Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    9:14:19 AM

  • burst of fireworks  mexico 10 people

    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ,...

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

  • amazon cargo plane crashes at miami airport

    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ‘ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’

DARSHAN TV News Punjabi(ਦਰਸ਼ਨ ਟੀ.ਵੀ.)

ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ‘ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’

  • Edited By Rajwinder Kaur,
  • Updated: 02 Nov, 2020 10:41 AM
Jalandhar
sri guru ram das ji prakash purab
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ

ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ। ਗੁਰੂ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ 'ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ। ਗੁਰੂ ਸਾਹਿਬ ਜੀ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਪਾਵਨ ਗੁਰਬਾਣੀ ਅੰਦਰ ਰਾਮਕਲੀ ਵਾਰ ਵਿੱਚ ਇਨ੍ਹਾਂ ਸ਼ਬਦਾਂ ਰਾਹੀਂ ਬਿਆਨ ਕੀਤਾ:-

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ।।
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ।।
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ।।
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ।। 
(ਪੰਨਾ 968)

ਗੁਰੂ ਸਾਹਿਬ ਜੀ ਦਾ ਜੀਵਨ ਸਧਾਰਨ ਪਰਿਵਾਰ ਤੋਂ ਆਰੰਭ ਹੋਇਆ ਅਤੇ ਨਿਸ਼ਕਾਮ ਸੇਵਾ ਤੇ ਸੱਚੇ ਸਿਦਕ ਕਰਕੇ ਗੁਰਗੱਦੀ 'ਤੇ ਬਿਰਾਜਮਾਨ ਹੋਏ। ਗੁਰੂ ਜੀ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ। ਸ੍ਰੀ ਗੁਰੂ ਰਾਮਦਾਸ ਜੀ ਸੰਨ 1534 ਵਿਚ ਪਿਤਾ ਸ੍ਰੀ ਹਰਿਦਾਸ ਜੀ ਦੇ ਗ੍ਰਹਿ ਵਿਖੇ ਪ੍ਰਗਟ ਹੋਏ। ਸਮੇਂ ਦੀ ਪਰੰਪਰਾ ਅਨੁਸਾਰ ਵੱਡੇ ਪੁੱਤਰ ਨੂੰ, 'ਜੇਠਾ' ਕਿਹਾ ਜਾਂਦਾ ਸੀ, ਜਿਸ ਕਰਕੇ ਪ੍ਰਾਰੰਭਕ ਰੂਪ ਵਿਚ ਗੁਰੂ ਜੀ 'ਭਾਈ ਜੇਠਾ ਜੀ' ਦੇ ਨਾਮ ਨਾਲ ਜਾਣੇ ਜਾਂਦੇ ਰਹੇ। ਛੋਟੀ ਉਮਰ ਵਿਚ ਹੀ ਗੁਰੂ ਜੀ ਦੇ ਮਾਤਾ-ਪਿਤਾ ਸਾਥ ਛੱਡ ਕੇ ਅਕਾਲ ਪੁਰਖ ਨੂੰ ਪਿਆਰੇ ਹੋ ਗਏ। ਪਰਿਵਾਰਕ ਨਿਰਬਾਹ ਲਈ ਗੁਰੂ ਜੀ ਨੂੰ ਘੁੰਗਣੀਆਂ ਵੇਚਣੀਆਂ ਪਈਆਂ। ਇਤਿਹਾਸ ਅਨੁਸਾਰ ਗੁਰੂ ਜੀ ਦੇ ਨਾਨੀ ਜੀ ਗੁਰੂ ਜੀ ਨੂੰ ਬਾਸਰਕੇ ਲੈ ਆਏ। ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਗੁਰੂ ਜੀ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਗੁਰੂ ਜੀ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ-ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਗੁਰੂ ਜੀ ਨਾਲ ਕਰ ਦਿੱਤਾ। ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਗੁਰੂ ਜੀ ਨੇ ਲੋਕ-ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿਚ ਤੱਤਪਰ ਰਹੇ। ਇਕ ਵਾਰ ਲਾਹੌਰ ਤੋਂ ਆਏ ਸ਼ਰੀਕੇ ਵਾਲਿਆਂ ਨੇ ਮਿਹਣਾ ਵੀ ਮਾਰਿਆ। 

ਸੰਖੇਪ ਵਿਚ ਵਾਕਿਆਤ ਇਸ ਤਰ੍ਹਾਂ ਹੈ ਕਿ ਆਪ ਸ੍ਰੀ ਗੁਰੂ ਅਮਰਦਾਸ ਜੀ ਦੀ ਰਹਿਨੁਮਾਈ ਹੇਠ ਬਾਉਲੀ ਦੀ ਕਾਰ ਵਿਚ ਤਨੋਂ-ਮਨੋਂ ਖੁਭੇ ਹੋਏ ਸਨ। ਲਾਹੌਰ ਤੋਂ ਕੁਝ ਸ਼ਰੀਕੇ ਵਾਲੇ ਸ੍ਰੀ ਗੋਇੰਦਵਾਲ ਸਾਹਿਬ ਆਏ। ਗੁਰੂ ਜੀ ਨੂੰ ਟੋਕਰੀ ਢੋਂਦੇ ਅਤੇ ਬਸਤਰ ਚਿੱਕੜ ਨਾਲ ਲਿਬੜੇ ਹੋਏ ਵੇਖ ਕੇ ਉਨ੍ਹਾਂ ਨੇ ਬੁਰਾ ਮਨਾਇਆ। ਜਦੋਂ ਗੱਲ ਸ੍ਰੀ ਗੁਰੂ ਅਮਰਦਾਸ ਜੀ ਪਾਸ ਪਹੁੰਚੀ ਤਾਂ ਪਾਤਸ਼ਾਹ ਬਖਸ਼ਿਸ਼ਾਂ ਦੇ ਘਰ ਵਿਚ ਆ ਗਏ। ਤੀਸਰੇ ਸਤਿਗੁਰੂ ਜੀ ਦੇ ਮੂੰਹੋਂ ਨਿਕਲਿਆ। ਇਹ ਚਿੱਕੜ ਨਹੀਂ ਵਡਿਆਈ ਦਾ ਕੇਸਰ ਤੇ ਗੁਲਾਲ ਹੈ। ਸਿਰ 'ਤੇ ਆਮ ਟੋਕਰੀ ਨਹੀਂ, ਸਗੋਂ ਪਾਤਸ਼ਾਹੀ ਛਤਰ ਝੂਲਣ ਦਾ ਨਿਸ਼ਾਨ ਹੈ। 

ਇਸ ਤਰ੍ਹਾਂ ਗੁਰੂ ਜੀ ਦੀ ਨਿਮਰਤਾ ਅਤੇ ਸਦਗੁਣਾਂ ਨੂੰ ਦੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰ-ਗੱਦੀ ਦੀ ਜ਼ਿੰਮੇਵਾਰੀ ਇਨ੍ਹਾਂ ਨੂੰ ਸੌਂਪੀ ਦਿੱਤੀ। ਗੁਰਗੱਦੀ 'ਤੇ ਸੁਭਾਏਮਾਨ ਹੋਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖ ਧਰਮ ਦੀ ਬੁਲੰਦੀ ਅਤੇ ਚੜ੍ਹਦੀ ਕਲਾ ਲਈ ਅਨੇਕਾਂ ਕਾਰਜ ਕੀਤੇ, ਜਿਸ ਨਾਲ ਗੁਰੂ ਘਰ ਦੀ ਵਡਿਆਈ ਚੁਫੇਰੇ ਫੈਲੀ। ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਗੁਰੂ ਜੀ ਦਾ ਇੱਕ ਅਹਿਮ ਕਾਰਜ ਹੈ। ਸ੍ਰੀ ਗੁਰੂ ਰਾਮਦਾਸ ਜੀ ਤੀਸਰੇ ਪਾਤਸ਼ਾਹ ਜੀ ਦੇ ਹੁਕਮ ਨਾਲ ਇਥੇ ਆਏ ਅਤੇ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ। ਇਹ ਸਰੋਵਰ ਸੰਤੋਖਸਰ ਦੇ ਨਾਂ ਨਾਲ ਪ੍ਰਸਿੱਧ ਹੋਇਆ। ਇਸੇ ਦੌਰਾਨ ਗੁਰੂ ਜੀ ਨੇ ਨਗਰ 'ਗੁਰੂ ਕਾ ਚੱਕ' ਵਸਾਇਆ, ਜੋ ਬਾਅਦ ਵਿਚ 'ਰਾਮਦਾਸਪੁਰ/ਚੱਕ ਰਾਮਦਾਸ' ਦੇ ਨਾਂ ਨਾਲ ਜਾਣਿਆ ਗਿਆ ਅਤੇ ਫਿਰ 'ਸ੍ਰੀ ਅੰਮ੍ਰਿਤਸਰ' ਵਜੋਂ ਮਸ਼ਹੂਰ ਹੋਇਆ। ਗੁਰੂ ਜੀ ਨੇ ਇਥੇ ਵੱਸਣ ਲਈ ਸੰਗਤਾਂ ਨੂੰ ਪ੍ਰੇਰਿਆ। ਇਸ ਨਗਰ ਨੂੰ ਆਬਾਦ ਕਰਨ ਲਈ ਗੁਰੂ ਜੀ ਨੇ ਵੱਖ-ਵੱਖ ਹੁਨਰਾਂ ਦੇ ਕਿਰਤੀਆਂ ਨੂੰ ਇਥੇ ਵਸਾਇਆ। ਇਤਿਹਾਸ ਅਨੁਸਾਰ ਇਹ ਵੱਖ-ਵੱਖ ਤਰ੍ਹਾਂ ਦੇ 52 ਕਿੱਤਿਆਂ ਨਾਲ ਸਬੰਧਤ ਲੋਕ ਸਨ। ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਇਆ ਇਹ ਨਗਰ ਮਨੁੱਖੀ ਬਰਾਬਰੀ ਅਤੇ ਭਰਾਤਰੀ ਭਾਵ ਦੀ ਇੱਕ ਮਿਸਾਲ ਬਣਿਆ। ਗੁਰੂ ਜੀ ਨੇ ਇਥੇ ਵੱਖ-ਵੱਖ ਸ਼੍ਰੇਣੀਆਂ ਦੇ ਲੋਕ ਵਸਾਏ ਸਨ। 'ਮਸੰਦ' ਪ੍ਰਣਾਲੀ ਦਾ ਆਰੰਭ ਵੀ ਗੁਰੂ ਜੀ ਦਾ ਇੱਕ ਅਹਿਮ ਫੈਸਲਾ ਸੀ। ਮਸੰਦਾਂ ਨੇ ਗੁਰੂ ਘਰ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਭੂਮਿਕਾ ਨਿਭਾਈ। ਮਸੰਦ ਸਿੱਖੀ ਦੇ ਉਹ ਪ੍ਰਚਾਰਕ ਸਨ, ਜੋ ਸੰਗਤਾਂ ਤੋਂ ਗੁਰੂ-ਘਰ ਲਈ ਭੇਟਾ ਇਕੱਠੀ ਕਰਦੇ ਅਤੇ ਸਿੱਖੀ ਦਾ ਪ੍ਰਚਾਰ ਕਰਦੇ ਸਨ। ਇਸੇ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਦੀਆਂ ਪਰੰਪਰਾਵਾਂ ਦੇ ਪਾਲਣ ਲਈ ਸੰਗਤਾਂ ਨੂੰ ਪ੍ਰੇਰਿਆ ਅਤੇ ਸਿੱਖੀ ਮਰਯਾਦਾ ਨੂੰ ਹੋਰ ਪੱਕਿਆਂ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਰੰਭ ਕੀਤੀ ਗਈ ਲੰਗਰ ਦੀ ਮਰਯਾਦਾ ਨੂੰ ਅੱਗੇ ਤੋਰਨ ਵਿਚ ਵੀ ਗੁਰੂ ਜੀ ਦਾ ਵਡਮੁੱਲਾ ਯੋਗਦਾਨ ਹੈ।

ਗੁਰੂ ਜੀ ਨੇ ਧੁਰ ਕੀ ਬਾਣੀ ਦਾ ਅਮੁੱਲ ਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ। ਗੁਰੂ ਪਾਤਸ਼ਾਹ ਜੀ ਦੀ ਬਾਣੀ ਮਨੁੱਖ ਮਾਤਰ ਲਈ ਸੁੱਖਾਂ ਦਾ ਖ਼ਜ਼ਾਨਾ ਤੇ ਆਤਮਿਕ ਅਨੰਦ ਪ੍ਰਦਾਨ ਕਰਨ ਵਾਲੀ ਹੈ। ਇਸ ਵਿਚ ਮਨੁੱਖ ਮਾਤਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਇਹ ਸਾਡੀ ਅਧਿਆਤਮਿਕ ਤੇ ਸਮਾਜਿਕ ਅਗਵਾਈ ਕਰਦੀ ਹੋਈ ਚੰਗੇ ਜੀਵਨ ਜਿਊਣ ਲਈ ਮਾਰਗ ਦਰਸ਼ਨ ਦਿੰਦੀ ਹੈ। ਗੁਰੂ ਜੀ ਦੀ ਸੁਖਦਾਈ ਗੁਰਬਾਣੀ ਦੀ ਵਡਿਆਈ ਕਰਦੇ ਹੋਏ ਗਿਆਨੀ ਗਿਆਨ ਸਿੰਘ ਪੰਥ ਪ੍ਰਕਾਸ਼ ਅੰਦਰ ਲਿਖਦੇ ਹਨ:

ਗੁਰ ਉਚਰੈਂ ਬਾਨੀ ਅਮ੍ਰਤ ਸਾਂਨੀ ਬੇਦ ਅਧਕਾਨੀ ਸੁਖਦਾਨੀ।
ਜੋ ਸੁਨ ਨਰ ਨਾਰੀ ਕਟੈਂ ਬਿਕਾਰੀ ਲਹਿ ਫਲ ਚਾਰੀ ਮੁਦ ਖਾਨੀ। (ਪੰਥ ਪ੍ਰਕਾਸ਼)

ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਮੇਰੀ ਸਮੂਹ ਸੰਗਤ ਨੂੰ ਅਪੀਲ ਹੈ ਕਿ ਆਓ ਆਪਾਂ ਸਾਰੇ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਈਏ। ਜੇਕਰ ਅਸੀਂ ਗੁਰੂ ਜੀ ਦੀ ਬਾਣੀ ਦੇ ਸੁਨੇਹੇ ਦਾ ਸਹੀ ਬੋਧ ਪ੍ਰਾਪਤ ਕਰ ਕੇ ਅਮਲ ਵਿਚ ਲਿਆਉਣ ਲਈ ਯਤਨਸ਼ੀਲ ਹੋਵਾਂਗੇ ਤਾਂ ਯਕੀਨਨ ਸਾਡੀ ਜੀਵਨ ਯਾਤਰਾ ਸਫ਼ਲ ਹੋ ਸਕਦੀ ਹੈ। 

ਭਾਈ ਗੋਬਿੰਦ ਸਿੰਘ ਲੌਂਗੋਵਾਲ,
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

  • sri Guru Ram Das Ji
  • Prakash Purab
  • ਸ੍ਰੀ ਗੁਰੂ ਰਾਮਦਾਸ ਜੀ
  • ਪ੍ਰਕਾਸ਼ ਪੁਰਬ

ਅਕਾਲ ਰੂਪ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਸੰਸਾਰ ਯਾਤਰਾ : ਲੜੀਵਾਰ ਬਿਰਤਾਂਤ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • governments should ensure safety of sikhs in canada and america advocate dhami
    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • miri piri khalsa march sets off towards sri anandpur sahib amidst chants
    ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • sgpc makes open offer to nepal government for service work
      ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM...
    • miri piri khalsa march leaves for next leg from gurdwara alamgir sahib
      ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
    • sgpc delegation reaches nepal to help flood victims
      ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • entire panth working for release of national warriors in jails for three decades
      ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ...
    • prayers organized in all gurdwaras managed by sgpc
      ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +