Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    5:58:26 AM

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਸਰਹਿੰਦ ਫ਼ਤਿਹ ਦਿਹਾੜੇ ’ਤੇ ਵਿਸ਼ੇਸ਼ : ‘ਜਬਰ ਉੱਤੇ ਸਬਰ ਦੀ ਜਿੱਤ ਦੀ ਗਵਾਹੀ ਹੈ ਸਰਹਿੰਦ ਫ਼ਤਿਹ’

DARSHAN TV News Punjabi(ਦਰਸ਼ਨ ਟੀ.ਵੀ.)

ਸਰਹਿੰਦ ਫ਼ਤਿਹ ਦਿਹਾੜੇ ’ਤੇ ਵਿਸ਼ੇਸ਼ : ‘ਜਬਰ ਉੱਤੇ ਸਬਰ ਦੀ ਜਿੱਤ ਦੀ ਗਵਾਹੀ ਹੈ ਸਰਹਿੰਦ ਫ਼ਤਿਹ’

  • Edited By Rajwinder Kaur,
  • Updated: 11 May, 2021 05:52 PM
Jalandhar
sirhind fateh diwas baba banda singh bahadur
  • Share
    • Facebook
    • Tumblr
    • Linkedin
    • Twitter
  • Comment

ਸ਼ਮਸ਼ੇਰ ਸਿੰਘ ਜੇਠੂਵਾਲ

ਕੁਦਰਤ ਦਾ ਇਕ ਅਸੂਲ ਹੈ ਕਿ ਜ਼ਿਆਦਤੀ ਜ਼ਿਆਦਾ ਚਿਰ ਤਕ ਸਹਿਣ ਨਹੀਂ ਕੀਤੀ ਜਾਂਦੀ। ਕਿਵੇਂ ਨਾ ਕਿਵੇਂ ਧਰਤੀ ’ਤੇ ਕਿਸੇ ਨਾ ਕਿਸੇ ਰੂਪ ’ਚ ਜ਼ੁਲਮ ਦਾ ਸਾਹਮਣਾ ਕਰਨ ਲਈ ਕੋਈ ਰੱਬੀ ਰੂਹ ਪੈਦਾ ਹੁੰਦੀ ਹੀ ਰਹੀ ਹੈ। ਜਿਵੇਂ ਸਿੱਧੇ ਸ਼ਬਦਾਂ ’ਚ ਕਹਿ ਲਓ ਕਿ ਪਾਪ ਦਾ ਭਾਂਡਾ ਜਲਦੀ ਭਰ ਜਾਂਦਾ ਹੈ। ਇਸੇ ਕੜੀ ਦਾ ਹੀ ਇਕ ਹਿੱਸਾ ਹੈ ‘ਸਰਹਿੰਦ ਫ਼ਤਿਹ’, ਜਿਸ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਸਿੰਘਾਂ ਨਾਲ ਜ਼ਾਲਮਾਂ ਨੂੰ ਸੋਧਾ ਲਗਾ ਕੇ ਸਰਹਿੰਦ ਫ਼ਤਿਹ ਕੀਤੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਜਦੋਂ ਥਾਪੜਾ ਦੇ ਕੇ ਆਪਣੇ ਸਿੱਖਾਂ ਨਾਲ ਤੋਰਿਆ ਤਾਂ ਇਕ ਗੱਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਕਹੀ ਕਿ ਬੰਦਾ ਸਿੰਘ ਜ਼ਾਲਮਾਂ ਨੂੰ ਸੋਧਣ ਦੇ ਨਾਲ-ਨਾਲ ਅਕਾਲ ਪੁਰਖ ਨੂੰ ਵਿਸਾਰ ਦੇਣਾ। ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋ ਅਸ਼ੀਰਵਾਦ ਲੈ ਕੇ ਜਦੋਂ ਪੰਜਾਬ ਵੱਲ ਰਵਾਨਗੀ ਪਾਈ ਤਾਂ ਸਿੰਘਾਂ ਦਾ ਜੋਸ਼ ਵੇਖਣ ਵਾਲਾ ਸੀ।

ਸਭ ਤੋਂ ਪਹਿਲੋਂ ਬੰਦਾ ਬਹਾਦਰ ਨੇ ਸਿਹਰੀ, ਸੋਨੀਪਤ, ਕੈਥਲ ’ਤੇ ਕਬਜ਼ਾ ਕੀਤਾ।  ਕੈਥਲ ਦੇ ਆਮਿਲ ਨੂੰ ਈਨ ਮਨਵਾਕੇ ਉਸ ਪਾਸੋਂ ਅਸਲਾ ਘੋੜੇ ਅਤੇ ਬਹੁਤ ਮਾਲ ਹਥਿਆ ਲਿਆ। ਕੈਥਲ ਵਿਖੇ ਸ਼ਾਹੀ ਖਜ਼ਾਨਾ, ਜੋ ਦਿੱਲੀ ਲਿਜਾਇਆ ਜਾ ਰਿਹਾ ਸੀ, ਲੁਟਕੇ ਗਰੀਬਾਂ ਤੇ ਲੋੜਵੰਦਾਂ ਵਿੱਚ ਵੰਡ ਦਿੱਤਾ। ਇਥੋ ਦੇ ਆਮਿਲ ਨੂੰ ਦੀਨ ਮਨਾ ਕੇ ਬਹੁਤ ਸਾਰਾ ਅਸਲਾ ਘੋੜੇ ’ਤੇ ਮਾਲ ਉਸ ਤੋਂ ਲੈ ਲਏ। ਇਥੇ ਖ਼ਬਰ ਮਿਲੀ ਕਿ ਮੁਗਲਾਂ ਵਲੋਂ ਭੇਜੇ ਦੋ ਪਠਾਣਾਂ ਨੇ ਗੁਰੂ ਸਾਹਿਬ ’ਤੇ ਵਾਰ ਕਰ ਦਿੱਤਾ। ਇਹ ਖ਼ਬਰ ਸੁਣਦੇ ਸਾਰ ਬੰਦਾ ਬਹਾਦਰ ’ਚ ਗੁੱਸੇ ਦੀ ਅੱਗ ਹੋਰ ਤੇਜ਼ ਹੋ ਕੇ ਭੜਕੀ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ’ਚ ਨਾ ਕਦੇ ਬਦਲੇ ਦੀ ਭਾਵਨਾ ਸੀ ਤੇ ਨਾ ਹੀ ਉਨ੍ਹਾਂ ਦੇ ਜੀਵਨ ਦਾ ਇਸ ਤਰ੍ਹਾਂ ਦਾ ਕੋਈ ਮਕਸਦ ਸੀ। ਬੰਦਾ ਬਹਾਦਰ ਨੂੰ ਉਨ੍ਹਾਂ ਨੇ ਥਾਪੜਾ ਦੇ ਕੇ ਜ਼ਾਲਮ ਹਕੂਮਤ ਨਾਲ ਟੱਕਰ ਕਰਨ ਅਤੇ ਮਜ਼ਲੂਮਾਂ ਦੀ ਰਖਿਆ ਕਰਨ ਲਈ ਭੇਜਿਆ ਸੀ, ਨਾ ਕਿ ਕਿਸੇ ਬਦਲੇ ਵਾਸਤੇ ਪਰ ਕਿਸੇ ਇਨਸਾਨ ਦਾ ਦਿਲ ਇੰਨਾ ਵੱਡਾ ਨਹੀਂ ਹੋ ਸਕਦਾ, ਜਿਸਦੀ ਸੋਚ ਰਬੀ ਨੂਰ ਦੀ ਸੋਚ ਦਾ ਮੁਕਾਬਲਾ ਕਰੇ। ਜ਼ੁਲਮਾਂ ਦੇ ਬਦਲੇ ਦੀ ਭਾਵਨਾ ਬੰਦਾ ਬਹਾਦਰ ਵਿੱਚ ਸੀ, ਜਿਸ ਲਈ ਉਸਨੇ ਆਪਣੇ ਆਪ ਨੂੰ ਕਸੂਰ ਵਾਰ ਠਹਿਰਾਇਆ ਅਤੇ ਅਰਦਾਸ ਕਰਕੇ ਗੁਰੂ ਸਾਹਿਬ ਤੋਂ ਭੁਲ ਬਖਸ਼ਵਾਈ। 

ਬੰਦਾ ਸਿੰਘ ਦਾ ਮੁਖ ਮਕਸਦ ਸਰਹੰਦ ਦੇ ਵਜੀਰ ਮਾਰਨਾ ਸੀ, ਕਿਉਂਕਿ ਸਰਹੰਦ ਇਕ ਤਾਕਤਵਰ ਸੂਬਾ ਸੀ ਅਤੇ ਉਸਦੀ ਆਪਣੀ ਫੌਜ ਵੀ ਕਾਫ਼ੀ ਸੀ। ਲੋੜ ਪੈਣ ’ਤੇ ਉਹ ਆਲੇ-ਦੁਆਲੇ ਤੋਂ ਮਦਦ ਲੈ ਸਕਦਾ ਸੀ। ਬੰਦਾ ਬਹਾਦਰ ਨੇ ਸੋਚਿਆ ਕੀ ਸਭ ਤੋਂ ਪਹਿਲਾ ਆਲੇ-ਦੁਆਲੇ ਦੀਆਂ ਬਾਹਾਂ ਕੱਟ ਦਿੱਤੀਆਂ ਜਾਣ। ਇਸ ਲਈ ਸਭ ਤੋਂ ਪਹਿਲਾਂ ਉਹ ਸਮਾਣਾ ਪੁੱਜਾ, ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕਤਲ ਕਰਨ ਵਾਲਾ ਸਯਦ ਜਲਾਲ-ਉ-ਦਿਨ ਤੇ ਛੋਟੇ ਸਾਹਿਬਜ਼ਾਦਿਆਂ ਦੇ ਕਾਤਲ ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਰਹਿੰਦੇ ਸਮ। ਇਹ ਮੁਗਲ ਰਾਜ ਦੇ ਧਾਰਮਿਕ ਅਤੇ ਰਾਜਨੀਤਕ ਸ਼ਕਤੀ ਦਾ ਕੇਂਦਰ, ਜੋ ਸਯੀਦਾਂ ਦਾ ਤਕੜਾ ਗੜ੍ਹ ਅਤੇ ਮਹੱਤਵਪੂਰਨ ਅਸਥਾਨ ਸੀ। ਇਥੇ 22 ਸ਼ਹੀਦ ਪਰਿਵਾਰ ਰਹਿੰਦੇ ਸਨ। ਹਰ ਇਕ ਕੋਲ ਆਪੋ-ਆਪਣੀ ਫੌਜ ਸੀ, ਜਿਸ ਨੂੰ ਜਿਤਣਾ ਸੌਖਾ ਨਹੀਂ ਸੀ। ਇਥੇ ਘਮਸਾਨ ਦਾ ਯੁੱਧ ਹੋਇਆ, ਹਜ਼ਾਰਾਂ ਮੁਗਲ ਫੌਜੀ ਸਿੰਘਾਂ ਦੀਆਂ ਤਲਵਾਰਾਂ ਦੇ ਭੇਟ ਚੜ੍ਹੇ 24 ਘੰਟੇ ਦੇ ਅੰਦਰ-ਅੰਦਰ ਸਮਾਣੇ ’ਤੇ ਕਬਜ਼ਾ ਕਰ ਲਿਆ। ਤਿਨਾਂ ਜਲਾਦਾਂ ਨੂੰ ਆਪਣੀ ਕਰਨੀ ਦੀ ਸਜ਼ਾ ਦੇਕੇ ਕਤਲ ਕਰ ਦਿੱਤਾ। ਭਾਈ ਫਤਿਹ ਸਿੰਘ ਨੂੰ ਸਮਾਣੇ ਦਾ ਗਵਰਨਰ ਥਾਪ ਦਿੱਤਾ।

ਇਨ੍ਹਾਂ ਸਾਰੀਆਂ ਜਿਤਾਂ ਕਾਰਨ ਬਾਬਾ ਬੰਦਾ ਬਹਾਦਰ ਦੀ ਪ੍ਰਸਿੱਧੀ ਦੂਰ-ਦੂਰ ਤਕ ਫੈਲ ਗਈ। ਬਹੁਤ ਲੋਕ ਜੋ ਮੁਗਲ ਹਕੂਮਤ ਤੋਂ ਦੁੱਖੀ ਸਨ, ਬੰਦਾ ਬਹਾਦਰ ਨਾਲ ਆ ਮਿਲੇ। ਬੰਦਾ ਬਹਾਦਰ ਦੇ ਆਉਣ ਨਾਲ ਪਹਿਲੀ ਵਾਰੀ ਪੰਜਾਬ ਦੀ ਸਿਆਸਤ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਧਮਾਕੇ ਨੂੰ ਮੁਸਲਮਾਨ ਲਿਖਾਰੀ ‘ਅਜਲ ਬਲਾ’ ਕਹਿੰਦੇ ਹਨ। ਪੰਜਾਬ ਦੀ ਸਿਆਸਤ ਵਿੱਚ ਉਹ ਹਲਚਲ ਮਚਾਈ ਕੀ ਇਕ ਵਾਰੀ ਤਾਂ ਧਰਤੀ ਨੂੰ ਕਾਂਬਾ ਛਿੜ ਗਿਆ। ਉਥੋਂ ਸਢੋਰੇ ਵਲ ਨੂੰ ਤੁਰ ਪਏ। ਇਥੋਂ ਦਾ ਹਾਕਮ ਓਸਮਾਨ ਖਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਿਆਰੇ ਮਿਤਰ ਪੀਰ ਬੁਧੂ ਸ਼ਾਹ ਨੂੰ ਬੜੇ ਤਸੀਹੇ ਦੇ ਕੇ ਕਤਲ ਕੀਤਾ ਸੀ, ਕਹਿੰਦੇ ਹਨ ਕਿ ਓਸਮਾਨ ਖਾਨ ਨੂੰ ਉਸਦੀ ਕਰਨੀ ਦੀ ਬੜੀ ਭਿਆਨਕ ਸਜ਼ਾ ਦਿੱਤੀ। ਮੁਖਲਿਸਗੜ੍ਹ ਦਾ ਕਿਲ੍ਹਾ ਫ਼ਤਿਹ ਕਰ ਲਿਆ, ਜਿਸਦਾ ਨਾਂ ਲੋਹਗੜ੍ਹ ਰਖਿਆ। 

ਉਸ ਤੋਂ ਉਪਰੰਤ ਅੰਬਾਲਾ-ਛਤ-ਬਨੂੜ ਜੋ ਜ਼ੁਲਮ ਤੇ ਜਬਰ ਦੇ ਗੜ੍ਹ ਸੀ, ’ਤੇ ਕਬਜ਼ਾ ਕੀਤਾ। ਇਸ ਤੋਂ ਬਾਅਦ ਉਹ ਖਰੜ ਵੱਲ ਨੂੰ ਤੁਰ ਪਏ। ਬੰਦਾ ਸਿੰਘ ਦੇ ਆਉਣ ਦਾ ਸੁਣ ਕੇ ਸਿਖਾਂ ਦੇ ਹੌਸਲੇ ਬੁਲੰਦ ਹੋ ਚੁੱਕੇ ਸਨ। ਮਾਝੇ ਅਤੇ ਦੁਆਬੇ ਦੇ ਸਿਖਾਂ ਨੇ ਮੁਗਲ ਹਕੂਮਤ ਵਿਰੁੱਧ ਬਗਾਵਤ ਕਰ ਦਿੱਤੀ। ਬੰਦਾ ਸਿੰਘ ਬਹਾਦਰ ਦਾ ਸਾਥ ਦੇਣ ਲਈ ਸਰਹੰਦ ਵੱਲ ਕੂਚ ਕਰ ਦਿੱਤਾ। ਰੋਪੜ ਦੇ ਸਥਾਨ ’ਤੇ ਇਨ੍ਹਾਂ ਸਿੰਘਾਂ ਨਾਲ ਸ਼ਾਹੀ ਫੌਜ ਦੀ ਪਹਿਲੀ ਲੜਾਈ ਹੋਈ। ਵਜ਼ੀਰ ਖਾਨ ਦੇ ਹੁਕਮ ’ਤੇ ਮਲੇਰਕੋਟਲਾ ਦੇ ਨਵਾਬ ਸ਼ੇਰ ਖਾਨ ਨੇ ਆਪਣੇ ਭਰਾ (ਖਿਜਰ ਖਾਨ) ਅਤੇ ਭਤੀਜਿਆਂ (ਨੁਸਰਤ ਖਾਨ ਤੇ ਵਲੀ ਮੁਹੰਮਦ ਖਾਨ) ਸਮੇਤ ਸਿਖਾਂ ਉੜੇ ਜ਼ੋਰਦਾਰ ਹਮਲਾ ਕਰ ਦਿੱਤਾ। ਸਿਖਾਂ ਦੀ ਮਲੇਰਕੋਟਲਾ ਦੇ ਪਠਾਣਾ ਨਾਲ ਤਕੜੀ ਝੜਪ ਹੋਈ। ਦੋ ਦਿਨ ਖੂਨ ਡੋਲਵੀ ਲੜਾਈ ਵਿੱਚ ਖਿਜਰ ਖਾਨ, ਨੁਸਰਤ ਖਾਨ ਤੇ ਵਲੀ ਮੁਹੰਮਦ ਖਾਨ ਮਾਰੇ ਗਏ ਤੇ ਸ਼ੇਰ ਮੁਹੰਮਦ ਸਖ਼ਤ ਜ਼ਖਮੀ ਹੋ ਗਿਆ। ਸਿੰਘ ਇਹ ਲੜਾਈ ਜਿਤ ਕੇ ਬੰਦਾ ਬਹਾਦਰ ਨਾਲ ਆਣ ਮਿਲੇ।

ਇਹ ਸਾਰੀਆਂ ਜਿਤਾਂ ਆਉਣ ਵਾਲੀ ਸਰਹੰਦ ਦੀ ਵੱਡੀ ਮੁਹਿਮ ਦਾ ਅਧਾਰ ਬਣੀਆਂ। ਜਿੱਤਾਂ ਦੇ ਇਸ ਲੰਬੇ ਸਿਲਸਿਲੇ ਨੂੰ ਸੁਣ ਕੇ   ਸਰਹੰਦ ਦਾ ਸੂਬੇਦਾਰ ਵਜੀਰ ਖਾਨ ਨੂੰ ਇਕ ਵਾਰ ਕਾਂਬਾ ਛਿੜ ਗਿਆ ਹਾਲਾਂਕਿ ਉਹ ਖੁਦ ਇਕ ਜੰਗਜੂ, ਜੰਗੀ ਚਾਲਾਂ ਨੂੰ ਸਮਝਣ ਵਾਲਾ, ਕੁਸ਼ਲ ਪ੍ਰਬੰਧਕ ਸੀ। ਉਸ ਕੋਲ 48 ਤੋਪਾਂ 200 ਹਾਥੀ ਅਤੇ 10000 ਘੋੜ ਸਵਾਰ, 5000 ਪਿਆਦਾ ਫੌਜ, ਅਨਗਿਣਤ ਬੰਦੂਕਾਂ, ਦਾਰੂ ਸਿਕਾ ਅਤੇ ਰਸਦ ਦੇ ਭੰਡਾਰ ਇਕਠੇ ਕੀਤੇ ਹੋਏ ਸੀ। ਰਾਜੇ ਰਜਵਾੜਿਆਂ ਨੂੰ ਬੁਲਾ ਲਿਆ, ਜੇਹਾਦ ਦਾ ਨਾਅਰਾ ਲਗਾਕੇ ਨਵਾਬਾਂ ਅਤੇ ਜਗੀਰਦਾਰਾਂ ਦੀਆਂ ਫੌਜਾਂ ਇੱਕਠੀਆਂ ਕਰ ਲਈਆਂ। ਸਰਹੰਦ ਨੂੰ ਬਚਾਣ ਲਈ ਹਿਸਾਰ ਤੋਂ ਲੈ ਕੇ ਗੁਜਰਾਤ ਤੱਕ ਦੇ 5000 ਗਾਜ਼ੀ ਪਹੁੰਚੇ ਹੋਏ ਸਨ। 20000 ਉਸਦੀ ਆਪਣੀ ਫੌਜ਼ ਸੀ। ਵੱਡੀ ਗਿਣਤੀ ’ਚ ਹਾਥੀ, ਘੋੜ-ਚੜੇ ਬੰਦੂਕਚੀ, ਨੇਜਾ ਬਰਦਾਰ ਤੇ ਤਲਵਾਰ-ਬਾਜ਼ ਸ਼ਾਮਲ ਸਨ।

ਵਜ਼ੀਰ ਖਾਨ ਨੇ ਖਾਲਸਿਆਈ ਨਿਸ਼ਾਨ ਨੂੰ ਮੇਟਣ ਲਈ ਪੂਰੀ ਵਾਹ ਲਗਾ ਦਿੱਤੀ। ਜੰਗ ਦੀ ਤਿਆਰੀ ਲਈ ਸਾਰੇ ਸਾਧਨ ਜੁਟਾ ਲਏ ਗੋਲੀ ਸਿਕਾ ਬਾਰੂਦ ਨਾਲ ਕੋਠੇ ਭਰ ਲਏ। ਵਜੀਰ ਖਾਨ ਨੇ ਸਰਹੰਦ ਤੋਂ ਬੰਦਾ ਬਹਾਦਰ ਨੂੰ ਇਕ ਚਿੱਠੀ ਭੇਜੀ, ਲਿਖਿਆ, ”ਤੈਨੂੰ ਸਿਖਾਂ ਦੇ ਉਸ ਗੁਰੂ ਨੇ ਭੇਜਿਆ ਹੈ, ਜਿਸਦੇ ਪੁਤਰਾਂ ਨੂੰ ਮੈਂ ਕੋਹ-ਕੋਹ ਕੇ ਮਾਰਿਆ ਹੈ, ਗੁਰੂ ਨੂੰ ਚਮਕੋਰ ਦੀ ਗੜੀ ਵਿਚੋਂ ਭਜਾ ਦਿੱਤਾ। ਮੇਰੀ ਫੌਜ਼ ਦੇ ਫੋਲਾਦੀ ਦੰਦ ਹਨ, ਤੈਨੂੰ ਤਾਂ ਕਚਾ-ਚਬਾ ਜਾਣਗੇ। “ਬੰਦਾ ਬਹਾਦੁਰ ਨੇ ਚਿੱਠੀ ਦਾ ਜਵਾਬ ਦਿੱਤਾ ਕੀ ਫੌਲਾਦ ਦੇ ਦੰਦਾਂ ਨਾਲ ਲੋਹੇ ਦੇ ਚਨੇ ਨਹੀਂ ਚਬਾਏ ਜਾਂਦੇ।  

ਕਿੰਨੀ ਹੈਰਾਨੀ ਦੀ ਗਲ ਹੈ ਕੀ ਸਰਹੰਦ ਦਾ ਸੂਬਾ ਫਕਰ ਨਾਲ ਕਹਿ ਰਿਹਾ ਹੈ ਕਿ ਉਸਨੇ 5-7 ਸਾਲ ਦੇ ਬਚਿਆਂ ਨੂੰ ਕੋਹ-ਕੋਹ ਕੇ ਮਾਰਿਆ ਹੈ। ਉਸ ਨੂੰ ਆਪਣੇ ਕੀਤੇ ਗੁਨਾਹ ਦਾ ਕੋਈ ਅਫ਼ਸੋਸ ਜਾਂ ਪਛਤਾਵਾ ਨਹੀਂ ਸੀ। ਉਸਦੀ ਜ਼ਮੀਰ ਨੇ ਕਦੀ ਉਸ ਨੂੰ ਝਂਝੋਰਿਆ ਨਹੀ। ਇਸਤੋਂ ਪਤਾ ਚਲਦਾ ਹੈ ਮੁਗਲ ਹਕੂਮਤ ਵਹਿਸ਼ੀਆਨਾ ’ਤੇ ਦਰਿੰਦਗੀ ਨਾਲ ਜ਼ੁਲਮ ਕਰਦੇ ਕਰਦੇ ਹੁਣ ਤੱਕ ਇਤਨੀ ਆਦੀ ਤੇ ਪਰਪਕ ਹੋ ਚੁੱਕੀ ਸੀ ਕਿ ਜ਼ੁਲਮ ਕਰਨਾ ਉਨ੍ਹਾਂ ਦਾ ਪੈਸਾ, ਸਿਆਸੀ ਨੀਤੀ ’ਤੇ ਨਿਸ਼ਾਨਾ ਬਣ ਚੁੱਕਾ ਸੀ। ਸਰਹੰਦ ਕੂਚ ਕਰਨ ਤੋਂ ਪਹਿਲਾਂ ਬੰਦਾ ਬਹਾਦਰ ਦੀ ਖਾਲਸਾਈ ਫੌਜਾਂ ਨਾਲ ਇਕ ਹੋਰ ਸ਼ਕਤੀਸ਼ਾਲੀ ਸਿੰਘਾਂ ਦਾ ਜਥਾ ਬਨੂੜ ਦੇ ਨੇੜੇ ਆ ਰਲਿਆ, ਜਿਸ ਨਾਲ ਖਾਲਸਾਈ ਫੌਜ ਦੀ ਤਾਕਤ ਵਿੱਚ ਵਾਧਾ ਹੋਇਆ। ਬੰਦਾ ਬਹਾਦਰ ਕੋਲ ਸਿਰਫ਼ 6 ਤੋਪਾਂ, 5000 ਧਾੜਵੀ 1000 ਘੋੜ ਸਵਾਰ ਅਤੇ ਕੁਝ ਮਰਜੀਵੜੇ ਸਿੱਖ, ਜੋ ਜਾਨ ਤਲੀ ’ਤੇ ਰਖ ਕੇ ਲੜਨਾ ਮਰਨਾ ਜਾਣਦੇ ਸਨ। ਚੜ੍ਹਦੀ ਕਲਾ ਅਤੇ ਗੁਰੂ ਸਾਹਿਬ ਜੀ ਦਾ ਥਾਪੜਾ ਅਤੇ ਆਸ਼ੀਰਵਾਦ ਉਸ ਨਾਲ ਸੀ। ਚਪੜ-ਚਿੜੀ ਦੇ ਮੈਦਾਨ ਵਿੱਚ ਦੋਨਾਂ ਦੀਆਂ ਫੌਜਾਂ ਆ ਡਟੀਆਂ। ਬੰਦਾ ਬਹਾਦਰ ਨੇ ਆਪਣੀ ਫੌਜ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ, ਇਕ ਜਥਾ, ਫਤਹਿ ਸਿੰਘ, ਕਰਮ ਸਿੰਘ, ਧਰਮ ਸਿੰਘ, ਆਲੀ ਸਿੰਘ ਤੇ ਦੂਸਰੇ ਜਥੇ ਦਾ ਆਗੂ ਬਾਬਾ ਵਿਨੋਦ ਸਿੰਘ, ਬਾਜ ਸਿੰਘ, ਰਾਮ ਸਿੰਘ ਤੇ ਸ਼ਾਮ ਸਿੰਘ ਸਨ।

12 ਮਈ 1710 ਵਿੱਚ ਚਪੜ-ਚਿੜੀ ਦੇ ਮੈਦਾਨ ਵਿੱਚ, ਜੋ ਪਹਿਲਾਂ ਛਪੜ ਚਿੜੀ ਦੇ ਨਾਂ ਨਾਲ ਮਸ਼ਹੂਰ ਸੀ, ਸਰਹੰਦ ਤੋਂ ਕੋਈ 10 ਕੋਹ ਦੀ ਦੂਰੀ ’ਤੇ ਭਾਰੀ ਯੁਧ ਹੋਇਆ। ਲੜਾਈ ਸ਼ੁਰੂ ਹੋਣ ਤੋਂ ਪਹਿਲੋ ਵਜ਼ੀਰ ਖਾਨ ਨੇ ਇਕ ਚਾਲ ਚਲੀ। ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਭਗਦੜ ਮਚਾਨ ਵਾਸਤੇ। ਸੁਚਾ ਨੰਦ ਦੇ ਭਤੀਜੇ ਗੰਡਾ ਮਲ ਨੂੰ 1000 ਫੌਜ ਦੇਕੇ ਬੰਦਾ ਸਿੰਘ ਬਹਾਦੁਰ ਕੋਲ ਭੇਜਿਆ, ਜਿਸਨੇ ਆਕੇ ਕਿਹਾ ਕਿ ਮੈਂ ਆਪਣੇ ਚਾਚਾ ਦੀ ਕਰਨੀ ’ਤੇ ਬੇਹਦ ਸ਼ਰਮਿੰਦਾ ਹਾਂ, ਮੈਂ ਤੁਹਾਡੀ ਫੌਜ ਵਿੱਚ ਭਰਤੀ ਹੋ ਕੇ ਉਨ੍ਹਾਂ ਦੀ ਇਸ ਭੁਲ ਦਾ ਪ੍ਰਾਸ਼ਚਿਤ ਕਰਨਾ ਚਾਹੁੰਦਾ ਹਾਂ। ਬੰਦਾ ਬਹਾਦੁਰ ਨੇ ਉਸ ਨੂੰ ਫੌਜ ਵਿੱਚ ਭਰਤੀ ਤਾਂ ਕਰ ਲਿਆ ਪਰ ਬਾਜ ਸਿੰਘ ਨੂੰ ਕਹਿ ਦਿੱਤਾ ਇਸ ’ਤੇ ਨਜ਼ਰ ਰਖੀ ਜਾਏ। ਲੜਾਈ ਸ਼ੁਰੂ ਹੋਣ ’ਤੇ ਉਸਨੇ ਬੰਦਾ ਸਿੰਘ ਦੇ ਫੌਜੀ ਮਰਵਾਣੇ ਸ਼ੁਰੂ ਕਰ ਦਿੱਤੇ। ਬਾਜ ਸਿੰਘ ਨੇ ਇਕੋ ਝਟਕੇ ਨਾਲ ਉਸਦੀ ਗਰਦਨ ਉਤਾਰ ਦਿੱਤੀ ਤੇ ਬਾਕੀ ਧਾੜਵੀ ਉਸਦੇ ਸਾਥੀ ਸਭ ਖਿਸਕ ਗਏ।

ਲੜਾਈ ਸ਼ੁਰੂ ਹੋਈ। ਸਿਖਾਂ ਕੋਲ ਤੋਪਾਂ ਸੀ ਨਹੀਂ। ਤੋਪਾਂ ਨਾਲ ਮੁਕਾਬਲਾ ਕਰਨਾ ਔਖਾ ਸੀ। ਸੋ ਸਭ ਤੋਂ ਪਹਿਲਾਂ ਬਾਬਾ ਬੰਦਾ ਸਿੰਘ ਦੀ ਹਦਾਇਤ ਅਨੁਸਾਰ ਸਿੱਖ ਦੁਸ਼ਮਨ ਦੀਆਂ ਤੋਪਾਂ ’ਤੇ ਟੁਟ ਪਏ ਅਤੇ ਸਾਰੀਆਂ ਤੋਪਾਂ ਖੋਹ ਲਈਆਂ। ਹੱਥੋ-ਹੱਥ ਲੜਾਈ ਹੋਈ ਬੜਾ ਭਿਆਨਕ ਨਜ਼ਾਰਾ ਸੀ। ਖੰਡੇ ਨਾਲ ਖੰਡਾ ਖੜਕਿਆ। ਲੋਥਾਂ ਦੇ ਢੇਰ ਲਗ ਗਏ ਖੂਨ ਦੀਆਂ ਨਦੀਆਂ ਬਹਿ ਨਿਕਲੀਆਂ। ਵਜ਼ੀਰ ਖਾਨ ਨੇ ਸਿਖਾਂ ’ਤੇ ਕਾਬੂ ਪਾਉਣ ਲਈ ਆਪਣਾ ਹਾਥੀ ਅਗਲੀ ਪਾਲ ਵਿੱਚ ਲਿਆ ਕੇ ਗਾਜ਼ੀਆਂ ਨੂੰ ਹਲਾ ਸ਼ੇਰੀ ਦੇਣ ਲਗਾ। ਬਾਬਾ ਬੰਦਾ ਇਕ ਉਚੀ ਟਿੱਬੀ ’ਤੇ ਬੈਠ ਕੇ ਦੋਨੋ ਫੌਜਾਂ ਦਾ ਜਾਇਜ਼ਾ ਲੈ ਰਿਹਾ ਸੀ। ਇਕ ਦਮ ਉਠਿਆ ਅਤੇ ਮੁਹਰਲੀ ਕਟਾਰ ਵਿੱਚ ਆ ਕੇ ਵੇਰੀਆਂ ’ਤੇ ਬਿਜਲੀ ਵਾਂਗ ਟੁੱਟ ਪਿਆ। ਸਿਖਾਂ ਦੇ ਹੌਂਸਲੇ ਵਧ ਗਏ ਅਤੇ ਜੋਸ਼ ਚਰਮ ਸੀਮਾਂ ਤੱਕ ਪਹੁੰਚ ਗਿਆ। ਵਜ਼ੀਰ ਖਾਨ ਬਾਜ ਸਿੰਘ ਤੇ ਫਤਿਹ ਸਿੰਘ ਵਿੱਚ ਘਿਰ ਗਏ। ਫਤਿਹ ਸਿੰਘ ਨੇ ਫੁਰਤੀ ਨਾਲ ਤਲਵਾਰ ਚਲਾਈ ਅਤੇ ਉਸਦੀ ਬਾਂਹ ਕੱਟ ਦਿੱਤੀ। ਉਹ ਧਰਤੀ ’ਤੇ ਡਿੱਗ ਪਿਆ। ਵਜ਼ੀਰ ਖਾਨ ਨੂੰ ਜਿੰਦਾ ਦਬੋਚ ਲਿਆ ਗਿਆ। ਸ਼ਾਹੀ ਫੌਜ ਵਿੱਚ ਹਫੜਾ-ਦਫੜੀ ਮਚ ਗਈ, ਜਿਧਰ ਮੂੰਹ ਆਇਆ ਸਭ ਨਸ ਗਏ ਸਭ ਕੁਝ ਧਨ, ਮਾਲ, ਤੋਪਾਂ ਘੋੜੇ, ਰਸਦ ਸਿੱਘਾਂ ਦੇ ਹੱਥ ਆ ਗਏ। ਸਰਹੰਦ ਫਤਹਿ ਹੋਣ ਦੇ ਜੈਕਾਰੇ ਛਡੇ ਗਏ। ਨਗਾਰਾ ਵਜਿਆ। ਅਗਲੇ ਦਿਨ ਸਿੰਘਾਂ ਦੀ ਮਰਹਮ ਪਟੀ ਕੀਤੀ ਗਈ, ਸ਼ਹੀਦਾਂ ਦੇ ਸਸਕਾਰ ਕਰਕੇ ਸਰਹੰਦ ਸ਼ਹਿਰ ਨੂੰ ਘੇਰ ਲਿਆ।  

ਸਿੱਖਾਂ ਨੇ ਸਰਹੰਦ ਵਿੱਚ ਪ੍ਰਵੇਸ਼ ਕੀਤਾ। ਵਜ਼ੀਰ ਖਾਨ ਦੀਆਂ ਲਤਾਂ ਨੂੰ ਰਸੇ ਨਾਲ ਬੰਨ ਦਿੱਤਾ ਮੂੰਹ ਕਲਾ ਕਰਕੇ, ਘੋੜੇ ਪਿਛੇ ਬੰਨ ਕੇ ਸਾਰੇ ਸ਼ਹਿਰ ਵਿੱਚ ਘਸੀਟਿਆ ਗਿਆ। ਉਸਦੀ ਲਾਸ਼ ਚੀਲਾਂ ਅਤੇ ਕਾਵਾਂ ਵਾਸਤੇ ਦਰਖ਼ਤਾਂ ’ਤੇ ਲਟਕਾ ਦਿੱਤੀ। ਸੁਚਾ ਨੰਦ ਦੀ ਹਵੇਲੀ ਮਲਬੇ ਦਾ ਢੇਰ ਕਰ ਦਿੱਤੀ। ਸੁਚਾ ਨੰਦ ਦੇ ਨਕ ਵਿੱਚ ਨਕੇਲ ਪਾਕੇ ਦਰ-ਦਰ ਤੋਂ ਭੀਖ ਮੰਗਵਾਈ। ਉਹ ਲੋਕਾਂ ਤੋਂ ਸਿਰ ਵਿੱਚ ਜੁਤੀਆਂ ਖਾਂਦਾ ਖਾਂਦਾ ਮਰ ਗਿਆ। ਵਜ਼ੀਰ ਖਾਨ ਦਾ ਵੱਡਾ ਪੁੱਤਰ ਡਰ ਕੇ ਦਿੱਲੀ ਭਜ ਗਿਆ। ਸਿੱਖਾਂ ਅਤੇ ਗਰੀਬ ਜਨਤਾ ’ਤੇ ਜ਼ੁਲਮ ਢਾਹੁਣ ਤੇ ਲੁੱਟ ਘਸੁੱਟ ਕਰਨ ਵਾਲੇ ਅਹਿਲਕਾਰਾਂ ’ਤੇ ਲਹੁ ਪੀਣ ਵਾਲੇ ਹਾਕਮਾਂ ਦਾ ਕਤਲੇਆਮ ਕਰ ਦਿੱਤਾ ਗਿਆ। ਇਹ ਗੋਰਵਸ਼ਾਲੀ ਜਿੱਤ ’ਤੇ ਸੁਨਹਰੀ ਯਾਦਗਾਰ, ਜਿਸਨੇ ਖਾਲਸੇ ਪੰਥ ਦੇ ਮਨ-ਮਸਤਕ ਕਈ ਖਾਬ ਸਿਰਜੇ ਜੋ ਹਕੀਕਤ ਵਿੱਚ ਤਬਦੀਲ ਹੋਏ।  

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਵਾਲੇ ਦਿਨ ਖਾਲਸਾ ਫੌਜ ਅਤੇ ਇਲਾਕੇ ਦੀਆਂ ਸੰਗਤਾ ਨੇ ਇਕ ਵੱਡੇ ਇਕੱਠ ਵਿੱਚ ਸਰਹੰਦ ਫਤਹਿ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ ਅਤੇ ਸਰਬ ਸਾਂਝੇ ਸਿੱਖ ਰਾਜ ਦਾ ਐਲਾਨ ਕੀਤਾ। ਸਿੱਖ ਰਾਜ ਦਾ ਝੰਡਾ ਉਥੇ ਲਹਿਰਾਇਆ, ਜਿਥੇ ਗੁਰੂ ਸਾਹਿਬ ਜੀ ਦੇ ਦੋਨੋ ਬੱਚੇ ਸ਼ਹੀਦ ਕੀਤੇ ਗਏ ਸੀ। ਬੰਦਾ ਬਹਾਦਰ ਨੇ ਕੌਮੀ ਨੇਤਾ ਦੀ ਜ਼ਿੰਮੇਵਾਰੀ ਸੰਭਾਲੀ। ਬਾਜ ਸਿੰਘ ਨੂੰ ਸਰਹੰਦ ਦਾ ਸੂਬੇਦਾਰ ਅਤੇ ਆਲੀ ਸਿੰਘ ਨੂੰ ਉਸਦਾ ਵਜ਼ੀਰ ਥਾਪਿਆ ਗਿਆ।

ਜਿੱਤਾਂ ਦਾ ਸਿਲਸਲਾ ਚਲਦਾ ਰਿਹਾ। ਜੁਲਾਈ 1710 ਵਿੱਚ ਬੰਦਾ ਬਹਾਦੁਰ ਨੇ ਗੰਗਾ ਤੇ ਜਮੁਨਾ ਦੇ ਮੈਦਾਨੀ ਇਲਾਕੇ ’ਤੇ ਫ਼ਤਿਹ ਕਰ ਲਈ। ਅਕਤੂਬਰ 1710 ਵਿੱਚ ਕਿਲਾ ਭਗਵੰਤ ਰਾਇ ਅਤੇ ਭਿਲੋਵਾਲ ’ਤੇ ਸਿੱਖਾਂ ਦਾ ਕਬਜ਼ਾ ਹੋ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨਾਲ-ਨਾਲ ਆਪਣੇ ਜਿਤੇ ਇਲਾਕਿਆਂ ਦੀ ਵਿਵਸਥਾ ਕਰਦੇ ਚਲੇ ਆ ਰਹੇ ਸਨ। ਭਾਈ ਅਲੀ ਸਿੰਘ ਨੂੰ ਸਮਾਣਾ ਦਾ, ਭਾਈ ਰਾਮ ਸਿੰਘ ਨੂੰ ਥਨੇਸਰ ਦਾ ਅਤੇ ਭਾਈ ਬਾਜ ਸਿੰਘ ਨੂੰ ਸਰਹੰਦ ਦਾ ਸੂਬੇਦਾਰ ਥਾਪ ਦਿੱਤਾ ਗਿਆ। 

  • Sirhind Fateh Diwas
  • Guru Gobind Singh Ji
  • Baba Banda Singh Bahadur
  • Shamsher Singh
  • ਸਰਹਿੰਦ ਫ਼ਤਿਹ ਦਿਵਸ
  • ਗੁਰੂ ਗੋਬਿੰਦ ਸਿੰਘ ਜੀ
  • ਸ਼ਮਸ਼ੇਰ ਸਿੰਘ ਜੇਠੂਵਾਲ

ਜਾਣੋ “ਬਾਬਾ ਅਟੱਲ ਪੱਕੀਆਂ ਪਕਾਈਆਂ ਘੱਲ” ਦਾ ਇਤਿਹਾਸ (ਗੁਰਦੁਆਰਾ ਬਾਬਾ ਅਟੱਲ ਸਾਹਿਬ ਜੀ)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
  • sgpc organizes event on 100th martyrdom anniversary of teja singh samundri
    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
  • big decisions in sgpc s internal meeting
    SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ ਅੱਤਿਆਚਾਰ ਵਿਰੁੱਧ ਪਾਸ ਕੀਤੇ ਮਤੇ
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • advocate dhami writes to pm immediate reopening sri kartarpur sahib corridor
      ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • holy scriptures of sri guru granth sahib ji to canada kahlwan
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • jathedar gargajj arrival in hong kong
      ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • sgpc march against ban on sutlej river in amritsar
      'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • sgpc to hold protest on july 10 against ban on film sutlej advocate dhami
      ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ...
    • sgpc write a letter to the central government for opening of kartarpur corridor
      ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +