ਪੈਂਦਾ ਇਕ ਇਤਿਹਾਸਿਕ ਨਗਰ ਹੈ। ਚਮਕੌਰ ਸਾਹਿਬ ਵਿਖੇ ਜਗਤ ਸਿਹੁੰ ਦੀ ਹਵੇਲੀ ਹੁੰਦੀ ਸੀ। ਗੁਰੂ ਜੀ ਨੇ ਪੰਜ ਸਿੰਘਾਂ ਨੂੰ ਉਸ ਕੋਲ ਭੇਜਿਆ ਤੇ ਹਵੇਲੀ ਜਾਂ ਗੜ੍ਹੀ ਦੀ ਮੰਗ ਕੀਤੀ ਤਾਂ ਜੋ ਦੁਸ਼ਮਣ ਫੌਜ ਦਾ ਮੁਕਾਬਲਾ ਕਰਨ ਲਈ ਕੋਈ ਠਾਹਰ ਬਣ ਸਕੇ। ਉਹ ਮੁਗਲ ਸੈਨਾ ਤੋਂ ਡਰਦਿਆਂ ਨਾਂ ਮੰਨਿਆ। ਗੁਰੂ ਜੀ ਨੇ ਉਸਨੂੰ ਗੜ੍ਹੀ ਦਾ ਕਿਰਾਇਆ ਦੇਣ ਤੇ ਫਿਰ ਪੂਰਾ ਮੁੱਲ ਦੇਣ ਦੀ ਪੇਸ਼ਕਸ਼ ਕੀਤੀ ਪਰ ਉਹ ਨਾਂ ਮੰਨਿਆ। ਫਿਰ ਜਗਤ ਸਿਹੁੰ ਦੇ ਛੋਟੇ ਭਰਾ ਰੂਪ ਸਿੰਹੁ ਨੂੰ ਗੁਰੂ ਜੀ ਨੇ ਬੁਲਾਇਆ, ਜੋ ਆਪਣੇ ਹਿੱਸੇ ਦੀ ਗੜ੍ਹੀ ਦੇਣਾ ਮੰਨ ਗਿਆ। ਇਹ ਗੜ੍ਹੀ ਉੱਚੀ ਥਾਂ ਤੇ ਸਥਿਤ ਸੀ ਅਤੇ ਲੜਾਈ ਲਈ ਸਭ ਤੋਂ ਵੱਧ ਸੁਰੱਖਿਅਤ ਸੀ। ਗੁਰੂ ਜੀ ਭਾਈ ਰੂਪ ਸਿੰਹੁ ਦੀ ਗੜ੍ਹੀ ਵਿਚ ਆ ਗਏ। 
ਅਗਲੇ ਦਿਨ ਜੰਗ ਸ਼ੁਰੂ ਹੋ ਗਈ। ਸਿੰਘ ਜਥਿਆਂ ਦੇ ਰੂਪ ਵਿਚ ਰਣ ਵਿਚ ਜੂਝਦੇ ਤੇ ਅਨੇਕਾਂ ਵੈਰੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਸ਼ਹੀਦੀਆਂ ਪ੍ਰਾਪਤ ਕਰਨ ਲੱਗੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਪਾ ਕੇ ਬਾਬਾ ਅਜੀਤ ਸਿੰਘ ਜੀ ਰਣ ਵਿਚ ਉਤਰੇ। ਕਿਹਾ ਜਾਂਦਾ ਹੈ ਕਿ ਜਦੋਂ ਸਾਹਿਬਜ਼ਾਦਾ ਅਜੀਤ ਸਿੰਘ ਜ਼ਾਲਮਾਂ ਦੇ ਸਾਹਮਣੇ ਆਏ ਤਾਂ ਬਾਬਾ ਜੀ ਦਾ ਤੇਜ਼ ਵੇਖ ਕੇ ਦੁਸ਼ਮਣ ਕੰਬ ਕੇ ਰਹਿ ਗਏ। ਜਦੋਂ ਹੱਥ ਵਿਚ ਤਲਵਾਰ ਲੈ ਕੇ ਬਾਬਾ ਜੀ ਨੇ ਘੁਮਾਈ ਤਾਂ ਦੁਸ਼ਮਣ ਨੂੰ ਗਸ਼ ਪੈਣ ਲੱਗੇ। ਗੁਰੂ ਜੀ ਦੂਸਰੇ ਸਿੰਘਾਂ ਦਾ ਹੌਸਲਾ ਵਧਾਉਂਦੇ ਹੋਏ ਮੈਦਾਨੇ ਜੰਗ ਵਿਚ ਘੋੜਾ ਦੌੜਾ ਕੇ ਘੁੰਮ ਰਹੇ ਸਨ, ਜਿਸ ਪਾਸੇ ਵੱਲ ਵੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਜਾਂਦੇ, ਮੁਗਲਾਂ ਦੀ ਫੌਜ ਵਿਚ ਭਾਜੜ ਪੈ ਜਾਂਦੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਆਪਣੇ ਹੋਣਹਾਰ ਸਪੁੱਤਰ ਨੂੰ ਲੜਦਿਆਂ ਕਿਲ੍ਹੇ ਤੋਂ ਦੇਖ ਰਹੇ ਸਨ। ਅਖੀਰ ਦੁਸ਼ਮਣ ਦੀ ਫੌਜ ਨੇ ਸਾਹਿਬਜ਼ਾਦਾ ਜੀ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਉਹ 8 ਪੋਹ ਸੰਮਤ 1761 ਬਿਕਰਮੀ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਆਪਣੇ ਪਿਤਾ ਜੀ ਦੀਆਂ ਅੱਖਾਂ ਸਾਹਮਣੇ ਸ਼ਹੀਦੀ ਦਾ ਜਾਮ ਪੀ ਗਏ।

ਜਦੋਂ ਬਾਬਾ ਜ਼ੋਰਾਵਰ ਸਿੰਘ ਜੀ ਨੇ ਆਪਣੇ ਵੱਡੇ ਵੀਰ ਬਾਬਾ ਅਜੀਤ ਸਿੰਘ ਜੀ ਨੂੰ ਸ਼ਹੀਦੀ ਦਾ ਜਾਮ ਪੀਂਦੇ ਵੇਖਿਆ ਤਾਂ ਬਾਬਾ ਜ਼ੋਰਾਵਰ ਸਿੰਘ ਜੀ ਨੇ ਵੀ ਜੰਗ ਵਿਚ ਜਾਣ ਦੀ ਆਗਿਆ ਮੰਗੀ। ਗੁਰੂ ਜੀ ਨੇ ਆਪਣੇ ਲਾਡਲੇ ਸਪੁੱਤਰ ਨੂੰ ਆਪਣੇ ਹੱਥੀਂ ਜੰਗ ਲਈ ਤਿਆਰ ਕੀਤਾ। ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਆਪਣੇ ਪਿਤਾ ਗੁਰੂ ਜੀ ਦੀ ਆਗਿਆ ਪਾ ਕੇ ਮੈਦਾਨੇ ਜੰਗ ਵਿਚ ਉਤਰ ਆਏ। ਜੰਗ ਵਿਚ ਸਾਹਿਬਜ਼ਾਦਾ ਜੀ ਨੇ ਪੂਰੀ ਭਾਜੜ ਪਾ ਦਿੱਤੀ। ਬਾਬਾ ਜੁਝਾਰ ਸਿੰਘ ਜੀ ਦੀ ਬਹਾਦਰੀ ਵੇਖ ਕੇ ਮੁਗਲ ਸੈਨਾ ਦੇ ਵੱਡੇ ਤੋਂ ਵੱਡੇ ਜਰਨੈਲ ਵੀ ਮੂੰਹ ਵਿਚ ਉਂਗਲਾਂ ਪਾ ਕੇ ਰਹਿ ਗਏ। ਬਾਬਾ ਜੀ ਜਿੱਧਰ ਵੀ ਜਾਂਦੇ ਹਰ ਪਾਸੇ ਦੁਸ਼ਮਣ ਇਹੋ ਕਹਿੰਦੇ ਕਿ ਇਹ ਗੁਰੂ ਜੀ ਦਾ ਬੇਟਾ ਹੈ ਇਸ ਤੋਂ ਬਚੋ। 

ਅਖੀਰ ਬਾਬਾ ਜੁਝਾਰ ਸਿੰਘ ਜੀ ਨੂੰ ਵੱਡੀ ਗਿਣਤੀ ਵਿਚ ਦੁਸ਼ਮਣਾਂ ਨੇ ਇਕੱਠੇ ਹੋ ਕੇ ਘੇਰ ਲਿਆ। ਚਾਰੇ ਪਾਸਿਓਂ ਘਿਰੇ ਹੋਏ ਵੀ ਬਾਬਾ ਜੀ ਕਈਆਂ ਨੂੰ ਮੌਤ ਦੇ ਘਾਟ ਉਤਾਰ ਗਏ। ਫਿਰ ਕਿਸੇ ਨੇ ਹਿੰਮਤ ਕਰਕੇ ਪਿਛਲੇ ਪਾਸਿਓਂ ਤੀਰ ਨਾਲ ਵਾਰ ਕੀਤਾ, ਜੋ ਬਾਬਾ ਜੀ ਦੇ ਆਣ ਵੱਜਾ। ਇੰਨੇ ਨੂੰ ਬਾਕੀ ਦੇ ਦੁਸ਼ਮਣਾਂ ਨੇ ਵੀ ਜ਼ੋਰਦਾਰ ਹਮਲੇ ਸ਼ੁਰੂ ਕਰ ਦਿੱਤੇ।ਬਾਬਾ ਜੁਝਾਰ ਸਿੰਘ ਜੀ ਕਈਆ ਨੂੰ ਮਾਰਦੇ ਹੋਏ ਸ਼ਹੀਦ ਹੋ ਗਏ। ਗੁਰੂ ਜੀ ਨੇ ਗੜ੍ਹੀ ਤੋਂ ਫਤਿਹ ਗਜਾ ਦਿੱਤੀ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਅਖੀਰ ਬਾਕੀ ਰਹਿੰਦੇ ਸਿੰਘਾਂ ਨੇ ਗੁਰਮਤਾ ਕਰਕੇ ਗੁਰੂ ਜੀ ਨੂੰ ਗੜ੍ਹੀ ਤੋਂ ਬਾਹਰ ਜਾਣ ਲਈ ਕਿਹਾ। ਸਿੰਘਾਂ ਨੇ ਕਿਹਾ ਕਿ ਗੁਰੂ ਜੀ ਤੁਹਾਡਾ ਇੱਥੋਂ ਜ਼ਿੰਦਾ ਨਿਕਲਣਾ ਬਹੁਤ ਜ਼ਰੂਰੀ ਹੈ, ਕਿਉਕਿ ਤੁਸੀਂ ਤਾਂ ਲੱਖਾਂ ਸਿੰਘ ਸਜਾ ਲਓਗੇ ਪਰ ਲੱਖਾਂ-ਕਰੋੜਾਂ ਸਿੰਘ ਵੀ ਮਿਲਕੇ ਇੱਕ ਗੁਰੂ ਗੋਬਿੰਦ ਸਿੰਘ ਜੀ ਕਾਇਮ ਨਹੀਂ ਕਰ ਸਕਦੇ।

ਗੁਰੂ ਜੀ ਨੇ ਕਿਹਾ ਕਿ ਉਹ ਪੰਜ ਸਿੰਘਾਂ ਦੇ ਗੁਰਮਤੇ ਅੱਗੇ ਆਪਣਾ ਸਿਰ ਝੁਕਾਉਦੇ ਹਨ ਪਰ ਉਹ ਚੋਰੀ-ਚੋਰੀ ਨਹੀਂ ਜਾਣਗੇ। ਗੁਰੂ ਜੀ ਨੇ ਕਿਹਾ ਕਿ ਉਹ ਦੁਸ਼ਮਣ ਨੂੰ ਖਬਰਦਾਰ ਕਰਕੇ ਤੇ ਲਲਕਾਰ ਕੇ ਜਾਣਗੇ। ਖਾਲਸਾ ਜੀ ਨੇ ਇਹ ਗੱਲ ਮੰਨ ਲਈ ਤੇ ਭਾਈ ਦਇਆ ਸਿੰਘ ਜੀ, ਭਾਈ ਧਰਮ ਸਿੰਘ ਜੀ ਤੇ ਭਾਈ ਮਾਨ ਸਿੰਘ ਜੀ ਨੂੰ ਵੀ ਗੁਰੂ ਜੀ ਦੇ ਨਾਲ ਹੀ ਗੜ੍ਹੀ ਚੋਂ ਬਾਹਰ ਜਾਣ ਦਾ ਹੁਕਮ ਦੇ ਦਿੱਤਾ। ਇਸ ਜੰਗ ਵਿਚ ਜਿੱਥੇ ਦੁਸ਼ਮਣ ਫੌਜ ਦਾ ਬਹੁਤ ਨੁਕਸਾਨ ਹੋਇਆ, ਉੱਥੇ ਸਿੱਖ ਕੌਮ ਨੂੰ ਵੀ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਸੀ। ਗੁਰੂ ਜੀ ਦੇ ਦੋ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ, ਗੁਰੂ ਜੀ ਦੇ ਪੰਜ ਪਿਆਰਿਆਂ ’ਚੋਂ ਤਿੰਨ ਪਿਆਰੇ ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ ਅਤੇ ਭਾਈ ਸਾਹਿਬ ਸਿੰਘ ਜੀ ਵੀ ਇਸ ਜੰਗ ਵਿਚ ਸ਼ਹੀਦੀ ਦਾ ਜਾਮ ਪੀ ਗਏ। 

ਗੁਰੂ ਜੀ ਨੇ ਗੜ੍ਹੀ ਵਿਚੋਂ ਜਾਣ ਤੋਂ ਪਹਿਲਾਂ ਭਾਈ ਸੰਗਤ ਸਿੰਘ ਜੀ ਨੂੰ ਆਪਣੀ ਕਲਗੀ ਤੇ ਪੁਸ਼ਾਕਾ ਪਹਿਨਾ ਦਿੱਤਾ ਸੀ। ਭਾਈ ਸੰਗਤ ਸਿੰਘ ਜੀ ਦਾ ਚਿਹਰਾ ਮੋਹਰਾ ਗੁਰੂ ਜੀ ਨਾਲ ਬਹੁਤ ਜ਼ਿਆਦਾ ਮਿਲਦਾ ਸੀ। ਇਸੇ ਲਈ ਗੜ੍ਹੀ ਸਾਹਿਬ ਜੀ ਨੂੰ ‘ਤਿਲਕ ਅਸਥਾਨ’ ਵੀ ਕਿਹਾ ਜਾਂਦਾ ਹੈ। ਇੱਥੇ ਹੀ ਗੁਰੂ ਜੀ ਨੇ ਫੁਰਮਾਇਆ ਸੀ ਕਿ ਖ਼ਾਲਸਾ ਗੁਰੂ ਹੈ ਤੇ ਗੁਰੂ ਖ਼ਾਲਸਾ ਹੈ। ਗੁਰੂ ਜੀ ਰਾਤ ਵੇਲੇ ਜਦੋਂ ਗੜ੍ਹੀ ’ਚੋਂ ਬਾਹਰ ਨਿਕਲੇ ਤਾਂ ਉਸ ਵੇਲੇ ਗੜ੍ਹੀ ਵਿਚ 8 ਸਿੰਘ ਬਾਕੀ ਰਹਿ ਗਏ ਸਨ। 
ਗੁਰੂ ਜੀ ਨੇ ਖਵਾਜਾ ਮਰਦੂਦ ਖਾਂ ਨੂੰ ਲਲਕਾਰ ਕੇ ਕਿਹਾ ਕਿ ਤੈਨੂੰ ਆਪਣੀ ਫ਼ੌਜੀ ਤਾਕਤ ਅਤੇ ਮਾਣ ਹੈ। ਤੁਹਾਡੇ ਵਿਚੋਂ ਜੋ ਵੀ ਤਾਕਤਵਰ ਕਹਾਉਂਦਾ ਹੈ ਉਹ ਆ ਕੇ ਘੇਰ ਲਵੇ। ਜਦੋਂ ਗੁਰੂ ਜੀ ਨੇ ਤਿੰਨ ਵਾਰੀ ਤਾੜੀ ਮਾਰ ਕੇ ਸਾਰੀ ਫ਼ੌਜ ਨੂੰ ਲਲਕਾਰਿਆ ਤਾਂ ਉੱਧਰ ਗੜ੍ਹੀ ਵਿਚ ਮੌਜੂਦ ਸਿੰਘਾਂ ਨੇ ਜੈਕਾਰੇ ਗਜਾ ਦਿੱਤੇ ਅਤੇ ਜ਼ੋਰ ਜ਼ੋਰ ਨਾਲ ਨਗਾਰੇ ਵਜਾਉਣੇ ਸ਼ੁਰੂ ਕਰ ਦਿੱਤੇ।

ਪਹਿਲਾਂ ਟਿਕੀ ਹੋਈ ਰਾਤ ਵਿਚ ਗੁਰੂ ਜੀ ਦੀ ਤਾੜੀ ਦੀ ਆਵਾਜ਼, ਫੇਰ ਨਗਾਰਿਆਂ ਅਤੇ ਜੈਕਾਰਿਆਂ ਦੀ ਗੁੰਜਾਰ ਨੂੰ ਸੁਣ ਕੇ ਦੁਸ਼ਮਣ ਫ਼ੌਜ ਵਿਚ ਭਾਜੜ ਪੈ ਗਈ ਤੇ ਆਪਸ ’ਚ ਹੀ ਉਲਝਲਣ ਲੱਗੇ। ਜਿੱਥੇ ਗੁਰੂ ਜੀ ਨੇ ਤਾੜੀ ਮਾਰ ਕੇ ਦੁਸ਼ਮਣ ਨੂੰ ਸੁਚੇਤ ਕੀਤਾ ਸੀ ਉੱਥੇ ਅੱਜਕੱਲ੍ਹ ਗੁਰਦੁਆਰਾ ਤਾੜੀ ਸਾਹਿਬ ਬਣਿਆ ਹੋਇਆ ਹੈ। ਜਿਸ ਕੱਚੀ ਗੜ੍ਹੀ ਵਿਚ 40 ਸਿੰਘਾਂ ਨੇ ਗੁਰੂ ਜੀ ਦੀ ਅਗਵਾਈ ਹੇਠ ਇਹ ਦੁਨੀਆਂ ਭਰ ਦੀ ਅਸਾਵੀਂ ਜੰਗ ਲੜੀ ਸੀ ਉੱਥੇ ਗੁਰਦੁਆਰਾ ਗੜ੍ਹੀ ਸਾਹਿਬ ਬਣਿਆ ਹੋਇਆ ਹੈ।

ਗੁਰਪ੍ਰੀਤ ਸਿੰਘ ਨਿਆਮੀਆਂ
 

  • Sahibzada Ajit Singh
  • Sahibzada Jujhar Singh
  • Shaheedi Diwas
  • ਸਾਹਿਬਜ਼ਾਦਾ ਅਜੀਤ ਸਿੰਘ
  • ਬਾਬਾ ਜ਼ੋਰਾਵਰ ਸਿੰਘ ਜੀ

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ 7 ਘੰਟੇ ਰੇਕੀ ਕਰਦਾ ਰਿਹਾ ਸੀ ਬੇਅਦਬੀ ਕਰਨ ਵਾਲਾ ਮੁਲਜ਼ਮ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • advocate dhami expresses grief former head granthi giani mohan singh
    ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
  • devotees at sri darbar sahib on the birth anniversary of guru amardas ji
    ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • non bailable warrant issued punjab cricket association president amarjit mehta
    ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਮਹਿਤਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ,...
  • assistant town planner of municipal corporation arrested
    ਜਲੰਧਰ : ਸਹਾਇਕ ਟਾਊਨ ਪਲੈਨਰ ​​30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰ
  • rain and storm forecast in punjab
    ਪੰਜਾਬ 'ਚ ਮੀਂਹ ਤੇ ਤੂਫ਼ਾਨ ਦੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ...
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਨਹੀਂ ਆਵੇਗੀ ਹੁਣ ਇਹ ਪਰੇਸ਼ਾਨੀ,...
  • big stir in jalandhar politics bjp
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ, ਛਿੜੀਆਂ ਨਵੀਆਂ ਚਰਚਾਵਾਂ
  • cleaning workers protest on municipal corporation office jalandhar
    ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ 'ਚ ਦਿੱਤਾ ਧਰਨਾ
  • ncc cadets fully prepared to deal with the current situation in the country
    ਦੇਸ਼ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ NCC ਕੈਡਿਟ ਪੂਰੀ ਤਰ੍ਹਾਂ ਤਿਆਰ
  • harjot singh bains statement
    ਪਾਣੀਆਂ ਦੀ ਰਾਖੀ ਸਬੰਧੀ ਮੋਰਚੇ ਨੂੰ ਪੰਜਾਬ ਦੇ ਹਰ ਵਰਗ ਤੋਂ ਪੂਰਨ ਸਮਰਥਨ ਮਿਲਿਆ :...
Trending
Ek Nazar
indian gujarati arrested  in us

ਅਮਰੀਕਾ 'ਚ ਗ੍ਰੀਨ ਕਾਰਡ ਲਈ ਵਿਆਹ ਦਾ ਝੂਠਾ ਦਾਅਵਾ ਕਰਨ ਵਾਲਾ ਇਕ ਭਾਰਤੀ-ਗੁਜਰਾਤੀ...

rain and storm forecast in punjab

ਪੰਜਾਬ 'ਚ ਮੀਂਹ ਤੇ ਤੂਫ਼ਾਨ ਦੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ...

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਨਹੀਂ ਆਵੇਗੀ ਹੁਣ ਇਹ ਪਰੇਸ਼ਾਨੀ,...

big stir in jalandhar politics bjp

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ, ਛਿੜੀਆਂ ਨਵੀਆਂ ਚਰਚਾਵਾਂ

private university student brutally murdered in phagwara

ਫਗਵਾੜਾ 'ਚ ਵੱਡੀ ਵਾਰਦਾਤ, ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ...

suspected separatists killed in indonesia

ਇੰਡੋਨੇਸ਼ੀਆ 'ਚ ਮਾਰੇ ਗਏ 18 ਸ਼ੱਕੀ ਵੱਖਵਾਦੀ

air strike in gaza

ਗਾਜ਼ਾ 'ਚ ਹਵਾਈ ਹਮਲੇ, ਇਕੋ ਪਰਿਵਾਰ ਦੇ 12 ਮੈਂਬਰਾਂ ਸਮੇਤ 54 ਲੋਕਾਂ ਦੀ ਮੌਤ

wife killed his husband

44 ਸਾਲ ਦੀ ਜਨਾਨੀ ਨੂੰ 23 ਸਾਲ ਦੇ ਮੁੰਡੇ ਨਾਲ ਹੋ ਗਿਆ ਪਿਆਰ, ਇਕ ਹੋਣ ਲਈ...

graves of ahmadiyya community pakistan

ਪਾਕਿਸਤਾਨ 'ਚ ਅਹਿਮਦੀਆ ਭਾਈਚਾਰੇ ਦੀਆਂ ਲਗਭਗ 100 ਕਬਰਾਂ ਦੀ ਬੇਅਦਬੀ

viral video show angry bride spitting on grooms hand

'ਓਏ ਨਾ ਕਰੀਂ ਏਦੇ ਨਾਲ ਵਿਆਹ..', ਲਾੜੀ ਦੀ ਹਰਕਤ ਦੇਖ ਭੜਕ ਗਏ ਲੋਕ (Viral...

major accident near nirankari satsang bhawan

Punjab: ਸਤਿਸੰਗ ਭਵਨ ਨੇੜੇ ਵੱਡਾ ਹਾਦਸਾ! ਕਾਰ ਦੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ...

sitare zameen par   trailer crosses 50 million views

ਕੀ ਤੁਸੀਂ ਵੀ ਵੇਖਿਆ ਹੈ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ? ਹੁਣ ਤੱਕ ਮਿਲ ਚੁੱਕੇ...

important news regarding the satsang on may 18

18 ਮਈ ਦੇ ਸਤਿਸੰਗ ਨੂੰ ਲੈ ਕੇ ਅਹਿਮ ਖ਼ਬਰ, ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ

road accident in mexico

ਮੈਕਸੀਕੋ 'ਚ ਸੜਕ ਹਾਦਸਾ, 21 ਲੋਕਾਂ ਦੀ ਮੌਤ

private and government schools will open at normal times from today

ਪੰਜਾਬ 'ਚ ਹੁਣ ਇਸ ਸਮੇਂ ’ਤੇ ਖੁੱਲ੍ਹਣਗੇ ਪ੍ਰਾਈਵੇਟ ਤੇ ਸਰਕਾਰੀ ਸਕੂਲ

announcements suddenly started happening in jalandhar

ਜਲੰਧਰ 'ਚ ਅਚਾਨਕ ਹੋਣ ਲੱਗੀ Announcement, ਲੋਕਾਂ ਨੂੰ ਪਈਆਂ ਭਾਜੜਾਂ

weather will change again in punjab it will rain

ਪੰਜਾਬ 'ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, Alert ਰਹਿਣ...

major incident in punjab

ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
    • prayers for peace in south asian region at takht sri keshgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖਿੱਤੇ 'ਚ ਸੁੱਖ ਸ਼ਾਂਤੀ ਲਈ ਅਰਦਾਸ
    • border people got a big relief with the announcement of the sgpc
      ਜੰਗ ਦੇ ਹਾਲਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਐਲਾਨ ਨਾਲ ਸਰਹੱਦੀ ਲੋਕਾਂ ਨੂੰ ਮਿਲੀ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
    • parikrama incharges serving at sri harmandir sahib appointed as inspectors
      ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਪਰਿਕਰਮਾ ਇੰਚਾਰਜਾਂ ਨੂੰ ਲਗਾਇਆ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
    • advertisement for the release of the imprisoned sikhs pradhan dhami
      ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ ਸ਼੍ਰੋਮਣੀ ਕਮੇਟੀ:...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +