Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:27:52 PM

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Amritsar
    • ਸਿਰਜਣਾ ਦਿਹਾੜੇ 'ਤੇ ਵਿਸ਼ੇਸ਼: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬਣਤਰ ਤੇ ਸਿਧਾਂਤਕ ਪੱਖ

DARSHAN TV News Punjabi(ਦਰਸ਼ਨ ਟੀ.ਵੀ.)

ਸਿਰਜਣਾ ਦਿਹਾੜੇ 'ਤੇ ਵਿਸ਼ੇਸ਼: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬਣਤਰ ਤੇ ਸਿਧਾਂਤਕ ਪੱਖ

  • Edited By Rajwinder Kaur,
  • Updated: 26 Jun, 2024 02:40 AM
Amritsar
sirjana diwas of sri akal takht sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਧਾਰਮਿਕ ਪ੍ਰਭੂਸੱਤਾ ਦਾ ਮੁੱਖ ਕੇਂਦਰ ਅਤੇ ਸਿੱਖ ਰਾਜਨੀਤਿਕ ਇਕੱਠਾਂ ਲਈ ਕੇਂਦਰੀ ਸਥਾਨ ਹੈ। ਪਹਿਲਾਂ ਇਸਦਾ ਨਾਮ ਅਕਾਲ ਬੁੰਗਾ ਸੀ, ਜੋ ਬਾਅਦ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੋਇਆ। 'ਅਕਾਲ ਤਖ਼ਤ' ਸਾਹਿਬ ਦੋ ਸ਼ਬਦਾਂ ਦਾ ਸੁਮੇਲ ਹੈ। 'ਅਕਾਲ' ਭਾਵ ਪਰਮਾਤਮਾ ਜਿਸ ਉਪਰ ਕਾਲ ਭਾਵ ਸਮੇਂ ਦਾ ਅਸਰ ਨਹੀਂ । 'ਤਖ਼ਤ' ਫਾਰਸੀ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਸ਼ਾਹੀ ਤਖ਼ਤ ਜਾਂ ਰਾਜ ਸਿੰਘਾਸਣ। ਇਸ ਤਰ੍ਹਾਂ ਅਕਾਲ ਤਖ਼ਤ ਦਾ ਭਾਵ, ਉਹ ਤਖ਼ਤ ਜੋ ਸਦਾ ਕਾਇਮ ਰਹਿਣ ਵਾਲਾ ਹੈ। ਦੂਜੇ ਸ਼ਬਦਾਂ 'ਚ 'ਤਖ਼ਤ' ਸ਼ਬਦ ਦਾ ਅਰਥ ਬੈਠਣ ਦੀ ਚੌਂਕੀ ਜਾਂ ਰਾਜ ਸਿੰਘਾਸਨ ਵੀ ਹੈ, ਜਿੱਥੇ ਬੈਠਕੇ ਰਾਜਾ ਆਪਣੇ ਰਾਜ ਦੇ ਕੰਮ ਕਰਦਾ ਹੈ । 

ਸ੍ਰੀ ਅਕਾਲ ਤਖ਼ਤ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੋਂ ਸਿੱਖੀ ਅਤੇ ਸਿੱਖਾਂ ਦੇ ਅੰਦਰੂਨੀ, ਕੌਮਾਂਤਰੀ ਅਤੇ ਕੌਮੀ ਪੱਧਰ ਦੇ ਮਸਲਿਆਂ ਦੀ ਅਗਵਾਈ ਕੀਤੀ ਜਾਂਦੀ ਹੈ। ਇਥੋਂ ਕਿਸੇ ਵੀ ਸਿੱਖ ਸਿਧਾਂਤ ਜਾਂ ਰਹਿਤ ਸੰਬੰਧੀ ਮਸਲੇ ਬਾਰੇ ਰਹਿਨੁਮਾਈ ਜਾਂ ਸਪੱਸ਼ਟੀਕਰਨ ਲਈ ਹੁਕਮਨਾਮੇ ਜਾਰੀ ਕੀਤੇ ਜਾ ਸਕਦੇ ਹਨ। ਇਥੋਂ ਕਿਸੇ ਵੀ ਧਾਰਮਿਕ ਨਿਯਮ ਨੂੰ ਭੰਗ ਕਰਨ ਕਰਕੇ ਜਾਂ ਸਿੱਖ ਹਿੱਤਾਂ ਦੇ ਜਾਂ ਕਿਸੇ ਵਿਅਕਤੀ ਦੇ ਵਿਰੁੱਧ ਕੀਤੇ ਹੋਏ ਕਿਸੇ ਵੀ ਗ਼ਲਤ ਕੰਮ ਲਈ ਤਨਖ਼ਾਹ ਲਗਾਈ ਜਾ ਸਕਦੀ ਹੈ। ਇਥੋਂ ਕਿਸੇ ਵਿਅਕਤੀ ਦੁਆਰਾ ਸਿੱਖ ਧਰਮ ਲਈ ਕੀਤੀ ਕੁਰਬਾਨੀ ਜਾਂ ਕੀਤੀ ਹੋਈ ਮਹਾਨ ਸੇਵਾ ਲਈ ਮਾਣ ਸਨਮਾਨ ਦਿੱਤਾ ਅਤੇ ਦਰਜ ਕੀਤਾ ਜਾਂਦਾ ਹੈ। ਸਰਬੱਤ ਖ਼ਾਲਸਾ ਦੇ ਸੰਮੇਲਨ ਪਰੰਪਰਾ ਦੇ ਤੌਰ 'ਤੇ ਅਕਾਲ ਤਖ਼ਤ ਉਤੇ ਹੁੰਦੇ ਹਨ।
 
 ਸਿੱਖ ਧਰਮ ਵਿੱਚ ਪਵਿੱਤਰ ਇਨ੍ਹਾਂ ਪਾਵਨ ਅਸਥਾਨਾਂ ਨੂੰ ਤਖ਼ਤ ਮੰਨਿਆ ਜਾਂਦਾ ਹੈ ਜਿਨ੍ਹਾਂ ਦੇ ਨਾਂ ਹੇਠਾਂ ਹਨ:-    
1. ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ।                         
2. ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਪਟਨਾ,ਬਿਹਾਰ।                        
3. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ, ਪੰਜਾਬ।                             
4. ਤਖ਼ਤ ਸ੍ਰੀ ਦਮਦਮਾ ਸਾਹਿਬ , ਸਾਬੋ ਕੀ ਤਲਵੰਡੀ, ਪੰਜਾਬ
5. ਤਖ਼ਤ ਸੱਚਖੰਡ ਹਜ਼ੂਰ ਸਾਹਿਬ, ਅਬਚਲ ਨਗਰ , ਨੰਦੇੜ, ਮਹਾਰਾਸ਼ਟਰ

 
ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਛੱਡ ਕੇ ਬਾਕੀ ਚਾਰੇ ਦੇ ਚਾਰੇ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਿਤ ਹਨ। ਇਹਨਾਂ ਪੰਜਾਂ ਤਖ਼ਤਾਂ ਦਾ ਇੱਕੋ ਜਿਹਾ ਸਤਿਕਾਰ ਕੀਤਾ ਜਾਂਦਾ ਹੈ ਪਰ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਦਾ ਵਿਸ਼ੇਸ਼ ਅਸਥਾਨ ਹੈ। ਇਤਿਹਾਸਿਕ ਤੌਰ 'ਤੇ ਤਖ਼ਤਾਂ ਵਿਚੋਂ ਇਹ ਸਭ ਤੋਂ ਪੁਰਾਤਨ ਹੈ। ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਦੀ ਧਰਤ ਸੁਹਾਵੀ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਨਮੁਖ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸੁਤੰਤਰ ਸਿੱਖ ਸੋਚ ਨੂੰ ਰੂਪਮਾਨ ਕਰਨ ਲਈ 1606 ਈ: ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ ਗਈ। ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਵਾਕ ਅਨੁਸਾਰ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਹੀ ਆਪਣੇ ਕਰ ਕਮਲਾਂ ਨਾਲ ਉਸਾਰੀ ਕੀਤੀ। 

ਸਿੱਖ ਧਰਮ ਵਿਚ ਮੀਰੀ ਪੀਰੀ ਦਾ ਸੁਮੇਲ ਕਰਨ ਲਈ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਅਤੇ ਗੱਦੀ ਨਸ਼ੀਨ ਗੁਰੂ ਹਰਿਗੋਬਿੰਦ ਜੀ ਨੇ ਜੀਵਨ ਦੇ ਸ਼ਾਹੀ ਤੌਰ ਤਰੀਕਿਆਂ ਨੂੰ ਅਪਣਾ ਲਿਆ ਸੀ। ਗੱਦੀ ਨਸ਼ੀਨੀ ਦੀ ਰਸਮ ਲਈ ਗੁਰੂ ਜੀ ਨੇ ਹਰਿਮੰਦਰ ਦੇ ਸਾਹਮਣੇ ਇਕ ਥੜ੍ਹਾ ਬਣਵਾਇਆ ਜਿਸਦਾ ਨਾਂ ਅਕਾਲ ਤਖ਼ਤ ਰੱਖਿਆ। ਗੁਰ ਬਿਲਾਸ ਛੇਵੀਂ ਪਾਤਸ਼ਾਹੀ ਵਿੱਚ ਗੁਰੂ ਹਰਿਗੋਬਿੰਦ ਜੀ ਦੇ ਜੀਵਨ ਬਾਰੇ ਸਭ ਤੋਂ ਪੁਰਾਤਨ ਵਰਣਨ ਹੈ ਅਤੇ ਇਸ ਅਨੁਸਾਰ ਇਸ ਤਖ਼ਤ ਦੀ ਰਚਨਾ ਅਰੰਭ ਹਾੜ ਵਦੀ 5, 1663 ਬਿਕਰਮੀ/15 ਜੂਨ 1606 ਨੂੰ ਹੋਈ ਅਤੇ ਸੰਨ 1608 ਵਿੱਚ ਸ੍ਰੀ ਅਕਾਲ ਤਖ਼ਤ ਦੀ ਰਚਨਾ ਸੰਪੂਰਨ ਹੋਈ {ਸਿੱਖ ਪੰਥ ਵਿਸ਼ਵ ਕੋਸ਼ ਅਨੁਸਾਰ}। ਗੁਰੂ ਜੀ ਨੇ ਨੀਂਹ ਪੱਥਰ ਰੱਖਿਆ ਅਤੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਇਸ ਦੀ ਉਸਾਰੀ ਸੰਪੂਰਨ ਕੀਤੀ।
 
ਕਰ ਅਰਦਾਸ ਸ੍ਰੀ ਸਤਿਗੁਰੂ ਪੁੰਨ ਪ੍ਰਸਾਦਿ ਵਰਤਾਇ।।
ਪ੍ਰਿਥਮ ਨੀਵ ਸਈ ਗੁਰ ਰਖੀ ਅਬਚਲ ਤਖਤ ਸਹਾਇ।26।                                   
“ਕਿਸੀ ਰਾਜ ਨਹਿ ਹਾਥ ਲਗਾਯੋ, ਬੁਢਾ ਔ ਗੁਰਦਾਸ ਬਨਾਯੋ।।”{ਗੁਰ ਬਿਲਾਸ ਪਾਤਸ਼ਾਹੀ 6, ਅਧਿਆਏ 8} 

ਗੁਰੂ ਹਰਿਗੋਬਿੰਦ ਜੀ ਦੀ ਗੱਦੀ ਨਸ਼ੀਨੀ 26 ਹਾੜ ਸੁਦੀ 10, 1663 ਬਿਕਰਮੀ/ 24 ਜੂਨ 1606 ਨੂੰ ਹੋਈ ਸੀ। 6 ਸਾਵਣ ਸੰਮਤ 1663, 5 ਜੁਲਾਈ 1606 ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਦੋ ਤਲਵਾਰਾਂ ਪੇਸ਼ ਕਰਨ ਲਈ ਕਿਹਾ। ਇਕ ਸੱਜੇ ਪਾਸੇ ਪਹਿਨੀ ਤੇ ਦੂਜੀ ਖੱਬੇ ਪਾਸੇ। ਉਨ੍ਹਾਂ ਫ਼ੁਰਮਾਇਆ ਕਿ ਅਸੀਂ ਇਹ ਦੋ ਤਲਵਾਰਾਂ ਗੁਰੂ ਅਰਜਨ ਦੇਵ ਜੀ ਦੀ ਆਗਿਆ ਅਨੁਸਾਰ ਹੀ ਪਹਿਨੀਆਂ ਹਨ। ਜਿਨ੍ਹਾਂ ਵਿਚੋਂ ਇੱਕ ਮੀਰੀ ਦੀ ਪ੍ਰਤੀਕ ਹੈ ਤੇ ਦੂਜੀ ਪੀਰੀ ਦੀ। ਇਸ ਦਾ ਵਰਣਨ ਢਾਡੀ ਅਬਦੁੱਲਾ ਨੇ ਇਸ ਤਰ੍ਹਾਂ ਕੀਤਾ ਹੈ:                    

ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ।                             
ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰ ਦੀ।’

15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਅਕਾਲ ਤਖ਼ਤ ਦਾ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ  ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਉਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਇਮਾਰਤ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਭਾਈ ਗੁਰਦਾਸ ਨੂੰ ਅਕਾਲ ਤਖ਼ਤ ਦਾ ਧਾਰਮਿਕ ਕਾਰਜ (ਜਥੇਦਾਰ) ਥਾਪਿਆ ਗਿਆ। ਮਗਰੋਂ ਇਸ ਤਖ਼ਤ ਉਤੇ ਜੋ ਇਮਾਰਤ ਉਸਾਰੀ ਗਈ ਉਸ ਨੂੰ ਅਕਾਲ ਬੁੰਗਾ ਕਿਹਾ ਜਾਂਦਾ ਸੀ ਅਤੇ ਇਸ ਲਈ ਇਹ ਤਖ਼ਤ ਸ੍ਰੀ ਅਕਾਲ ਬੁੰਗਾ ਕਰਕੇ ਜਾਣਿਆ ਜਾਂਦਾ ਰਿਹਾ ਹੈ। ਭਾਵੇਂ ਕਿ ਇਸ ਅਸਥਾਨ ਦਾ ਨਾਂ ਅਕਾਲ ਤਖ਼ਤ ਵਧੇਰੇ ਪ੍ਰਸਿੱਧ ਹੋਇਆ। ਇਸ ਇਮਾਰਤ ਦੇ ਦਰਸ਼ਨੀ ਡਿਉੜੀ ਵਾਲੇ ਪਾਸੇ ਗੁਰੂ ਹਰਿਗੋਬਿੰਦ ਸਾਹਿਬ ਸ਼ਾਮ ਵੇਲੇ ਆਪਣਾ ਸਿੰਘਾਸਨ ਲਗਾਉਂਦੇ ਸਨ ਅਤੇ ਖੁੱਲ੍ਹੇ ਮੈਦਾਨ ਵਿੱਚ ਕੁਸ਼ਤੀਆਂ ਅਤੇ ਹੋਰ ਖੇਡਾਂ ਕਰਵਾਉਂਦੇ ਸਨ, ਨਾਲੇ ਸ਼ਸਤ੍ਰਾਂ ਦਾ ਅਭਿਆਸ ਕੀਤਾ ਜਾਂਦਾ ਸੀ। ਇਥੇ ਹੀ ਕਥਾ-ਵਾਰਤਾ ਹੁੰਦੀ ਸੀ, ਢਾਡੀ ਵਾਰਾਂ ਗਾਉਂਦੇ ਸਨ।

ਗਿਆਨੀ ਗੁਰਮੁੱਖ ਸਿੰਘ ਖਾਲਸਾ

  • Sirjana Diwas
  • Sri Akal Takht Sahib ji
  • Foundation Day
  • Sikh
  • Sikh Religious
  • Structure
  • ਸਿਰਜਣਾ ਦਿਹਾੜਾ
  • ਅਕਾਲ ਤਖ਼ਤ ਸਾਹਿਬ

ਸ੍ਰੀ ਹਰਿਮੰਦਰ ਸਾਹਿਬ 'ਚ 'ਯੋਗਾ' ਕਰਨ ਦੀ ਘਟਨਾ ਤੋਂ ਬਾਅਦ SGPC ਸਖ਼ਤ, ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

NEXT STORY

Stories You May Like

  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • jathedar gives statement on revised draft of sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • nation will not forgive those attack thesikh traditions giani gargajj
    ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ: ਗਿਆਨੀ ਗੜਗੱਜ
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • miri piri khalsa march tarn taran for goindwal sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • service of painting of martyred singhs at gurdwara sri manji sahib diwan hall
      ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਤੇ ਸ਼ਹੀਦ ਸਿੰਘਾਂ ਦੀ ਯਾਦ ’ਚ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +